World

ਕਾਗਰਸ ਪਾਰਟੀ ਨੇ ਵਿਸ਼ਵਾਸ਼ ਘਾਤ ਕੀਤਾ || Charanjit Singh Brar || Jan Shakti News

ਮਹਿਫ਼ਲ-ਏ-ਅਦੀਬ ਸੰਸਥਾ ਦੀ ਮਹੀਨਾਵਾਰ ਇਕੱਤਰਤਾ ਹੋਈ

ਜਗਰਾਉਂ, 10 ਮਾਰਚ (ਚਰਨਜੀਤ ਸਿੰਘ ਸਰਨਾ/ਰਜਨੀਸ਼ ਬਾਂਸਲ)-ਮਹਿਫ਼ਲ-ਏ- ਅਦੀਬ ਸੰਸਥਾ ਦੀ ਮਹੀਨਾਵਾਰ ਮੀਟਿੰਗ ਦ ਲੀਜ਼ੈਂਡ ਇੰਗਲਿੰਸ ਵਿਲਜ਼ ਜਗਰਾਉਂ ਵਿਖੇ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਇਸ ਵਾਰ ਮਹਿਫ਼ਲ ਦੇ ਵਿੱਛੜ ਚੁੱਕੇ ਅਦੀਬ ਮਰਹੂਮ ਕਰਨਲ ਗੁਰਦੀਪ ਜਗਰਾਉਂ ਨੂੰ ਸਮਰਪਿਤ ਸੀ। ਮੀਟਿੰਗ ਵਿਚ ਸੰਸਥਾ ਦੇ ਪ੍ਰਧਾਨ ਮਾ: ਰਜਿੰਦਰਪਾਲ ਸ਼ਰਮਾ ਤੋਂ ਇਲਾਵਾ ਮੇਜਰ ਸਿੰਘ ਛੀਨਾ, ਪ੍ਰਿੰ: ਨਛੱਤਰ ਸਿੰਘ, ਇੰਸਪੈਕਟਰ ਨਗਿੰਦਰ ਸਿੰਘ ਮੰਡਿਆਣੀ, ਡਾ: ਬਲਦੇਵ ਸਿੰਘ ਡੀ. ਈ.ਓ., ਮਾ: ਅਵਤਾਰ ਸਿੰਘ, ਮਾ: ਮਹਿੰਦਰ ਸਿੰਘ ਸਿੱਧੂ, ਜਸਵੰਤ ਭਾਰਤੀ, ਮਾ: ਰਣਜੀਤ ਸਿੰਘ ਕਮਾਲਪੁਰੀ, ਸਤਪਾਲ ਸਿੰਘ ਦੇਹੜਕਾ, ਕੈਪਟਨ ਪੂਰਨ ਸਿੰਘ ਗਗੜਾ, ਗੀਤਕਾਰ ਰਾਜ ਜਗਰਾਉਂ, ਬਚਿੱਤਰ ਕਲਿਆਣ, ਅਜੀਤ ਪਿਆਸਾ ਤੇ ਜਸਵਿੰਦਰ ਸਿੰਘ ਛਿੰਦਾ ਆਦਿ ਅਦੀਬ...

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ, ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਲਈ ਮੋਦੀ ਦੇ ਪਾਜ ਉਧੇੜੇ ਕਿਲੀ ਚਹਿਲਾਂ /ਮੋਗਾ 7 ਮਾਰਚ - ( ਮਨਜਿੰਦਰ ਸਿੰਘ ਗਿੱਲ)—ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ...

ਫਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੇ ਦਿੱਤਾ ਅਸ਼ਤੀਫਾ

ਚੰਡੀਗੜ੍ਹ(ਜਨ ਸ਼ਕਤੀ ਨਿਊਜ) ਮਂੈਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੇਂਬਰਸਿੱਪ ਤੋਂ ਦਿੱਤਾ ਅਸਤੀਫਾ ਉਹਨਾ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸ: ਸੁਖਬੀਰ ਸਿੰਘ ਬਾਦਲ ਨੂੰ ਭੇਜਿਆ।

ਪ੍ਰਦਰਸ਼ਨਾਂ ਮਗਰੋਂ ਜੰਮੂ ਵਿੱਚ ਕਰਫ਼ਿਊ ਲਾਇਆ

ਜੰਮੂ, 15 ਫਰਵਰੀ ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਕਾਫ਼ਲੇ ’ਤੇ ਦਹਿਸ਼ਤੀ ਹਮਲੇ ਦੇ ਰੋੋਸ ਵਜੋਂ ਅੱਜ ਵੱਡੇ ਪੱਧਰ ’ਤੇ ਹੋਏ ਪ੍ਰਦਰਸ਼ਨਾਂ ਤੇ ਹਿੰਸਾ ਦੀਆਂ ਘਟਨਾਵਾਂ ਦੇ ਚਲਦਿਆਂ ਜੰਮੂ ਸ਼ਹਿਰ ਵਿੱਚ ਇਹਤਿਆਤ ਵਜੋਂ ਕਰਫਿਊ ਲਾ ਦਿੱਤਾ ਗਿਆ ਹੈ। ਫੌਜ ਨੇ ਕਈ ਨਾਜ਼ੁਕ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਕਰਫਿਊ ਫਿਰਕੂ ਹਿੰਸਾ ਫੈਲਣ ਦੇ ਡਰੋਂ ਲਾਇਆ ਗਿਆ ਹੈ। ਉਧਰ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ, ‘ਅਸੀਂ ਇਹਤਿਆਤ ਵਜੋਂ ਜੰਮੂ ਸ਼ਹਿਰ ਵਿੱਚ ਕਰਫਿਊ ਲਾ ਦਿੱਤਾ ਹੈ।’ ਅਧਿਕਾਰੀਆਂ ਮੁਤਾਬਕ ਕਰਫਿਊ ਦੌਰਾਨ ਜੰਮੂ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਸੜਕਾਂ ’ਤੇ ਕੋਈ ਵਾਹਨ ਨਜ਼ਰ ਨਹੀਂ ਆਇਆ ਤੇ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ ਵੀ ਬੰਦ ਰਹੇ। ਇਸ ਤੋਂ ਪਹਿਲਾਂ...

ਅਜ਼ਹਰ ਦੇ ਮੁੱਦੇ ’ਤੇ ਚੀਨ ਮੁੜ ਅੜਿਆ

ਪੇਈਚਿੰਗ, 15 ਫਰਵਰੀ ਚੀਨ ਨੇ ਪੁਲਵਾਮਾ ’ਚ ਜੈਸ਼ ਦੇ ਫਿਦਾਈਨ ਵੱਲੋਂ ਕੀਤੇ ਗਏ ਦਹਿਸ਼ਤੀ ਹਮਲੇ ’ਤੇ ਡੂੰਘਾ ਅਫ਼ਸੋਸ ਜਤਾਇਆ ਹੈ ਪਰ ਉਸ ਨੇ ਦਹਿਸ਼ਤੀ ਜਥੇਬੰਦੀ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕੀਤੇ ਜਾਣ ਦੀ ਭਾਰਤ ਦੀ ਅਪੀਲ ਨੂੰ ਹਮਾਇਤ ਦੇਣ ਦਾ ਕੋਈ ਭਰੋਸਾ ਨਹੀਂ ਦਿੱਤਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਗੇਂਗ ਸ਼ੁਆਂਗ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ,‘‘ਚੀਨ ਨੇ ਫਿਦਾਈਨ ਦਹਿਸ਼ਤੀ ਹਮਲੇ ਦੀਆਂ ਰਿਪੋਰਟਾਂ ਵੱਲ ਧਿਆਨ ਦਿੱਤਾ ਹੈ। ਅਸੀਂ ਇਸ ਹਮਲੇ ਨਾਲ ਡੂੰਘੇ ਸਦਮੇ ’ਚ ਹਾਂ। ਅਸੀਂ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਜ਼ਖ਼ਮੀ ਹੋਏ ਜਵਾਨਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹਾਂ।’’ ਗੇਂਗ ਨੇ ਕਿਹਾ ਕਿ ਚੀਨ ਹਰ ਤਰ੍ਹਾਂ ਦੀ ਦਹਿਸ਼ਤਗਰਦੀ ਦੀ ਤਿੱਖੀ ਆਲੋਚਨਾ ਕਰਦਾ ਹੈ। ਉਸ ਨੇ ਆਸ ਜਤਾਈ...

ਸੀਆਰਪੀਐਫ ਦੇ ਸ਼ਹੀਦ ਜਵਾਨਾਂ ਨੂੰ ਰਾਜਨਾਥ ਨੇ ਮੋਢਾ ਦਿੱਤਾ

ਸ੍ਰੀਨਗਰ, 15 ਫਰਵਰੀ ਸੀਆਰਪੀਐਫ ਕੈਂਪਸ ’ਚ ਮਾਹੌਲ ਗ਼ਮਗੀਨ ਸੀ। ਸੀਆਰਪੀਐਫ ਦੇ 40 ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਉਚੇਚੇ ਤੌਰ ’ਤੇ ਇਥੇ ਪੁੱਜੇ ਅਤੇ ਉਨ੍ਹਾਂ ਮ੍ਰਿਤਕ ਦੇਹਾਂ ਨੂੰ ਮੋਢਾ ਵੀ ਦਿੱਤਾ। ਇਸ ਮਗਰੋਂ ਦੇਹਾਂ ਵਾਲੇ ਤਾਬੂਤਾਂ ਨੂੰ ਅੰਤਿਮ ਰਸਮਾਂ ਲਈ ਉਨ੍ਹਾਂ ਦੇ ਘਰਾਂ ਵੱਲ ਰਵਾਨਾ ਕਰ ਦਿੱਤਾ ਗਿਆ। ਜਿਵੇਂ ਹੀ ਬਿਗਲ ਵਜਿਆ ਤਾਂ ਗਾਰਡ ਨੇ ‘ਸ਼ੋਕ ਸਲਾਮੀ ਸ਼ਸਤਰ’ (ਸ਼ਹੀਦਾਂ ਦੇ ਸਨਮਾਨ ’ਚ ਹਥਿਆਰ ਪੁੱਠੇ ਕਰਨ) ਦੀ ਆਵਾਜ਼ ਬੁਲੰਦ ਕੀਤੀ ਅਤੇ ਦਸਤਿਆਂ ਨੇ ਸ਼ਹੀਦਾਂ ਨੂੰ ਸਲਾਮੀ ਦਿੰਦਿਆਂ ਦੋ ਮਿੰਟ ਦਾ ਮੌਨ ਧਾਰਿਆ। ਇਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਜਵਾਨ ਦੇ ਤਾਬੂਤ ਨੂੰ ਮੋਢਾ ਦਿੱਤਾ ਜਿਸ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉਨ੍ਹਾਂ ਦੇ ਜੱਦੀ ਇਲਾਕੇ ’ਚ ਲਿਜਾਇਆ ਗਿਆ। ਗ੍ਰਹਿ ਮੰਤਰੀ ਰਾਜਨਾਥ...

ਦਹਿਸ਼ਤਗਰਦਾਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ: ਮੋਦੀ

ਨਵੀਂ ਦਿੱਲੀ, 15 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਹਮਲੇ ਕਰਵਾ ਕੇ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਜ਼ਿੰਮੇਵਾਰਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ। ਪੁਲਵਾਮਾ ਜ਼ਿਲ੍ਹੇ ’ਚ ਸੀਆਰਪੀਐਫ ਦੇ 40 ਜਵਾਨਾਂ ਦੀ ਸ਼ਹਾਦਤ ਮਗਰੋਂ ਅੱਜ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦਾਂ ਨਾਲ ਸਿੱਝਣ ਲਈ ਖੁੱਲ੍ਹੀ ਛੁੱਟੀ ਦਿੱਤੀ ਜਾਵੇਗੀ। ਦਿੱਲੀ ਤੋਂ ਵਾਰਾਨਸੀ ਤਕ ਚੱਲਣ ਵਾਲੀ ਸਭ ਤੋਂ ਤੇਜ਼ ਰੇਲਗੱਡੀ ‘ਵੰਦੇ ਭਾਰਤ ਐਕਸਪ੍ਰੈੱਸ’ ਨੂੰ ਹਰੀ ਝੰਡੀ ਦਿਖਾਉਣ ਦੇ ਸਮਾਗਮ ਦੌਰਾਨ ਸ੍ਰੀ ਮੋਦੀ ਨੇ ਕਿਹਾ,‘‘ਮੈਂ ਦਹਿਸ਼ਤੀ ਜਥੇਬੰਦੀਆਂ ਅਤੇ ਉਨ੍ਹਾਂ ਨੂੰ ਸਹਾਇਤਾ ਦੇਣ ਵਾਲਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਬਹੁਤ ਭਾਰੀ ਗਲਤੀ ਕੀਤੀ ਹੈ। ਉਨ੍ਹਾਂ ਨੂੰ...

ਪਾਕਿਸਤਾਨ ਨਾਲ ਗੱਲਬਾਤ ਦਾ ਵੇਲਾ ਲੰਘਿਆ: ਕੈਪਟਨ

ਚੰਡੀਗੜ੍ਹ, 15 ਫਰਵਰੀ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੁਸ਼ਮਣਾਂ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਵਾਰਤਾ ਦਾ ਵੇਲਾ ਲੰਘ ਚੁੱਕਾ ਹੈ ਤੇ ਪੁਲਵਾਮਾ ਹਮਲੇ ਨੇ ਗੁਆਂਢੀ ਮੁਲਕ ਦੇ ਦੋਹਰੇ ਕਿਰਦਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਪਾਕਿਸਤਾਨੀ ਫ਼ੌਜ ਅਤੇ ਆਈਐਸਆਈ ਨੂੰ ਪੰਜਾਬ ਵਿੱਚ ਅਜਿਹੀ ਕਿਸੇ ਵੀ ਗਤੀਵਿਧੀ ਵਿਰੁੱਧ ਚਿਤਾਵਨੀ ਦਿੱਤੀ ਹੈ। ਵਿਧਾਨ ਸਭਾ ਵਿੱਚ ਸਦਨ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਹਮਲੇ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਸਦਨ ਨੂੰ ਉਠਾਉਣ ਦੀ ਮੰਗ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਸ਼ਾਂਤੀ ਦੀ ਗੱਲ ਕਰਨ ਦਾ ਵੇਲਾ ਲੰਘ ਚੁੱਕਾ...

ਜ਼ਿਲ੍ਹਾਂ ਭਾਜਪਾ ਜਗਰਾਉਂ ਨੇ ਫੁੱਕਿਆ ਪਾਕਿਸਤਾਨ ਦਾ ਪੁੱਤਲਾ

ਜਗਰਾਉਂ ( ਜਨ ਸ਼ਕਤੀ ਬਿਓੁਰੋ ) ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ ਤੇ ਪਾਕਿਸਤਾਨ ਤੇ ਜੈਸ਼-ਏ-ਮਹੁੰਮਦ ਦੇ ਸਹਿਯੋਗ ਨਾਲ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਜ਼ਿਲ੍ਹਾਂ ਪ੍ਰਧਾਨ ਭਾਜਪਾ ਜਗਰਾਉਂ ਗੋਰਵ ਖੁੱਲਰ , ਯੂਵਾ ਮੋਰਚਾ ਜਿਲ੍ਹਾਂ ਪ੍ਰਧਾਨ ਅਮਿਤ ਸ਼ਿੰਗਲ , ਲੀਗਲ ਸੈਲ ਦੇ ਸੰਯੋਜਕ ਵਿਵੇਕ ਭਾਰਦਵਾਜ਼ ਤੇ ਮੰਡਲ ਪ੍ਰਧਾਨ ਰਾਜਾ ਵਰਮਾ ਦੀ ਅਗਵਾਈ ਹੇਠ ਭਾਜਪਾ ਵਰਕਰਾ ਨੇ ਪਾਕਿਸਤਾਨ ਦਾ ਪੁੱਤਲਾ ਫੱਕਿਆ । ਪ੍ਰਧਾਨ ਖੁੱਲਰ ਤੇ ਸਿੰਗਲਾ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋ ਇਸ ਹਮਲੇ ਦਾ ਮੁੰਹ ਤੋੜ ਜਵਾਬ ਦਿੱਤਾ ਜਾਵੇਗਾ ਤੇ ਹਮੇਸ਼ਾ ਅੱਤਵਾਦੀਆਂ ਦੀ ਮਦਦ ਕਰਨ ਵਾਲੇ ਪਾਕਿਸਤਾਨ ਨੂੰ ਭੱਵਿਖ ਵਿੱਚ ਇਸ ਦਾ ਭਿਆਨਕ ਖਾਮਿਆਜ਼ਾ ਭੁਗਤਨਾ ਪਵੇਗਾ । ਪ੍ਰਧਾਨ ਖੁੱਲਰ ਨੇ ਪ੍ਰਧਾਨ ਮੰਤਰੀ ਸ਼੍ਰੀ...