India

ਕਾਗਰਸ ਪਾਰਟੀ ਨੇ ਵਿਸ਼ਵਾਸ਼ ਘਾਤ ਕੀਤਾ || Charanjit Singh Brar || Jan Shakti News

ਮਹਿਫ਼ਲ-ਏ-ਅਦੀਬ ਸੰਸਥਾ ਦੀ ਮਹੀਨਾਵਾਰ ਇਕੱਤਰਤਾ ਹੋਈ

ਜਗਰਾਉਂ, 10 ਮਾਰਚ (ਚਰਨਜੀਤ ਸਿੰਘ ਸਰਨਾ/ਰਜਨੀਸ਼ ਬਾਂਸਲ)-ਮਹਿਫ਼ਲ-ਏ- ਅਦੀਬ ਸੰਸਥਾ ਦੀ ਮਹੀਨਾਵਾਰ ਮੀਟਿੰਗ ਦ ਲੀਜ਼ੈਂਡ ਇੰਗਲਿੰਸ ਵਿਲਜ਼ ਜਗਰਾਉਂ ਵਿਖੇ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਇਸ ਵਾਰ ਮਹਿਫ਼ਲ ਦੇ ਵਿੱਛੜ ਚੁੱਕੇ ਅਦੀਬ ਮਰਹੂਮ ਕਰਨਲ ਗੁਰਦੀਪ ਜਗਰਾਉਂ ਨੂੰ ਸਮਰਪਿਤ ਸੀ। ਮੀਟਿੰਗ ਵਿਚ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਤੋਂ ਇਲਾਵਾ ਮੇਜਰ ਸਿੰਘ ਛੀਨਾ, ਪ੍ਰਿੰ: ਨਛੱਤਰ ਸਿੰਘ, ਇੰਸਪੈਕਟਰ ਨਗਿੰਦਰ ਸਿੰਘ ਮੰਡਿਆਣੀ, ਡਾ: ਬਲਦੇਵ ਸਿੰਘ ਡੀ. ਈ.ਓ., ਮਾ: ਅਵਤਾਰ ਸਿੰਘ, ਮਾ: ਮਹਿੰਦਰ ਸਿੰਘ ਸਿੱਧੂ, ਜਸਵੰਤ ਭਾਰਤੀ, ਮਾ: ਰਣਜੀਤ ਸਿੰਘ ਕਮਾਲਪੁਰੀ, ਸਤਪਾਲ ਸਿੰਘ ਦੇਹੜਕਾ, ਕੈਪਟਨ ਪੂਰਨ ਸਿੰਘ ਗਗੜਾ, ਗੀਤਕਾਰ ਰਾਜ ਜਗਰਾਉਂ, ਬਚਿੱਤਰ ਕਲਿਆਣ, ਅਜੀਤ ਪਿਆਸਾ ਤੇ ਜਸਵਿੰਦਰ ਸਿੰਘ ਛਿੰਦਾ ਆਦਿ ਅਦੀਬ...

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ, ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਲਈ ਮੋਦੀ ਦੇ ਪਾਜ ਉਧੇੜੇ ਕਿਲੀ ਚਹਿਲਾਂ /ਮੋਗਾ 7 ਮਾਰਚ - ( ਮਨਜਿੰਦਰ ਸਿੰਘ ਗਿੱਲ)—ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ...

ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੇ ਦਿੱਤਾ ਅਸ਼ਤੀਫਾ

ਚੰਡੀਗੜ੍ਹ(ਜਨ ਸ਼ਕਤੀ ਨਿਊਜ) ਮਂੈਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੇਂਬਰਸਿੱਪ ਤੋਂ ਦਿੱਤਾ ਅਸਤੀਫਾ ਉਹਨਾ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ: ਸੁਖਬੀਰ ਸਿੰਘ ਬਾਦਲ ਨੂੰ ਭੇਜਿਆ।

ਗਰੀਨ ਸਿਟੀ ਵੈਲਫੇਅਰ ਸੁਸਾਇਟੀ ਦੀ ਚੋਣ ਮੌਕੇ ਈ.ਓ.ਦਾ ਸਨਮਾਨ

ਸਾਬਕਾ ਵਿਧਾਇਕ ਕਲੇਰ ਚੇਅਰਮੈਨ ਅਤੇ ਮਾ:ਸਰਬਜੀਤ ਹੇਰਾਂ ਪ੍ਰਧਾਨ ਚੁਣੇ ਗਏ ਜਗਰਾਂਉ, 9 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਸਥਾਨਕ ਸ਼ਹਿਰ ਦੇ ਪ੍ਰਮੁੱਖ ਬੱਸ ਸਟੈਂਡ ਨਜ਼ਦੀਕ ਬਣੀ ਕਲੋਨੀ ਗਰੀਨ ਸਿਟੀ ਦੇ ਵਾਸੀਆਂ ਵੱਲੋਂ ਬਣਾਈ ਗਈ 'ਗਰੀਨ ਸਿਟੀ ਵੈਲਫੇਅਰ ਸੁਸਾਇਟੀ' ਦੀ ਸਲਾਨਾ ਚੋਣ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਇਸ ਵਾਰ ਫਿਰ ਕਮੇਟੀ ਦੇ ਚੇਅਰਮੈਨ ਚੁਣੇ ਗਏ ਅਤੇ ਮਾ:ਸਰਬਜੀਤ ਸਿੰਘ ਹੇਰਾਂ ਨੂੰ ਸੁਸਾਇਟੀ ਦਾ ਪ੍ਰਧਾਨ ਚੁਣਿਆਂ ਗਿਆ। ਬਾਕੀ ਚੁਣੀ ਗਈ ਕਮੇਟੀ ਵਿੱਚ ਸੂਬੇਦਾਰ ਪਵਿੱਤਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਹਰਵੀਰ ਸਿੰਘ ਢਿੱਲੋਂ ਮੁੱਖ ਕੈਸ਼ੀਅਰ, ਸੌਰਵ ਕਲਸੀ ਜੁਆਇੰਟ ਕੈਸ਼ੀਅਰ, ਪਰਮਜੀਤ ਸਿੰਘ ਚੀਮਾਂ ਸਕੱਤਰ, ਮਨਪ੍ਰੀਤ ਸਿੰਘ ਜੁਆਇੰਟ ਸਕੱਤਰ ਅਤੇ ਕੈਪਟਨ ਬਖ਼ਤਾਵਰ ਸਿੰਘ, ਅਮਰਜੀਤ ਸਿੰਘ ਗਰੇਵਾਲ...

ਮੋਦੀ ਡਰਪੋਕ ਹੈ- ਰਾਹੁਲ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਮੋਦੀ ਨੂੰ ਸਮਝ ਆ ਗਿਆ ਹੈ ਕਿ ਦੇਸ਼ ਨੂੰ ਵੰਡ ਕੇ ਨਹੀਂ ਚਲਾਇਆ ਜਾ ਸਕਦਾ ਅਤੇ ਉਨ੍ਹਾਂ ਦੇ ਚਿਹਰੇ ਉੱਤੇ ਘਬਰਾਹਟ ਤੇ ਡਰ ਹੈ। ਉਨ੍ਹਾਂ ਕਿਹਾ,‘ਇਹ ਦੇਸ਼ ਹਿੰਦੁਸਤਾਨ ਦੇ ਹਰ ਵਿਅਕਤੀ ਦਾ ਹੈ। ਲੜਾਈ ਦੋ ਵਿਚਾਰਧਾਰਾਵਾਂ ਦੇ ਵਿਚਕਾਰ ਹੈ। ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਇਕ ਪ੍ਰੋਡਕਟ (ਉਤਪਾਦ) ਹੈ। ਦੂਜੇ ਪਾਸੇ ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਸਾਰਿਆਂ ਦਾ ਹੈ।’ ਉਨ੍ਹਾਂ ਕਿਹਾ,‘ਆਰਐੱਸਐੱਸ ਚਾਹੁੰਦਾ ਹੈ ਕਿ ਦੇਸ਼ ਦੇ ਸੰਵਿਧਾਨ ਨੂੰ ਅਲੱਗ ਰੱਖ ਦਿੱਤਾ ਜਾਵੇ ਤੇ ਦੇਸ਼ ਨੂੰ ਨਾਗਪੁਰ ਤੋਂ ਚਲਾਇਆ ਜਾਵੇ। ਹਰ ਸੰਸਥਾ ਵਿਚ ਆਰਐੱਸਐੱਸ ਦੇ ਲੋਕਾਂ ਨੂੰ ਰੱਖਿਆ ਜਾਵੇ। ਉਹ ਚਾਹੁੰਦੇ ਹਨ ਕਿ ਮੋਹਨ ਭਾਗਵਤ...

ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ-ਨਰਿੰਦਰ ਮੋਦੀ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਮੁਲਕ ’ਤੇ ਐਮਰਜੈਂਸੀ ਥੋਪੀ, ਨਿਆਂਪਾਲਿਕਾ ਨੂੰ ਧਮਕਾਇਆ ਅਤੇ ਫ਼ੌਜ ਦੀ ਬੇਇੱਜ਼ਤੀ ਕੀਤੀ, ਉਹ ਹੁਣ ਉਨ੍ਹਾਂ ਉਪਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾ ਰਹੇ ਹਨ। ਭਾਜਪਾ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਮਹਾਂਗਠਜੋੜ ਬਣਾਉਣ ਦੀਆਂ ਕੋਸ਼ਿਸਾਂ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਕਿ ਕਿਵੇਂ ਬਹੁਮਤ ਵਾਲੀ ਐਨਡੀਏ ਸਰਕਾਰ ਹੀ ਢੁਕਵੇਂ ਫ਼ੈਸਲੇ ਲੈ ਸਕਦੀ ਹੈ। ਉਨ੍ਹਾਂ ਦਾ ਸਿੱਧਾ ਇਸ਼ਾਰਾ ਕੋਲਕਾਤਾ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੀਤੀ ਗਈ ਰੈਲੀ ਵੱਲ ਸੀ। ਲੋਕ...

ਬੇਜ਼ਮੀਨੇ ਕਿਸਾਨ ਮਜਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੇ ਕਨਵੀਨਰ ਵਲੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਮੰਗ ਪੱਤਰ ਦਿੱਤਾ ਗਿਆ

ਜਗਰਾਓਂ -(ਮਨਜਿੰਦਰ ਸਿੰਘ ਗਿੱਲ/ ਜਨ ਸਕਤੀ ਨਿਉਜ)- ਬੇਜ਼ਮੀਨੇ ਕਿਸਾਨ ਮਜਦੂਰ ਕਰਜਾ ਮੁਕਤੀ ਮੋਰਚਾ ਪੰਜਾਬ ਵਲੋਂ ਜਗਰਾਓਂ ਪਹੁੰਚੇ ਸਾਬਕਾ ਮੰਤਰੀ ਤੇ ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਸਰਦਾਰ ਗੁਲਜਾਰ ਸਿੰਘ ਰਾਣੀਕੇ ਨੂੰ ਕਨਵੀਨਰ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ ਵਿਚ ਮੰਗ ਪੱਤਰ ਦਿਤਾ ਗਿਆ, ਸ਼੍ਰ ਦੇਹੜਕਾ ਨੇ ਦਸਿਆ ਕੇ ਪੰਜਾਬ ਸਰਕਾਰ ਵਲੋਂ ਕੋ :ਸੋਸਾਇਟੀਆ ਦੇ ਮਾਫ ਕੀਤੇ ਜਾ ਰਹੇ ਕਰਜਿਆ ਵਿਚ ਸਿਰਫ ਜਮੀਨਾਂ ਵਾਲੇ (ਕਾਸਤਕਾਰ) ਲੋਕਾਂ ਦਾ ਕਰਜਾ ਹੀ ਮਾਫ ਕੀਤਾ ਜਾ ਰਿਹਾ ਹੈ ਇਕ ਵੀ ਬੇਜ਼ਮੀਨੇ (ਗ਼ੈਰਕਾਸਤਕਾਰ) ਵਿਅਕਤੀ ਦਾ ਕਰਜ ਮਾਫ ਨਹੀਂ ਕੀਤਾ ਗਿਆ, ਬੇਜ਼ਮੀਨੇ ਮੋਰਚੇ ਨੇ ਮੰਗ ਕੀਤੀ ਕੇ ਜੇ ਸਰਕਾਰ ਜਮੀਨਾ ਵਾਲੇ ਲੋਕਾਂ ਦਾ ਕਰਜ ਮਾਫ ਕਰ ਸਕਦੀ ਹੈ ਤਾ ਬੇਜ਼ਮੀਨੇ ਲੋਕਾਂ ਦਾ ਕਰਜ ਕਿਊ ਮਾਫ ਨਹੀਂ ਕਰ ਰਹੀ, ਜ਼ਿਕਰ ਯੋਗ ਹੈ ਕੇ ਬੇਜ਼ਮੀਨੇ ਲੋਕਾਂ ਦਾ ਕਰਜ...

ਵਰਲਡ ਕੈਂਸਰ ਕੇਅਰ ਵਲੋਂ ਪੰਜਾਬ 'ਚ ਤਿੰਨ ਕੈਂਸਰ ਜਾਂਚ ਤੇ ਜਾਗਰੂਕਤਾ ਕੇਂਦਰ ਖੋਲ੍ਹੇ ਜਾਣਗੇ-ਕੁਲਵੰਤ ਸਿੰਘ ਧਾਲੀਵਾਲ

ਪ੍ਰਕਾਸ ਪੁਰਬ ਨੂੰ ਸਮਰਪਤ ਲੱਗਣਗੇ 550 ਕੈਂਪ - ਧਾਲੀਵਾਲ ਮੈਨਚੇਸਟਰ -(ਗਿਆਨੀ ਅਮਰੀਕ ਸਿੰਘ ਰਾਠੌਰ)- ਵਰਲਡ ਕੈਂਸਰ ਕੇਅਰ ਵਲੋਂ ਇਸ ਸਾਲ ਪੰਜਾਬ 'ਚ ਤਿੰਨ ਕੈਂਸਰ ਜਾਂਚ ਜਾਗਰੂਕਤਾ ਕੇਂਦਰ ਖੋਲੇ੍ਹ ਜਾਣਗੇ , ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 550 ਕੈਂਪ ਲਾਏ ਜਾਣਗੇ। ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਹ ਵਿਚਾਰ ਸੰਸਥਾ ਦੇ ਗਲੋਬਲ ਰਾਜਦੂਤ ਕੁਲਵੰਤ ਸਿੰਘ ਧਾਲੀਵਾਲ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਜਲੰਧਰ ਵਿਚ ਜਿੱਥੇ ਕੈਂਸਰ ਜਾਂਚ ਅਤੇ ਖੋਜ ਕੇਂਦਰ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ, ਉੱਥੇ ਹੀ ਨਾਨਕਸਰ, ਜਗਰਾਉਂ ਅਤੇ ਤਲਵੰਡੀ ਸਾਬੋ ਬਠਿੰਡਾ 'ਚ ਵੀ ਅਜਿਹੇ ਕੇਂਦਰਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ | ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਕੈਂਸਰ ਮੁਕਤ ਕਰਨ ਲਈ ਲੋਕਾਂ ਨੂੰ...

ਅਕਾਲੀ ਦਲ ਤੇ ਭਾਜਪਾ ਗੱਠਜੋੜ ਉੱਤੇ ਸੰਕਟ ਦੇ ਬੱਦਲ ਛਾਏ

ਚੰਡੀਗੜ੍ਹ- (ਜਨ ਸਕਤੀ ਨਿਉਜ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਦੋ ਦਹਾਕਿਆਂ ਤੋਂ ਵੀ ਪੁਰਾਣੇ ਸਿਆਸੀ ਗੱਠਜੋੜ ਵਿੱਚ ਕੁੜੱਤਣ ਪਹਿਲੀ ਵਾਰੀ ਤਿੱਖੇ ਰੂਪ ਵਿੱਚ ਸਾਹਮਣੇ ਆ ਰਹੀ ਹੈ। ਅਕਾਲੀ ਦਲ ਨੇ ਆਪਣੇ ਪੁਰਾਣੇ ਸਿਆਸੀ ਭਾਈਵਾਲਾਂ ਨਾਲ ਸਬੰਧਾਂ ’ਤੇ ਵਿਚਾਰ ਕਰਨ ਲਈ 3 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਪਣੇ ਸਭ ਤੋਂ ਪੁਰਾਣੇ ਭਾਈਵਾਲਾਂ ਦੇ ਮਸਲਿਆਂ ਨੂੰ ਹੀ ਅੱਖੋਂ ਪਰੋਖੇ ਨਹੀਂ ਕੀਤਾ ਸਗੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਨਜ਼ਰਅੰਦਾਜ਼ ਕਰਨ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨਵੀਂ ਦਿੱਲੀ ਨਾਲ ਸਬੰਧਤ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਹਾਲ ਹੀ ਵਿੱਚ ਭਾਜਪਾ ਪ੍ਰਧਾਨ ਨੇ...