You are here

ਲੁਧਿਆਣਾ

ਸ਼ਗੁਨ ਕੱਕੜ  ਨੇ ਐਮ. ਕਾਮ.   ਤੀਸਰਾ  ਸਮੈਸਟਰ ਦੀ ਪ੍ਰੀਖਿਆ ਦੌਰਾਨ ਪੰਜਾਬ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ 

ਲੁਧਿਆਣਾ, 15 ਮਾਰਚ(ਟੀ. ਕੇ.) ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ 2023 ਵਿੱਚ ਹੋਈਆਂ ਐਮ.ਕਾਮ ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।
ਸ਼ਗੁਨ ਕੱਕੜ ਨੇ 84.71ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਦਿਲਪ੍ਰੀਤ ਕੌਰ ਨੇ 84.57 ਫੀਸਦੀ  ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਦੂਸਰਾ ਜਦਕਿ ਮੁਖਤਿਆਰ ਕੌਰ ਨੇ 83.67 ਫੀਸਦੀ 
 ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
ਕਾਲਜ ਗਵਰਨਿੰਗ ਬਾਡੀ ਦੇ ਜਨਰਲ ਸਕੱਤਰ ਇੰਜੀਨੀਅਰ ਗੁਰਵਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ.ਮਨੀਤਾ ਕਾਹਲੋਂ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

ਕਿਸਾਨ ਮੇਲੇ 'ਤੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਲਗਾਈ ਗਈ ਕਿਤਾਬਾਂ ਦੀ ਸਟਾਲ 

ਲੁਧਿਆਣਾ, 15 ਮਾਰਚ (ਟੀ. ਕੇ. ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਕਿਸਨਾਂ ਨੂੰ ਨਵੇਂ ਸੁਧਰੇ ਹੋਏ ਬੀਜਾਂ ਤੇ ਫਸਲਾਂ ਪ੍ਰਤੀ ਨਵੀਂ ਜਾਣਕਾਰੀ ਦੇਣ ਹਿੱਤ ਕਿਤਾਬਾਂ ਦੀਆਂ ਦੁਕਾਨਾਂ ਅਤੇ ਖੇਤੀਬਾੜੀ ਦੇ ਸੰਦਾਂ ਦੀ ਨੁਮਾਇਸ ਲਈ ਹਰ ਸਾਲ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲੇ ਲਗਾਉਂਦੀ ਹੈ। ਇਸ ਵਾਰ ਦੋ ਦਿਨਾ 14 ਤੇ 15 ਮਾਰਚ ਦੇ ਕਿਸਾਨ ਮੇਲੇ ਤੇ ਹਰ ਵਾਰ ਦੀ ਤਰ੍ਹਾਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਜ਼ੋਨ ਲੁਧਿਆਣਾ ਦੇ ਸਹਿਯੋਗ ਨਾਲ ਤਰਕਸ਼ੀਲ ਕਿਤਾਬਾਂ ਅਤੇ ਵਿਗਿਆਨਿਕ ਵਿਚਾਰਾਂ ਦੇ ਪਸਾਰੇ ਲਈ ਪ੍ਰਦਰਸ਼ਨੀ ਲਾਈ ਗਈ।ਬਹੁਤ ਸਾਰੇ ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਸ ਸਟਾਲ ਵਿੱਚ ਵਿਸ਼ੇਸ਼  ਦਿਲਚਸਪੀ ਵਿਖਾਈ। ਜ਼ੋਨ ਲੁਧਿਆਣਾ ਦੇ ਮੁੱਖੀ ਜਸਵੰਤ ਜ਼ੀਰਖ ਦੀ ਰਿਪੋਰਟ ਅਨੂਸਾਰ ਇਹ ਪ੍ਰਦਰਸ਼ਨੀ ਆਮ ਲੋਕਾਂ ਨੂੰ ਤਰਕਸ਼ੀਲ ਵਿਚਾਰਾਂ ਦੇ ਧਾਰਨੀ ਬਣਾਉਣ ਲਈ ਬਹੁਤ ਸਹਾਈ ਸਿੱਧ ਹੋ ਰਹੀ ਹੈ, ਜਿਸ ਵਿੱਚ ਬਹੁਤ ਸੌਖੇ ਅਤੇ ਦਿਲਚਸਪ ਢੰਗ ਨਾਲ ਵਿਗਿਆਨਿਕ ਵਿਚਾਰਾਂ ਨੂੰ ਦਰਸਾਇਆ ਗਿਆ ਹੈ। ਇਸ ਵਿੱਚ ਤਰਕਸ਼ੀਲ ਸੁਸਾਇਟੀ ਵੱਲੋਂ ਪੰਜਾਬ ਦੇ ਕਈ ਘਰਾਂ ਵਿੱਚ ਅਚਨਚੇਤ ਵਾਪਰਦੀਆਂ ਕੱਪੜੇ ਕੱਟਣ ਤੇ ਅੱਗ ਲੱਗਣ ਆਦਿ ਦੀਆਂ ਘਟਨਾਵਾਂ ਬੰਦ ਕਰਨ ਦੇ ਇਲਾਜ ਲਈ ਕਈ ਅਖੌਤੀ ਬਾਬਿਆਂ ਵੱਲੋਂ ਦਿੱਤੇ ਧਾਗੇ- ਤਵੀਤ ਦੇਣ ਦੇ ਬਾਵਜੂਦ ਵੀ ਘਟਨਾਵਾਂ ਬੰਦ ਨਹੀਂ ਸੀ ਹੋਈਆਂ , ਪਰ ਤਰਕਸ਼ੀਲ ਸੁਸਾਇਟੀ ਵੱਲੋਂ ਉਹਨਾਂ ਤੋਂ ਛੁਟਕਾਰਾ ਪਵਾਉਣ ਉਪਰੰਤ ਉਹਨਾ ਨੂੰ ਲੋਕਾਂ ਦੇ ਗਲ਼ਾਂ ਵਿੱਚੋਂ ਉਤਰਵਾਕੇ ਇਸ ਪ੍ਰਦਰਸ਼ਨੀ ਵਿੱਚ ਰੱਖਿਆ ਗਿਆ ਸੀ, ਜਿਹਨਾ ਦੀ ਨੁਮਾਇਸ ਵੀ ਹਰ ਵਾਰ ਤਰ੍ਹਾਂ ਖਿੱਚ ਦਾ ਕੇਂਦਰ ਬਣੀ ਰਹੀ।ਅਗਾਂਹ ਵਧੂ ਵਿਚਾਰਾਂ ਵਾਲੇ ਪੋਸਟਰ ਵੀ ਲੋਕ ਧਿਆਨ ਨਾਲ ਪੜ੍ਹਦੇ ਸਨ ਅਤੇ ਤਰਕਸ਼ੀਲ ਕਾਰਕੁਨਾਂ ਨਾਲ ਅੰਧਵਿਸਵਾਸ਼ਾਂ ਬਾਰੇ ਚਰਚਾ ਵੀ ਕਰਦੇ ਰਹੇ। ਇਸ ਸਮੇਂ ਕਿਸਨਾਂ ਅਤੇ ਵਿਦਿਆਰਥੀਆਂ ਨੇ ਵੱਡੀ ਪੱਧਰ ਤੇ ਕਿਤਾਬਾਂ ਖਰੀਦੀਆਂ ਅਤੇ ਤਰਕਸ਼ੀਲ ਮੈਗਜ਼ੀਨ ਦੇ ਚੰਦੇ ਭਰੇ। ਇਸ ਸਮੇਂ ਸਟਾਲ 'ਤੇ ਅਤੇ ਤਰਕਸ਼ੀਲ ਸਾਹਿਤ ਵੈਨ ਨਾਲ ਜਥੇਬੰਦਕ ਮੁਖੀ ਰਜਿੰਦਰ ਭਦੌੜ, ਗੁਰਪ੍ਰੀਤ ਸੈਹਣਾ, ਬਿੰਦਰ ਸਿੰਘ, ਜਸਵੰਤ ਬੋਪਾਰਾਏ ਬਲਵਿੰਦਰ ਸਿੰਘ, ਧਰਮਪਾਲ ਸਿੰਘ, ਕਰਤਾਰ ਸਿੰਘ, ਰਾਕੇਸ਼ ਅਜ਼ਾਦ, ਸੁਰਜੀਤ ਸਿੰਘ, ਸੋਹਣ ਸਿੰਘ ਬਡਲਾ, ਗੁਰਮੇਲ ਸਿੰਘ, ਦੀਪ ਦਿਲਬਰ, ਰੁਪਿੰਦਰ ਸਿੰਘ, ਹਰਚੰਦ ਭਿੰਡਰ, ਸ਼ਮਸੇਰ ਨੂਰਪੁਰੀ, ਰਜਿੰਦਰ ਜੰਡਿਆਲੀ ਤੇ ਕਰਤਾਰ ਵਿਰਾਨ , ਕਰਨੈਲ ਸਿੰਘ, ਧਰਮ ਸਿੰਘ ਆਦਿ ਕਿਤਾਬਾਂ ਦੀ ਵਿਕਰੀ ਅਤੇ ਸਟਾਲ ਤੇ ਪਹੁੰਚੇ ਪਾਠਕਾਂ ਅਤੇ ਦਰਸ਼ਕਾਂ ਦੇ ਅੰਧਵਿਸਵਾਸ਼ਾਂ ਪ੍ਰਤੀ ਅਤੇ ਤਰਕਸ਼ੀਲਤਾ ਦੇ ਸਬੰਧ ਵਿੱਚ ਸੁਆਲਾਂ ਦੇ ਜਵਾਬ ਦੇਣ ਲਈ ਮੌਜੂਦ ਰਹੇ।

ਵਿਸ਼ਵ ਖਪਤਕਾਰ ਅਧਿਕਾਰ ਦਿਵਸ "ਖਪਤਕਾਰਾਂ ਲਈ ਨਿਰਪੱਖ ਅਤੇ ਜ਼ਿੰਮੇਵਾਰ ਏ. ਆਈ. " ਥੀਮ 'ਤੇ ਮਨਾਇਆ ਗਿਆ

ਲੁਧਿਆਣਾ, 15 ਮਾਰਚ (ਟੀ. ਕੇ.) ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਦੀ ਕਾਮਰਸ ਸੁਸਾਇਟੀ ਨੇ "ਖਪਤਕਾਰਾਂ ਲਈ ਨਿਰਪੱਖ ਅਤੇ ਜ਼ਿੰਮੇਵਾਰ ਏ. ਆਈ." ਦੇ ਥੀਮ 'ਤੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮਨਾਇਆ। ਥੀਮ ਉਪਭੋਗਤਾ ਅਧਿਕਾਰਾਂ, ਸੁਰੱਖਿਆ ਅਤੇ ਸਸ਼ਕਤੀਕਰਨ 'ਤੇ ਵਿਸ਼ਵਵਿਆਪੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਕਾਮਰਸ ਸੁਸਾਇਟੀ ਦੇ ਇੰਚਾਰਜ ਡਾ: ਨੀਰਜ ਕੁਮਾਰ ਨੇ ਸਮੂਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਿਸ਼ੇ ਬਾਰੇ ਜਾਣੂ ਕਰਵਾਇਆ | ਸਮੁੱਚੀ ਗਤੀਵਿਧੀ ਦਾ ਸੰਚਾਲਨ ਕਾਮਰਸ ਸੁਸਾਇਟੀ ਦੇ ਮੁਸਕਾਨ ਸਿੰਗਲਾ (ਪ੍ਰਧਾਨ) ਅਤੇ ਕ੍ਰਿਤੀ ਅਰੋੜਾ (ਸਕੱਤਰ) ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ।ਜਜਮੈਂਟ ਡਾ: ਗੁਰਮੀਤ ਸਿੰਘ, ਡਾ: ਸੁਖਵਿੰਦਰ ਸਿੰਘ ਚੀਮਾ ਅਤੇ ਸ੍ਰੀਮਤੀ ਦਲਜੀਤ ਕੌਰ ਨੇ ਕੀਤੀ। ਇਸ ਮੌਕੇ ਮਹਿਮਾ ਨੇ ਪਹਿਲਾ ਇਨਾਮ, ਆਸ਼ਿਮਾ ਕੌਸ਼ਲ ਨੇ ਦੂਜਾ ਇਨਾਮ ਅਤੇ ਅਦਿਤੀ ਸ਼ਰਮਾ ਨੇ ਤੀਜਾ ਇਨਾਮ ਹਾਸਲ ਕੀਤਾ। ਇਸ ਮੌਕੇ  ਪ੍ਰਿੰਸੀਪਲ ਡਾ: ਸਤਵੰਤ ਕੌਰ ਨੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਦੀ ਸ਼ਲਾਘਾ ਕੀਤੀ ਅਤੇ ਕਾਮਰਸ ਸੁਸਾਇਟੀ ਦੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਗੋਡੇ ਅਤੇ ਚੂਲੇ ਬਦਲਣ ਸਬੰਧੀ ਸਿਵਲ ਹਸਪਤਾਲ 'ਚ ਅਪਰੇਸ਼ਨ ਕੈਂਪ 13 ਮਾਰਚ ਨੂੰ

*ਆਯੂਸ਼ਮਾਨ ਕਾਰਡ ਧਾਰਕਾਂ ਦੇ ਮੁਫਤ ਬਦਲੇ ਜਾਣਗੇ ਚੂਲੇ ਅਤੇ ਗੋਡੇ - ਸਿਵਲ ਸਰਜਨ
ਲੁਧਿਆਣਾ 9 ਮਾਰਚ (ਟੀ. ਕੇ.) 
ਸਿਵਲ ਸਰਜਨ ਲੁਧਿਆਣਾ ਡਾ ਜ਼ਸਬੀਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾਂ ਵਿਖੇ ਮਿਤੀ 13 ਮਾਰਚ  ਨੂੰ ਗੋਡਿਆਂ ਅਤੇ ਚੂਲਿਆਂ ਦੇ ਸਬੰਧ ਵਿਖ ਮੁਫਤ ਕੈਪ ਲਗਾਇਆ ਜਾ ਰਿਹਾ ਹੈ।ਉਨਾ ਦੱਸਿਆ ਕਿ ਇਸ ਕੈਪ ਦੌਰਾਨ ਲੌੜਵੰਦ ਮਰੀਜਾਂ ਦੇ ਮਾਹਿਰ ਡਾਕਟਰਾਂ ਵੱਲੋ ਗੋਡੇ ਅਤੇ ਚੂਲੇ ਬਦਲਣ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਆਯੂਸ਼ਮਾਨ ਕਾਰਡ ਧਾਂਰਕਾ ਦੇ ਮੁਫਤ ਵਿਚ ਗੋਡੇ ਅਤੇ ਚੂਲੇ ਬਦਲੇ ਜਾਣਗੇ।ਉਨਾ ਦੱਸਿਆ ਕਿ ਜਿਨਾਂ ਮਰੀਜਾਂ ਅਤੇ ਗੋਡੇ ਅਤੇ ਚੂਲੇ ਬਦਲੇ ਜਾਣੇ ਹਨ, ਉਨਾਂ ਦੇ ਲੋੜੀਦੇ ਟੈਸਟ ਕਰਵਾਏ ਜਾਣਗੇ ਅਤੇ ਬਾਅਦ ਵਿਚ ਉਨਾਂ ਦੇ ਆਪਰੇਸ਼ਨ ਕੀਤੇ ਜਾਣਗੇ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਇਮਾਨਦਾਰੀ ਸੁਹਿਰਦਤਾਂ ਨਾਲ ਸੇਵਾ ਨਿਭਾ ਰਹੀ ਹੈ।ਉਨਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰਾਂ ਦੇ ਕੈਪ ਲਗਾਏ ਜਾਣਗੇ ਤਾਂ ਜ਼ੋ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕੀਤੀਆ ਜਾਣ।

ਵਿਧਾਇਕ ਗਰੇਵਾਲ ਵੱਲੋਂ ਹਲਕੇ ਚ ਕਰੀਬ 1 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

ਲੁਧਿਆਣਾ, 9 ਮਾਰਚ (ਟੀ. ਕੇ. ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ ਇੱਕ ਕਰੋੜ ਦੇ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। 
ਇਸ ਦੌਰਾਨ ਵਾਰਡ ਨੰਬਰ 4 ਦੀ ਗਗਨਦੀਪ ਕਲੋਨੀ ਵਿਖੇ ਇੱਕ ਨਵੇਂ ਟਿਊਬਲ ਦਾ ਉਦਘਾਟਨ, ਵਾਰਡ ਨੰਬਰ 6 ਦੇ ਜਨਤਾ ਕਲੋਨੀ ਦੀਆਂ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਅਤੇ ਵਾਰਡ ਨੰਬਰ 13 ਅਤੇ 15 ਵਿਖੇ ਬਣਨ ਜਾ ਰਹੀਆਂ  ਇੰਟਰਲੋਕ ਅਤੇ ਲੁੱਕ ਵਾਲੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। 
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਜਿੱਥੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਹਲਕਾ ਪੂਰਵੀ ਅੰਦਰ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਹਸਪਤਾਲਾਂ ਤੋਂ ਇਲਾਵਾ  ਆਮ ਆਦਮੀ ਕਲੀਨਿੰਗ ਵੱਡੀ ਗਿਣਤੀ ਵਿੱਚ ਪਹਿਲਾਂ ਹੀ ਬਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਕੁਝ ਨਵੇਂ ਹੋਰ ਆਮ ਆਦਮੀ ਕਲੀਨਿਕ ਹਲਕਾ ਵਾਸੀਆਂ ਦੇ ਹਵਾਲੇ ਕੀਤੇ ਜਾਣਗੇ ਤਾਂ ਜੋ ਲੋਕ ਫ੍ਰੀ ਦਵਾਈ ਲੈ ਸਕਣ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਣ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਜੋ ਹਲਕਾ ਵਾਸੀਆਂ ਨੂੰ ਸਭ ਤੋਂ ਵੱਡੀ ਘਾਟ ਮਹਿਸੂਸ ਹੋ ਰਹੀ ਸੀ ਉਹ ਸਿੱਖਿਆ ਦੇ ਖੇਤਰ ਵਿੱਚ ਨਜ਼ਰ ਆ ਰਹੀ ਸੀ, ਕਿਉਂਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਕਾਗਜ਼ਾਂ ਵਿੱਚ ਤਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਰੂਰ ਦਿਖਾਏ ਹਨ ਪਰ ਹਕੀਕਤ ਇਸ ਤੋਂ ਲੱਖਾਂ ਕੋਹਾਂ ਦੂਰ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਗਜ਼ਾਂ ਜਾਂ ਫਲੈਕਸਾਂ ਰਾਹੀਂ ਨਹੀਂ ਕਰਵਾਉਂਦੀ ਹਕੀਕਤ ਵਿੱਚ ਵਿਕਾਸ ਕਾਰਜ ਕਰਵਾਏ ਜਾਂਦੇ ਹਨ ਜਿਸ ਨੂੰ ਤੁਸੀਂ ਖੁਦ ਵੀ ਜਾ ਕੇ ਜਮੀਨੀ ਤੌਰ ਤੇ ਚੈੱਕ ਕਰ ਸਕਦੇ ਹੋ । ਇਸ ਮੌਕੇ ਤੇ ਪੱਤਰਕਾਰਾਂ ਵੱਲੋਂ ਬਿਲਡਿੰਗਾਂ ਢਾਉਣ ਦੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਗਰੇਵਾਲ ਨੇ ਕਿਹਾ ਕਿ ਅਸੀਂ ਤੇ ਸਾਡੀ ਸਰਕਾਰ ਬਿਲਡਿੰਗਾਂ ਢਾਉਣ ਵਿੱਚ ਯਕੀਨ ਨਹੀਂ ਰੱਖਦੇ ਬਿਲਡਿੰਗਾਂ ਬਣਾਉਣ ਵਿੱਚ ਯਕੀਨ ਰੱਖਦੇ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਇਲਾਵਾ ਫ੍ਰੀ ਦਵਾਈ ਦੇ ਨਾਲ ਨਾਲ ਫ੍ਰੀ ਸਿੱਖਿਆ ਮੁਹਈਆ ਕਰਵਾਉਣਾ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ । ਇਸ ਮੌਕੇ ਤੇ ਮਹਿਲਾ ਵਿੰਗ ਜ਼ਿਲਾ ਪ੍ਰਧਾਨ ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ , ਆਪ ਆਗੂ ਚੌਧਰੀ ਚਮਨ ਲਾਲ, ਗੁਰਮੀਤ ਸਿੰਘ ਮੀਤਾ, ਮਹਿੰਦਰ ਸਿੰਘ ਭੱਟੀ , ਰਾਜੇਸ਼ ਬਤੀਸ਼ ,ਰਵਿੰਦਰ ਸਿੰਘ ਰਾਜੂ, ਲਖਵਿੰਦਰ ਚੌਧਰੀ , ਭੁਪਿੰਦਰ ਸਿੰਘ ਸੁਰਜੀਤ ਸਿੰਘ ਠੇਕੇਦਾਰ , ਅਵਤਾਰ ਡਿਉਲ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਫਲਤਾਪੂਰਵਕ ਲਗਾਈ ਗਈ ਕੌਮੀ ਲੋਕ ਅਦਾਲਤ

ਲੁਧਿਆਣਾ, 9 ਮਾਰਚ (ਟੀ. ਕੇ. ) - ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਸਫਲਤਾਪੂਰਵਕ ਕੌਮੀ ਲੋਕ ਅਦਾਲਤ ਦਾ  ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।
 ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 69310 ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 58610 ਮਾਮਲਿਆਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਕੌਮੀ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਲਗਾਈ ਗਈ ਅਦਾਲਤ ਦੌਰਾਨ 90,05,50,533 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਮੁਨੀਸ਼ ਸਿੰਗਲ, ਮਾਣਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਮਾਣਯੋਗ ਜੱਜ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਕੌਮੀ ਲੋਕ ਅਦਾਲਤ ਦੌਰਾਨ ਆਏ ਮਾਪਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮਾਣਯੋਗ ਜੱਜ ਰਮਨ ਸ਼ਰਮਾ ਨੇ ਦੱਸਿਆ ਕਿ ਇਸ  ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਮਾਮਲਿਆਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ  'ਤੇ ਕੁੱਲ 23 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ 'ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਮਾਣਯੋਗ ਨਿਆਂਇਕ ਅਧਿਕਾਰੀਆਂ  ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਇਸੇ ਲੜੀ ਤਹਿਤ ਹੋਰਨਾਂ ਅਦਾਲਤੀ ਬੈਚਾਂ ਦੀ ਤਰ੍ਹਾਂ ਮਾਣਯੋਗ ਜੱਜ ਨਿਰਮਲਾ ਦੇਵੀ ਦੇ ਬੈਂਚ ਵਲੋਂ ਵੀ ਵੱਡੀ ਗਿਣਤੀ ਵਿਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਬੈਂਚ  ਲੈਕਚਰਾਰ ਸੁਖਦੇਵ ਸਿੰਘ ਅਤੇ ਐਡਵੋਕੇਟ ਸ੍ਰੀ ਵਿੱਜ ਬਤੌਰ ਮੈਂਬਰ ਸ਼ਾਮਿਲ ਸਨ। 
ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤ ਦੇ ਮਾਧਿਅਮ ਰਾਹੀਂ  ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ।

ਫ਼ਰੀਦਕੋਟ ( ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ ) ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਐਮਰਜੈਂਸੀ ਦੇ ਈ.ਐਮ.ਓ ਡਾਂ.ਕੋਮਲ ਮੈਨੀ ਜੀ ਨੇ ਪ੍ਰਸਿੱਧ ਲੇਖਕ ਗਿਆਨੀ ਮੁਖਤਿਆਰ ਸਿੰਘ ਵੰਗੜ ਜੀ ਔਰਤ ਤੇ ਵਿਸੇਸ਼ ਲਿਖਤ ਨੂੰ , ਆਪਣੇ ਸਟਾਫ ਸਹਿਤ ਲੋਕ ਅਰਪਣ ਕੀਤਾ ।ਇਸ ਸਮੇ ਈ.ਐਮ.ਓ ਡਾਂ.ਕੋਮਲ ਮੈਨੀ ਜੀ ਨੇ

 ਮੁੱਲਾਂਪੁਰ ਦਾਖਾ 9 ਮਾਰਚ (ਸਤਵਿੰਦਰ ਸਿੰਘ ਗਿੱਲ) ਦਿੱਲੀ ਮੋਰਚਾ -2  ਵਾਲੇ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਦੇਸ਼ ਪੱਧਰੀ ਸੰਗਰਾਮੀ ਸੱਦੇ ਦੀ ਰੋਸ਼ਨੀ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ  ਲੁਧਿਆਣਾ ਦੀ ਪਹਿਲਕਦਮੀ ਅਤੇ ਹੋਰ ਹਮਖਿਆਲ ਭਰਾਤਰੀ ਤੇ ਸਹਿਯੋਗੀ ਮਜ਼ਦੂਰ ਜੱਥੇਬੰਦੀਆਂ ਦੇ ਸਾਥ ਨਾਲ; 10 ਮਾਰਚ ਦਿਨ ਐਤਵਾਰ ਨੂੰ ਠੀਕ 12 ਵਜੇ ਤੋਂ 4 ਵਜੇ ਤੱਕ ਮੁੱਲਾਂਪੁਰ ਵਿਖੇ ਰੇਲਵੇ ਪੁਲ ਦੇ ਹੇਠਾਂ ਅਤੇ  ਰੇਲਵੇ ਲਾਈਨਾਂ ਦੇ ਉੱਪਰ ਕੇਂਦਰ ਦੀ ਕਾਤਲ ਤੇ ਜ਼ਾਲਮ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਿਰੁੱਧ ਵਿਸ਼ਾਲ ਤੇ ਰੋਹ ਭਰਪੂਰ ਰੇਲ ਚੱਕਾ ਜਾਮ ਕੀਤਾ ਜਾਵੇਗਾ। ਇਹ ਸੂਚਨਾ ਅੱਜ ਪ੍ਰੈਸ ਦੇ ਨਾਮ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਦੀ ਜ਼ਿਲ੍ਹਾ ਕਮੇਟੀ ਦੀ ਬੁਢੇਲ ਚੌਕ ਨੇੜੇ ਕੀਤੀ ਮੀਟਿੰਗ ਉਪਰੰਤ ਜ਼ਿਲ੍ਹਾ  ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਉਚੇਚੇ ਤੌਰ ਤੇ ਜਾਰੀ ਕੀਤੀ ਹੈ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਆਗੂ ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਗੁਰਸੇਵਕ ਸ. ਸੋਨੀ ਸਵੱਦੀ, ਖਜਾਨਚੀ ਅਮਰੀਕ ਸਿੰਘ ਤਲਵੰਡੀ ,ਜੱਥੇਦਾਰ ਗੁਰਮੇਲ ਸਿੰਘ ਢੱਟ, ਡਾ. ਗੁਰਮੇਲ ਸਿੰਘ ਕੁਲਾਰ ਰਣਜੀਤ ਸਿੰਘ ਗੁੜੇ ,ਜਗਦੇਵ ਸਿੰਘ ਗੁੜੇ ਨੇ ਉਚੇਚੇ ਤੌਰ ਤੇ ਕੀਮਤੀ ਵਿਚਾਰ ਪੇਸ਼ ਕੀਤੇ।
    ਮੀਟਿੰਗ ਵੱਲੋਂ ਪਾਸ ਕੀਤੇ ਪਹਿਲੇ ਮਤੇ ਰਾਹੀਂ ਸ਼ੰਭੂ ਬਾਰਡਰ 'ਤੇ ਪੱਕੇ ਤੌਰ ਤੇ ਡਟੇ ਹੋਏ ਜੱਥੇਬੰਦੀ ਦੇ ਸੰਗਰਾਮੀ ਕਾਫਲੇ ਦਾ ਅਤੇ ਵਾਰੀ ਸਿਰ ਰੋਜ਼ਾਨਾ  ਜਾ ਰਹੇ ਜੁਝਾਰੂ ਨੌਜਵਾਨ ਕਾਫਲਿਆਂ ਦਾ  ਵਿਸ਼ੇਸ਼ ਤੌਰ ਤੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਦੂਜੇ  ਮਤੇ ਰਾਹੀਂ ਚੌਂਕੀਮਾਨ ਟੋਲ ਪਲਾਜਾ ਉੱਪਰ ਸ਼ੰਭੂ ਬਾਰਡਰ ਜਾ ਰਹੇ ਦਿੱਲੀ ਮੋਰਚਾ -2  ਦੇ ਜੁਝਾਰੂ ਕਾਫਲਿਆਂ ਵਾਸਤੇ 10 ਫਰਵਰੀ ਤੋਂ ਲਗਾਤਾਰ ਚੱਲ ਰਹੇ ਚਾਹ- ਪਾਣੀ ਅਤੇ ਪ੍ਰਸ਼ਾਦੇ ਦੇ ਲੰਗਰਾਂ ਅਤੇ ਧਰਨੇ ਉੱਪਰ ਭਰਪੂਰ ਤਸੱਲੀ ਤੇ ਖੁਸ਼ੀ ਪ੍ਰਗਟ ਕੀਤੀ ਗਈ।
       ਤੀਜੇ ਮਤੇ ਰਾਹੀਂ ਐਲਾਨ ਕੀਤਾ ਗਿਆ ਕਿ ਇਲਾਕੇ ਦੇ ਦਰਜਨ ਤੋਂ ਉੱਪਰ ਪਿੰਡਾਂ ਵਿੱਚ 10 ਮਾਰਚ ਦੇ ਰੇਲ ਚੱਕਾ ਜਾਮ ਵਾਸਤੇ ਕੀਤੀਆਂ ਜਾ ਰਹੀਆਂ ਭਰਵੀਆਂ ਕਿਸਾਨ- ਮਜ਼ਦੂਰ ਰੈਲੀਆਂ ਦੇ ਪ੍ਰੋਗਰਾਮ ਦੇ ਸਿੱਟੇ ਵਜੋਂ ਕਿਸਾਨ- ਮਜ਼ਦੂਰ- ਨੌਜਵਾਨ ਯੋਧੇ ਵਿਸ਼ਾਲ ਪੈਮਾਨੇ ਉੱਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਵਧ ਚੜ ਕੇ ਸਮੂਲੀਅਤ ਕਰਨਗੇ।
    ਅੱਜ ਦੀ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਤਲਵੰਡੀ, ਨਿਰਭੈ ਸਿੰਘ ਤਲਵੰਡੀ, ਵਿਜੇ ਕੁਮਾਰ ਪੰਡੋਰੀ, ਬਲਵੀਰ ਸਿੰਘ ਪੰਡੋਰੀ, ਰਾਜਪਾਲ ਸਿੰਘ, ਗੁਰਦੀਪ ਸਿੰਘ ਮੰਡਿਆਣੀ, ਜਸਪਾਲ ਸਿੰਘ ਮਡਿਆਣੀ, ਗੁਰਬਖ਼ਸ਼  ਸਿੰਘ ਤਲਵੰਡੀ, ਤੇਜਿੰਦਰ ਸਿੰਘ ਵਿਰਕ, ਗੁਰਮੀਤ ਸਿੰਘ ਵਿਰਕ, ਜਸਵੰਤ ਸਿੰਘ ਮਾਨ, ਅਵਤਾਰ ਸਿੰਘ ਤਾਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਬੱਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਣਗੌਲਿਆਂ ਕਰਨ ਦੀ ਸਖਤ ਨਿਖੇਧੀ

ਲੁਧਿਆਣਾ, 9ਮਾਰਚ (   ਟੀ. ਕੇ. ) ਪੀ. ਏ. ਯੂ. ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਜੱਥੇਬੰਦੀ ਪੀਏਯੂ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕਨਫੈਡਰੇਸ਼ਨ ਦੇ ਦਫਤਰ ਵਿਖੇ ਹੋਈ । ਇਸ ਦੌਰਾਨ ਪੰਜਾਬ ਦੇ ਵਿਗਾੜੇ ਜਾ ਰਹੇ ਮਹੌਲ ਤੇ ਚਰਚਾ ਕੀਤੀ ਗਈ ਅਤੇ ਪਿੱਛਲੇ ਦਿਨੀ  ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਬੱਜਟ ਵਿਚ ਸੇਵਾ ਮੁਕਤ ਮੁਲਾਜਮਾਂ ਨੂੰ ਅਣਗੌਲਿਆਂ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ।ਪੈਨਸ਼ਨਾ ਸਬੰਧੀ ਪਿਛਲੇ ਬਕਾਇਆਂ ਦੇ ਭੁਗਤਾਨ ਲਈ ਧਾਰੀ ਚੁੱਪ ਦੀ ਸਖਤ ਨਿਖੇਧੀ ਕੀਤੀ।
     ਐਸੋਸੀਏਸ਼ਨ ਵੱਲੋਂ ਆਪਣੇ ਮੈਂਬਰਾਂ ਨੂੰ ਇਸ ਵਾਰ ਮਈ ਵਿੱਚ ਪਟਨਾ ਸਾਹਿਬ ਅਤੇ ਅਸ ਪਾਸ ਦੇ ਇਤਿਹਾਸਿਕ , ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਦੀ ਰੂਪ ਰੇਖਾ ਤਿਆਰ ਕੀਤੀ ਗਈ। 7 ਮਈ ਤੋਂ 12 ਮਈ ਤੱਕ ਟ੍ਰੇਨ ਰਾਹੀਂ ਕਰਨ ਦੇ ਪ੍ਰੋਗਰਾਮ ਬਾਰੇ ਜਨਰਲ ਸਕੱਤਰ ਆਸਾ ਸਿੰਘ ਪੰਨੂੰ ਨੇ ਦੱਸਿਆ ਕਿ ਇਸ ਯਾਤਰਾ ਤੇ ਜਾਣ ਵਾਲੇ ਸਾਰੇ ਮੈਂਬਰਾਂ ਦੀਆਂ ਟਿੱਕਟਾਂ ਲੈਕੇ ਸੀਟਾਂ ਰਾਖਵੀਆਂ ਕਰਵਾ ਲਈਆਂ ਹਨ। ਸਵਰਨ ਸਿੰਘ ਰਾਣਾ ਨੇ ਪਟਨਾ ਸਾਹਿਬ ਅਤੇ ਆਸੇ ਪਾਸੇ ਦੇ ਹੋਰ ਅਸਥਾਨਾਂ ਬਾਰੇ ਜਾਣਕਾਰੀ ਸਾਂਝੀ ਕੀਤਾ।
ਉੱਪ ਪ੍ਰਧਾਨ ਜਸਵੰਤ ਜੀਰਖ ਵੱਲੋਂ ਅਜਿਹੀਆਂ ਯਾਤਰਾਵਾਂ ਰਾਹੀਂ ਇਤਿਹਾਸ ਤੋਂ ਸਿੱਖ ਕੇ ਅੱਜ ਦੇ ਸਮੇਂ ਵਿੱਚ ਹਕੂਮਤਾਂ ਵੱਲੋਂ ਹੱਕ ਮੰਗਦੇ ਲੋਕਾਂ ਉੱਪਰ ਕੀਤੇ ਜਾਂਦੇ ਜੁਲਮਾਂ ਵਿਰੁੱਧ ਆਵਾਜ਼ ਉਠਾਉਣੀ ਬੇਹੱਦ ਜਰੂਰੀ ਹੈ।ਇਹ ਯਾਤਰਾਵਾਂ ਨੂੰ ਸਿਰਫ ਮੱਥਾ ਟੇਕਣ ਤੱਕ ਹੀ ਸੀਮਤ ਕਰਨ ਦੀ ਬਜਾਏ, ਗੁਰੂਆਂ ਵੱਲੋਂ ਜਾਬਰ ਹਕੂਮਤਾਂ ਦੇ ਜਬਰ ਦਾ ਸਾਹਮਣਾ ਕਰਦਿਆਂ ਲੋਕਾਂ ਨੂੰ ਚੇਤਨ ਕਰਨਾ ਬੇਹੱਦ ਜਰੂਰੀ ਹੈ।
ਅੰਤ ਵਿੱਚ ਪ੍ਰਧਾਨ ਸੁਖਦੇਵ ਸਿੰਘ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜਮਾਂ, ਅਤੇ ਪੈਨਸਨਰਾਂ ਨੂੰ ਅਣਗੌਲਿਆਂ ਕਰਨ ਦੀ ਨਿਖੇਧੀ ਮੈਂਬਰਾਂ ਤੋਂ ਹੱਥ ਖੜੇ ਕਰਕੇ ਕਰਵਾਈ।
ਇਸ ਸਮੇ ਸੀ ਐਲ ਜਿੰਦਲ, ਐਮ ਐਸ ਪਰਮਾਰ, ਤਜਿੰਦਰ ਮਹਿੰਦਰੂ, ਤਰਸੇਮ ਸਿੰਘ, ਕਰਤਾਰ ਸਿੰਘ, ਨਿਰਮਲ ਸਿੰਘ, ਬਲਵੀਰ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਮੈਂਬਰ ਹਾਜਰ ਸਨ।

ਕਾਲਜ ਵਿਚ ਮਹਿਲਾ ਸਸ਼ਕਤੀਕਰਨ 'ਤੇ ਪ੍ਰੇਰਣਾਦਾਇਕ ਭਾਸ਼ਣ

ਲੁਧਿਆਣਾ, 9 ਮਾਰਚ(ਟੀ. ਕੇ.) 
ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਵੱਲੋਂ  ਕਾਲਜ ਕੈਂਪਸ ਵਿੱਚ ਮਹਿਲਾ ਸ਼ਕਤੀਕਰਨ ਬਾਰੇ ਇੱਕ ਪ੍ਰੇਰਣਾਦਾਇਕ ਲੈਕਚਰ ਕਰਵਾਇਆ  ਗਿਆ। ਇਹ ਲੈਕਚਰ ਮਹਿਲਾ ਦਿਵਸ ਸਮਾਰੋਹ ਦੇ ਹਿੱਸੇ ਵਜੋਂ ਕਰਵਾਇਆ  ਗਿਆ ।ਇਸ ਮੌਕੇ 
 ਭੁਪਿੰਦਰ ਸਿੰਘ (ਅਮਰੀਕਾ), ਇੱਕ ਪ੍ਰੇਰਣਾਦਾਇਕ ਬੁਲਾਰੇ ਰਿਸੋਰਸ ਪਰਸਨ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਫਲਤਾ ਦੀ ਅਸਲ ਪਰਿਭਾਸ਼ਾ ਬਾਰੇ ਦੱਸਿਆ ਅਤੇ ਦੱਸਿਆ ਕਿ ਸਾਨੂੰ ਆਪਣੀ ਮਹਾਨਤਾ ਦਾ ਆਨੰਦ ਲੈਣ ਲਈ ਮਨੁੱਖਤਾ ਨੂੰ ਕਿਵੇਂ ਸਿੱਖਣਾ ਚਾਹੀਦਾ ਹੈ। ਲੈਕਚਰ ਤੋਂ ਬਾਅਦ ਇੱਕ ਇੰਟਰਐਕਟਿਵ ਸੈਸ਼ਨ ਹੋਇਆ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਸਵਾਲ ਸਿੱਧੇ ਸਰੋਤ ਵਿਅਕਤੀ ਨੂੰ ਪੁੱਛੇ। ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਗੁਰਬਾਣੀ ਵਿੱਚੋਂ ਵੱਖ-ਵੱਖ ਉਦਾਹਰਣਾਂ ਦੇ ਹਵਾਲੇ ਦਿੱਤੇ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਨੈਤਿਕਤਾ ਅਤੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਾਜ਼ਰ ਹੋਰ ਪਤਵੰਤੇ  ਕੰਵਲਜੀਤ ਕੌਰ, ਰਾਣਾ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ (ਵਾਈਸ ਪ੍ਰਿੰਸੀਪਲ, ਗੁਰਮਤਿ ਗਿਆਨ ਮਿਸ਼ਨਰੀ ਕਾਲਜ),  ਜੁਝਾਰ ਸਿੰਘ,  ਸਾਹਿਬ ਸਿੰਘ ਅਤੇ  ਕੁਲਦੀਪ ਕੌਰ ਸਨ।

ਵੈਟਨਰੀ ਯੂਨੀਵਰਸਿਟੀ ਦੀ ਅਥਲੈਟਿਕ ਮੀਟ 12 ਮਾਰਚ

ਲੁਧਿਆਣਾ, 9 ਮਾਰਚ(ਟੀ. ਕੇ.) 
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ ਸੋਲ੍ਹਵੀਂ ਅਥਲੈਟਿਕ ਮੀਟ ਵਾਸਤੇ ਸਾਰੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ, ਇਹ ਜਾਣਕਾਰੀ ਵੈਟਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਅਥਲੈਟਿਕ ਮੀਟ ਦਾ ਉਦਘਾਟਨ ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ 12 ਮਾਰਚ,  ਨੂੰ ਸਵੇਰੇ 9.30 ਵਜੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਗਰਾਊਂਡ ਵਿੱਚ ਕਰਨਗੇ। ਸ਼੍ਰੀ ਮੋਹਿੰਦਰ ਸਿੰਘ, ਤੀਹਰੀ ਛਾਲ ਦੇ ਅੰਤਰਰਾਸ਼ਟਰੀ ਜੰਪਰ, ਇਨਾਮ ਵੰਡ ਸਮਾਰੋਹ ਅਤੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ।
ਡਾ. ਅਪਮਿੰਦਰ ਪਾਲ ਸਿੰਘ ਬਰਾੜ, ਪ੍ਰਬੰਧਕੀ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਬਹੁਤ ਅਹਿਮ ਪ੍ਰਾਪਤੀਆਂ ਕਰ ਰਹੇ ਹਨ।ਸਰਵ ਭਾਰਤੀ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿਚ ੳਨ੍ਹਾਂ ਨੇ ਬੜੀਆਂ ਸਿਰਮੌਰ ਤੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿੱਚ ਸਥਾਪਿਤ ਕਾਲਜਾਂ, ਕਾਲਜ ਆਫ ਵੈਟਨਰੀ ਸਾਇੰਸ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਤੋਂ ਇਲਾਵਾ ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ, (ਬਠਿੰਡਾ), ਵੈਟਨਰੀ ਪੌਲੀਟੈਕਨਿਕ, ਕਾਲਝਰਾਣੀ (ਬਠਿੰਡਾ) ਅਤੇ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਦੇ ਵਿਦਿਆਰਥੀ ਵੀ ਹਿੱਸਾ ਲੈਣਗੇ।
ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਯੂਨੀਵਰਸਿਟੀ ਅਤੇ ਰਾਸ਼ਟਰ ਦਾ ਨਾਂ ਉੱਚਾ ਕਰਨਗੇ।
ਖਿਡਾਰੀਆਂ ਦੀ ਹਰ ਸਹੂਲਤ ਵਾਸਤੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।ਮੁੱਢਲੀ ਸਹਾਇਤਾ, ਰਿਕਾਰਡ ਰੱਖਣ ਸਬੰਧੀ, ਗਰਾਊਂਡਾਂ ਦੇ ਪ੍ਰਬੰਧ ਸੰਬੰਧੀ ਅਤੇ ਕਿਸੇ ਹੋਰ ਅਚਨਚੇਤੀ ਲੋੜ ਵਾਸਤੇ ਜ਼ਿੰਮੇਵਾਰੀਆਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਦਿਨ ਜਿੱਥੇ ਮਾਨਸਿਕ ਤਨਾਓ ਤੋਂ ਰਾਹਤ ਦਿੰਦੇ ਹਨ, ਉੱਥੇ ਇਹ ਖੁਸ਼ੀ, ਖੇੜ੍ਹਾ ਉਨ੍ਹਾਂ ’ਤੇ ਦੇਰ ਤੱਕ ਸਿਹਤਮੰਦ ਪ੍ਰਭਾਵ ਵੀ ਪਾਉਂਦਾ ਹੈ।ਵਿਦਿਆਰਥੀਆਂ ਵੱਲੋਂ ਘੁੜਸਵਾਰੀ ਪ੍ਰਦਰਸ਼ਨ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।