You are here

ਲੁਧਿਆਣਾ

ਮਹਾਂਪੁਰਸ਼ਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ     

   ਲੁਧਿਆਣਾ 23 ਮਾਰਚ  (ਕਰਨੈਲ ਸਿੰਘ ਐੱਮ.ਏ.)ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਵੱਲੋਂ ਜੱਥੇਦਾਰ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਲੰਗਰ ਵਾਲੇ, ਸੰਤ ਬਾਬਾ ਤੇਜਾ ਸਿੰਘ ਭੋਰਾ ਸਾਹਿਬ ਵਾਲੇ, ਸੰਤ ਬਾਬਾ ਹਰਜਿੰਦਰ ਸਿੰਘ ਧਬਲਾਨ ਵਾਲੇ, ਸੰਤ ਬਾਬਾ ਪ੍ਰਾਪਤ ਸਿੰਘ ਇੰਗਲੈਂਡ ਰਾੜਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ਼੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਅੰਮ੍ਰਿਤ ਵੇਲੇ ਪਾਏ ਗਏ। ਉਪਰੰਤ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸੇਵਾ ਭਾਈ ਪਰਮਿੰਦਰ ਸਿੰਘ (ਰਤਵਾੜਾ ਸਾਹਿਬ) ਵਾਲਿਆਂ ਵੱਲੋਂ ਨਿਭਾਈ ਗਈ। ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਅਨੰਦਮਈ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਕੀਤਾ ਗਿਆ। ਭਾਈ ਦਯਾ ਸਿੰਘ ਜੀ ਸੰਤ ਸੇਵਕ ਜਥੇ ਦੇ ਮੁਖੀ ਭਾਈ ਕੁਲਬੀਰ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਕਿਹਾ ਕਿ ਮਹਾਂਪੁਰਸ਼ਾਂ ਦੀ ਯਾਦ 'ਚ ਦਿਹਾੜੇ ਮਨਾਉਣੇ ਤਾਂ ਹੀ ਸਫ਼ਲਾ ਹੋ ਸਕਦੇ ਹਨ, ਜੇਕਰ ਅਸੀ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਜੀਵਨ ਸਫ਼ਲਾ ਕਰ ਸਕੀਏ। ਭਾਈ ਕੁਲਬੀਰ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਨਾਲ-ਨਾਲ ਸੋਹਣ ਸਿੰਘ ਗੋਗਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁੰਦਨ ਸਿੰਘ ਨਾਗੀ ਅਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਹਮੇਸ਼ਾਂ ਹੀ ਵੱਡਮੁੱਲਾ ਸਹਿਯੋਗ ਦਿੱਤਾ ਜਾਦਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਚਰਨ ਸਿੰਘ ਗੁਰੂ, ਭਾਈ ਚਤਰ ਸਿੰਘ, ਨਰਿੰਦਰ ਸਿੰਘ ਉੱਭੀ, ਹਰਦੀਪ ਸਿੰਘ ਗੁਰੂ, ਕੁਲਤਾਰ ਸਿੰਘ, ਜੋਗਾ ਸਿੰਘ, ਬਲਜੀਤ ਸਿੰਘ ਹੂੰਝਣ, ਅਵਤਾਰ ਸਿੰਘ ਘੜਿਆਲ, ਸਤਵੰਤ ਸਿੰਘ ਮਠਾੜੂ, ਮਨਜੀਤ ਸਿੰਘ ਰੂਪੀ, ਬਲਜੀਤ ਸਿੰਘ ਉੱਭੀ, ਹਰਮਨਪ੍ਰੀਤ ਸਿੰਘ ਹੂੰਝਣ, ਊਧਮ ਸਿੰਘ, ਹਰੀ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਹਰ ਜੱਸ ਸਰਵਣ ਕੀਤਾ।  

ਲੁਧਿਆਣਾ ਉੱਤਰੀ ਰੇਲਵੇ ਮੈੱਸ ਯੂਨੀਅਨ ਨੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ

ਲੁਧਿਆਣਾ, 23 ਮਾਰਚ ( ਕਰਨੈਲ ਸਿੰਘ ਐੱਮ.ਏ.) ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਵਸ 'ਤੇ ਪੂਰੇ ਭਾਰਤ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਨੂੰ ਸ਼ਾਰਦਾ ਸੁਮਨ ਭੇਟ ਕੀਤੀ ਗਈ। ਇਸ ਤਰ੍ਹਾਂ ਅੱਜ ਲੁਧਿਆਣਾ ਵਿੱਚ ਉੱਤਰੀ ਰੇਲਵੇ ਯੂਨੀਅਨ ਵੱਲੋਂ ਡੀਜ਼ਲ ਸ਼ੈੱਡ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਥੀਆਂ ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਜੀਵਨ ਬਾਰੇ ਦੱਸਿਆ ਗਿਆ। ਯੂਨੀਅਨ ਆਗੂਆਂ ਨੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਰੇ ਸਾਥੀਆਂ ਨੂੰ ਕਿਹਾ ਕਿ ਉਹ ਇਸ ਦਿਨ ਤੋਂ ਸਿੱਖੋ, ਹਰ ਸੰਘਰਸ਼ ਵਿੱਚ ਯੋਗਦਾਨ ਪਾਓ ਅਤੇ ਆਪਣੇ ਹੱਕਾਂ ਦੀ ਲੜਾਈ ਵਿੱਚ ਇੱਕਜੁੱਟ ਹੋ ਕੇ ਜਿੱਤ ਪ੍ਰਾਪਤ ਕਰੋ। ਅੱਜ ਦੇ ਪ੍ਰੋਗਰਾਮ ਵਿੱਚ ਕਾਮਰੇਡ ਘਨਸ਼ਿਆਮ, ਕਾਮਰੇਡ ਯੋਗੇਸ਼ ਰਾਣਾ, ਕਾਮਰੇਡ ਸ਼੍ਰੀ ਪ੍ਰਕਾਸ਼, ਕਾਮਰੇਡ ਡਿੰਪਲ ਸਿੰਘ, ਕਾਮਰੇਡ ਗੌਰਵ ਸ਼ਰਮਾ ਆਪਣੇ ਸਾਥੀਆਂ ਨਾਲ ਮੌਜੂਦ ਸਨ।

ਮਾਣੂੰਕੇ ਵਿਖੇ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਦਾ ਸਨਮਾਨ

ਹਠੂਰ, 09 ਮਾਰਚ (ਕੌਸ਼ਲ ਮੱਲ੍ਹਾ)-

ਪੰਜਾਬ ਦੀ ਨੌਜਵਾਨੀ 'ਚ ਵਿਦੇਸ਼ ਜਾਣ ਦੀ ਲੱਗੀ ਹੋੜ ਨੂੰ ਠੱਲ੍ਹਣ ਲਈ ਸਰਕਾਰ ਨੂੰ ਚਾਹੀਦਾ ਹੈ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਕਿੱਤਾ ਮੁੱਖੀ ਧੰਦਿਆਂ ਨਾਲ ਜੋੜਨ ਦੇ ਉਪਰਾਲੇ ਕਰਨੇ ਚਾਹੀਦੇ ਹਨ, ਜਿਸ ਵੱਧ ਰਹੀ ਬੇਰੁਜ਼ਗਾਰੀ ਨੂੰ ਵੀ ਰੋਕਿਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪਿੰਡ ਮਾਣੂੰਕੇ ਵਿਖੇ ਪਸ਼ੂ ਪਾਲਕਾਂ ਲਈ ਰੱਖੇ ਇਕ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਨਵਦੀਪ ਸਿੰਘ ਕੋਠੇ ਬੱਗੂ, ਸਰਪੰਚ ਹਰਪ੍ਰੀਤ ਸਿੰਘ ਅਤੇ ਮੋਹਨ ਸਿੰਘ ਖੰਡੂਰ ਵੀ ਹਾਜ਼ਰ ਸਨ। ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਨੇ ਕਿਹਾ ਕਿ ਖੇਤੀ ਸਹਾਇਕ ਧੰਦੇ ਨਾਲ ਸਬੰਧਤ ਪਸ਼ੂ ਪਾਲਣ ਧੰਦਾ ਇਕ ਮੁਨਾਫੇ ਵਾਲਾ ਧੰਦਾ ਹੈ। ਅਜੋਕੇ ਸਮੇਂ 'ਚ ਦੁੱਧ ਦੀ ਪੈਦਾਵਾਰ ਬਹੁਤ ਘੱਟ ਹੈ ਅਤੇ ਖਪਤ ਜ਼ਿਆਦਾ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਪੇਂਡੂ ਖਿੱਤੇ ਵਿਚ ਪਸ਼ੂ ਪਾਲਕਾਂ ਦੀ ਗਿਣਤੀ ਕਾਫੀ ਘਟੀ ਹੈ। ਜਿਸ ਕਰਕੇ ਗਾਵਾਂ ਤੇ ਮੱਝਾਂ ਦੇ ਫਾਰਮ ਬਣਾਉਣ ਦੇ ਨਾਲ-ਨਾਲ ਹੁਣ ਬੱਕਰੀ ਪਾਲਣ ਧੰਦਾ ਕਾਫੀ ਪ੍ਰਚਲਿਤ ਹੁੰਦਾ ਜਾ ਰਿਹਾ ਹੈ ਅਤੇ ਬਹੁ-ਗਿਣਤੀ 'ਚ ਨੌਜਵਾਨ ਬੱਕਰੀ ਪਾਲਣ ਧੰਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੁਆਰਾ ਅਜਿਹੇ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਨੂੰ ਸਰਪੰਚ ਹਰਪ੍ਰੀਤ ਸਿੰਘ ਮਾਣੂੰਕੇ ਤੇ ਬਲਦੇਵ ਸਿੰਘ ਮਾਣੂੰਕੇ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ,ਸਰਪੰਚ ਗੁਰਮੇਲ ਸਿੰਘ ਮੱਲ੍ਹਾ,ਬਿੱਟੂ ਸੰਧੂ ਮਾਣੂੰਕੇ,ਰਾਜ ਗਿੱਲ ਝੱਲੀ, ਸਰਪੰਚ ਨਿੱਪਾ ਹਠੂਰ, ਮੋਹਨ ਸਿੰਘ ਖੰਡੂਰ, ਬਲਦੇਵ ਸਿੰਘ ਮਾਣੂੰਕੇ, ਲਾਲੀ ਮਾਣੂੰਕੇ ,ਸਰਬਜੀਤ ਸਿੰਘ ਹਠੂਰ,ਸਤਨਾਮ ਸਿੰਘ ਸੱਤੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਸਾਬਕਾ ਵਿਧਾਇਕ ਜੱਗਾ ਹਿੱਸੋਵਾਲ ਤੇ ਬਲਾਕ ਪ੍ਰਧਾਨ ਨਵਦੀਪ ਸਿੰਘ ਨੂੰ ਸਨਮਾਨਿਤ ਕਰਦੇ ਸਰਪੰਚ ਹਰਪ੍ਰੀਤ ਸਿੰਘ ਨਾਲ ਹੋਰ।

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਪੱਕੇ ਮੋਰਚੇ ਲਾ ਕੇ ਸ਼ੇਖਪੁਰਾ ਟੋਲ ਪਲਾਜ਼ਾ ਕੀਤਾ ਫਰੀ

ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਤਲਵੰਡੀ ਸਾਬੋ ਵੱਲੋਂ ਪੂਰੀ ਝੋਨਾ ਖਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਸ਼ੇਖਪੁਰਾ ਟੋਲ ਫਿਰੀ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਜਸਵੀਰ ਸਿੰਘ ਨੇ ਟੀਮ ਦੇ ਫ਼ੈਸਲੇ ਅਨੁਸਾਰ 17 ਅਕਤੂਬਰ ਤੋਂ ਟੋਲ ਫਰੀ ਅਤੇ 18 ਅਕਤੂਬਰ ਤੋਂ ਆਪ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮਐੱਸਪੀ 'ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮਐੱਸਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮਐੱਸਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ, ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ 'ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ, ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟਰੀਆਂ ਕਰਨ ਦਾ ਜਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ 'ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਦੀ ਤਿਆਰੀ ਲਈ ਜਿਲ੍ਹੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਗੱਡੀਆਂ ਤੇ ਸਪੀਕਰਾਂ ਰਾਹੀਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ  ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪਹੁੰਚਣ ਦਾ ਸੱਦਾ ਦਿੱਤਾ।

ਇਸ ਮੌਕੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲਾ ਮੀਤ ਪ੍ਰਧਾਨ ਜਗਤਾਰ ਸਿੰਘ ਵੱਲੋਂ ਭਰਵੀ ਹਮਾਇਤ ਕੀਤੀ ਗਈ ਤੇ ਕਿਹਾ ਕੇ ਆਉਣ ਵਾਲੇ ਸਮੇਂ ਵਿੱਚ ਅਸੀਂ ਸਾਰੇ ਪੰਜਾਬ ਦੇ ਸੈਨਿਕਾਂ ਨੂੰ ਇਕੱਠੇ ਕਰਕੇ ਕਿਸਾਨਾਂ ਮਜ਼ਦੂਰਾਂ ਦੀ ਡਟਵੀ ਹਮਾਇਤ ਕਰਾਂਗੇ ਹਰ ਵਕਤ ਕਿਸਾਨਾਂ ਮਜ਼ਦੂਰਾਂ ਦੇ ਹੱਕਾ ਲਈ ਡਟਵੀ ਹਮਾਇਤ ਕਰਨ ਦਾ ਐਲਾਨ ਕਰਦੇ ਹਾਂ। ਇਸ ਮੌਕੇ ਤਲਵੰਡੀ ਸਾਬੋ ਦੇ ਬਲਾਕ ਆਗੂ ਜਨਰਲ ਸੈਕਟਰੀ ਕਾਲਾ ਸਿੰਘ ਚੱਠੇਵਾਲਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਗਿਆਨਾ ਤੇ ਮੌੜ ਬਲਾਕ ਦੇ ਆਗੂ ਰਾਵਿੰਦਰ ਸਿੰਘ ਰਾਮਨਗਰ ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਭਿੰਦਰ ਸਿੰਘ ਭਾਈ ਬਖਤੌਰ, ਗੁਰਜੀਤ ਸਿੰਘ ਬੰਗੇਹਰ ਤੇ ਦੋਨਾਂ ਬਲਾਕਾਂ ਦੇ ਕਿਸਾਨ ਮਜ਼ਦੂਰ ਮੋਰਚੇ ਵਿਚ ਸ਼ਾਮਿਲ ਸਨ।

ਪੂਰੇ ਗਹਿਗੱਚ ਮੁਕਾਬਲੇ 'ਚ ਲਖਵੀਰ ਸਿੰਘ ਸਿਰਫ਼ 1 ਵੋਟ ਦੇ ਫਰਕ ਨਾਲ ਜਿੱਤ ਕੇ ਬਣਿਆ ਸਰਪੰਚ

ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- 15 ਅਕਤੂਬਰ ਨੂੰ ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਕੁੱਝ ਕੁ ਥਾਵਾਂ 'ਤੇ ਸਰਪੰਚੀ ਦੇ ਉਮੀਦਵਾਰਾਂ ਵਿਚਕਾਰ ਪੂਰੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਇਸੇ ਦੌਰਾਨ ਹੀ ਤਲਵੰਡੀ ਸਾਬੋ ਤਹਿਸੀਲ ਦੇ ਪਿੰਡ ਗੋਲੇਵਾਲਾ ਵਿੱਚ ਵੀ ਸਰਪੰਚੀ ਦੇ ਉਮੀਦਵਾਰਾਂ ਵਿੱਚ ਬਹੁਤ ਸਖਤ ਮੁਕਾਬਲਾ ਰਿਹਾ। ਦੇਰ ਰਾਤ ਤੱਕ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਸਰਪੰਚੀ ਦੇ ਉਮੀਦਵਾਰ ਕੇਵਲ ਸਿੰਘ ਨੂੰ 339 ਵੋਟਾਂ ਪ੍ਰਾਪਤ ਹੋਈਆਂ ਜਦਕਿ ਲਖਵੀਰ ਸਿੰਘ ਨੇ 340 ਵੋਟਾਂ ਪ੍ਰਾਪਤ ਕਰਕੇ ਸਿਰਫ ਇੱਕ ਵੋਟ ਦੇ ਫਰਕ ਨਾਲ ਸਰਪੰਚੀ ਦੀ ਚੋਣ ਜਿੱਤੀ। ਅੱਜ ਸੰਗਰਾਂਦ ਅਤੇ ਪੂਰਨਮਾਸੀ ਸ਼ੁਭ ਮੌਕੇ ਸਰਪੰਚ ਲਖਵੀਰ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕਰਵਾਈ ਗਈ। ਇਸ ਦੌਰਾਨ ਲਖਵੀਰ ਸਿੰਘ ਨੇ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਪਿੰਡ ਦੇ ਸਰਪੰਚ ਹਨ ਅਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦੇਣਗੇ।

ਪਿੰਡ ਨਥੇਹਾ ਦੀ ਬਣੀ ਨਵੀਂ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਅਰਦਾਸ ਅਤੇ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਨੂੰ ਕੀਤਾ ਸਨਮਾਨਿਤ।

ਅਰਦਾਸ ਅਤੇ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਨੂੰ ਕੀਤਾ ਸਨਮਾਨਿਤ।
ਤਲਵੰਡੀ ਸਾਬੋ, 17 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਿੰਡ ਨਥੇਹਾ ਤੋਂ ਸ਼੍ਰੀਮਤੀ ਰਾਜ ਰਾਣੀ ਪਤਨੀ ਸੁਖਪਾਲ ਸਿੰਘ ਚਾਹਲ ਪਿੰਡ ਵਾਸੀਆਂ ਦੇ ਸਹਿਯੋਗ ਅਤੇ ਵੱਡੇ ਫਰਕ ਨਾਲ ਸਰਪੰਚ ਬਣ ਗਈ ਹੈ। ਜਿਸਨੇ ਆਪਣੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਸਮੇਤ ਪਿੰਡ ਵਾਸੀਆਂ ਨਾਲ ਕੱਤਕ ਦੀ ਸੰਗਰਾਂਦ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਸਾ ਕੀ ਵਾਰ ਦਾ ਕੀਰਤਨ ਕਰਵਾਇਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਚੁਣੀ ਗਈ ਨਵੀਂ ਪੰਚਾਇਤ ਦਾ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਰਾਜ ਰਾਣੀ ਅਤੇ ਉਹਨਾਂ ਦੇ ਪਤੀ ਸੁਖਪਾਲ ਸਿੰਘ ਨੇ ਕਿਹਾ ਕਿ ਜੋ ਮਾਣ ਸਤਿਕਾਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਦਿੱਤਾ ਹੈ, ਉਹ ਹਮੇਸ਼ਾ ਪਿੰਡ ਵਾਸੀਆਂ ਦੇ ਰਿਣੀ ਰਹਿਣਗੇ ਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗੇ। ਸਿਹਤ ਅਤੇ ਸਿੱਖਿਆ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿੰਡ ਤੋਂ ਲੈਕੇ ਡੇਰਾ ਬਾਬਾ ਯੋਗੀ ਪੀਰ ਵਾਲੀ ਸੜਕ ਦੇ ਨਾਲ ਇੰਟਰਲਾਕ ਇੱਟਾਂ ਲਗਾ ਕੇ ਸੁੰਦਰ ਬਣਾਈ ਜਾਵੇਗੀ ਅਤੇ ਪਿੰਡ ਵਿੱਚ ਖੇਡ ਸਟੇਡੀਅਮ ਪਹਿਲ ਦੇ ਅਧਾਰ 'ਤੇ ਬਣਾਇਆ ਜਾਵੇਗਾ। ਮਹਿਲਾ ਸਰਪੰਚ ਰਾਜ ਰਾਣੀ ਦੇ ਨਾਲ ਭੋਲਾ ਸਿੰਘ ਪੰਚ, ਪਰਵਿੰਦਰ ਕੌਰ ਪੰਚ, ਨਾਜਰ ਰਾਮ ਪੰਚ, ਕਿਰਨਪਾਲ ਕੌਰ ਪੰਚ, ਸ਼ਿੰਦਰ ਕੌਰ, ਚਰਨਜੀਤ ਸਿੰਘ ਪੰਚ, ਬਿੱਕਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਪਰਮਜੀਤ ਕੌਰ ਪੰਚ ਅਤੇ ਪਿੰਡ ਵਾਸੀ ਹਾਜਰ ਸਨ।

ਪਿੰਡ ਲੀਹਾਂ ਚ ਹਰਪ੍ਰੀਤ ਸਿੰਘ ਖੰਗੂੜਾ ਬਣੇ ਨਵੇ ਸਰਪੰਚ

ਮੁੱਲਾਂਪੁਰ ਦਾਖਾ 17 ਅਕਤੂਬਰ (ਸਤਵਿੰਦਰ ਸਿੰਘ ਗਿੱਲ)  ਪਿੰਡ ਲੀਹਾਂ ਵਿੱਚ ਪੰਚਾਇਤੀ ਚੋਣਾ ਚ ਵੋਟਾਂ ਦਾ ਕੰਮ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿਆ ਅਤੇ ਸਰਪੰਚ ਹਰਪ੍ਰੀਤ ਸਿੰਘ ਖੰਗੂੜਾ ਨੂੰ ਭਾਰੀ ਬਹੁਮਤ ਨਾਲ, ਅਤੇ ਸਮੂਹ ਨਗਰ ਨਿਵਾਸੀਆਂ ਐਨ ਆਰ ਆਈ ਵੀਰ ਅਤੇ ਸਮੂਹ ਨੌਜਵਾਨ ਭਰਾਵਾਂ ਦੇ ਸਹਿਯੋਗ ਅਤੇ ਨਾਲ ਸਰਪੰਚ ਬਣਨ ਤੇ ਵਧਾਈ ਦਿੱਤੀ ਅਤੇ ਲੱਡੂ ਵੰਡੇ। ਪਿੰਡ ਦੇ ਮਿਹਨਤ ਸਦਕਾ ਪਿੰਡ ਦੇ ਸਰਪੰਚ ਬਣੇ।ਪੰਚ ਤਜਿੰਦਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਰਾਮ ਜੀ, ਪੰਚ ਸਰਬਜੀਤ ਕੌਰ, ਪੰਚ ਕੁਲਦੀਪ ਕੌਰ,ਇਹਨਾਂ ਨੂੰ ਪੰਚਾਇਤ ਪੰਚ ਚੁਣਿਆ ਗਿਆ।ਹਰਪ੍ਰੀਤ ਸਿੰਘ ਨੇ ਭਾਰੀ ਇਕੱਠ ਨੂੰ ਸਬੋਧਨ ਕਰਦਿਆ ਕਿਹਾ ਕਿ ਪਿੰਡ ਦੇ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉਠ ਕੇ ਕਰਾਂਗੇ । ਇਸ ਮੌਕੇ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ, ਪ੍ਰਧਾਨ ਜੰਗੀਰ ਸਿੰਘ, ਸਾਬਕਾ ਸਰਪੰਚ ਦਲਵਾਰਾ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਸੁਖਬੀਰ ਸਿੰਘ, ਸੰਦੀਪ ਸਿੰਘ ਕੈਲੇ, ਗੁਰਦੀਪ ਸਿੰਘ ਚੀਮਾ, ਐਡਵੋਕੇਟ ਦਲਵਾਰਾ ਸਿੰਘ, ਭਗਵੰਤ ਸਿੰਘ ਖੰਗੂੜਾ, ਸੁਖਦੇਵ ਸਿੰਘ ਬਾਠ, ਕੁਲਜੀਤ ਸਿੰਘ ਚੀਮਾ, ਹਰਜਿੰਦਰ ਸਿੰਘ ਕੈਲੇ, ਗੁਰਜੰਟ ਸਿੰਘ, ਜਗਰਾਜ ਸਿੰਘ ਚਾਹਲ, ਜਗਜੀਤ ਸਿੰਘ ਖੰਗੂੜਾ, ਅਮਨਜੋਤ ਸਿੰਘ ਚੀਮਾ, ਬਲੌਰ ਸਿੰਘ, ਜਗਦੀਸ਼ ਸਿੰਘ ਸੂਬੇਦਾਰ, ਪ੍ਰਿਤਪਾਲ ਸਿੰਘ ਚੀਮਾ, ਸੁੱਖਦੀਪ ਸਿੰਘ ਮੋਨੂ, ਸਪਿੰਦਰ ਸਿੰਘ ਧਰਮਿੰਦਰ ਸਿੰਘ ਗੁਰਮੇਲ ਕੌਰ ਗੁਰਮੇਲ ਸਿੰਘ ਹਰਮਨ ਸਿੰਘ ਹੈਪੀ ਚੀਮਾ ਆਦਿ ਹਾਜ਼ਰ ਸਨ।

ਪਿੰਡ ਰੂਪਾ ਪੱਤੀ ਦੇ ਸਰਪੰਚ ਦਵਿੰਦਰ ਸਿੰਘ ਕਹਿਲ ਨੇ ਪੰਜਾਬ ਭਰ ’ਚੋ ਵੱਡੀ ਲੀਡ ਲੈ ਕੇ ਜਿੱਤ ਦੇ ਗੱਡੇ ਝੰਡੇ

ਮੁੱਲਾਂਪੁਰ ਦਾਖਾ, 17 ਅਕਤੂਬਰ ( ਸਤਵਿੰਦਰ ਸਿੰਘ ਗਿੱਲ)  15 ਅਕਤੂਬਰ ਨੂੰ ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਦੀਆਂ ਚੋਣਾਂ ਦੇ ਨਤੀਜੇ ਬੇਸ਼ਕ ਲੋਕਾਂ ਸਾਹਮਣੇ ਆ ਗਏ ਹਨ ਪ੍ਰੰਤੂ ਜਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਰੂਪਾ ਪੱਤੀ ਤੋ ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਰਹੇ ਦਵਿੰਦਰ ਸਿੰਘ ਕਹਿਲ ਨੂੰ ਪਿੰਡ ਵਾਸੀਆਂ ਨੇ ਮੁੜ ਤੋ ਪਿੰਡ ਰੂਪਾ ਪੱਤੀ ਦਾ ਸਰਪੰਚ ਚੁਣ ਲਿਆ ਹੈ। 
         ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕਹਿਲ ਦੇ ਮੁਕਾਬਲੇ ਵਿੱਚ ਖੜੇ ਉਮੀਦਵਾਰ ਕੁਲਦੀਪ ਸਿੰਘ ਨੂੰ 49 ਵੋਟਾਂ ਹੀ ਮਿਲੀਆਂ ਜਦਕਿ ਦਵਿੰਦਰ ਸਿੰਘ ਕਹਿਲ ਨੂੰ 334 ਵੋਟਾਂ ਪ੍ਰਾਪਤ ਹੋਈਆਂ ਸਨ। ਦਵਿੰਦਰ ਸਿੰਘ ਕਹਿਲ 285 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰ ਗਏ ਤੇ ਵਿਰੋਧੀ ਉਮਦੀਵਾਰ ਨੂੰ ਹਰਾ ਕੇ ਸਰਪੰਚ ਬਣੇ ਅਤੇ ਇਸ ਉਮੀਦਵਾਰ ਦੀ ਜਿੱਤ ਤੋ ਬਾਅਦ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਜਦੋਂ ਇਸ ਸਬੰਧੀ ਸਮੁੱਚੇ ਪੰਜਾਬ ਦੇ ਜ਼ਿਆਦਾਤਰ ਜੇਤੂ ਸਰਪੰਚਾਂ ਦੀ ਸੂਚੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਦਵਿੰਦਰ ਸਿੰਘ ਕਹਿਲ ਪੰਜਾਬ ਦੇ ਸਭ ਤੋਂ ਵੱਡੀ ਲੀਡ ਨਾਲ ਜਿੱਤਣ ਵਾਲੇ ਸਰਪੰਚ ਬਣ ਗਏ। ਬੇਸ਼ੱਕ ਕੁਝ ਸਰਪੰਚ ਕਾਫੀ ਵੱਡੇ ਫਰਕ ਨਾਲ ਆਪੋ ਅਪਣੇ ਪਿੰਡਾਂ ਦੇ ਸਰਪੰਚ ਚੁਣੇ ਗਏ ਪ੍ਰੰਤੂ ਦਵਿੰਦਰ ਸਿੰਘ ਕਹਿਲ ਪੰਜਾਬ ਦੇ ਸਮੁੱਚੇ ਜੇਤੂ ਸਰਪੰਚਾਂ ਵਿਚੋਂ ਇਕ ਨੰਬਰ ਤੇ ਦਿਖਾਈ ਦਿੱਤੇ।
              ਫੋਨ ਤੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਹਿਲ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਬਲਕਿ ਮੇਰੇ ਪਿੰਡ ਰੂਪਾ ਪੱਤੀ ਦੇ ਵਸਨੀਕਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਮੈਂ ਪਹਿਲਾਂ ਦੀ ਤਰਾਂ ਇਸ ਵਾਰ ਵੀ ਪਿੰਡ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾਂ ਖੜਦਾ ਰਹਾਂਗਾ ਤੇ ਪਿੰਡ ਪੱਧਰੀ ਲੜਾਈ ਝਗੜੇ ਪਿੰਡ ਵਿੱਚ ਹੀ ਬੈਠ ਕੇ ਹੱਲ ਕੀਤੇ ਜਾਣਗੇ। ਇਸ ਤੋ ਬਿਨਾ ਪਿੰਡ ਦੇ ਵੱਡੀ ਗਿਣਤੀ ਮੋਹਤਵਰ ਲੋਕਾਂ ਨੇ ਦਵਿੰਦਰ ਸਿੰਘ ਕਹਿਲ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਰਪੰਚ ਹਮੇਸ਼ਾਂ ਸੱਚ ਨੂੰ ਸੱਚ ਕਹਿਣ ਵਾਲਾ ਇਨਸਾਨ ਹੈ ਅਤੇ ਉਹ ਅਰਦਾਸ ਕਰਦੇ ਹਨ ਕਿ ਦਵਿੰਦਰ ਸਿੰਘ ਕਹਿਲ ਦੀ ਉਮਰ ਲੰਮੀ ਹੋਵੇ ਤਾਂ ਜੌ ਉਹ ਭਵਿੱਖ ਵਿੱਚ ਵੀ ਉਹਨਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦਾ ਰਹੇ।

ਪੰਚੀ-ਸਰਪੰਚੀ ਬੀਬੀ ਸੁਖਦੀਪ ਕੌਰ ਦੇ ਧੜੇ ਹਿੱਸੇ ਆਈ

ਮੁੱਲਾਂਪੁਰ ਦਾਖਾ, 17 ਅਕਤੂਬਰ (ਸਤਵਿੰਦਰ ਸਿੰਘ ਗਿੱਲ)  ਲੁਧਿਆਣੇ ਜਿਲ੍ਹੇ ਦੇ ਬਲਾਕ ਡੇਹਲੋਂ ਅਧੀਂਨ ਪੈਂਦੇ ਪਿੰਡ ਪੱਦੀ ਤੋਂ ਸੁਖਦੀਪ ਕੌਰ ਪਤਨੀ ਮਹਿੰਦਰ ਸਿੰਘ ਲੋਹਟ ਬੈਂਕ ਕੈਸ਼ੀਅਰ ਸਰਪੰਚ ਬਣ ਗਈ, ਪਿੰਡ ਪੱਦੀ ਵਿੱਚ 640 ਵਿੱਚੋਂ 531 ਵੋਟਾ ਦਾ ਭੁਗਤਾਨ ਹੋਇਆ। ਬੀਬੀ ਸੁਖਦੀਪ ਕੌਰ ਨੇ ਆਪਣੇ ਵਿਰੋਧ ’ਚ ਖੜ੍ਹੇ ਬਹਾਦਰ ਸਿੰਘ ਨੂੰ 211 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਬੀਬੀ ਸੁਖਦੀਪ ਕੌਰ ਨੂੰ 356 ਵੋਟਾ ਜਦਕਿ ਵਿਰੋਧੀ ਨੂੰ 145 ਵੋਟਾ ਮਿਲੀਆਂ ਹਨ।  ਬੀਬੀ ਸੁਖਦੀਪ ਕੌਰ ਦੇ ਧੜੇ ਨਾਲ ਸਬੰਧਤ 5 ਪੰਚ ਜੇਤੂ ਰਹੇ ਜਿਨ੍ਹਾਂ ਵਿੱਚ ਵਾਰਡ ਨੰਬਰ 01 ਕਮਲਜੀਤ ਕੌਰ, 02 ਤੋਂ ਗੁਰਜੀਤ ਕੌਰ, 03 ਗੁਰਪ੍ਰੀਤ ਸਿੰਘ, 04 ਰਛਪਾਲ ਸਿੰਘ, 05 ਤੋਂ ਬਲਵਿੰਦਰ ਸਿੰਘ ਸ਼ਾਮਲ ਹਨ। 
          ਜਿਕਰਯੋਗ ਹੈ ਕਿ ਜਦ ਬੀਬੀ ਸੁਖਦੀਪ ਕੌਰ ਇੱਕ ਸਮਾਜ ਸੇਵੀ ਦੇ ਰੂਪ ਵਿੱਚ ਪਿੰਡ ਅਤੇ ਇਲਾਕੇ ਅੰਦਰ ਵਿਚਰ ਰਹੇ ਹਨ। ਉਨ੍ਹੰ ਨੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਕੁੜਮ ਬਹਾਦਰ ਸਿੰਘ ਦਾ 211 ਵੋਟਾ ਦੇ ਫਰਕ ਨਾਲ ਧੋਬੀ ਪਟਕਾ ਲਵਾ ਦਿੱਤਾ ਹੈ। ਬੀਬੀ ਸੁਖਦੀਪ ਕੌਰ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਬਲਕਿ ਮੇਰੇ ਪਿੰਡ ਪੱਦੀ ਦੇ ਸਮੂਹ ਵਸਨੀਕਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਮੈਂ ਪਹਿਲਾਂ ਦੀ ਤਰਾਂ ਇਸ ਵਾਰ ਵੀ ਪਿੰਡ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾਂ ਖੜਦੀ ਰਹਾਂਗੀ ਤੇ ਪਿੰਡ ਪੱਧਰੀ ਲੜਾਈ ਝਗੜੇ ਪਿੰਡ ਵਿੱਚ ਹੀ ਬੈਠ ਕੇ ਹੱਲ ਕੀਤੇ ਜਾਣਗੇ।
          ਹਾਜਰੀਨ ਸਾਬਕਾ ਪੰਚ ਅਮਰਜੀਤ ਸਿੰਘ, ਸਤਿਨਾਮ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਸਾਬਕਾ ਪੰਚ, ਲਖਵੀਰ ਸਿੰਘ ਲੱਕੀ, ਦਰਸ਼ਨ ਸਿੰਘ, ਮੇਜਰ ਸਿੰਘ, ਹਰਦੀਪ ਕੌਰ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ ਲੋਹਟ, ਹਰਮਨਦੀਪ ਕੌਰ ਲੋਹਟ ਆਦਿ ਹਾਜਰ ਸਨ।

ਭਰੋਵਾਲ ਕਲਾਂ ਦੇ ਕੁਲਦੀਪ ਸਿੰਘ ਪੱਪਾ ਬਣੇ ਸਰਪੰਚ

 ਸ਼ਰਪੰਚ ਬਣਨ ਤੇ ਪਿੰਡ ਵਾਸੀਆਂ ਨੇ ਕੁੱਲਦੀਪ ਸਿੰਘ ਪੱਪਾ ਨੂੰ ਦਿੱਤੀ ਵਧਾਈ
ਮੁੱਲਾਂਪੁਰ ਦਾਖਾ 16 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਪਿੰਡ ਭਰੋਵਾਲ ਕਲਾਂ ਵਿਖੇ ਪੰਚਾਇਤੀ ਚੋਣਾ ਚ ਕੁੱਲਦੀਪ ਸਿੰਘ ਪੱਪਾ ਸਾਬਕਾ ਜਿਲਾ ਪ੍ਰੀਸ਼ਦ ਭਾਰੀ ਬਹੁਮਤ ਨਾਲ, ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਦੀ ਮਿਹਨਤ ਸਦਕਾ ਪਿੰਡ ਦੇ ਸਰਪੰਚ ਬਣੇ।ਜਿੱਥੇ ਵੋਟਾਂ ਦਾ ਕੰਮ ਪੂਰੇ ਅਮਨ ਅਮਾਨ ਨਾਲ ਨੇਪਰੇ ਚੜਿਆ। ਸਮੂਹ ਨਗਰ ਨਿਵਾਸੀਆਂ ਐਨ ਆਰ ਆਈ ਵੀਰ ਅਤੇ ਸਮੂਹ ਨੌਜਵਾਨ ਭਰਾਵਾਂ ਦੇ ਸਹਿਯੋਗ ਅਤੇ ਸਮੂਹ ਨਗਰ ਨਿਵਾਸੀ ਨੇ ਉਹਨਾਂ ਨੂੰ ਬਹੁਮਤ ਨਾਲ ਸਰਪੰਚ ਬਣਨ ਤੇ ਵਧਾਈ ਦਿੱਤੀ ਅਤੇ ਲੱਡੂ ਵੰਡੇ ਅਤੇ ਮੈਂਬਰ ਹਰਦੇਵ ਕੌਰ, ਮੈਂਬਰ ਦਰਸ਼ਨ ਸਿੰਘ, ਮੈਂਬਰ ਅਜਮੇਰ ਸਿੰਘ, ਮੈਂਬਰ ਮਨਦੀਪ ਕੌਰ, ਮੈਂਬਰ ਸਵਰਨਜੀਤ ਕੌਰ, ਇਹਨਾਂ ਨੂੰ ਪੰਚਾਇਤ ਮੈਂਬਰ ਚੁਣਿਆ ਗਿਆ ਅਤੇ ਵਿਰੋਧੀ ਧਿਰ ਦੇ ਮਨਜੀਤ ਸਿੰਘ ਪਟਵਾਰੀ, ਅਤੇ ਸੁੱਖਪਾਲ ਸਿੰਘ ਚੀਮਾਂ ਨੂੰ ਮੈਂਬਰ ਚੁਣਿਆ ਗਿਆ ।ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਭਾਰੀ ਇਕੱਠ ਨੂੰ ਸਬੋਧਨ ਕਰਦਿਆ ਕਿਹਾ ਕਿ ਸਰਪੰਚ ਕੁਲਦੀਪ ਸਿੰਘ ਪਿੰਡ ਦੇ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉਠ ਕੇ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਪ੍ਰਦੀਪ ਸਿੰਘ ਭਰੋਵਾਲ , ਪ੍ਰਧਾਨ ਦਵਿੰਦਰ ਸਿੰਘ,ਸਾਬਕਾ ਸਰਪੰਚ ਦਲਜੀਤ ਸਿੰਘ, ਸਾਬਕਾ ਪੰਚ ਦਲਜੀਤ ਸਿੰਘ ਦਿਓਲ਼,  ਬਸੰਤ ਸਿੰਘ ਸੂਰਜ, ਸਾਬਕਾ ਪੰਚ ਚਮਕੌਰ ਸਿੰਘ ਬਲੇਤੀਆਂ, ਚਰਨਜੀਤ ਸਿੰਘ, ਸੁਰਜੀਤ ਸਿੰਘ ਠੁਲੇਦਾਰ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪ੍ਰਧਾਨ ਗੁਰਮੇਲ ਸਿੰਘ, ਕਰਮਜੀਤ ਸਿੰਘ ਕੰਮਾ, ਨੰਬਰਦਾਰ ਜਗਤਾਰ ਸਿੰਘ, ਪ੍ਰਧਾਨ ਕੇਵਲ ਸਿੰਘ, ਗੁਰਪ੍ਰੀਤ ਸਿੰਘ ਤੱਤਲਾ, ਸਾਬਕਾ ਪ੍ਰਧਾਨ ਭਜਨ, ਮਨਦੀਪ ਸਿੰਘ ਤੱਤਲਾ, ਹਰਪ੍ਰੀਤ ਸਿੰਘ ਅਕਾਲੀ, ਚਰਨਜੀਤ ਸਿੰਘ ਤੱਤਲਾ, ਸਾਬਕਾ ਪੰਚ ਹਾਕਮ ਸਿੰਘ, ਸਾਬਕਾ ਪੰਚ ਸੋਨੀ, ਪ੍ਰਿਤਪਾਲ ਸਿੰਘ ਕਲੇਰ, ਅਵਤਾਰ ਸਿੰਘ ਤਾਰੀ, ਬੰਤ ਸਿੰਘ ਤੱਤਲਾ, ਦਵਿੰਦਰਜੀਤ ਸਿੰਘ, ਮੇਜਰ ਸਿੰਘ ਫੋਜੀ, ਮਨਜਿੰਦਰ ਸਿੰਘ, ਕੁਲ਼ਦੀਪ ਸਿੰਘ, ਸੁਖਵਿੰਦਰ ਸਿੰਘ, ਦਰਸਨ ਸਿੰਘ, ਪਰਮਿੰਦਰ ਸਿੰਘ, ਅਮਰ ਸਿੰਘ, ਨਛੱਤਰ ਸਿੰਘ ਪੱਪੂ. ਆਲਮਜੀਤ ਸਿੰਘ ਦਿਓਲ , ਸਤਨਾਮ ਕਲੇਰ, ਸੋਹਣ ਸਿੰਘ ਕਲੇਰ, ਹਾਜਰ ਸਨ।