Health

ਸਵਾਈਨ ਫਲੂ ਕਾਰਨ ਤਿੰਨ ਵਿਅਕਤੀਆਂ ਦੀ ਮੌਤ

ਫਤਿਹਗੜ੍ਹ ਸਾਹਿਬ, (ਵਿਪਨ)—ਫਤਿਹਗੜ੍ਹ ਸਾਹਿਬ 'ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਆਏ ਦਿਨ ਸਵਾਈਨ ਫਲੂ ਦੇ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ। ਸਿਵਲ ਸਰਜਨ ਡਾ.ਐੱਨ. ਕੇ. ਅਗਰਵਾਲ ਨੇ ਦੱਸਿਆ ਕਿ ਸਵਾਈਨ ਫਲੂ ਕਾਰਨ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਇਸ ਬੀਮਾਰੀ ਨਾਲ ਪੀੜਤ ਇਕ ਮਹਿਲਾ ਨੂੰ ਪੀ.ਜੀ.ਆਈ. ਚੰਡੀਗੜ੍ਹ 'ਚ ਦਾਖਲ ਕਰਵਾਇਆ ਗਿਆ ਹੈ। ਸਿਵਲ ਸਰਜਨ ਮੁਤਾਬਕ ਸਵਾਈਨ ਫਲੂ ਦੀ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਉਨ੍ਹਾਂ ਵਲੋਂ ਬਕਾਇਦਾ ਡਾਕਟਰਾਂ ਦੀ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਸਵਾਈਨ ਫਲੂ ਕਾਰਨ ਪੀੜਤ ਵਿਅਕਤੀ ਸਬੰਧੀ ਸੂਚਨਾ ਮਿਲਣ 'ਤੇ ਉਕਤ ਵਿਅਕਤੀ ਦੀ ਡਿਟੇਲ ਪ੍ਰਾਪਤ ਕਰਕੇ ਉਸ ਦਾ ਇਲਾਜ ਕਰਨ ਪਹੁੰਚਦੀਆਂ ਹਨ।