Delhi

ਕਰਤਾਰਪੁਰ ਸਾਹਿਬ ਲਾਂਘਾ: ਪਾਕਿ ਵਫ਼ਦ 13 ਮਾਰਚ ਨੂੰ ਭਾਰਤ ਆਵੇਗਾ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਕਦਮ ਅੱਗੇ ਵਧਾਉਣ ਨੂੰ ਤਿਆਰ ਹੋ ਗਈਆਂ ਹਨ। ਭਾਰਤ ਵੱਲੋਂ ਲਾਂਘੇ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਗੱਲਬਾਤ ਦੀਆਂ ਪ੍ਰਸਤਾਵਿਤ ਤਰੀਕਾਂ ਦਾ ਐਲਾਨ ਕੀਤੇ ਜਾਣ ਮਗਰੋਂ ਅੱਜ ਇਸਲਾਮਾਬਾਦ ਨੇ ਕਿਹਾ ਕਿ 13 ਮਾਰਚ ਨੂੰ ਉਨ੍ਹਾਂ ਦੀ ਟੀਮ ਗੱਲਬਾਤ ਲਈ ਭਾਰਤ ਜਾਵੇਗੀ। ਭਾਰਤੀ ਵਫ਼ਦ ਵੀ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਗੱਲਬਾਤ ਲਈ 28 ਮਾਰਚ ਨੂੰ ਸਰਹੱਦ ਪਾਰ ਜਾਵੇਗਾ। ਵਿਦੇਸ਼ ਮਾਮਲਿਆਂ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਉਹ ਪਾਕਿਸਤਾਨੀ ਵਫ਼ਦ ਦਾ 13 ਮਾਰਚ ਨੂੰ ਭਾਰਤ ਆਉਣ ’ਤੇ ਸਵਾਗਤ ਕਰਨਗੇ। ਸ੍ਰੀ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਨੇ ਦੋਵੇਂ ਪਾਸਿਆਂ ਦੇ ਇੰਜਨੀਅਰਾਂ ਵਿਚਕਾਰ ਤਕਨੀਕੀ ਪੱਧਰ ਦੀ ਗੱਲਬਾਤ ਦੀ ਤਜਵੀਜ਼ ਭੇਜੀ ਹੈ। ਉਨ੍ਹਾਂ...

ਮੋਦੀ ਡਰਪੋਕ ਹੈ- ਰਾਹੁਲ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਮੋਦੀ ਨੂੰ ਸਮਝ ਆ ਗਿਆ ਹੈ ਕਿ ਦੇਸ਼ ਨੂੰ ਵੰਡ ਕੇ ਨਹੀਂ ਚਲਾਇਆ ਜਾ ਸਕਦਾ ਅਤੇ ਉਨ੍ਹਾਂ ਦੇ ਚਿਹਰੇ ਉੱਤੇ ਘਬਰਾਹਟ ਤੇ ਡਰ ਹੈ। ਉਨ੍ਹਾਂ ਕਿਹਾ,‘ਇਹ ਦੇਸ਼ ਹਿੰਦੁਸਤਾਨ ਦੇ ਹਰ ਵਿਅਕਤੀ ਦਾ ਹੈ। ਲੜਾਈ ਦੋ ਵਿਚਾਰਧਾਰਾਵਾਂ ਦੇ ਵਿਚਕਾਰ ਹੈ। ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਇਕ ਪ੍ਰੋਡਕਟ (ਉਤਪਾਦ) ਹੈ। ਦੂਜੇ ਪਾਸੇ ਇੱਕ ਵਿਚਾਰਧਾਰਾ ਕਹਿੰਦੀ ਹੈ ਕਿ ਇਹ ਦੇਸ਼ ਸਾਰਿਆਂ ਦਾ ਹੈ।’ ਉਨ੍ਹਾਂ ਕਿਹਾ,‘ਆਰਐੱਸਐੱਸ ਚਾਹੁੰਦਾ ਹੈ ਕਿ ਦੇਸ਼ ਦੇ ਸੰਵਿਧਾਨ ਨੂੰ ਅਲੱਗ ਰੱਖ ਦਿੱਤਾ ਜਾਵੇ ਤੇ ਦੇਸ਼ ਨੂੰ ਨਾਗਪੁਰ ਤੋਂ ਚਲਾਇਆ ਜਾਵੇ। ਹਰ ਸੰਸਥਾ ਵਿਚ ਆਰਐੱਸਐੱਸ ਦੇ ਲੋਕਾਂ ਨੂੰ ਰੱਖਿਆ ਜਾਵੇ। ਉਹ ਚਾਹੁੰਦੇ ਹਨ ਕਿ ਮੋਹਨ ਭਾਗਵਤ...

ਦੇਸ਼ ਦੇ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ-ਨਰਿੰਦਰ ਮੋਦੀ

ਨਵੀਂ ਦਿੱਲੀ, 8 ਫਰਵਰੀ-(ਜਨ ਸ਼ਕਤੀ ਨਿਉਜ)- ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਮੁਲਕ ’ਤੇ ਐਮਰਜੈਂਸੀ ਥੋਪੀ, ਨਿਆਂਪਾਲਿਕਾ ਨੂੰ ਧਮਕਾਇਆ ਅਤੇ ਫ਼ੌਜ ਦੀ ਬੇਇੱਜ਼ਤੀ ਕੀਤੀ, ਉਹ ਹੁਣ ਉਨ੍ਹਾਂ ਉਪਰ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾ ਰਹੇ ਹਨ। ਭਾਜਪਾ ਖ਼ਿਲਾਫ਼ ਵਿਰੋਧੀ ਧਿਰਾਂ ਵੱਲੋਂ ਮਹਾਂਗਠਜੋੜ ਬਣਾਉਣ ਦੀਆਂ ਕੋਸ਼ਿਸਾਂ ’ਤੇ ਸ੍ਰੀ ਮੋਦੀ ਨੇ ਕਿਹਾ ਕਿ ਲੋਕ ‘ਮਹਾਂਮਿਲਾਵਟ’ ਸਰਕਾਰ ਨਹੀਂ ਚਾਹੁੰਦੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਕਿ ਕਿਵੇਂ ਬਹੁਮਤ ਵਾਲੀ ਐਨਡੀਏ ਸਰਕਾਰ ਹੀ ਢੁਕਵੇਂ ਫ਼ੈਸਲੇ ਲੈ ਸਕਦੀ ਹੈ। ਉਨ੍ਹਾਂ ਦਾ ਸਿੱਧਾ ਇਸ਼ਾਰਾ ਕੋਲਕਾਤਾ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਕੀਤੀ ਗਈ ਰੈਲੀ ਵੱਲ ਸੀ। ਲੋਕ...

ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ: (ਜਨ ਸ਼ਕਤੀ ਨਿਊਜ) ਸੀਬੀਆਈ-ਕੋਲਕਾਤਾ ਪੁਲੀਸ ਵਿਵਾਦ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ਲਗਾਤਾਰ ਕਾਰਵਾਈ ਅੱਗੇ ਪੈਣ ਤੋਂ ਬਾਅਦ, ਦੋਵੇਂ ਸਦਨਾਂ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਵਿਚ, ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਰੋਸ ਵਿਖਾਵੇ ਵਿਚ ਕਾਂਗਰਸ, ਬੀਜੇਡੀ, ਐੱਨਸੀਪੀ, ਸਪਾ ਅਤੇ ਆਰਜੇਡੀ ਦੇ ਮੈਂਬਰਾਂ ਨੇ ਹਿੱਸਾ ਲਿਆ ਜਿਨ੍ਹਾਂ ਪੱਛਮੀ ਬੰਗਾਲ ਵਿਚ ਵਾਪਰੇ ਘਟਨਾਕ੍ਰਮ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਇਸ ਦੌਰਾਨ ਕਈ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਉੱਤੇ ਸੀਬੀਆਈ ਦੀ ਦੁਰਵਰਤੋਂ ਦੇ ਦੋਸ਼ ਲਾਏ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਉੱਤੇ ਆਪਣੇ ਵਿਰੋਧੀਆਂ ਖਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਏ ਤੇ ਆਖਿਆ ਕਿ ਇਹ...