You are here

ਭਾਰਤ

ਹੁਣ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ’ਚ ਪਤੇ ਨੂੰ ਆਨਲਾਈਨ ਅੱਪਡੇਟ ਕਰ ਸਕਣਗੇ ਭਾਰਤ ਵਾਸੀ

ਨਵੀਂ ਦਿੱਲੀ,03 ਜਨਵਰੀ (ਜਨ ਸ਼ਕਤੀ ਨਿਊਜ਼ ਬਿਊਰੋ)  ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਹੁਣ ਦੇਸ਼ ਵਾਸੀਆਂ ਨੂੰ ਆਪਣੇ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ਵਿੱਚ ਆਪਣਾ ਪਤਾ ਆਨਲਾਈਨ ਅੱਪਡੇਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਥਾਰਟੀ ਨੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਨਿਵਾਸੀ ਘਰ ਦੇ ਮੁਖੀ ਦੇ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਦਰਸਾਉਣ ਵਾਲਾ ਕੋਈ ਵੀ ਦਸਤਾਵੇਜ਼ ਜਮ੍ਹਾ ਕਰਕੇ ਆਪਣਾ ਪਤਾ ਆਨਲਾਈਨ ਅਪਡੇਟ ਕਰ ਸਕਦੇ ਹਨ। ਅਜਿਹੇ ਦਸਤਾਵੇਜ਼ ਦਿਖਾਉਣੇ ਹੋਣਗੇ ਜਿਨ੍ਹਾਂ 'ਤੇ ਮੁਖੀ ਅਤੇ ਉਸ ਵਿਅਕਤੀ ਦੋਵਾਂ ਦੇ ਨਾਂ ਅਤੇ ਸਬੰਧਾਂ ਦਾ ਜ਼ਿਕਰ ਹੋਵੇ।

ਪੁਲੀਸ ਨੇ ਇੰਟਰਨੈਸ਼ਨਲ ਸੈਕਸ ਸਕੈਂਡਲ ਦਾ ਕੀਤਾ ਪਰਦਾਫਾਸ਼

ਦਿੱਲੀ 14 ਦਸੰਬਰ (ਜਨ ਸ਼ਕਤੀ ਨਿਊਜ਼ ਬਿਉਰੋ)ਦਿੱਲੀ ਪੁਲਿਸ ਨੇ ਰਿਸ਼ਭ ਵਿਹਾਰ ਵਿੱਚ ਇੱਕ ਸਪਾ ਸੈਂਟਰ ਤੋਂ ਚੱਲ ਰਹੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਬਾਅਦ ਉੱਥੇ ਛਾਪਾ ਮਾਰ ਕੇ 1 ਦੋਸ਼ੀ ਰਾਜਕੁਮਾਰ ਨੂੰ ਗ੍ਰਿਫਤਾਰ ਕੀਤਾ। ਛਾਪੇਮਾਰੀ ਦੌਰਾਨ 7 ਥਾਈ ਔਰਤਾਂ ਅਤੇ 5 ਭਾਰਤੀ ਔਰਤਾਂ ਬਰਾਮਦ ਹੋਈਆਂ। ਅਨੈਤਿਕ ਆਵਾਜਾਈ (ਰੋਕਥਾਮ) ਐਕਟ ਅਤੇ ਵਿਦੇਸ਼ੀ ਕਾਨੂੰਨ ਦੇ ਤਹਿਤ ਕੇਸ ਦਰਜ ।

ਗੁਜਰਾਤ  ਵਿਧਾਨ ਸਭਾ ਚੋਣਾਂ 'ਚ ਪਹਿਲੇ ਪੜਾਅ 'ਚ 89 ਸੀਟਾਂ ਲਈ ਵੋਟਿੰਗ ਮੁਕੰਮਲ

ਗੁਜਰਾਤ ਦੇ ਤਾਪੀ ਜ਼ਿਲ੍ਹੇ 'ਚ ਸਭ ਤੋਂ ਵੱਧ 72 ਫੀਸਦੀ ਵੋਟਾਂ ਪਈਆਂ

ਚੰਡੀਗੜ੍ਹ, 01 ਦਸੰਬਰ (ਜਨ ਸ਼ਕਤੀ ਨਿਊਜ਼ ਬਿਊਰੋ ) ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਲਈ ਵੋਟਿੰਗ ਪੂਰੀ ਹੋ ਗਈ ਹੈ। ਕੁਝ ਸੀਟਾਂ 'ਤੇ ਵੋਟਿੰਗ ਨੂੰ ਲੈ ਕੇ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਜਦਕਿ ਕੁਝ ਸੀਟਾਂ 'ਤੇ ਮੱਠੀ ਮਤਦਾਨ ਹੋਇਆ ਹੈ। ਦੂਜੇ ਪੜਾਅ ਦੀਆਂ 93 ਸੀਟਾਂ ਲਈ 5 ਦਸੰਬਰ ਨੂੰ ਵੋਟਿੰਗ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ 8 ਦਸੰਬਰ ਨੂੰ ਹੋਵੇਗੀ।ਚੋਣ ਕਮਿਸ਼ਨ ਦੇ ਅਨੁਸਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ ਸ਼ਾਮ 5 ਵਜੇ ਤੱਕ ਰਿਕਾਰਡ 56.88% ਮਤਦਾਨ ਦਰਜ ਕੀਤਾ ਗਿਆ। ਤਾਪੀ ਵਿੱਚ ਸਭ ਤੋਂ ਵੱਧ 72.32 ਵੋਟਾਂ ਪਈਆਂ। ਪਹਿਲੇ ਪੜਾਅ ਦੀ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ। ਪਹਿਲੇ ਘੰਟੇ 'ਚ ਕਰੀਬ 5 ਫੀਸਦੀ ਪੋਲਿੰਗ ਦਰਜ ਕੀਤੀ ਗਈ, ਜਦਕਿ ਸਵੇਰੇ 11 ਵਜੇ ਤੱਕ 18.95 ਫੀਸਦੀ ਪੋਲਿੰਗ ਦਰਜ ਕੀਤੀ ਗਈ। ਕਈ ਪੋਲਿੰਗ ਬੂਥਾਂ 'ਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗ ਗਈਆਂ ਸਨ।  ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਅਨੁਸਾਰ ਦੱਖਣੀ ਗੁਜਰਾਤ ਅਤੇ ਕੱਛ-ਸੌਰਾਸ਼ਟਰ ਖੇਤਰ ਦੇ 19 ਜ਼ਿਲ੍ਹਿਆਂ ਵਿੱਚ ਪਹਿਲੇ ਪੜਾਅ ਵਿੱਚ 788 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਉਮੀਦਵਾਰਾਂ ਵਿੱਚੋਂ 70 ਔਰਤਾਂ ਅਤੇ 339 ਆਜ਼ਾਦ ਉਮੀਦਵਾਰ ਹਨ। 89 ਸੀਟਾਂ ਵਿੱਚੋਂ 14 ਅਨੁਸੂਚਿਤ ਕਬੀਲਿਆਂ ਲਈ ਅਤੇ ਸੱਤ ਦਲਿਤਾਂ ਲਈ ਰਾਖਵੀਆਂ ਹਨ।

ਮੁੰਬਈ ਪੁਲਿਸ ਵਲੋ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ 

ਮੁੰਬਈ,30 ਨਵੰਬਰ (ਜਨ ਸ਼ਕਤੀ ਨਿਊਜ਼ ਬਿਉਰੋ) ਮੁੰਬਈ ਪੁਲਿਸ ਨੇ ਇੱਕ ਨਾਬਾਲਗ ਲੜਕੀ ਦਾ ਪਿੱਛਾ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਸਲਮਾਨ ਕੁਰੈਸ਼ੀ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸਦੀ ਕਾਰ ਜ਼ਬਤ ਕੀਤੀ ਹੈ ਓਸ ਉਪਰ ਲੜਕੀ ਜਦੋਂ ਉਹ ਟਿਊਸ਼ਨ ਕਲਾਸਾਂ ਤੋਂ ਆ ਰਹੀ ਸੀ ਨੂੰ ਛੇੜਛਾੜ ਕਰਨ ਮਾਮਲਾ ਸਾਮਣੇ ਆਇਆ ਹੈ।

 

ਭਾਰਤੀ ਹਵਾਈ ਸੈਨਾ ਦੇ ਮੁਖੀ ਨੇ ਇਲੈਕਟ੍ਰਿਕ ਵਾਹਨ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਨਵੀਂ ਦਿੱਲੀ, 15 ਨਵੰਬਰ ( ਇਜੰਸੀ ) ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਅੱਜ ਭਾਰਤੀ ਹਵਾਈ ਸੈਨਾ ਦੇ ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਸਰਕਾਰ ਦੀਆਂ ਪਹਿਲਕਦਮੀਆਂ ਦੇ ਅਨੁਸਾਰ, ਭਾਰਤੀ ਹਵਾਈ ਸੈਨਾ ਵਾਤਾਵਰਣ-ਅਨੁਕੂਲ ਗਤੀਸ਼ੀਲਤਾ ਦੇ ਰਾਸ਼ਟਰੀ ਉਦੇਸ਼ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ  ।

(News source ANI )

ਜਸਟਿਸ DY ਚੰਦਰਚੂੜ ਬਣੇ ਭਾਰਤ ਦੇ 50ਵੇਂ CJI,ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਅਹੁਦੇ ਦੀ ਸਹੁੰ

 

ਨਵੀਂ ਦਿੱਲੀ, 9 ਨਵੰਬਰ (ਜਨ ਸ਼ਕਤੀ ਨਿਊਜ਼ ਬਿਊਰੋ)   ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ਼ ਜਸਟਿਸ ਬਣ ਗਏ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਚੀਫ਼ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ 2024 ਤੱਕ ਹੋਵੇਗਾ।  8 ਅਕਤੂਬਰ ਨੂੰ ਸਾਬਕਾ ਸੀਜੇਆਈ ਯੂਯੂ ਲਲਿਤ ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਉਨ੍ਹਾਂ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਯੂਯੂ ਲਲਿਤ ਨੇ SC ਜੱਜਾਂ ਦੀ ਮੌਜੂਦਗੀ ਵਿੱਚ ਜਸਟਿਸ ਚੰਦਰਚੂੜ ਨੂੰ ਨਿੱਜੀ ਤੌਰ 'ਤੇ ਆਪਣੇ ਪੱਤਰ ਦੀ ਇੱਕ ਕਾਪੀ ਸੌਂਪੀ ਸੀ। ਜ਼ਿਕਰਯੋਗ ਹੈ ਕਿ ਜਸਟਿਸ ਚੰਦਰਚੂੜ ਦੇ ਪਿਤਾ ਜਸਟਿਸ ਵਾਈਵੀ ਚੰਦਰਚੂੜ ਦੇਸ਼ ਦੇ 16ਵੇਂ ਸੀਜੇਆਈ ਸਨ। ਜਸਟਿਸ ਵਾਈਵੀ ਚੰਦਰਚੂੜ ਦਾ ਕਾਰਜਕਾਲ 22 ਫਰਵਰੀ 1978 ਤੋਂ 11 ਜੁਲਾਈ 1985 ਤੱਕ ਯਾਨੀ ਕਰੀਬ 7 ਸਾਲ ਦਾ ਸੀ। ਉਨ੍ਹਾਂ ਦੀ ਸੇਵਾਮੁਕਤੀ ਦੇ 37 ਸਾਲ ਬਾਅਦ, ਉਨ੍ਹਾਂ ਦੇ ਪੁੱਤਰ ਜਸਟਿਸ ਡੀਵਾਈ ਚੰਦਰਚੂੜ ਨੂੰ ਉਸੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਜਸਟਿਸ ਡੀਵਾਈ ਚੰਦਰਚੂੜ ਨੇ SC ਵਿੱਚ ਆਪਣੇ ਪਿਤਾ ਦੇ ਦੋ ਵੱਡੇ ਫੈਸਲਿਆਂ ਨੂੰ ਵੀ ਪਲਟ ਦਿੱਤਾ ਹੈ। ਉਹ ਆਪਣੇ ਬੇਮਿਸਾਲ ਫੈਸਲਿਆਂ ਲਈ ਜਾਣੇ ਜਾਂਦੇ ਹਨ |

ਭਾਰਤ ਦਾ ਉੱਚ ਨਿਆਇਆਲਿਆ ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ

ਦਿੱਲੀ , 11 ਅਕਤੂਬਰ( ਏਜੰਸੀ)ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਕੇਂਦਰ ਨੇ ਸਿਖਰਲੀ ਅਦਾਲਤ ਨੂੰ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰਨਾ ਮੁਸ਼ਕਲ ਹੈ।

ਮੇਗਲੀਆ ਦੇ ਗਵਰਨਰ , ਹਰਿਆਣਾ ਦੇ ਰਾਜਪਾਲ ਪਹੁੰਚ ਗੇ ਕਿਸਾਨਾਂ ਦੇ ਇੱਕਠ ਵਿੱਚ ਤੇ ਫਿਰ ਕੀ ? Video

ਭਾਰਤੀ ਅੰਨਦਾਤਾ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਪੱਤਰਕਾਰ ਕੁਲਦੀਪ ਸਿੰਘ ਦੌਧਰ ਦੀ ਵਿਸ਼ੇਸ਼ ਰਿਪੋਰਟ

ਹੈੱਡਮਾਸਟਰ ਹਰਪ੍ਰੀਤ ਸਿੰਘ ਦੀਵਾਨਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ

ਬਰਨਾਲਾ ਜ਼ਿਲ੍ਹੇ ਦੇ ਪਿੰਡ ਬੀਹਲਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਹੈੱਡਮਾਸਟਰ ਹਰਪ੍ਰੀਤ ਸਿੰਘ ਦੀਵਾਨਾ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਅਦਾਰਾ ਜਨ ਸ਼ਕਤੀ ਨਿਊਜ਼ ਪੰਜਾਬ  ਵੱਲੋਂ ਬਹੁਤ ਬਹੁਤ ਮੁਬਾਰਕਾਂ

ਫੋਟੋ; ਰਾਸ਼ਟਰਪਤੀ ਤੋਂ ਐਵਾਰਡ ਪ੍ਰਾਪਤ ਕਰਦੇ ਹੋਏ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀਵਾਨਾ

ਪੱਤਰਕਾਰ ਗੁਰਸੇਵਕ ਸੋਹੀ  ਬਰਨਾਲਾ 73474 80582

ਸਾਬਕਾ ਜਲ ਸੈਨਾ ਅਧਿਕਾਰੀ ਵਰੁਣ ਕੁਮਾਰ ਨੂੰ ਨਵੀਂ ਦਿੱਲੀ ’ਚ ਗ੍ਰਿਫ਼ਤਾਰ

ਲੁਧਿਆਣਾ, (ਮਨਜਿੰਦਰ ਗਿੱਲ )ਹੈਬੋਵਾਲ ਕਲਾਂ ਦੇ ਦੁਰਗਾਪੁਰੀ ਇਲਾਕੇ ਦੇ ਰਹਿਣ ਵਾਲੇ ਅਤੇ ਸਾਬਕਾ ਜਲ ਸੈਨਾ ਅਧਿਕਾਰੀ ਵਰੁਣ ਕੁਮਾਰ ਨੂੰ ਨਵੀਂ ਦਿੱਲੀ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ’ਤੇ ਦੋਸ਼ ਹੈ ਕਿ ਆਈਟੀ ਮਾਹਰ ਹੋਣ ਦੇ ਨਾਤੇ ਉਹ ਜਾਅਲੀ ਦਸਤਾਵੇਜ਼ ਅਤੇ ਜਾਅਲੀ ਵੀਜ਼ੇ ਬਣਾਉਂਦੇ ਹੈ ਅਤੇ ਇਸ ਰਾਹੀਂ ਉਹ ਲੋਕਾਂ ਨੂੰ ਸਮੁੰਦਰ ਦੇ ਰਸਤੇ ਵਿਦੇਸ਼ ਭੇਜਦਾ ਸੀ। ਉਹ ਆਈਟੀ ਸੈਕਟਰ ਵਿਚ ਮਾਹਰ ਹੈ ਅਤੇ ਵੈਬਸਾਈਟਾਂ ਨੂੰ ਹੈਕ ਕਰਨ ਵਿਚ ਮਾਹਰ ਹੈ।

ਸਮਾਜ ਵਿਰੋਧੀ ਕੰਮਾਂ ਨਾਲ ਉਸ ਦੀ ਪੁਰਾਣੀ ਸਾਂਝ ਹੈ ਅਤੇ ਇਸੇ ਕਾਰਨ ਉਹ ਲੁਧਿਆਣਾ ਛੱਡ ਕੇ ਦਿੱਲੀ ਚਲਾ ਗਿਆ। ਉਹ ਪਹਿਲਾਂ ਮਰਚੈਂਟ ਨੇਵੀ ਵਿਚ ਭਰਤੀ ਹੋਇਆ ਸੀ ਅਤੇ ਥੋਡ਼੍ਹੀ ਦੇਰ ਬਾਅਦ ਨੌਕਰੀ ਛੱਡ ਗਿਆ ਸੀ। ਉਸ ਨੇ ਹੁਣ ਹਰਿਆਣਾ ਦੇ ਕਬੱਡੀ ਖਿਡਾਰੀ ਅਮਿਤ ਅਤੇ ਗਾਇਕ ਯੋਗੇਸ਼ ਨਾਲ ਮਿਲ ਕੇ ਕਬੂਤਰਬਾਜ਼ੀ ਸ਼ੁਰੂ ਕਰ ਦਿੱਤੀ ਸੀ ਅਤੇ ਜਾਅਲੀ ਵੀਜ਼ੇ ਲਗਾ ਕੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਉਹ ਕੈਨੇਡਾ, ਵੀਅਤਨਾਮ, ਰੂਸ ਅਤੇ ਹੋਰ ਦੇਸ਼ਾਂ ਵਿਚ ਕੰਮ ਕਰਨ ਲਈ ਲੇਬਰ ਕੰਟਰੈਕਟ ਦੇ ਜ਼ਰੂਰੀ ਦਸਤਾਵੇਜ਼ ਆਸਾਨੀ ਨਾਲ ਬਣਾ ਲੈਂਦਾ ਸੀ। ਭਾਰਤ ਤੋਂ ਇਲਾਵਾ ਨੇਪਾਲ, ਅਫਗਾਨਿਸਤਾਨ, ਦੱਖਣੀ ਅਫਰੀਕਾ ਸਮੇਤ ਕਈ ਦੇਸ਼ਾਂ ’ਚ ਉਸ ਦੇ ਸੰਪਰਕ ਸਨ। ਇੰਨਾ ਹੀ ਨਹੀਂ ਉਸ ਨੇ ਕਈ ਵੈੱਬਸਾਈਟਾਂ ਵੀ ਬਣਾਈਆਂ ਜਿਨ੍ਹਾਂ ਰਾਹੀਂ ਉਹ ਲੋਕਾਂ ਨੂੰ ਵਿਦੇਸ਼ਾਂ ’ਚ ਨੌਕਰੀ ਦਿਵਾਉਣ ਦਾ ਝਾਂਸਾ ਦਿੰਦਾ ਸੀ।

ਉਸ ਦਾ ਪਰਦਾਫਾਸ਼ ਉਸ ਸਮੇਂ ਹੋਇਆ ਜਦੋਂ ਉਸ ਨੇ ਅਮਨ ਕੁਮਾਰ ਨਾਂ ਦੇ ਨੌਜਵਾਨ ਨੂੰ ਕੈਨੇਡਾ ਜਾਣ ਦਾ ਜਾਅਲੀ ਵੀਜ਼ਾ ਦਿੱਤਾ ਸੀ। ਅਮਨ ਨੇ ਦੁਬਈ-ਮੈਕਸੀਕੋ ਦੇ ਰਸਤੇ ਕੈਨੇਡਾ ਜਾਣਾ ਸੀ। ਜਾਂਚ ਦੌਰਾਨ ਉਸ ਦਾ ਵੀਜ਼ਾ ਫ਼ਰਜ਼ੀ ਪਾਇਆ ਗਿਆ। ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਨੇ ਇਹ ਵੀਜ਼ਾ ਪਾਣੀਪਤ ਨਿਵਾਸੀ ਅਮਿਤ ਅਤੇ ਹਿਸਾਰ ਨਿਵਾਸੀ ਯੋਗੇਸ਼ ਤੋਂ ਪੈਸੇ ਲੈ ਕੇ ਲਿਆ ਸੀ। ਪੁਲਿਸ ਨੇ ਜਦੋਂ ਇਨ੍ਹਾਂ ਨੂੰ ਕਾਬੂ ਕੀਤਾ ਤਾਂ ਪੁਲਿਸ ਨੂੰ ਵਰੁਣ ਕੁਮਾਰ ਬਾਰੇ ਜਾਣਕਾਰੀ ਮਿਲੀ।

ਜਾਂਚ ’ਚ ਸਾਹਮਣੇ ਆਇਆ ਕਿ ਵਰੁਣ ਲੋਕਾਂ ਦੇ ਪਾਸਪੋਰਟ ’ਤੇ ਜਾਅਲੀ ਸਟਿੱਕਰ ਲਗਾ ਕੇ ਵੀਜ਼ਾ ਬਣਵਾਉਂਦਾ ਸੀ। ਉਸ ਦਾ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਉਸ ਨੂੰ ਕੋਲਕਾਤਾ ਹਵਾਈ ਅੱਡੇ ’ਤੇ ਕਾਬੂ ਕੀਤਾ ਗਿਆ, ਉਹ ਥਾਈਲੈਂਡ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਲਿਆਂਦਾ ਗਿਆ ਹੈ ਅਤੇ ਉੱਥੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਵਰੁਣ ਵਾਰ-ਵਾਰ ਸਿਮ ਬਦਲ ਰਿਹਾ ਸੀ

ਵਰੁਣ ਕੁਮਾਰ ਇੰਨਾ ਹੁਸ਼ਿਆਰ ਅਤੇ ਮਾਹਰ ਹੈ ਕਿ ਉਹ ਲਗਾਤਾਰ ਆਪਣਾ ਠਿਕਾਣਾ ਬਦਲ ਰਿਹਾ ਸੀ ਤਾਂ ਜੋ ਪੁਲਿਸ ਉਸ ਦਾ ਪਤਾ ਨਾ ਲਗਾ ਸਕੇ। ਪੁਲਿਸ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਦੀਆਂ ਕਈ ਕੋਸ਼ਿਸ਼ਾਂ ਤੋਂ ਬਾਅਦ ਵੀ ਉਹ ਉਸ ਦੇ ਹੱਥ ਨਹੀਂ ਲੱਗ ਸਕਿਆ। ਆਈਟੀ ਮਾਹਰ ਹੋਣ ਕਾਰਨ ਉਹ ਲਗਾਤਾਰ ਸਿਮ ਕਾਰਡ ਬਦਲ ਕੇ ਆਪਣਾ ਟਿਕਾਣਾ ਬਦਲ ਰਿਹਾ ਸੀ ਪਰ ਉਹ ਏਅਰਪੋਰਟ ’ਤੇ ਲੁੱਕ ਆਊਟ ਸਰਕੂਲਰ ਦੇ ਮੁੱਦੇ ਤੋਂ ਜਾਣੂ ਨਹੀਂ ਸੀ ਅਤੇ ਕਲਕੱਤਾ ਏਅਰਪੋਰਟ ’ਤੇ ਫਡ਼ਿਆ ਗਿਆ ਸੀ।

ਵਰੁਣ ਨੇ ਪੁਲਿਸ ਨੂੰ ਦੱਸਿਆ ਕਿ ਉਹ ਪੁਲਿਸ ਤੋਂ ਬਚਣ ਲਈ ਸਮੇਂ-ਸਮੇਂ ’ਤੇ ਆਪਣਾ ਮੋਬਾਈਲ ਨੰਬਰ ਬਦਲਦਾ ਰਹਿੰਦਾ ਸੀ, ਤਾਂ ਜੋ ਉਸ ੀ ਲੋਕੇਸ਼ਨ ਟਰੇਸ ਨਾ ਹੋ ਸਕੇ। ਉਸ ਨੇ ਦੱਸਿਆ ਕਿ ਉਸ ਨੇ ਮਰਚੈਂਟ ਨੇਵੀ ਨੌਕਰੀ ਛੱਡ ਦਿੱਤੀ ਕਿਉਂਕਿ ਉਸ ਨੂੰ ਆਈਟੀ ਵਿਚ ਬਹੁਤ ਦਿਲਚਸਪੀ ਸੀ। ਉਹ ਵੈੱਬ ਐਪਲੀਕੇਸ਼ਨਾਂ ਅਤੇ ਸੌਫਟਵੇਅਰ ਬਣਾਉਣ ਵਿਚ ਬਹੁਤ ਨਿਪੁੰਨ ਹੈ। ਇਸ ਮੁਹਾਰਤ ਦਾ ਫਾਇਦਾ ਉਠਾ ਕੇ ਉਹ ਫਰਜ਼ੀ ਦਸਤਾਵੇਜ਼ ਤਿਆਰ ਕਰਦਾ ਸੀ।

ਪਿੰਡ ਮਿੱਠੇਵਾਲ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਚਮਕੌਰ ਸਿੰਘ ਚਹਿਲ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ  

ਗਿੱਧਾ, ਲੋਕ ਬੋਲੀਆਂ, ਗੀਤ ਅਤੇ ਸੰਗੀਤ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ                                                  

ਬਰਨਾਲਾ /ਮਹਿਲ ਕਲਾਂ 09 ਅਗਸਤ (ਗੁਰਸੇਵਕ ਸੋਹੀ ) ਪਿੰਡ ਮਿੱਠੇਵਾਲ ਵਿਖੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਗਰਾਮ ਪੰਚਾਇਤ ਤੇ ਚਮਕੌਰ ਸਿੰਘ ਚਹਿਲ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਸਤਵੀਰ ਕੌਰ ਦੀ ਪ੍ਰੇਰਨਾ ਸਦਕਾ ਲੜਕੀਆਂ ਦੀ ਏਕਤਾ ਦੇ ਉਪਰਾਲੇ ਸਦਕਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਰਪਾਲ ਸਿੰਘ , ਪੰਚ ਸੁਖਦੇਵ ਸਿੰਘ ਧਾਲੀਵਾਲ , ਅਮਨਦੀਪ ਕੌਰ  ਨੇ ਤੀਆਂ ਦੇ ਤਿਉਹਾਰ ਦੀ ਲੜਕੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ ਅਤੇ ਔਰਤਾਂ ਲਈ ਇਹ ਤਿਉਹਾਰ ਖੁਸ਼ੀਆਂ ਭਰਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਔਰਤ ਦਾ ਸਤਿਕਾਰ ਕਰਨ ਬਾਰੇ ਸਾਡੇ ਧਾਰਮਿਕ ਗ੍ਰੰਥਾਂ ’ਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪੰਜਾਬ ’ਚ ਧੀਆਂ ਦੀ ਖ਼ਤਮ ਹੋ ਰਹੀ ਹੋਂਦ ਨੂੰ ਬਚਾਉਣਾ ਹੈ, ਤਾਂ ਕਿ ਪੰਜਾਬ ਦੀਆਂ ਧੀਆਂ ਪੜ੍ਹ-ਲਿਖ ਕੇ ਅੱਗੇ ਵਧ ਸਕਣ ਅਤੇ ਬਰਾਬਰ ਦਾ ਰੁਤਬਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਤੀਆਂ ਦੇ ਤਿਉਹਾਰ ਤੋਂ ਪ੍ਰੇਰਨਾ ਲੈ ਕੇ ਧੀਆਂ ਤੇ ਕੁੜੀਆਂ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਤੋਂ ਬਗੈਰ ਕਦੇ ਸਮਾਜ ਤਰੱਕੀ ਨਹੀਂ ਕਰ ਸਕਦਾ ਇਸ ਲਈ ਸਾਨੂੰ ਧੀਆਂ ਦਾ ਸਤਿਕਾਰ ਕਰਕੇ ਉਨ੍ਹਾਂ ਦੇ ਅੱਗੇ ਵਧਣ ’ਚ ਲਈ ਸਾਥ ਸਾਥ ਦੇਣਾ ਸਮੇਂ ਦੀ ਮੁੱਖ ਲੋਡ਼ ਹੈ।ਇਸ ਮੌਕੇ ਲੜਕੀ ਅਮਨਦੀਪ ਕੌਰ, ਹਰਪਿੰਦਰ ਕੋਰ, ਹਰਜੋਤ ਕੋਰ, ਨੇ ਗੀਤ ਸੰਗੀਤ ਬੋਲੀਆਂ, ਗਿੱਧਾ ਸਭਿਆਚਾਰ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ। ਇਸ ਮੌਕੇ ਸਤਵਿੰਦਰ ਕੌਰ  ਨੇ ਖੁਦ ਪੀਂਘ ਝੂਟ ਕੇ ਤੀਆਂ ਦੇ ਤਿਉਹਾਰ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਪੁਰਾਣੇ ਸਮੇਂ ਵਿੱਚ ਘਰਾਂ ਵਿੱਚ ਵਰਤੇ ਜਾਂਦੇ ਚਰਖਾ, ਦਰੀਆਂ, ਸਿਲਾਈ ਕਢਾਈ ਦਾ ਸਾਮਾਨ, ਪਿੱਤਲ ਦੀ ਟੋਕਨੀ, ਪਿੱਤਲ ਦੇ ਗਲਾਸ ਅਤੇ ਕੁੜੀਆਂ ਵੱਲੋਂ ਵਰਤਿਆ ਜਾਂਦਾ ਹਾਰ ਸ਼ਿੰਗਾਰ ਲੋਕਾਂ ਨੂੰ ਵਿਖਾਉਣ ਲਈ ਰੱਖਿਆ ਗਿਆ। ਇਸ ਮੌਕੇ ਸਰਪੰਚ ਹਰਪਾਲ ਸਿੰਘ,ਪੰਚ ਸੁਖਦੇਵ ਸਿੰਘ ਧਾਲੀਵਾਲ,ਬੁੱਧ ਸਿੰਘ ਧਾਲੀਵਾਲ, ਗੁਰਮੀਤ ਸਿੰਘ, ਜਸਮੇਲ ਸਿੰਘ,ਪੰਡਤ ਉਮ ਪ੍ਰਕਾਸ਼, ਰਾਮਕ੍ਰਿਸ਼ਨ, ਨਰਿੰਦਰ ਕੌਰ, ਤੋਂ ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਅਮੈਰੀਕਨ ਵਫ਼ਦ ਅਤੇ ਪੀਟਰ ਵਿਰਦੀ ਨੇ ਡਾ ਕੁਲਵੰਤ ਸਿੰਘ ਧਾਲੀਵਾਲ ਨੂੰ ਸਿੱਖ ਹੈਰੀਟੇਜ ਕਿਤਾਬ ਦੇ ਕੇ ਸਨਮਾਨਿਆ  

ਦਿੱਲੀ ,24 ਜੁਲਾਈ  (ਜਨ ਸ਼ਕਤੀ ਨਿਊਜ਼ ਬਿਊਰੋ ) ਵਰਲਡ ਕੈਂਸਰ ਕੇਅਰ ਦੇ ਗਲੋਬਲ ਅੰਬੈਸਡਰ ਡਾ ਕੁਲਵੰਤ ਸਿੰਘ ਧਾਲੀਵਾਲ ਕੱਲ੍ਹ ਹੀ ਇੰਗਲੈਂਡ ਤੋਂ ਦਿੱਲੀ ਪੁੱਜੇ  ਜਿੱਥੇ ਉਨ੍ਹਾਂ ਦੀ ਮੁਲਾਕਾਤ ਭਾਰਤ ਵਿੱਚ ਦੌਰੇ ਉੱਪਰ ਅਮਰੀਕਨ ਵਫ਼ਦ  ਅਤੇ ਮਸ਼ਹੂਰ ਬਿਜ਼ਨਸਮੈਨ ਪੀਟਰ ਵਿਰਦੀ ਨਾਲ ਹੋਈ । ਜਿੱਥੇ ਡਾ ਕੁਲਵੰਤ ਸਿੰਘ ਧਾਲੀਵਾਲ ਨੂੰ ਸਿੱਖ ਹੈਰੀਟੇਜ ਕਿਤਾਬ ਦੇ ਨਾਲ  ਭਾਰਤ ਅੰਦਰ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ  ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ  ਕਰਕੇ ਸਤਿਕਾਰ ਕਰਦਿਆਂ ਸਨਮਾਨ ਕੀਤਾ ਗਿਆ । ਇਸ ਸਮੇਂ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਡਾ ਕੁਲਵੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਨੁੱਖਤਾ ਦੀ ਸੇਵਾ  ਮੇਰਾ ਪਹਿਲਾ ਮਕਸਦ ਹੈ ਅਤੇ ਇਸ ਕੰਮ ਨੇ ਦੁਨੀਆਂ ਵਿੱਚ ਮੈਨੂੰ ਬਹੁਤ ਵੱਡਾ ਮਾਣ ਸਨਮਾਨ ਦਿਵਾਇਆ ਹੈ  ਅੱਜ ਫਿਰ ਅਮਰੀਕਾ ਵਧੀਆ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਦੁਨੀਆਂ ਵਿਚ ਸਿੱਖਾਂ ਦੇ ਮਹਾਨ ਬਿਜ਼ਨਸਮੈਨ ਪੀਟਰ ਵਿਰਦੀ ਵੱਲੋਂ ਮੈਨੂੰ ਜੋ ਮਾਣ ਸਨਮਾਨ ਦਿੱਤਾ ਗਿਆ ਹੈ ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦੀ ਹਾਂ । ਉਨ੍ਹਾਂ ਵੱਲੋਂ ਕੀਤਾ ਗਿਆ ਮੇਰਾ ਮਾਣ ਸਨਮਾਨ ਮੈਨੂੰ ਆਪਣੇ ਕੰਮ ਲਈ ਹੋਰ ਪ੍ਰਪੱਕ ਕਰੇਂਗਾ ਹੋਰ ਦ੍ਰਿੜ੍ਹ ਇਰਾਦੇ ਨਾਲ ਮਨੁੱਖਤਾ ਦੀ ਸੇਵਾ ਲਈ ਅੱਗੇ ਵਧਣ ਨੂੰ ਮਜ਼ਬੂਤ ਕਰੇਗਾ ।   

ਸੰਯੁਕਤ ਕਿਸਾਨ ਮੋਰਚੇ ਦੀਆਂ ਕੁਝ ਜਥੇਬੰਦੀਆਂ ਵੱਲੋਂ ਇਕ ਅਹਿਮ ਮੀਟਿੰਗ ਹੋਈ

ਸੰਯੁਕਤ ਕਿਸਾਨ ਮੋਰਚੇ ਦੀਆਂ ਕੁਝ ਜਥੇਬੰਦੀਆਂ ਵੱਲੋਂ ਇਕ ਅਹਿਮ ਮੀਟਿੰਗ ਹੋਈ

 ਮੀਟਿੰਗ ਵਿਚ ਪਿਛਲੇ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਕੰਮਾਂਕਾਰਾਂ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਗਏ

ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਹੋਇਆ ਇਜਲਾਸ,ਕੀਤੀ ਕਈ ਮੁੱਦਿਆਂ ‘ਤੇ ਵਿਚਾਰ ਚਰਚਾ

 ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਨੂੰ ਦਿੱਤਾ ਜਾਵੇਗਾ ਮੈਮੋਰੈਂਡਮ

 ਨਵੀ ਕਮੇਟੀ ਦੀ ਚੌਣ ਚ ਕਰਮਜੀਤ ਅਨਮੋਲ ਬਣੇ ਸੰਸਥਾਂ ਦੇ ਨਵੇ ਪ੍ਰਧਾਨ

ਪੰਜਾਬੀ ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਇੱਕ ਰੋਜ਼ਾ ਆਮ ਇਜਲਾਸ ਰਤਨ ਕਾਲਜ ਸੋਹਾਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਫ਼ਿਲਮ ਜਗਤ ਨਾਲ ਜੁੜਿਆਂ ਵੱਡੀ ਗਿਣਤੀ ਹਸਤੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਨਾਲ ਜੁੜੇ ਕਲਾਕਾਰਾਂ ਤੋ ਇਲਾਵਾ ਵੱਡੀ ਗਿਣਤੀ ਨਵੇਂ ਕਲਾਕਾਰ ਵੀ ਸ਼ਾਮਲ ਹੋਏ ।ਇਜਲਾਸ ਦੇ ਪਹਿਲੇ ਸੈਸ਼ਨ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਬੀਤੇ ਦਿਨੀਂ ਕਲਾ ਖ਼ੇਤਰ ਨਾਲ ਜੁੜਿਆਂ ਵੱਖ-ਵੱਖ ਹਸਤੀਆਂ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮੋਨ ਰੱਖ ਕੇ ਕਲਾਕਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਤੇ ਕਮੇਡੀਅਨ ਸੁਰਿੰਦਰ ਸ਼ਰਮਾ ਆਦਿ ਹਸਤੀਆਂ ਦੀ ਬੇਵਕਤੀ ਮੌਤ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸੰਸਥਾਂ ਦੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਆਉਣ ਵਾਲੇ ਸਮੇਂ ਦੀਆਂ ਚੁਣੋਤੀਆਂ ਨਾਲ਼ ਕਿਵੇ ਨਜਿੱਠਿਆ ਜਾਵੇ ਅਤੇ ਸੰਸਥਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਦੇਸ਼ ਵਿਦੇਸ਼ਾਂ ਤੱਕ ਆਪਣੀ ਧਾਕ ਜਮਾਉਣ ਵਾਲੇ ਕਲਾਕਾਰ ਸਿੱਧੂਮੂਸੇ ਵਾਲਾ ਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਉਸ ਦੇ ਕਾਤਲਾਂ ਖਿਲਾਫ਼ ਕਾਰਵਾਈ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਕਲਾਕਾਰਾਂ ਦੇ ਦਸਤਖਤਾਂ ਰਾਹੀ ਇੱਕ ਲਿਖਤੀ ਮੰਗ ਪੱਤਰ ਦੇ ਕੇ ਗਿਰਫ਼ਤਾਰ ਕਰਵਾਉਣ ਲਈ ਮਿਲਿਆ ਜਾਵੇਗਾ। ਇਸ ਮੌਕੇ ਮਲਕੀਤ ਰੌਣੀ ਨੇ ਬੋਲਦਿਆਂ ਕਿਹਾ ਕਿ ਸਾਰਾ ਕਲਾਕਾਰ ਭਾਈਚਾਰੇ ਸਿੱਧੂ ਦੇ ਪਰਿਵਾਰ ਨਾਲ ਖੜਿਆ ਹੈ ਤੇ ਸੰਸਥਾਂ ਇਸ ਤੋਂ ਪਹਿਲਾਂ ਵੀ ਇਸ ਮਸਲੇ ਤੇ ਪੰਜਾਬ ਸਰਕਾਰ ਨੂੰ ਮਿਲ ਵੀ ਚੁੱਕੀ ਹੈ ਤੇ ਹੁਣ ਦੁਬਾਰਾ ਫ਼ਿਰ ਕਾਤਲਾਂ ਨੂੰ ਗਿਰਫ਼ਤਾਰ ਕਰਨ ਅਤੇ ਫ਼ਿਲਮ ਇੰਡਸਟਰੀ ਨੂੰ ਮਾਫ਼ੀਆ ਦੇ ਖੌਫ਼ ਵਿੱਚ ਕੱਢਣ ਲਈ ਜਲਦੀ ਮਿਲਿਆ ਜਾਵੇਗਾ ਇਸ ਮੌਕੇ ਸੰਸਥਾਂ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਹੋਇਆ ਘਟਨਾਵਾਂ ਦੇ ਗਹਿਰਾ ਦੁੱਖ ਜਤਾਇਆ ਤੇ ਕਿਹਾ ਕਿ ਪਹਿਲਾਂ ਵੀ ਕੁੱਝ ਕਲਾਕਾਰ ਤੇ ਅਜਿਹੇ ਹਮਲੇ ਹੋਏ ਸੀ ਪਰ ਉਸ ਵੇਲੇ ਫ਼ਿਲਮ ਇੰਡਸਟਰੀ ਨੇ ਕੋਈ ਗੰਭੀਰਤਾ ਨਹੀ ਦਿਖਾਈ ਜੇੇਕਰ ਅਸੀਂ ਪਹਿਲਾਂ ਹੀ ਕੋਈ ਠੋਸ ਕਦਮ ਚੁੱਕਿਆ ਹੁੰਦਾ ਤਾ ਅੱਜ ਸਾਨੂੰ ਸਿੱਧੂ ਮੂਸੇ ਵਾਲਾ ਨਾਂ ਗੁਵਾਉਣਾ ਪੈਦਾ ਉਹਨਾਂ ਇਹ ਵੀ ਕਿਹਾ ਕਿ ਅਸੀ ਇੱਕ ਜੁੱਟ ਹੋ ਕੇ ਹੀ ਇਹ ਲੜਾਈ ਲੜ ਸਕਦੇ ਹਾਂ ਜਿਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ ਉਹਨਾਂ ਪ੍ਰੋਗਰਾਮ ਵਿੱਚ ਕਲਾਕਾਰਾਂ ਦੀ ਘੱਟ ਗਿਣਤੀ ਤੇ ਵੀ ਨਿਰਾਸ਼ਾ ਪ੍ਰਗਟ ਕੀਤਾ ਤੇ ਕਲਾਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਹ ਲੜਾਈ ਇਕੱਲੀਆਂ ਨਹੀਂ ਲੜੀ ਜਾਣੀ ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ ਬੁਲਾਰਿਆਂ ਵਿੱਚ ਪੱਤਰਕਾਰ ਦੀਪਕ ਚਨਾਰਥਲ ਨੇ ਵੀ ਆਪਣੇ ਡੂੰਘੇ ਵਿਚਾਰ ਰੱਖਦਿਆਂ ਪੰਜਾਬੀ ਭਾਸ਼ਾ ਨੂੰ ਬਚਾਉਣਾ ਪੰਜਾਬੀ ਫਿਲਮਾਂ/ ਨਾਟਕਾਂ ਰਾਹੀ ਸੁਨੇਹਾ ਭਰਪੂਰ ਤੇ ਉਸਾਰੂ ਸੋਚ ਅਪਣਾਉਣ ਅਤੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਹਰ ਹਫ਼ਤੇ ਇੱਕੋ ਦਿਨ ਚ ਕਈ ਫਿਲਮਾਂ ਦਾ ਰੀਲੀਜ਼ ਹੋਣਾ ਅਸ਼ੁਭ ਮੰਨਦਿਆਂ ਇਸ ਤੇ ਠੋਸ ਕਦਮ ਚੁੱਕਣ ਦੀ ਗੁਜਾਰਿਸ਼ ਕੀਤੀ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਗੱਲ ਕੀਤੀ ਫ਼ਿਲਮ ਲੇਖਕ ਜੱਸ ਗਰੇਵਾਲ, ਗੁਰਪ੍ਰੀਤ ਕੌਰ ਭੰਗੂ ਤੇ ਸਵਰਾਜ ਸੰਧੂ ਆਦਿ ਨੇ ਵੀ ਆਪਣੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੁਲਾਰਿਆਂ ਦੇ ਸੁਝਾਵਾਂ ਤੇ ਸਹਿਮਤੀ ਪ੍ਰਗਟ ਕੀਤੀ ਇਜਲਾਸ ਦੇ ਦੂਜੇ ਸੈਸ਼ਨ ਵਿੱਚ ਸੰਸਥਾਂ ਦੇ ਨਵੇਂ  ਆਹੁਦੇਦਾਰਾਂ ਦੀ ਚੋਣ ਕਰਨ ਤੇ ਸਾਲ 2008 ‘ਚ ਹੋਏ ਗਠਨ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕਲਾਕਾਰ ਮਲਕੀਤ ਰੌਣੀ ਨੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ  ਸੰਸਥਾਂ ਦੇ ਗਠਨ ਤੋਂ ਲੈਕੇ ਅੱਜ ਤੱਕ ਸੰਸਥਾਂ ਨੇ ਬਹੁਤ ਹੀ ਉਤਸ਼ਾਹ ਨਾਲ ਕਈ ਕੰਮ ਕੀਤੇ ਹਨ ਜਿਨ੍ਹਾਂ ਵਿੱਚ ਸਭ ਤੋਂ ਅਹਿਮ ਪੰਜਾਬੀ ਸਿਨੇਮੇ ਦੀ ਸ਼ੁਰੂਆਤ ਕਿਵੇਂ ਹੋਈ ਤੇ ਅਤੇ ਪੰਜਾਬੀ ਦੀ ਪਹਿਲੀ ਫ਼ਿਲਮ ਕਿਹੜੀ ਸੀ ਸੰਬੰਧੀ ਫ਼ਿਲਮ ਇਤਿਹਾਸਕਾਰ ਮਨਦੀਪ ਸਿੰਘ ਸਿੱਧੂ ਦੀ ਪੰਜਾਬੀ ਤੇ ਭੀਮ ਰਾਜ ਗਰਗ ਦੀ ਅੰਗਰੇਜ਼ੀ ਵਿੱਚ 1935 ਤੋ 1985 ਤੱਕ ਦੀ ਜਾਣਕਾਰੀ ਭਰਪੂਰ ਕਿਤਾਬ ਰੀਲੀਜ਼ ਕਰਨ ਦਾ ਉਪਰਾਲਾ ਕੀਤਾ ਤੇ ਕਰੋਨਾ ਕਾਲ ਵਿੱਚ ਸੰਸਥਾਂ ਦੇ ਸਾਰੇ ਕਲਾਕਾਰਾਂ ਨੇ ਬਾਹਰ ਨਿਕਲ ਕੇ ਫ਼ਿਲਮਾਂ ਨਾਲ ਜੂੜੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਵੇਖਦਿਆਂ ਦਿਨ ਰਾਤ ਮੱਦਦ ਕੀਤੀ ਅਤੇ ਪੰਜਾਬੀ ਸਕਰੀਨ ਮੈਗਜ਼ੀਨ ਦੇ ਮੁੱਖ ਸੰਪਾਦਕ ਦਲਜੀਤ ਅਰੋੜਾ ਦੀ ਜਾਣਕਾਰੀ ਭਰਪੂਰ ਵੀ ਰੀਲੀਜ਼ ਕੀਤੀ ਇਸ ਸਮੇ ਵਿੱਚ ਸੰਸਥਾਂ ਹੋਰ ਵੀ ਅਹਿਮ ਕੰਮ ਕੀਤੇ ਸਿਨੇਮੇ ਦੀ ਮਾਂ ਮੈਡਮ ਨਿਰਮਲ ਰਿਸ਼ੀ ਨੇ ਆਪਣੇ ਸੰਖੇਪ ਭਾਸ਼ਣ ਵਿੱਚ ਕਿਹਾ ਕਿ ਸਾਨੂੰ ਮਿਲ ਕੇ ਸੰਸਥਾ ਨੂੰ ਹਰ ਸੰਭਵ ਸਹਾਇਤਾ ਦਿੰਦੇ ਰਹਿਣਾ ਚਾਹੁੰਦਾ ਹੈ ਤੇ ਉਨਾਂ ਫ਼ਿਲਮ ਪ੍ਰੋਡਿਊਸਰਾਂ ਨੂੰ ਵੀ ਬੇਨਤੀ ਕੀਤੀ ਕਿ ਉਹਨਾਂ ਦਾ ਬਣਦਾ ਮੇਹਤਾਨਾ ਸਮੇਂ ਸਿਰ ਦੇ ਦਿੱਤਾ ਜਾਵੇ ਇਸੇ ਤਰ੍ਹਾਂ ਹੀ ਉੱਘੇ ਕਲਾਕਾਰ ਸਰਦਾਰ ਸੋਹੀ ਤੇ ਜਗਤਾਰ ਬੈਨੀਪਾਲ ਨੇ ਵੀ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਸੰਸਥਾਂ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਨਵੇਂ ਮੈਂਬਰਾਂ ਦੀ ਕਮੇਟੀ ਦੀ ਅਨਾਊਂਸਮੈਂਟ ਕਰਦਿਆਂ ਸਾਰਿਆਂ ਦੀ ਸਹਿਮਤੀ ਨਾਲ਼ ਅਦਾਕਾਰ ਕਰਮਜੀਤ ਅਨਮੋਲ ਨੂੰ ਸੰਸਥਾਂ ਦਾ ਨਵਾਂ ਪ੍ਰਧਾਨ ਐਲਾਨਿਆ ਜਿਸ ਤੇ ਹਾਜ਼ਰ ਵਿਅਕਤੀਆਂ ਨੇ ਤਾੜੀਆਂ ਨਾਲ ਸਵਾਗਤ ਕੀਤਾ ਅਤੇ ਹੋਰਨਾਂ ਕਮੇਟੀ ਮੈਂਬਰਾਂ ‘ਚ ਕਮੇਟੀ ਹੈਂਡ ਗੁਰਪ੍ਰੀਤ ਘੁੱਗੀ, ਸੀਨੀਅਰ ਵਾਇਸ ਪ੍ਰਧਾਨ ਸਵਿੰਦਰ ਮਾਹਲ, ਵਾਇਸ ਪ੍ਰਧਾਨ ਦੇਵ ਖਰੋੜ, ਖਜ਼ਾਨਚੀ ਵੀ ਵੀ ਵਰਮਾ,ਸੈਕਟਰੀ ਮਲਕੀਤ ਰੌਣੀ ,ਰੁਪਿੰਦਰ ਰੂਪੀ, ਗਾਇਕ ਤਰਸੇਮ ਜੱਸੜ, ਰਣਜੀਤ ਬਾਵਾ, ਰੌਸ਼ਨ ਪ੍ਰਿੰਸ, ਬੱਬਲ ਰਾਏ, ਪ੍ਰਿੰਸ ਕੰਵਲਜੀਤ, ਰਾਜ ਧਾਲੀਵਾਲ, ਨੀਸ਼ਾ ਬਾਨੋ, ਗੁਰਪ੍ਰੀਤ ਕੌਰ ਭੰਗੂ, ਸੀਮਾਂ ਕੋਸ਼ਲ, ਪਰਮਜੀਤ ਭੰਗੂ, ਪਰਮਵੀਰ ਸਿੰਘ,ਡਾ ਰਣਜੀਤ ਸ਼ਰਮਾ,ਨਿਰਮਲ ਰਿਸ਼ੀ, ਸਰਦਾਰ ਸੋਹੀ, ਸੁਨੀਤਾ ਧੀਰ, ਜਸਵਿੰਦਰ ਭੱਲਾ,ਪੰਮੀ ਬਾਈ  ਸਵੀਤਾ ਭੱਟੀ  ਸਵਰਾਜ ਸੰਧੂ ਬਲਕਾਰ ਸਿੱਧੂ ਆਦਿ ਨੂੰ ਚੁਣਿਆ ਗਿਆ ਤੇ ਬਾਕੀ ਕਮੇਟੀ ਦੇ ਮੈਂਬਰ ਪਹਿਲਾਂ ਵਾਲੇ ਹੀ ਰਹਿਣਗੇ ਇਸ ਮੌਕੇ ਸਾਰੀ ਕਮੇਟੀ ਨੂੰ ਸਟੇਜ ਤੇ ਬੁਲਾਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਨਵੇ ਪ੍ਰਧਾਨ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਸੰਸਥਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਵੱਡੀ ਜਿੰਮੇਵਾਰੀ ਦਿੱਤੀ ਉਹ ਪੁਹੰਚੇ ਕਲਾਕਾਰਾਂ ਦਾ ਧੰਨਵਾਦ ਕਰਦੇ ਹਨ। ਅਤੇ ਉਹ ਸੰਸਥਾਂ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਨਾਲ਼ ਲੈ ਕੇ ਚੱਲਣਗੇ ਇਸ ਮੌਕੇ ਹਾਜ਼ਰ ਸਾਰੇ ਕਲਾਕਾਰਾਂ ਨੇ ਇੱਕ ਯਾਦਗਾਰੀ ਤਸਵੀਰ ਵੀ ਕਰਵਾਈ।

ਹਰਜਿੰਦਰ ਸਿੰਘ ਜਵੰਦਾ, ਜੌਹਰੀ ਮਿੱਤਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ 

ਬਾਸਮਤੀ ਉਪਰ ਘੱਟ ਤੋਂ ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਦੀ ਮੰਗ 

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਨੂੰ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਦਿੱਤੀਆਂ

ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ੇ ਦੀ ਮੰਗ ਰੱਖੀ

ਨਵੀਂ ਦਿੱਲੀ ,19 ਮਈ, (ਜਨ ਸ਼ਕਤੀ ਨਿਊਜ਼ ਬਿਊਰੋ  )

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਵਿੱਚ ਬਹੁਮੁੱਲੇ ਕੁਦਰਤੀ ਸਰੋਤ-ਪਾਣੀ ਨੂੰ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਸੂਬੇ ਵਿੱਚ ਕਣਕ ਦਾ ਝਾੜ ਘੱਟ ਨਿਕਲਣ ਦੇ ਇਵਜ਼ ਵਿਚ ਕਿਸਾਨਾਂ ਨੂੰ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਤਪਸ਼ ਵਧਣ ਕਰਕੇ ਪੰਜਾਬ ਵਿੱਚ ਕਣਕ ਦੇ ਦਾਣਿਆਂ ਨੂੰ ਨੁਕਸਾਨ ਪੁੱਜਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਘੱਟ ਝਾੜ ਲਈ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਇਸ ਭਰਪਾਈ ਕੀਤੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ’ਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਕੇਂਦਰ ਸਰਕਾਰ ਨੂੰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ।

ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਨਾਲ ਸਬੰਧਤ ਹੁਕਮ ਰੱਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਕਦਮ ਹੈ ਜਿਸ ਨੇ ਹਰ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਕਰਨ ਵਾਲੇ ਇਸ ਪਿਛਾਂਹਖਿੱਚੂ ਕਦਮ ਨੂੰ ਵਾਪਸ ਲੈਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਬਾਸਮਤੀ ਦੀ ਖਰੀਦ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣਾ ਸਮੇਂ ਦੀ ਲੋੜ ਹੈ, ਜਿਸ ਲਈ ਬਾਸਮਤੀ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਾਣੀ ਦੇ ਰੂਪ ਵਿੱਚ ਕੀਮਤੀ ਸਰੋਤ ਨੂੰ ਬਚਾਉਣ ਵਿੱਚ ਮਦਦ ਮਿਲੇਗੀ।

ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਨੀਮ ਫੌਜੀ ਬਲਾਂ ਦੀਆਂ 10 ਵਾਧੂ ਟੁਕੜੀਆਂ ਦੀ ਮੰਗ ਕੀਤੀ। ਇਸ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਸੂਬੇ ਵਿੱਚ ਨੀਮ ਫੌਜੀ ਬਲਾਂ ਦੀਆਂ 10 ਹੋਰ ਕੰਪਨੀਆਂ ਤੁਰੰਤ ਅਲਾਟ ਕੀਤੀਆਂ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੀ ਰਾਖੀ ਲਈ ਪੰਜਾਬ ਅਹਿਮ ਭੂਮਿਕਾ ਨਿਭਾਏਗਾ।

ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ 'ਤੇ ਵੀ ਡੂੰਘੀ ਫਿਕਰਮੰਦੀ ਜ਼ਾਹਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਰਹੱਦਾਂ 'ਤੇ ਸੁਰੱਖਿਆ ਹੋਰ ਮਜ਼ਬੂਤ ਕਰਨੀ ਹੋਵੇਗੀ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੇ ਮਨਸੂਬੇ ਨਾਕਾਮ ਕੀਤੇ ਜਾਣਗੇ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਮੇਸ਼ਾ ਹੀ ਮੁਲਕ ਦੀ ਖੜਗਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ

ਭਾਈ ਪਰਵਾਨਾ ਦੀ ਗਿਰਫਤਾਰੀ ਉਤੇ ਜਾਗੋ ਨੇ ਜਤਾਇਆ ਐਤਰਾਜ਼

ਭਗਵੰਤ ਮਾਨ ਸਿੱਖ ਨੌਜਵਾਨਾਂ ਨੂੰ ਕੁਚਲਣ ਦੀ ਬੇਅੰਤ ਸਿੰਘ ਦੀ ਨੀਤੀ 'ਤੇ ਚਲਣ ਦੀ ਗੁਸਤਾਖੀ ਨਾਂ ਕਰੇ : ਜੀਕੇ

ਨਵੀਂ ਦਿੱਲੀ (1 ਮਈ 2022) ਪਟਿਆਲਾ ਹਿੰਸਾ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਸਮਾਜਿਕ ਕਾਰਕੁੰਨ ਭਾਈ ਬਰਜਿੰਦਰ ਸਿੰਘ ਪਰਵਾਨਾ ਦੀ ਕੀਤੀ ਗਈ ਗਿਰਫਤਾਰੀ ਉਤੇ ਜਾਗੋ ਪਾਰਟੀ ਨੇ ਐਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰਨ ਪਿੱਛੇ ਸੁਰੱਖਿਆ ਲੈਣ ਦੀ ਸ਼ਿਵ ਸੈਨਾ ਆਗੂਆਂ ਦੀ ਮੰਸ਼ਾ ਵਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਜੀਕੇ ਨੇ ਕਿਹਾ ਕਿ ਇੱਕ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਆਮ ਆਦਮੀ ਪਾਰਟੀ ਸ਼ੁਰੂ ਤੋਂ ਪਾਸਾ ਵੱਟ ਕੇ ਚਲ ਰਹੀ ਹੈ। ਪਰ ਦੂਜੇ ਪਾਸੇ ਸ਼ਿਵ ਸੈਨਾ ਦੇ ਕਥਿਤ ਆਗੂ ਹਰੀਸ਼ ਸਿੰਗਲਾ ਵੱਲੋਂ ਖਾਲਿਸਤਾਨ ਦੇ ਨਾਂ ਉਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਦੀ ਪਟਿਆਲਾ ਪੁਲਿਸ ਨੂੰ ਅਗਾਊਂ ਸੂਚਨਾ ਦੇਣ ਵਾਲੇ ਭਾਈ ਪਰਵਾਨਾ ਨੂੰ ਪੁਲਿਸ ਨੇ ਮਾਸਟਰਮਾਇੰਡ ਦੱਸਕੇ ਗਿਰਫ਼ਤਾਰ ਕਰ ਲਿਆ ਹੈ। ਇਹ ਤਾਂ ਸਿੱਧੇ ਤੌਰ 'ਤੇ ਵਿਹਸਲ ਬਲੋਅਰ ਨੂੰ ਮਾਸਟਰਮਾਇੰਡ ਦੱਸਣ ਦੀ ਪੁਲਿਸ ਦੀ ਥਯੋਰੀ ਜਾਪਦੀ ਹੈ। ਪੰਜਾਬ ਵਿੱਚ 35 ਜਥੇਬੰਦੀਆਂ ਵੱਲੋਂ ਆਪਣੇ ਆਪ ਨੂੰ ਸ਼ਿਵ ਸੈਨਾ ਦੱਸਣ ਦੀ ਸਾਡੇ ਕੋਲ ਜਾਣਕਾਰੀ ਹੈ ਤੇ ਜ਼ਿਆਦਾਤਰ ਆਗੂਆਂ ਨੂੰ ਪੁਲਿਸ ਸੁਰੱਖਿਆ ਮਿਲੀ ਹੋਈ ਹੈ। ਇਨ੍ਹਾਂ ਦੀ ਦੁਕਾਨ ਉਤੇ ਇਕੋਂ ਸੌਦਾ 'ਖਾਲਿਸਤਾਨ' ਹੈ, ਜਿਸ ਦੀ ਆੜ ਵਿੱਚ ਬੜਕਾਂ ਮਾਰ ਕੇ ਇਹ ਸੁਰਖਿਆ ਲਭਦੇ ਹਨ।

 

ਜੀਕੇ ਨੇ ਸ਼ਿਵ ਸੈਨਾ ਦੇ ਕਥਿਤ ਆਗੂਆਂ ਨੂੰ ਵੰਗਾਰਦੇ ਹੋਏ ਕਿਹਾ ਕਿ ਤੁਸੀਂ ਤਾਂ ਸਿਰਫ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਦਾ ਪੁਤਲਾ ਫੂਕਣ ਦੀਆਂ ਗਿੱਦੜ ਭਬਕੀਆਂ ਦੇਣ ਜੋਗੇ ਹੋ। ਮੈਂ ਤਾਂ ਅਮਰੀਕਾ ਤੇ ਕੈਨੇਡਾ ਵਿੱਚ ਇਨ੍ਹਾਂ ਦੇ ਬਦਮਾਸ਼ਾਂ ਦੇ ਖੁਦ ਉਤੇ 3 ਹਮਲੇ ਝੱਲੇ ਹਨ ਤੇ ਇਨ੍ਹਾਂ ਦੇ ਖਿਲਾਫ ਅਮਰੀਕਾ ਵਿੱਚ ਕਾਨੂੰਨੀ ਲੜਾਈ ਲੜਣ ਦੀ ਹਿਮਾਕਤ ਵੀ ਮੈਂ ਕੀਤੀ ਹੈ। ਇਸ ਲਈ ਸ਼ਿਵ ਸੈਨਾ ਆਗੂ ਪੰਜਾਬ ਦੇ ਸਿੱਖਾਂ ਨੂੰ ਖਾਲਿਸਤਾਨ ਦੇ ਨਾਂ 'ਤੇ ਬਦਨਾਮ ਕਰਨ ਦੇ ਆਪਣੇ ਏਜੰਡੇ ਨੂੰ ਸੰਕੋਚ ਕੇ ਰੱਖਣ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਭਗਵੰਤ ਮਾਨ ਦੀ ਸ਼ਕਤੀਆਂ ਦਾ ਰਿਮੋਟ ਹੋਣ ਦਾ ਦਾਅਵਾ ਕਰਦੇ ਹੋਏ ਜੀਕੇ ਨੇ ਕਿਹਾ ਕਿ ਦਿੱਲੀ ਸਰਕਾਰ ਨੇ 5 ਵਾਰ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਮਤੇ ਨੂੰ ਠੁਕਰਾਇਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਕਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਜ਼ਮਾਨਤ ਮਾਮਲੇ ਵਿੱਚ ਜਵਾਬ ਨਹੀਂ ਦਾਖਲ ਕਰਨ ਕਰਕੇ ਸਰਕਾਰ ਨੂੰ ਝਾੜ ਪਾਉਂਦੇ ਹੋਏ 5000 ਰੁਪਏ ਦਾ ਜੁਰਮਾਨਾ ਲਾਇਆ ਹੈ। ਬੰਦੀ ਸਿੰਘਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਵਾਲੇ ਕੇਜਰੀਵਾਲ ਤੇ ਭਗਵੰਤ ਮਾਨ ਦਾ ਸਲੀਕਾ ਭਾਈ ਪਰਵਾਨਾ ਦੇ ਮਾਮਲੇ ਵਿੱਚ ਹੈਰਾਨ ਕਰਨ ਵਾਲਾ ਹੈ। ਇਸ ਗੱਲ ਦੀ ਪੁਸ਼ਟੀ ਸਿੱਖਾਂ ਦੇ ਵਿਰੋਧੀ ਸੁਮੇਧ ਸੈਣੀ ਨੂੰ ਕੁਝ ਦਿਨਾਂ ਪਹਿਲਾਂ ਅਦਾਲਤ ਤੋਂ ਮਿਲੀ ਜ਼ਮਾਨਤ ਤੋਂ ਵੀ ਹੁੰਦੀ ਹੈ, ਜਿਥੇ ਪੰਜਾਬ ਸਰਕਾਰ ਦੇ ਵਕੀਲ ਉਸ ਦੇ ਖਿਲਾਫ ਦਲੀਲਾਂ ਦੇਣ ਤੋਂ ਗ਼ੁਰੇਜ਼ ਕਰਦੇ ਨਜ਼ਰ ਆਏ ਸਨ। ਜੀਕੇ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਨੌਜਵਾਨਾਂ ਨੂੰ ਕੁਚਲਣ ਦੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਨੀਤੀ 'ਤੇ ਚਲਣ ਦੀ ਗੁਸਤਾਖੀ ਨਾਂ ਕਰੇ, ਕਿਉਂਕਿ ਇਸ ਦੇ ਨਾਲ ਪੰਜਾਬ ਦੀ ਸ਼ਾਂਤ ਫਿਜ਼ਾ ਖ਼ਰਾਬ ਹੋਣ ਦਾ ਖਦਸ਼ਾ ਪੈਦਾ ਹੋ ਸਕਦਾ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

 

ਚੰਡੀਗੜ੍ਹ, 24 ਮਾਰਚ,(ਜਨਸ਼ਕਤੀ ਨਿਊਜ਼ ਬਿਊਰੋ )ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਅੱਜ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ ਵਿੱਚ ਮੁੱਖ ਮੰਤਰੀ    ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਭਗਵੰਤ ਮਾਨ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ।ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਚਰਖਾ ਅਤੇ ਫੁਲਕਾਰੀ ਭੇਟ ਕੀਤੀ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਨੇ   ਕੁਝ ਸਮਾਂ ਪਹਿਲਾ ਟਵੀਟ ਰਾਹੀਂ ਹੋਈ ਮੀਟਿੰਗ ਵਾਰੇ ਜਾਣਕਾਰੀ ਦਿੱਤੀ ਅਤੇ ਆਖਿਆ  ਅੱਜ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਚਰਚਾ ਕੀਤੀ ਮੈਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਭਖਦੇ ਮਸਲਿਆਂ ਤੇ ਕੇਂਦਰ ਸਰਕਾਰ ਤੋਂ ਲੋੜੀਂਦਾ ਸਹਿਯੋਗ ਮਿਲੇਗਾ ।

ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ BBMB ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣ ਦੀ ਸਲਾਹ

ਚੰਡੀਗੜ੍ਹ, 20 ਮਾਰਚ (ਜਨਸ਼ਕਤੀ ਨਿਊਜ਼ ਬਿਊਰੋ  )ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਨਾਲ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ਵਿੱਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ ਬੀਬੀਐਮਬੀ ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਵਿੱਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਕਾਰਨ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਇਹ ਮੁੱਦਾ ਉਠਿਆ ਸੀ ਕਿ ਬੀਬੀਐਮਬੀ ਵਿੱਚ ਕੇਂਦਰ ਨੇ ਪੰਜਾਬ ਦੀਆਂ ਅਸਾਮੀਆਂ ਵਿੱਚ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਮਾਮਲਾ ਇਹ ਵੀ ਉੱਠਿਆ ਕਿ ਪੰਜਾਬ ਸਰਕਾਰ ਨੇ ਕਦੇ ਵੀ ਉਥੇ ਅਸਾਮੀਆਂ ਦੇ ਬਰਾਬਰ ਭਰਤੀ ਨਹੀਂ ਕੀਤੀ। ਇਸ ਲਈ ਪਿਛਲੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਭਗਵੰਤ ਮਾਨ ਨੂੰ ਪੰਜਾਬ ਦਾ ਸੀਐਮ ਬਣਨ ਤੇ  ਟਵੀਟ ਰਾਹੀਂ ਵਧਾਈਆਂ  

ਚੰਡੀਗੜ੍ਹ, 16  ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ ) ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ  ਹੈ  । ਵੱਖ-ਵੱਖ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ। ਆਪਣੇ ਟਵਿੱਟਰ 'ਤੇ ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। 

ਪੱਤਰਕਾਰ ਜਸਮੇਲ ਗ਼ਾਲਿਬ ਦਾ ਅਚਾਨਕ ਦੇਹਾਂਤ   

ਬਹੁਤੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਬਹੁਤ ਹੀ ਸਤਿਕਾਰ ਯੋਗ ਪੱਤਰਕਾਰ ਜਸਮੇਲ ਗ਼ਾਲਿਬ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਵੇਰੇ ਗੁਰਦੁਆਰਾ ਸਾਹਿਬ ਤੋਂ ਵਾਪਸ ਆਉਣ ਤੋਂ ਬਾਅਦ  ਰੋਜ਼ਾਨਾ ਦੀ ਤਰ੍ਹਾਂ ਆਪਣੀ ਫ਼ੇਸਬੁੱਕ ਉੱਪਰ ਖ਼ਬਰਾਂ ਅਪਡੇਟ ਕਰ ਅਚਾਨਕ ਬਾਥਰੂਮ ਗਏ ਡਿੱਗ ਪਏ ਬੱਸ ਫੇਰ ਕੀ ਸੀ ਆਪਣੇ ਪਰਿਵਾਰ ਦਾ ਆਪਣੇ ਬੱਚਿਆਂ ਦਾ ਅਤੇ ਜਨ ਸ਼ਕਤੀ ਨਿਊਜ਼ ਪੰਜਾਬ ਦਾ ਇੱਕ ਅੰਬਰ ਵਿਚ ਟਹਿਕਦਾ ਤਾਰਾ ਸਦਾ ਲਈ ਟੁੱਟ ਗਿਆ ।