Chandigarh

ਕਾਗਰਸ ਪਾਰਟੀ ਨੇ ਵਿਸ਼ਵਾਸ਼ ਘਾਤ ਕੀਤਾ || Charanjit Singh Brar || Jan Shakti News

ਮਹਿਫ਼ਲ-ਏ-ਅਦੀਬ ਸੰਸਥਾ ਦੀ ਮਹੀਨਾਵਾਰ ਇਕੱਤਰਤਾ ਹੋਈ

ਜਗਰਾਉਂ, 10 ਮਾਰਚ (ਚਰਨਜੀਤ ਸਿੰਘ ਸਰਨਾ/ਰਜਨੀਸ਼ ਬਾਂਸਲ)-ਮਹਿਫ਼ਲ-ਏ- ਅਦੀਬ ਸੰਸਥਾ ਦੀ ਮਹੀਨਾਵਾਰ ਮੀਟਿੰਗ ਦ ਲੀਜ਼ੈਂਡ ਇੰਗਲਿੰਸ ਵਿਲਜ਼ ਜਗਰਾਉਂ ਵਿਖੇ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਇਸ ਵਾਰ ਮਹਿਫ਼ਲ ਦੇ ਵਿੱਛੜ ਚੁੱਕੇ ਅਦੀਬ ਮਰਹੂਮ ਕਰਨਲ ਗੁਰਦੀਪ ਜਗਰਾਉਂ ਨੂੰ ਸਮਰਪਿਤ ਸੀ। ਮੀਟਿੰਗ ਵਿਚ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਤੋਂ ਇਲਾਵਾ ਮੇਜਰ ਸਿੰਘ ਛੀਨਾ, ਪ੍ਰਿੰ: ਨਛੱਤਰ ਸਿੰਘ, ਇੰਸਪੈਕਟਰ ਨਗਿੰਦਰ ਸਿੰਘ ਮੰਡਿਆਣੀ, ਡਾ: ਬਲਦੇਵ ਸਿੰਘ ਡੀ. ਈ.ਓ., ਮਾ: ਅਵਤਾਰ ਸਿੰਘ, ਮਾ: ਮਹਿੰਦਰ ਸਿੰਘ ਸਿੱਧੂ, ਜਸਵੰਤ ਭਾਰਤੀ, ਮਾ: ਰਣਜੀਤ ਸਿੰਘ ਕਮਾਲਪੁਰੀ, ਸਤਪਾਲ ਸਿੰਘ ਦੇਹੜਕਾ, ਕੈਪਟਨ ਪੂਰਨ ਸਿੰਘ ਗਗੜਾ, ਗੀਤਕਾਰ ਰਾਜ ਜਗਰਾਉਂ, ਬਚਿੱਤਰ ਕਲਿਆਣ, ਅਜੀਤ ਪਿਆਸਾ ਤੇ ਜਸਵਿੰਦਰ ਸਿੰਘ ਛਿੰਦਾ ਆਦਿ ਅਦੀਬ...

International Women's Day || ਮਹਿਲਾ ਦਿਵਸ || Jan Shakti News

International Women's Day is held on March 8th every year. It's a day when we celebrate the amazing social, cultural, economic and political achievements of women - while also campaigning for greater progress towards gender equality.

‘ਧਾਰਮਿਕ ਮਾਮਲਿਆਂ ਵਿਚ ਆਰਐੱਸਐੱਸ ਦਾ ਦਖ਼ਲ ਬਰਦਾਸ਼ਤ ਨਹੀਂ’

ਐਸ.ਏ.ਐਸ. ਨਗਰ (ਮੁਹਾਲੀ), 5 ਫਰਵਰੀ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਧਰਮ ਦੇ ਨਾਂ ’ਤੇ ਸਿੱਖਾਂ ਨੂੰ ਗੁਮਰਾਹ ਕਰ ਕੇ ਰਾਜਨੀਤੀ ਦੇ ਖੇਤਰ ਵਿਚ ਖੁੱਸੀ ਸਿਆਸੀ ਜ਼ਮੀਨ ਤਿਆਰ ਕਰਨਾ ਚਾਹੁੰਦਾ ਹੈ, ਪਰ ਅਜਿਹੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ’ਚ ਆਰਐੱਸਐੱਸ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਮੁਹਾਲੀ ਵਿਚ ਪੰਥਕ ਅਕਾਲੀ ਲਹਿਰ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਵਿਚ ਪੰਜਾਬ ਦੇ ਹਾਲਾਤ ’ਤੇ ਚਰਚਾ ਕਰਦਿਆਂ ਬਾਬਾ ਬੇਦੀ ਅਤੇ ਭਾਈ ਰਣਜੀਤ ਸਿੰਘ ਨੇ ਪੰਥ ਦਰਦੀਆਂ ਨੂੰ ਇੱਕ ਮੰਚ ’ਤੇ ਇਕੱਤਰ ਕਰਨ ਅਤੇ ਜਥੇਬੰਦੀ ਦੇ ਵਿਸਥਾਰ...

ਅਕਾਲੀ ਦਲ ਤੇ ਭਾਜਪਾ ਗੱਠਜੋੜ ਉੱਤੇ ਸੰਕਟ ਦੇ ਬੱਦਲ ਛਾਏ

ਚੰਡੀਗੜ੍ਹ- (ਜਨ ਸਕਤੀ ਨਿਉਜ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਦੋ ਦਹਾਕਿਆਂ ਤੋਂ ਵੀ ਪੁਰਾਣੇ ਸਿਆਸੀ ਗੱਠਜੋੜ ਵਿੱਚ ਕੁੜੱਤਣ ਪਹਿਲੀ ਵਾਰੀ ਤਿੱਖੇ ਰੂਪ ਵਿੱਚ ਸਾਹਮਣੇ ਆ ਰਹੀ ਹੈ। ਅਕਾਲੀ ਦਲ ਨੇ ਆਪਣੇ ਪੁਰਾਣੇ ਸਿਆਸੀ ਭਾਈਵਾਲਾਂ ਨਾਲ ਸਬੰਧਾਂ ’ਤੇ ਵਿਚਾਰ ਕਰਨ ਲਈ 3 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਪਣੇ ਸਭ ਤੋਂ ਪੁਰਾਣੇ ਭਾਈਵਾਲਾਂ ਦੇ ਮਸਲਿਆਂ ਨੂੰ ਹੀ ਅੱਖੋਂ ਪਰੋਖੇ ਨਹੀਂ ਕੀਤਾ ਸਗੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਨਜ਼ਰਅੰਦਾਜ਼ ਕਰਨ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨਵੀਂ ਦਿੱਲੀ ਨਾਲ ਸਬੰਧਤ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਹਾਲ ਹੀ ਵਿੱਚ ਭਾਜਪਾ ਪ੍ਰਧਾਨ ਨੇ...

ਵਿਰਾਸਤ ’ਚ ਮਿਲੇ ਕਰਜ਼ੇ ਦੇ ਨਿਬੇੜੇ ਦਾ ਮੁੱਢ ਬੱਝਾ

ਚੰਡੀਗੜ੍ਹ -( ਜਨ ਸ਼ਕਤੀ ਨਿਊਜ)- 15ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਨੇ ਪੰਜਾਬ ਸਰਕਾਰ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਕੋਲੋਂ ਵਿਰਾਸਤ ਵਿਚ ਮਿਲੇ ਅਨਾਜ ਦੇ 31,000 ਕਰੋੜ ਰੁਪਏ ਦੇ ਕਰਜ਼ੇ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਹੈ। ਇਸ ਵਾਸਤੇ ਕਮਿਸ਼ਨ ਦੇ ਮੈਂਬਰ ਡਾ. ਰਮੇਸ਼ ਚੰਦ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਂਜ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ ਪਰ ਕਮਿਸ਼ਨ ਨੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਦੇ ਮਾਮਲੇ ਵਿਚ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਰਾਜ ਸਰਕਾਰ ਨੂੰ ਇਸ ਦਾ ਹੱਲ ਆਪਣੇ ਪੱਧਰ ’ਤੇ ਹੀ ਕਰਨਾ ਪਵੇਗਾ।ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀਆਂ ਅਤੇ ਅਧਿਕਾਰੀਆਂ ਨਾਲ ਸੂਬੇ ਦੇ ਮਸਲਿਆਂ ਬਾਰੇ ਵਿਆਪਕ ਵਿਚਾਰ ਵਟਾਂਦਰੇ ਮਗਰੋਂ ਮੀਡੀਆ ਨਾਲ...