You are here

ਲੁਧਿਆਣਾ

ਡਿਪਟੀ ਕਮਿਸ਼ਨਰ ਵੱਲੋਂ  ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ  ਭੇਟ 

ਲੁਧਿਆਣਾ, 23 ਮਾਰਚ (ਟੀ. ਕੇ. ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ।

ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਸਾਹਨੀ ਨੇ ਕਿਹਾ ਕਿ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਅਣਥੱਕ ਸੰਘਰਸ਼ ਸਦਕਾ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਅਤੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਬਾਅਦ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ ਤੇ ਇਸ ਨੂੰ ਅਜਾਈਂ ਨਹੀਂ ਗੁਆਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਨੌਜਵਾਨ ਦੇਸ਼ ਹੈ ਜਿਸ ਦੀ ਆਬਾਦੀ ਦਾ ਵੱਡਾ ਹਿੱਸਾ 18 ਸਾਲ ਤੋਂ ਉੱਪਰ ਹੈ, ਇਸ ਲਈ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਹਰ ਨੌਜਵਾਨ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰੇ ਅਤੇ 1 ਜੂਨ ਨੂੰ ਇਮਾਨਦਾਰੀ ਨਾਲ ਵੋਟ ਪਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਅੱਗੇ ਆਉਣ ਅਤੇ ਤਨ-ਮਨ ਨਾਲ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ​​ਕਰਨ ਲਈ ਨਵੇਂ ਰੂਪ ਅਤੇ ਵਿਚਾਰ ਦੇਣ ਲਈ ਦੇਸ਼ ਦੇ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਯੋਗ ਹਨ ਪਰ ਹਾਲੇ ਆਪਣੀ ਵੋਟ ਨਹੀਂ ਬਣਵਾਈ, ਉਹ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਨੌਜਵਾਨ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇਕ ਕਲਿੱਕ ਰਾਹੀਂ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਹੂਲਤ ਲਈ, ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰਡ ਕਰਵਾਉਣ ਲਈ ਵੈਬਸਾਈਟ ਲਿੰਕ www.nvsp.in 'ਤੇ ਕਲਿੱਕ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ ਵਿੱਚ ਗੂਗਲ ਪਲੇ ਸਟੋਰ ਤੋਂ ਵੀ ਡਾਊਨਲੋਡ ਕਰ ਸਕਦੇ ਹਨ ਤਾਂ ਜੋ ਵੋਟਰਾਂ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ।

ਸ਼ਹੀਦਾਂ ਦੀ ਯਾਦ ਵਿਚ ਤਿੰਨ ਦਿਨਾ ਐਕੂਪੰਕਚਰ ਡਾਕਟਰੀ ਕੈਂਪ ਸ਼ੁਰੂ 

ਲੁਧਿਆਣਾ, 23 ਮਾਰਚ (ਟੀ. ਕੇ.) ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮ ਟਾਬਰੀ ਵੱਲੋਂ  ਸ਼ਹੀਦ-ਏ-ਆਜ਼ਮ  ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ  ਦੇ ਸ਼ਹੀਦੀ ਦਿਹਾੜੇ ਮੌਕੇ ਨਿਊ ਆਜ਼ਾਦ ਨਗਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਿਊ ਆਜ਼ਾਦ ਨਗਰ, ਬਹਾਦਰ ਕੇ ਰੋਡ ਵਿਖੇ ਮੁਫ਼ਤ ਤਿੰਨ ਰੋਜ਼ਾ ਐਕੂਪੰਕਚਰ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ  ਦਲਜੀਤ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ। ਕੈਂਪ ਵਿੱਚ ਆਸਟ੍ਰੇਲੀਆ ਦੇ ਪ੍ਰਸਿੱਧ ਐਕਯੂਪੰਕਚਰਿਸਟ ਡਾ: ਤਿਲਕ ਕਾਲੜਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮਰੀਜ਼ਾਂ ਦਾ ਇਲਾਜ ਕੀਤਾ | ਕੈਂਪ ਦਾ  ਪ੍ਰਬੰਧ  ਸੁਰਿੰਦਰ ਸਿੰਘ ਸ਼ਿੰਦਾ (ਮੁਖੀ, ਨਿਊ ਆਜ਼ਾਦ ਨਗਰ ਵੈਲਫੇਅਰ ਸੁਸਾਇਟੀ) ਵੱਲੋਂ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਦੇ ਦਿਨ ਸਾਡੀ ਕੌਮ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਮੁਕਤ ਸੂਬਾ ਬਣਾ ਸਕੀਏ। ਉਨ੍ਹਾਂ ਡਾ: ਇੰਦਰਜੀਤ ਸਿੰਘ ਅਤੇ  ਸੁਰਿੰਦਰ ਸਿੰਘ (ਸ਼ਿੰਦਾ) ਦਾ ਆਪਣੇ ਇਲਾਕੇ ਦੇ ਲੋਕਾਂ ਦਾ ਮੁਫਤ ਇਲਾਜ ਕਰਵਾਉਣ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਲੋਕਾਂ ਨੂੰ ਐਕਿਊਪੰਕਚਰ ਥੈਰੇਪੀ ਜੋ ਕਿ ਪੂਰੀ ਤਰ੍ਹਾਂ ਮੈਡੀਸਿਨ  ਰਹਿਤ ਥੈਰੇਪੀ ਹੈ, ਰਾਹੀਂ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਕੈਂਪ ਵਿੱਚ 95 ਤੋਂ ਵੱਧ ਲੋਕਾਂ ਦਾ ਸਫਲ ਇਲਾਜ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਲਗਭਗ 70 ਫੀਸਦੀ ਬਿਮਾਰੀਆਂ ਵਿੱਚ ਦਵਾਈਆਂ ਲੈਣ ਦੀ ਲੋੜ ਨਹੀਂ ਹੁੰਦੀ, ਪਰ ਫਿਰ ਵੀ ਲੋਕ ਦਵਾਈਆਂ ਲੈਣ ਲੱਗ ਜਾਂਦੇ ਹਨ, ਜਿਸ ਨਾਲ ਸਰੀਰਕ ਨੁਕਸਾਨ ਹੁੰਦਾ ਹੈ ਅਤੇ ਲੋਕਾਂ ਨੂੰ ਦਵਾਈਆਂ 'ਤੇ ਗੁਜ਼ਾਰਾ ਕਰਨਾ ਪੈਂਦਾ ਹੈ  ਜੋ ਕਿ ਬਹੁਤ ਚਿੰਤਾ ਦਾ ਵਿਸ਼ਾ ਹੈ। ਐਕਯੂਪੰਕਚਰ, ਜੋ ਕਿ ਪੂਰੀ ਤਰ੍ਹਾਂ ਨਸ਼ਾ ਰਹਿਤ ਡਾਕਟਰੀ ਵਿਧੀ ਹੈ, ਰਾਹੀਂ ਅਸੀਂ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰ ਸਕਦੇ ਹਾਂ ਅਤੇ ਇਹ ਬਹੁਤ ਹੀ ਕਿਫ਼ਾਇਤੀ ਵੀ ਹੈ। ਕੈਂਪ ਵਿੱਚ ਡਾ: ਤਿਲਕ ਕਾਲੜਾ, ਡਾ: ਰਘੁਵੀਰ ਸਿੰਘ, ਸਤਪਾਲ ਸਿੰਘ, ਤਨੂਜਾ, ਆਸਿਫ਼ ਆਦਿ ਨੇ ਆਪਣੀਆਂ ਮੁਫ਼ਤ ਸੇਵਾਵਾਂ ਦਿੱਤੀਆਂ | ਕੈਂਪ ਨੂੰ ਸਫਲ ਬਣਾਉਣ ਵਿੱਚ ਮੇਜਰ ਸਿੰਘ, ਗੁਰਦੀਪ ਸਿੰਘ, ਲੱਕੀ, ਦਲਜੀਤ ਸਿੰਘ, ਪਰਮਜੀਤ ਸਿੰਘ ਪੰਮੀ, ਸੰਦੀਪ ਸ਼ਰਮਾ, ਤਰਸੇਮ ਚੰਦ, ਰਵਿੰਦਰ ਸਿੰਘ, ਸੰਤਰਾਮ ਆਦਿ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।

ਪਿੰਡ ਬੋਪਾਰਾਏ ਕਲਾਂ 'ਚ ਲਗਾਇਆ  ਗਿਆ ਖੂਨਦਾਨ ਕੈਂਪ 

 ਮੁੱਲਾਂਪੁਰ ਦਾਖਾ 24 ਮਾਰਚ (ਸਤਵਿੰਦਰ ਸਿੰਘ ਗਿੱਲ) ਬਲਾਕ ਸੁਧਾਰ  ਦੇ ਪਿੰਡ ਬੋਪਾਰਏ ਕਲਾਂ ਦੇ ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਬੋਪਾਰਾਏ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਧਾਰ ਬਜ਼ਾਰ ਵਿੱਚ ਸਥਿਤ ਬਜਾਜ ਕਲੀਨਿਕ ਤੇ ਡਾ. ਆਰੁਣ ਬਜਾਜ  ਦੇ ਉੱਦਮਾਂ ਸਦਕਾ ਬਾਸੀ ਬਲੱਡ ਬੈਂਕ ਲੁਧਿਆਣਾ ਵੱਲੋ ਖੂਨਦਾਨ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਵੱਡੇ ਗਿਣਤੀ ਵਿੱਚ ਨੌਜਵਾਨਾਂ ਨੇ ਪੂਰਾ ਉਤਸਾਹ ਵਿਖਾਇਆ । ਵੱਡੀ ਗਿਣਤੀ ਵਿੱਚ ਨੇੜੇ ਪਿੰਡਾਂ ਦੇ ਨੌਜਵਾਨਾਂ ਵੱਲੋ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕੀਤਾ ਗਿਆ ! ਜਿਸ ਵਿੱਚ ਡਾ. ਆਰੁਣ ਬਜਾਜ ਵੱਲੋ ਪਹੁੰਚੇ ਨੌਜਵਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਸਰਟੀਫਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਉੱਤੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਖੂਨਦਾਨ ਕਰਿਆ ਕਰਨ ਕਿਉਂਕਿ ਉਹਨਾਂ ਵੱਲੋਂ ਦਿੱਤੇ ਖੂਨ ਦਾ ਇੱਕ ਇੱਕ ਕਤਰਾ ਕਿਸੇ ਲੋੜਵੰਦ ਦੀ ਜਾਨ ਬਚਾ ਸਕਦਾ ਹੈ । ਗੁਰਦੀਪ ਸਿੰਘ ਬੋਪਾ ਰਾਏ ਕਲਾਂ ਨੇ ਵੀ   ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ  ਕੀਤਾ ।  ਤਾਂ ਜੋ ਕਿਸੇ ਵੀ ਸਮੇਂ ਲੋੜਵੰਦ ਦੀ ਸਹਾਇਤਾ ਹੋ ਸਕੇ ! ਸਾਡੇ ਵੱਲੋ ਕੀਤੇ ਖੂਨ ਦਾਨ ਨਾਲ ਕਿਸੇ ਵੀ ਲੋੜਵੰਦ ਵਿਆਕਤੀ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ ! ਇਸ ਮੌਕੇ ਡਾ. ਆਰੁਣ ਬਜਾਜ ਦੇ ਸੱਦੇ ਤੇ ਉਚੇਚੇ ਤੌਰ ਤੇ ਕਲੀਨਿਕ ਵਿੱਚ ਖੂਨਦਾਨ ਕਰਨ ਲਈ ਪਹੁੰਚੇ ਸ. ਗੁਰਦੀਪ ਸਿੰਘ ਸੋਖਲ ( ਚੇਅਰਮੈਨ ਨਿਗਰਾਨ ਕਮੇਟੀ ਬੋਪਾਰਾਏ ਕਲਾਂ ) , ਬਲਵੰਤ ਸਿੰਘ ਸੋਖਲ ਬੋਪਾਰਾਏ ਕਲਾਂ , ਅਰਵਿੰਦ ਕੁਮਾਰ ਬੋਪਾਰਾਏ ਕਲਾਂ , ਸ. ਸੁਰਜੀਤ ਸਿੰਘ ( ਗੋਰਾ) ਹਰਗੋਬਿੰਦ ਕਾਰ ਸ਼ਿੰਗਾਰ ਸੁਧਾਰ , ਡਾ. ਦਵਿੰਦਰ ਸਿੰਘ , ਸ. ਸੁਖਦੀਪ ਸਿੰਘ (ਗੋਰਖਾ ) ਮਾਸਟਰ ਜਗਦੀਪ ਸਿੰਘ ਹੇਰਾਂ ਨੇ ਪਹੁੰਚ ਕੇ ਖੂਨ ਦਾਨ ਕੀਤਾ !

ਟਰੱਕ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ

ਟਰੱਕ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ
ਜਗਰਾਓਂ , 23 ਮਾਰਚ (ਬਲਦੇਵ ਸਿੰਘ ਸਿੱਖਿਆ ਪ੍ਰਤੀਨਿੱਧ, ਹਰਵਿੰਦਰ ਸਿੰਘ ਖੇਲਾ )-

ਸ੍ਰੀ ਨਵਨੀਤ ਸਿੰਘ ਬੈਂਸ IPS ਐਸ ਐਸ ਪੀ ਲੁਧਿਆਣਾ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਮਨਜੀਤ ਸਿੰਘ ਰਾਣਾ ਡੀ ਐਸ ਪੀ ਟਰੈਫਿਕ ਅਤੇ ਕੁਮਾਰ ਸਿੰਘ ਇੰਚਾਰਜ ਟਰੈਫਿਕ ਜਗਰਾਉਂ ਦੀ ਅਗਵਾਈ ਹੇਠ ਏ, ਐਸ, ਆਈ ਹਰਪਾਲ ਸਿੰਘ ਮਾਨ ਟਰੈਫਿਕ ਐਜੂਕੇਸ਼ਨ ਸੈਲ ਜਗਰਾਉਂ  ਵੱਲੋ  ਟਰੱਕ ਯੂਨੀਅਨ ਜਗਰਾਉਂ ਵਿਖੇ  ਟਰੱਕ ਡਰਾਈਵਰਾ  ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਕੈ'ਪ ਲਗਾਇਆ ਗਿਆ ਜਿਸ ਵਿੱਚ ਏ ਐਸ ਆਈ ਹਰਪਾਲ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਗੱਡੀਆਂ ਦੇ ਕਾਗਜਾਤ ਪੂਰੇ ਕੋਲ ਰੱਖਣ, ਬਿਨਾ ਡਰਾਈਵਿੰਗ ਲਾਇਸੰਸ ਗੱਡੀ ਨਾ ਚਲਾਓ, ਸਰਾਬ ਪੀ ਕੇ ਗੱਡੀ ਨਾ ਚਲਾਉ,ਤੇਜ ਰਫਤਾਰ ਗੱਡੀ ਨਾ ਚਲਾਉ ,ਮੋਬਾਇਲ ਫੋਨ ਦੀ ਵਰਤੋਂ ਨਾ ਕਰੋ,ਪੈ੍ਸਰ ਹਾਰਨ ਦੀ ਵਰਤੋਂ ਨਾ ਕਰਨ,ਲੋਅ ਬੀਮ ਲਾਈਟਾਂ  ਤੇ ਗੱਡੀ ਚਲਾਉਣ,ਸੜਕ ਉਪਰ ਗੱਡੀਆਂ ਖੜੀਆਂ ਨਾ ਕਰਨ ,ਟਰੈਫਿਕ ਲਾਈਟਾਂ,ਸੜਕੀ ਚਿੰਨ੍ਹਾ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਅਣਸਿੱਖਿਅਤ ਵਿਆਕਤੀ ਨੂੰ ਵਹੀਕਲ ਚਲਾਉਣ ਲਈ ਨਾ ਦੇਣ ਸਾਰੇ ਡਰਾਇਵਰਾ ਨੂੰ ਨਸਿਆ ਤੋਂ ਬਚਣ ਲਈ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜੋ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ ਅਤੇ ਸੜਕੀ ਹਾਦਸਿਆ ਵਿੱਚ ਜਾ ਰਹੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਇਸ ਮੋਕੇ ਮੁਨਸ਼ੀ ਕੇਵਲ  ਸਿੰਘ ਅਤੇ ਟਰੱਕ ਯੂਨੀਅਨ ਦੇ ਮੈਬਰ ਸਹਿਬਾਨ  ਹਾਜ਼ਰ ਸਨ।

ਡਾ.ਅੰਬੇਡਕਰ ਚੌਕ ਜਗਰਾਉਂ ਅਤੇ ਸ਼ਹੀਦ ਭਗਤ ਸਿੰਘ ਕਮਿਊਨਟੀ ਸੈਂਟਰ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ 

ਜਗਰਾਉ/ ਸਿੱਧਵਾਂ ਬੇਟ ( ਡਾ.ਮਨਜੀਤ ਸਿੰਘ ਲੀਲਾਂ )ਮਾਰਚ ਨੂੰ ਜਗਰਾਉਂ ਵਿਖੇ ਸ਼ਹੀਦ ਭਗਤ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕੀਤਾ ਗਿਆ ਇਸ ਦਾ ਆਯੋਜਨ ਡਾ ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ,ਬਾਮਸੇਫ ਅਤੇ ਬਹੁਜਨ ਜੱਥੇਬੰਦੀਆਂ ਵੱਲੋਂ ਕੀਤਾ ਗਿਆ
ਇਸ ਮੌਕੇ ਕੁਲਵੰਤ ਸਿੰਘ ਸਹੋਤਾ,
ਰਛਪਾਲ ਸਿੰਘ ਗਾਲਿਬ,ਬੀ ਪੀ ਈ ਓ ਸੁਖਦੇਵ ਸਿੰਘ ਹਠੂਰ, ਡਾ ਜਸਵੀਰ ਸਿੰਘ, ਅਰੁਣ ਕੁਮਾਰ ਗਿੱਲ,ਮਾ.ਰਣਜੀਤ ਸਿੰਘ ਹਠੂਰ, ਪ੍ਰਿੰਸੀਪਲ ਰਜਿੰਦਰ ਸਿੰਘ ਕਾਉਂਕੇ ਆਦਿ ਬੁਲਾਰਿਆਂ ਨੇ ਸ਼ਹੀਦਾਂ ਦੀ ਕੁਰਬਾਨੀ ਅਤੇ ਵਿਚਾਰਧਾਰਾ ਸੰਬੰਧੀ ਵਿਚਾਰ ਪੇਸ਼ ਕੀਤੇ ਅਤੇ ਇਤਿਹਾਸ ਦੀਆਂ ਮਹੱਤਵਪੂਰਨ ਕਿਤਾਬਾਂ ਪੜ੍ਹਨ ਦੀ ਗੱਲ ਕੀਤੀ 
ਇਸ ਤੋਂ ਬਿਨਾਂ ਸ਼ਹੀਦ ਭਗਤ ਸਿੰਘ ਕਮਿਊਨਟੀ ਸੈਂਟਰ ਦੀ ਖਸਤਾ ਹਾਲਤ ਦੇਖਦਿਆਂ ਇਸ ਨੂੰ ਨਵੇਂ ਸਿਰੇ ਤੋਂ ਵਧੀਆ ਨਕਸ਼ਾ ਬਣਾ ਕੇ ਉਸਾਰਨ ਦੀ ਸਰਕਾਰ ਤੋਂ ਮੰਗ ਕੀਤੀ ਗਈ ਤਾਂ ਕਿ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਵਿੱਚ ਸੈਮੀਨਾਰ ਕੀਤੇ ਜਾਣ  ਅਤੇ ਗਰੀਬ ਲੋਕ ਆਪਣੀਆਂ ਲੜਕੀਆਂ ਦੇ ਵਿਆਹ ਆਦਿ ਕਰਨ ਲਈ ਇਸ ਸਹੂਲਤ ਦਾ ਫਾਇਦਾ ਉਠਾ ਸਕਣ। ਇਸ ਤੋਂ ਬਿਨਾਂ ਇਸ ਦੇ ਸਾਹਮਣੇ ਬਣੇ ਡਾ.ਅੰਬੇਡਕਰ ਚੌਕ ਦੀ ਸਾਂਭ ਸੰਭਾਲ ਬਾਰੇ ਵੀ ਚਰਚਾ ਕੀਤੀ ਗਈ ।ਬੁਲਾਰਿਆਂ ਨੇ ਕਿਹਾ ਕਿ ਜਿਵੇਂ ਸ਼ਹੀਦਾਂ ਦਾ ਦੇਸ਼ ਦੀ ਤਰੱਕੀ ਲਈ ਯੋਗਦਾਨ ਹੈ ਓਸੇ ਤਰਾਂ ਵਿਚਾਰਧਾਰਕ ਯੁੱਗ ਪੁਰਸ਼ ਡਾ.ਅੰਬੇਡਕਰ ਵਰਗੇ ਵਿਦਵਾਨਾਂ ਦਾ ਦੇਸ਼ ਲਈ ਵੱਡਾ ਯੋਗਦਾਨ ਹੈ ਮ। ਸ਼ਹੀਦ ਅਤੇ ਵਿਦਵਾਨ ਫਿਲਾਸਫਰ ਸਭ ਦੇ ਸਾਂਝੇ ਹਨ ਇਹਨਾਂ ਦੇ ਜੀਵਨ ਸੰਘਰਸ਼ ਬਾਰੇ ਸਾਨੂੰ ਸਭ ਨੂੰ ਜਰੂਰ ਪੜ੍ਹਨਾਂ ਜਾਨਣਾ ਚਾਹੀਦਾ ਹੈ
ਇਸ ਮੌਕੇ
ਡਾ.ਜਸਵੀਰ ਸਿੰਘ 
ਸ ਘੁਮੰਡਾ ਸਿੰਘ 
ਸ਼੍ਰੀਮਤੀ ਗੁਰਦੇਵ ਕੌਰ 
ਇਕਬਾਲ ਸਿੰਘ ਰਸੂਲਪੁਰ 
ਕੁਲਵੰਤ ਸਿੰਘ ਸਹੋਤਾ
ਮੈਨੇਜਰ ਸਰੂਪ ਸਿੰਘ 
ਡਾ ਮਨਜੀਤ ਸਿੰਘ ਲੀਲਾਂ
ਸੁਰਜੀਤ ਸਿੰਘ ਦੇਸ਼ਭਗਤ
ਅਰੁਣ ਕੁਮਾਰ ਗਿੱਲ 
ਸਰਪੰਚ ਦਰਸ਼ਨ ਸਿੰਘ ਪੋਨਾ
ਸ ਮਸਤਾਨ ਸਿੰਘ 
ਬੀ ਪੀ ਈ ਓ ਸੁਖਦੇਵ ਸਿੰਘ ਹਠੂਰ 
ਹੈਡ ਮਾਸਟਰ ਗੁਰਪ੍ਰੀਤ ਸਿੰਘ 
ਰਛਪਾਲ ਸਿੰਘ ਗਾਲਿਬ 
ਪ੍ਰਿੰਸੀਪਲ ਰਜਿੰਦਰ ਸਿੰਘ ਕਾਉਂਕੇ
ਮੈਨੇਜਰ ਜਸਵੰਤ ਸਿੰਘ 
ਮੈਨੇਜਰ ਜਸਵੀਰ ਸਿੰਘ ਭੱਟੀ
ਮੈਨੇਜਰ ਗੁਰਦੀਪ ਸਿੰਘ 
ਸਤਨਾਮ ਸਿੰਘ ਹਠੂਰ 
ਮੈਨੇਜਰ ਬਲਵਿੰਦਰ ਸਿੰਘ 
ਅਵੀਜੋਤ ਸਿੰਘ 
ਸ ਦਰਸ਼ਨ ਸਿੰਘ ਧਾਲੀਵਾਲ 
ਪਿੰਕੀ ਗਿੱਲ ਆਦਿ ਹਾਜਰ ਸਨ

ਯੁਵਾ ਮੋਰਚਾ ਜਗਰਾਉਂ ਵੱਲੋਂ ਮਨਾਇਆ ਗਿਆ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ 

ਜਗਰਾਉਂ23 ਮਾਰਚ( ਅਮਿਤ ਖੰਨਾ )ਅੱਜ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਭਾਰਤੀ ਜਨਤਾ ਯੁਵਾ ਮੋਰਚਾ ਜਗਰਾਉਂ ਵੱਲੋਂ ਇੱਕ ਪ੍ਰੋਗਰਾਮ ਰੱਖਿਆ ਗਿਆ। ਜਿਸ ਵਿੱਚ ਜਗਰਾਉਂ ਦੇ ਜਿਲ੍ਹਾ ਪ੍ਰਧਾਨ ਕਰਨਲ ਇੰਦਰਪਾਲ ਸਿੰਘ ਧਾਲੀਵਾਲ ਅਤੇ ਯੂਥ ਆਗੂ ਅੰਕੁਸ਼ ਸਹਿਜਪਾਲ ਜੀ ਦੀ ਅਗਵਾਈ ਹੇਠ ਜਗਰਾਉਂ ਦੀ ਬੀ.ਜੇ.ਪੀ. ਦੀ ਸਾਰੀ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ "ਸ਼ਹੀਦ ਭਗਤ ਸਿੰਘ ਅਮਰ ਰਹੇ", "ਭਾਰਤ ਮਾਤਾ ਦੀ ਜੈ" ਅਤੇ "ਇੰਨਕਲਾਬ ਜਿੰਦਾਬਾਦ" ਦੇ ਨਾਅਰੇ ਲਗਾਏ ਗਏ ਅਤੇ ਇੰਦਰਪਾਲ ਧਾਲੀਵਾਲ ਜੀ ਨੇ ਨੌਜਵਾਨਾਂ ਨੂੰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੀ ਜੀਵਨੀ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਰਿਟਾਇਰਡ ਕਰਨਲ ਇੰਦਰਪਾਲ ਸਿੰਘ ਧਾਲੀਵਾਲ, ਜਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਗੁਰਜੀਤ ਕੌਰ, ਯੂਥ ਆਗੂ ਅੰਕੁਸ਼ ਸਹਿਜਪਾਲ, ਮੰਡਲ ਪ੍ਰਧਾਨ ਟੋਨੀ ਵਰਮਾ, ਡਾ. ਰਾਜਿੰਦਰ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ, ਕ੍ਰਿਸ਼ਨ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ, ਵਿਵੇਕ ਭਾਰਦਵਾਜ, ਅੰਕੁਸ਼ ਧੀਰ, ਸ਼ੈਂਟੀ ਵਰਮਾ, ਮਿੱਠੂ,ਲਾਲ, ਵੀਰਪਾਲ ਕੌਰ, ਸਨਪ੍ਰੀਤ ਸਿੰਘ, ਏਕਮ ਸਿੰਘ, ਅਕਾਸ਼ਦੀਪ ਸਿੰਘ ਅਤੇ ਨੌਜਵਾਨਾਂ ਦਾ ਵੱਡਾ ਇਕੱਠ ਹਾਜ਼ਰ ਰਿਹਾ।

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜਗਰਾਉਂ ਦੇ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ ਕੀਤੇ 

ਜਗਰਾਉਂ23 ਮਾਰਚ( ਅਮਿਤ ਖੰਨਾ )ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਜਗਰਾਉਂ ਵਿਖੇ ਐੱਸ ਆਰ ਕਲੇਰ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਅਤੇ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਹਲਕਾ ਜਗਰਾਉਂ ਦੇ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਜਿੰਨਾ ਵਿੱਚ ਸਰਕਲ ਹਠੂਰ ਤੋਂ ਸਰਪੰਚ ਮਲਕੀਤ ਸਿੰਘ ਹਠੂਰ, ਸਰਕਲ ਮੱਲਾ ਤੋਂ ਸਰਪੰਚ ਪਰਮਿੰਦਰ ਸਿੰਘ ਚੀਮਾ, ਸਰਕਲ ਮਲਕ ਤੋਂ ਦੀਦਾਰ ਸਿੰਘ ਮਲਕ, ਸਰਕਲ ਸਬਅਰਬਨ ਤੋਂ ਸਰਪੰਚ ਸਿਵਰਾਜ ਸਿੰਘ , ਸਰਕਲ ਗਿੱਦੜਵਿੰਡੀ ਤੋਂ ਸੁਖਦੇਵ ਸਿੰਘ ਗਿੱਦੜਵਿੰਡੀ, ਸਰਕਲ ਕਾਉਂਕੇ ਤੋਂ ਸਰਪ੍ਰੀਤ ਸਿੰਘ ਕਾਉਂਕੇ ਕਲਾਂ , ਸਰਕਲ ਗਾਲਿਬ ਤੋਂ ਮਨਦੀਪ ਸਿੰਘ ਬਿੱਟੂ ਗਾਲਿਬ, ਸਰਕਲ ਜਗਰਾਉਂ ਸ਼ਹਿਰ ਤੋਂ ਇਸ਼ਟਪ੍ਰੀਤ ਸਿੰਘ ਜਗਰਾਉਂ, ਸਰਕਲ ਕੰਨੀਆ ਤਜਿੰਦਰਪਾਲ ਸਿੰਘ ਕੰਨੀਆ ਨੂੰ ਨਿਯੁਕਤ ਕਰਦੇ ਸਮੇਂ ਵਧਾਈ ਦਿੱਤੀ।ਇਸ ਮੌਕੇ ਨਾਲ ਸਾਬਕਾ ਚੇਅਰਮੈਨ ਸ.ਚੰਦ ਸਿੰਘ ਡੱਲਾ, ਹਰਜਿੰਦਰ ਸਿੰਘ ਚੀਮ, ਗੁਰਦੀਪ ਸਿੰਘ ਦੁਆ,ਰਾਜ ਸਿੰਘ ਡੱਲਾ ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾ ਨੇ ਐੱਸ ਆਰ ਕਲੇਰ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਅਤੇ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸਮੂਚੀ ਜਗਰਾਉਂ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀ ਚੜਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ।

ਕੰਟਰੈਕਟ ਮੈਰਿਜ ਉਪਰ ਭਾਸ਼ਣ ਕਰਵਾਇਆ

ਲੁਧਿਆਣਾ, 19 ਮਾਰਚ (ਟੀ. ਕੇ.) 
ਕਾਲਜ ਦੀਆਂ ਗਤੀਵਿਧੀਆਂ ਦੀ ਇੱਕ ਨਿਯਮਤ ਵਿਸ਼ੇਸ਼ਤਾ ਦੇ ਰੂਪ ਵਿੱਚ, ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਦੀ ਆਰਥਿਕ ਅਤੇ ਵਣਜ ਸੁਸਾਇਟੀ ਵਲੋਂ ਪੰਜਾਬੀ ਨੌਜਵਾਨਾਂ ਵਿੱਚ ਕੰਟਰੈਕਟ ਮੈਰਿਜਜ਼ - ਪੰਜਾਬ ਦੀ ਆਰਥਿਕਤਾ ਲਈ ਦੋ ਧਾਰੀ ਤਲਵਾਰ ਵਿਸ਼ੇ 'ਤੇ ਅਮਰਤਿਆ ਸੇਨ ਮੈਮੋਰੀਅਲ ਲੈਕਚਰ ਸੀਰੀਜ਼ ਦਾ ਉਦਘਾਟਨੀ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਆਰਗੇਨਾਈਜ਼ਰ ਡਾ: ਸੁਖਵਿੰਦਰ ਸਿੰਘ ਚੀਮਾ ਅਤੇ ਕੋ-ਆਰਗੇਨਾਈਜ਼ਰ ਡਾ: ਨੀਰਜ ਕੁਮਾਰ ਨੇ ਭਾਸ਼ਣ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਮੌਕੇ ਅਰਥ ਸ਼ਾਸਤਰ ਦੇ ਆਨਰੇਰੀ ਪ੍ਰੋਫੈਸਰ ਡਾ:ਪੂਰਨ ਸਿੰਘ ਰਿਸੋਰਸ ਪਰਸਨ ਵਜੋਂ ਆਏ ਅਤੇ ਉਨ੍ਹਾਂ  ਵਿਦਿਆਰਥੀਆਂ ਨੂੰ ਪੰਜਾਬੀ ਨੌਜਵਾਨਾਂ ਵਿੱਚ ਕੰਟਰੈਕਟ ਮੈਰਿਜ ਬਾਰੇ ਚਾਨਣਾ ਪਾਇਆ ਅਤੇ ਤੱਥ ਅਤੇ ਅੰਕੜੇ ਵੀ ਪੇਸ਼ ਕੀਤੇ। ਇਸ ਮੌਕੇ ਡਾ. ਸਤਵੰਤ ਕੌਰ , ਪ੍ਰਿੰਸੀਪਲ ਨੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਮੇਰਾ ਵੋਟ, ਮੇਰਾ ਅਧਿਕਾਰ' - ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ

ਲੁਧਿਆਣਾ, 19 ਮਾਰਚ (ਟੀ. ਕੇ. ) - ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਚੋਣਾਂ ਦੌਰਾਨ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।

ਅੱਜ ਜੀ.ਐਚ.ਜੀ. ਗਰੁੱਪ ਆਫ਼ ਕਾਲਜ, ਗੋਂਦਵਾਲ (ਰਾਏਕੋਟ), ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ ਲੜਕੀਆਂ, ਗੁਰੂ ਨਾਨਕ ਕਾਲਜ (ਲੜਕੀਆਂ), ਏ.ਟੀ.ਆਈ. ਕਾਲਜ, ਗਿੱਲ ਰੋਡ, ਸਰਕਾਰੀ ਆਈ.ਟੀ.ਆਈ., ਗਿੱਲ ਰੋਡ, ਸਰਕਾਰੀ ਆਈ.ਟੀ.ਆਈ. ਸਮਰਾਲਾ, ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਸਮੇਤ ਹੋਰ ਵਿੱਦਿਅਕ ਸੰਸਥਾਵਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਤੋਂ ਇਲਾਵਾ ਕਿਸ਼ਨਗੜ੍ਹ (ਖੰਨਾ) ਦੀ ਉਦਯੋਗਿਕ ਇਕਾਈ-ਐਸ.ਐਸ. ਰਾਏ ਟਰੇਡਰਜ਼ ਵਿੱਚ ਵੀ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਵੀਪ ਤਹਿਤ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। 

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਲਾਕਾ ਨਿਵਾਸੀਆਂ ਅਤੇ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰਨ ਲਈ ਵੀ ਅਪੀਲ ਕੀਤੀ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇ ਵੀ ਜਾ ਸਕਦੇ ਹਨ।

'ਮੇਰਾ ਵੋਟ, ਮੇਰਾ ਅਧਿਕਾਰ' 'ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੋਕਤੰਤਰ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਸਮਝਦਾਰੀ ਨਾਲ ਵੋਟ ਪਾਉਣੀ ਚਾਹੀਦੀ ਹੈ।

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਅਤੇ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਸ ਲਈ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੀ ਮੰਗ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 21 ਮਾਰਚ ਨੂੰ ਕੀਤੀ ਜਾਵੇਗੀ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ

ਲੁਧਿਆਣਾ, 19 ਮਾਰਚ (ਟੀ. ਕੇ. ) - ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਜਾਵੇਗੀ। 

ਇਹ ਮੀਟਿੰਗ 21 ਮਾਰਚ, 2024 ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਹੋਵੇਗੀ, ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਪ੍ਰਿੰਟਿੰਗ ਪ੍ਰੈਸ ਵਾਲਿਆਂ ਨੂੰ ਚੋਣ ਆਦਰਸ਼ ਜ਼ਾਬਤੇ ਦੀ ਪਾਲਣਾ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਨਗੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਸਾਰੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਲਾਗੂ ਆਦਰਸ਼ ਚੋਣ ਜਾਬਤੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਤੋਂ ਬਚਣ ਅਤੇ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਨੂੰ ਸਮਝਣ ਲਈ ਮੀਟਿੰਗ ਵਿੱਚ ਹਾਜ਼ਰੀ ਯਕੀਨੀ ਬਣਾਉਣ।