You are here

ਲੁਧਿਆਣਾ

ਵਾਰਡ ਨੰ 74  ਵਿਖੇ ਲਗਾਇਆ ਗਿਆ 15ਵਾਂ ਫ੍ਰੀ ਹੋਮਿਓਪੈਥਿਕ ਕੈਂਪ   

*ਜਮਾਂਦਰੂ ਗੂੰਗੇ-ਬੋਲੇ, ਬੁੱਧੀ ਤੋਂ ਘੱਟ ਵਿਕਸਤ ਹੋਣ ਵਾਲੇ ਬੱਚਿਆਂ ਦਾ ਹੋ ਰਿਹਾ ਇਲਾਜ-ਐਡਵੋਕੇਟ ਲਾਇਲਪੁਰੀ          

ਲੁਧਿਆਣਾ  21 ਜੁਲਾਈ   (ਕਰਨੈਲ ਸਿੰਘ ਐੱਮ.ਏ.)      ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ 15ਵਾਂ ਫ੍ਰੀ ਹੋਮਿਓਪੈਥਿਕ ਕੈਂਪ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਗਰਲਜ਼ ਪਬਲਿਕ ਸਕੂਲ, ਮੁਰਾਦਪੁਰਾ , ਗਿੱਲ ਰੋਡ ਵਾਰਡ ਨੰਬਰ 74 ਵਿਖੇ ਲਗਾਇਆ ਗਿਆ ਹੈ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਂਕ) ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ  ਨੇ ਕਿਹਾ ਕਿ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਨੁੱਖਤਾ ਦੇ ਭਲੇ ਲਈ ਜੋ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਕਾਰਜਾਂ ਲਈ ਸਰਬਜੀਤ ਸਿੰਘ ਕਾਕਾ ਅਤੇ ਉਨ੍ਹਾਂ ਦੀ ਟੀਮ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ । ਇਸ ਮੌਕੇ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਮਾਂਦਰੂ ਬੋਲੇ ਅਤੇ ਗੂੰਗੇ,ਕਿਸੇ ਅੰਗ ਦਾ ਵਿਕਾਸ ਨਾ ਹੋਣਾ ਜਾਂ ਰੁੱਕ ਜਾਣਾ ਜਾਂ ਬੁੱਧੀ ਤੋਂ ਘੱਟ ਵਿਕਸਿਤ ਹੋਣ ਵਾਲੇ ਬੱਚਿਆਂ ਦਾ ਇਲਾਜ ਉਚੇਚੇ ਤੌਰ ਤੇ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਹਰ ਇੱਕ ਲੋੜਵੰਦ ਨੂੰ ਇੱਕ ਮਹੀਨੇ ਦੀ ਦਵਾਈ ਬਿਲਕੁਲ ਫ੍ਰੀ ਦਿੱਤੀ ਜਾਂਦੀ ਹੈ। ਉਹਨਾਂ  ਦੱਸਿਆ ਕਿ ਡਾ: ਰਚਨਾ ਅਤੇ ਨਿਤਿਸ਼ ਅਨੇਜਾ ਆਪਣੀ ਪੂਰੀ ਟੀਮ ਨਾਲ ਫ੍ਰੀ ਚੈੱਕਅਪ ਕਰਕੇ ਅਤੇ ਅੱਧੇ ਰੇਟਾਂ ਤੇ ਟੈਸਟ ਵੀ ਕਰਦੇ ਹਨ | ਉਨ੍ਹਾਂ ਦੱਸਿਆ ਕਿ ਅਗਲਾ 16ਵਾਂ ਕੈਂਪ 25 ਅਗਸਤ ਦਿਨ ਐਤਵਾਰ ਨੂੰ ਇਸੇ ਸਥਾਨ ਤੇ ਲਗਾਇਆ ਜਾਵੇਗਾ। ਇਸ ਮੌਕੇ ਦੂਰ-ਦੁਰਾਡੇ ਤੋਂ ਆਪਣੇ ਬੱਚਿਆਂ ਦੀ ਦਵਾਈ ਲੈਣ ਆਉਂਦੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਇਸ ਕੈਂਪ ਵਿੱਚੋਂ ਦਵਾਈ ਲੈਣ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਬਹੁਤ ਫ਼ਰਕ ਹੈ। ਇਸ ਮੌਕੇ ਰਾਜ ਕੁਮਾਰ ਰਾਜੂ, ਅਜੈਬ ਸਿੰਘ ਭੁੱਟਾ, ਬਲਰਾਮ ਕ੍ਰਿਸਨ ਗਰਗ, ਸੁਖਵਿੰਦਰ ਸੁਖੀ , ਸੁਮਿਤ ਬਿੰਦਰਾ, ਗੁਰਮੀਤ ਸਿੰਘ ਕਾਲਾ, ਰਾਜਨ ਕੋਹਲੀ, ਜਸਵਿੰਦਰ ਸਿੰਘ ਲਵਲੀ, ਗੋਗੀ ਰਾਜਪੂਤ, ਰਛਪਾਲ ਸਿੰਘ ਪਾਲੀ, ਮਨੋਹਰ ਸਿੰਘ ਮੱਕੜ, ਤਰਨਜੀਤ ਸਿੰਘ ਸਨੀ, ਕਰਨਜੋਤ ਸਿੰਘ ਆਦਿ ਹਾਜ਼ਰ ਸਨ। ਫੋਟੋ: ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ ਡਾ ਰਚਨਾ ,ਹਾਜਰ ਸਰਬਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਲਾਇਲਪੁਰੀ, ਸਤਪਾਲ ਸਿੰਘ, ਅਜੈਬ ਸਿੰਘ ਭੁੱਟਾ ਤੇ ਹੋਰ

ਭਾਈ ਜਸਪ੍ਰੀਤ ਸਿੰਘ ਜੀ ਜਮਾਲਪੁਰ, ਲੁਧਿਆਣਾ ਵਾਲੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ

ਗੁਰਦੁਆਰਾ ਜੋਤੀ ਸਰੂਪ ਸਾਹਿਬ (ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ) ਭਾਈ ਜਸਪ੍ਰੀਤ ਸਿੰਘ ਜੀ ਜਮਾਲਪੁਰ, ਲੁਧਿਆਣਾ ਵਾਲੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ ।

    ( ਫੋਟੋ ਤੇ ਵੇਰਵਾ : ਕਰਨੈਲ ਸਿੰਘ ਐੱਮ.ਏ. ਲੁਧਿਆਣਾ)

ਸਿੱਖ ਕੌਮ ਦੇ ਹੱਕਾਂ ਦੇ ਅਲਬਰਦਾਰ ਜਸਪਾਲ ਸਿੰਘ ਹੇਰਾਂ ਨਹੀਂ ਰਹੇ

ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਦਾ ਦੇਹਾਂਤ ਹੋ ਗਿਆ ਹੈ । ਉਹ ਕਾਫੀ ਸਮੇਂ ਤੋਂ ਬਿਮਾਰ ਸਨ । ਮਿਲੀ ਜਾਣਕਾਰੀ ਅਨੁਸਾਰ ਓਹਨਾ ਦੀ ਮ੍ਰਿਤਕ ਦੇਹ ਅੱਜ ਸ਼ਾਮ 4 ਵਜੇ ਜਗਰਾਓ ਪਹੁੰਚੇਗੀ ਅਤੇ ਸਸਕਾਰ ਕੱਲ ਜਗਰਾਉਂ ਵਿਖੇ ਹੋਵੇਗਾ । ਅਦਾਰਾ ਜਨ ਸ਼ਕਤੀ ਨਿਊਜ਼ ਪੰਜਾਬ ਕੌਮ ਦੇ ਹੱਕਾਂ ਦੀ ਰਾਖੀ ਦੇ ਅਲਬਰਦਾਰ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਾ ਹੈ । (ਅਮਨਜੀਤ ਸਿੰਘ ਖਹਿਰਾ)

ਉਨ੍ਹਾਂ ਦਾ ਅਤਿੰਮ ਸੰਸਕਾਰ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਜਗਰਾਓਂ ( ਸਾਹਮਣੇ ਨਵੀਂ ਦਾਣਾ ਮੰਡੀ) ਵਿਖੇ ਕੀਤਾ ਜਾਵੇਗਾ।

ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਜੇ.ਈ. ਰਾਜਿੰਦਰ ਸਿੰਘ ਸਨਮਾਨਿਤ 

ਲੁਧਿਆਣਾ 30 ਜੂਨ (ਕਰਨੈਲ ਸਿੰਘ ਐੱਮ.ਏ.)  ਸਥਾਨਕ ਅਗਰ ਨਗਰ ਮੰਡਲ ਦੇ ਬਿਜਲੀ ਘਰ ਵਿੱਚ ਬਤੌਰ ਜੇ.ਈ. ਸੇਵਾ ਨਿਭਾਹ ਰਹੇ ਰਾਜਿੰਦਰ ਸਿੰਘ ਨੂੰ ਉਹਨਾਂ ਦੀਆਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਬਦਲੇ ਅੱਜ ਪੀਪਲਜ਼ ਵੈਲਫ਼ੇਅਰ ਕੌਂਸਿਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਿੰਦਰ ਸਿੰਘ ਵਰਗੇ ਇਨਸਾਨ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ ਜੋ ਆਪਣੀ ਡਿਊਟੀ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਕਾਰਜਾਂ ਪ੍ਰਤੀ ਪੂਰੀ ਤਰਾਂ ਸਮਰਪਿਤ ਰਹਿੰਦੇ ਹਨ, ਰੰਧਾਵਾ ਨੇ ਕਿਹਾ ਕਿ ਕੌਂਸਿਲ ਅਜਿਹੇ ਇਨਸਾਨ ਨੂੰ ਸਨਮਾਨਿਤ ਕਰ ਕੇ ਮਾਣ ਮਹਿਸੂਸ ਕਰਦੀ ਹੈ । ਇਸ ਮੌਕੇ ਜੇ.ਈ. ਰਾਜਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਧਾਰਮਿਕ ਅਤੇ ਸਮਾਜਿਕ ਕਾਰਜ ਕਰਨੇ ਇੱਕ ਫਰਜ਼ ਹੈ ਜਿਸ ਨੂੰ ਉਹ ਨਿਭਾਹ ਰਹੇ ਹਨ , ਉਹਨਾਂ ਨੇ ਪੀਪਲਜ਼ ਵੈਲਫ਼ੇਅਰ ਕੌਂਸਿਲ ਦਾ ਉਹਨਾਂ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਕੀਤਾ ਅਤੇ ਆਪਣਾ ਸੰਕਲਪ ਦੁਹਰਾਇਆ ਕਿ ਉਹ ਹਮੇਸ਼ਾਂ ਲੋਕ ਭਲਾਈ ਅਤੇ ਧਾਰਮਿਕ ਕਾਰਜਾਂ ਨੂੰ ਕਰਦੇ ਰਹਿਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਸਿਆਲਕੋਟੀ, ਜਥੇਦਾਰ ਜਸਬੀਰ ਸਿੰਘ ਡੋਗਰਾ, ਹਰਜੀਤ ਸਿੰਘ ਮਰਵਾਹਾ,  ਜਥੇਦਾਰ ਦਵਿੰਦਰ ਸਿੰਘ ਟਾਂਕ, ਮਿਲਖਾ ਸਿੰਘ ਡੋਗਰਾ, ਮਨਪ੍ਰੀਤ ਸਿੰਘ ਫਰਵਾਲ਼ੀ  ,  ਪਰਮਿੰਦਰ ਸਿੰਘ ਨਾਰੰਗ, ਡਾ: ਰਾਮ ਸਲੇਮਟਾਬਰੀ, ਕੁੰਵਰ ਪ੍ਰਤਾਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ    |  
ਫੋਟੋ ਕੈਪਸ਼ਨ   :   ਪੀਪਲਜ਼ ਵੈਲਫ਼ੇਅਰ ਕੌਂਸਿਲ ਵਲੋਂ ਜੇ ਈ ਰਾਜਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਅਹੁਦੇਦਾਰ  |

ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਰੀਗਲ ਜੱਸਲ

ਲੁਧਿਆਣਾ 30 ਜੂਨ  (ਕਰਨੈਲ ਸਿੰਘ ਐੱਮ.ਏ.)ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਰ ਮਹੀਨੇ ਵਾਂਗ ਇਸ ਵਾਰ ਵੀ ਰਾਸ਼ਨ ਵੰਡ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੀਗਲ ਜੱਸਲ ਬਲਾਕ ਪ੍ਰਧਾਨ ਹਲਕਾ ਆਤਮ ਨਗਰ 'ਆਪ' ਅਤੇ ਗੁਰਮੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਨਿਆਸ਼ਰਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਉਪਰੰਤ ਰੀਗਲ ਜੱਸਲ ਨੇ ਕਿਹਾ ਕਿ ਸੰਸਥਾ ਵੱਲੋਂ ਕੁੜੀਆਂ ਨੂੰ ਸਮਾਜ ਅੰਦਰ ਮੁੰਡਿਆਂ ਦੇ ਬਰਾਬਰ ਦਾ ਮਾਣ ਤੇ ਸਨਮਾਨ ਦਿਵਾਉਣ ਅਤੇ ਮਨੁੱਖਤਾ ਦੇ ਭਲੇ ਲਈ ਸੋਹਣ ਸਿੰਘ ਗੋਗਾ ਟੀਮ ਵੱਲੋਂ ਕੀਤੇ ਜਾ ਰਹੇ ਕਾਰਜ ਬਹੁਤ ਸ਼ਲਾਘਾਯੋਗ ਹਨ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਰੂਪ ਸਿੰਘ ਮਠਾੜੂ ਤੇ ਸੁਖਵਿੰਦਰ ਸਿੰਘ ਦਹੇਲਾ ਨੇ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਦੇ ਦਿਸ਼ਾ ਨਿਰਦੇਸ਼ ਹੇਠ  ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸੰਸਥਾ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ। ਇਸ ਮੌਕੇ ਸੰਸਥਾ ਦੀ ਐਕਟਿੰਗ ਪ੍ਰਧਾਨ ਕਮਲੇਸ਼ ਜਾਂਗੜਾ ਅਤੇ ਮੀਤ ਪ੍ਰਧਾਨ ਨੀਲਮ ਪਨੇਸਰ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਭਾਈ ਕੁਲਬੀਰ ਸਿੰਘ, ਸਰੂਪ ਸਿੰਘ ਮਠਾੜੂ, ਗੁਰਚਰਨ ਸਿੰਘ ਗੁਰੂ, ਬਲਵਿੰਦਰ ਸਿੰਘ ਭੰਮਰਾ, ਸੁਖਵਿੰਦਰ ਸਿੰਘ ਦਹੇਲਾ, ਬੌਬੀ ਪਰਹਾਰ ਵਾਰਡ ਪ੍ਰਧਾਨ 'ਆਪ', ਦੀਪਿੰਦਰ ਸਿੰਘ ਸੱਗੂ, ਪਰਮਜੀਤ ਸਿੰਘ ਪੰਮਾ, ਸੋਨੂੰ ਮਠਾੜੂ, ਕੁੰਦਨ ਸਿੰਘ ਨਾਗੀ, ਪ੍ਰੇਮ ਸਿੰਘ ਪੀਐਸ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ ਬਾਂਸਲ, ਬਲਵਿੰਦਰ ਸਿੰਘ ਬਿੱਲੂ, ਮਨਜੀਤ ਸਿੰਘ ਰੂਪੀ, ਕਮਲਜੀਤ ਸਿੰਘ ਲੋਟੇ, ਸੁਰਜੀਤ ਸਿੰਘ ਸੰਤ, ਅਮਰਜੀਤ ਸਿੰਘ, ਸਤਵੰਤ ਸਿੰਘ ਮਠਾੜੂ, ਆਕਾਸ਼ ਵਰਮਾ,  ਸੁਖਵਿੰਦਰ ਸਿੰਘ, ਮਨਜੀਤ ਸਿੰਘ, ਨੀਲਮ ਪਨੇਸਰ, ਜਨਕ ਮਹਾਜਨ, ਹਰਜੀ ਕੌਰ, ਹਰਮਿੰਦਰ ਕੌਰ, ਹਰਜੀਤ ਕੌਰ, ਮਨਪ੍ਰੀਤ ਕੌਰ ਹਿੱਤ, ਸੁਮਿਤੀ ਸ਼ਰਮਾ, ਸੰਨਿਕਾ ਪਾਸੀ, ਰੁਪਿੰਦਰ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।

ਫੋਟੋ ਰੀਗਲ ਜੱਸਲ ਤੇ ਗੁਰਮੀਤ ਸਿੰਘ ਦਾ ਸਨਮਾਨ ਕਰਦੇ ਹੋਏ ਕੁੰਦਨ ਸਿੰਘ ਨਾਗੀ , ਸਰੂਪ ਸਿੰਘ ਮਠਾੜੂ, ਸੁਖਵਿੰਦਰ ਸਿੰਘ ਦਹੇਲਾ, ਗੁਰਚਰਨ ਸਿੰਘ ਗੁਰੂ ਤੇ ਹੋਰ।        2-  ਰਾਸ਼ਨ ਵੰਡਣ ਸਮੇਂ ਗੂਰਮੀਤ ਸਿੰਘ, ਰੀਗਲ ਜੱਸਲ ਸਰੂਪ ਸਿੰਘ ਮਠਾੜੂ, ਗੁਰਚਰਨ ਸਿੰਘ ਗੁਰੂ, ਕਮਲੇਸ਼ ਜਾਂਗੜ ਤੇ ਹੋਰ

ਜਵੱਦੀ ਟਕਸਾਲ ਵਿਖੇ ਅੱਜ ਹਫਤਾਵਾਰੀ ਨਾਮ ਅਭਿਆਸ ਸਿਮਰਨ ਸਮਾਗਮ ਕਰਵਾਏ ਗਏ

ਸਿਮਰਨ ਸਾਧਨਾ ਬਗੈਰ ਸੱਚਾ ਸੁੱਖ, ਸੱਚਾ ਸੰਤੋਖ ਤੇ ਯਥਾਰਥ ਰੂਪ ‘ਚ ਸ਼ਾਂਤੀ ਨਸੀਬ ਨਹੀਂ ਹੋ ਸਕਦੀ–ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ 30 ਜੂਨ ( ਕਰਨੈਲ ਸਿੰਘ ਐੱਮ.ਏ. )-  ਗੁਰਬਾਣੀ ਪ੍ਰਚਾਰ-ਪ੍ਰਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਮੁੜ ਬਹਾਲੀ ਲਈ ਜੀਵਨ ਭਰ ਕਾਰਜ਼ਸ਼ੀਲ ਰਹੀ ਸਿੱਖ ਸ਼ਖਸ਼ੀਅਤ ਸੰਤ ਬਾਬਾ ਸੁਚਾ ਸਿੰਘ ਜੀ ਵੱਲੋਂ ਸਿਰਜਿਤ ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਸਾਹਿਬ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਹਫਤਾਵਾਰੀ ਨਾਮ ਸਿਮਰਨ ਸਮਾਗਮ ਦੌਰਾਨ ਸੰਗਤਾਂ ਦੇ ਸਨਮੁੱਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਦਿਆਂ ਫੁਰਮਾਇਆ ਕਿ ਪ੍ਰਭੂ ਸਿਮਰਨ ਦੀ ਪਾਰਸ ਕਲਾ ਦੇ ਤੇਜ਼ ਪ੍ਰਤਾਪ ਨਾਲ ਗੁਰਮੁੱਖ ਪ੍ਰਾਣੀ ਸਬਰ, ਸੰਤੋਖ, ਖੇਮ, ਸ਼ਾਂਤ ਰਿਧਿ, ਨਵਨਿਿਧ, ਬੁੱਧ-ਗਿਆਨ ਆਦਿ ਸਭ ਸ਼ਕਤੀਆਂ ਪ੍ਰਾਪਤ ਹੁੰਦੀਆਂ ਹਨ। ਸਿਮਰਨ ਸਾਧਨਾ ਬਗ਼ੈਰ ਸੱਚਾ ਸੁੱਖ, ਸੱਚਾ ਸੰਤੋਖ ਤੇ ਯਥਾਰਥ ਰੂਪ ‘ਚ ਸ਼ਾਂਤੀ ਨਸੀਬ ਨਹੀਂ ਹੋ ਸਕਦੀ। ਬਾਬਾ ਜੀ ਨੇ ਸਾਖੀਆਂ ਦੇ ਹਵਾਲੇ ਨਾਲ ਸਮਝਾਇਆ ਕਿ ਅਸੀਂ ਆਪਣੇ ਰੋਜ਼ਾਨਾ ਦੇ ਰੁਝੇਵਿਆਂ ਤੇ ਹੋਰ ਪੱਖਾਂ ਤੋਂ ਵੇਖਦੇ ਹਾਂ ਕਿ ਕਿਵੇਂ ਦੌੜ-ਭੱਜ ਬਣੀ ਰਹਿੰਦੀ ਹੈ, ਮਾਇਆ ਸਦਕਾ ਮੌਜਾਂ ਤਾਂ ਮਾਣੀਆਂ ਜਾਂਦੀਆਂ ਨੇ ਪਰ ਤਸੱਲੀ ਨਹੀਂ ਹੁੰਦੀ। ਫੇਰ ਵੀ ਦੁੱਖ ਕਿਤੇ-ਨ-ਕਿਤੇ ਸਤਾਉਦਾ ਰਹਿੰਦਾ ਹੈ। ਜਿਵੇਂ ਸੁਫਨਿਆਂ ਦਾ ਕੋਈ ਲਾਭ ਨਹੀਂ ਉਸੇ ਤਰ੍ਹਾਂ ਸੰਤੋਖ ਹੁਣ ਮਨੁੱਖ ਦੇ ਸਮੁੱਚੇ ਕੰਮ ਖਾਹਿਸ਼ਾਂ ਵਿਅਰਥ ਹਨ। ਪ੍ਰਭੂ ਦੇ ਨਾਮ ਦੀ ਮੌਜ ਵਿੱਚ ਹੀ ਸਮੁੱਚਾ ਅਨੰਦ ਹੈ। ਸ਼ਾਂਤੀ, ਸੰਤੋਖ ਉੱਤੇ ਨਿਰਭਰ ਹੈ, ਸੁੱਖ ਸਹਿਜ ਅਵਸਥਾ ਤੇ ਹੁਕਮ ‘ਚ ਰਹਿਣ ਉੱਤੇ ਨਿਰਭਰ ਹੈ। ਇਹ ਅਵਸਥਾ ਪ੍ਰੇਮ ਸਾਧਨਾ ਤੇ ਬੰਦਗੀ ਦੇ ਬਗ਼ੈਰ ਨਸੀਬ ਨਹੀਂ ਹੋ ਸਕਦੀ। ਪ੍ਰੇਮ ਸਾਧਨਾ ਸੱਚੇ ਪਾਤਸ਼ਾਹ ਦੇ ਜੋਤਿ ਸ਼ਬਦ ਸਰੂਪ ਦੀ ਅਰਾਧਨਾ ਕਰਨ ਨਾਲ ਹੁੰਦੀ ਹੈ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ।

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਧਰਮ ਨਿਰਪੱਖ ਸ਼ਾਸ਼ਕ  ਤੇ ਗੁਰੂ ਘਰ ਦਾ ਅਨਿੰਨ ਸੇਵਕ ਸੀ- ਭੁਪਿੰਦਰ ਸਿੰਘ

ਲੁਧਿਆਣਾ  30 ਜੂਨ (ਕਰਨੈਲ ਸਿੰਘ ਐੱਮ.ਏ. )   ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਦੌਰਾਨ ਸਮਾਗਮ ਵਿੱਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ  ਦੇ ਮੁੱਖ ਸੇਵਾਦਾਰ  ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਧਰਮ ਨਿਰਪੱਖ ਤੇ ਇਨਸਾਫ਼ ਪਸੰਦ ਮਹਾਰਾਜਾ ਸਨ। ਜਿਨ੍ਹਾਂ ਦੇ ਰਾਜ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਨਿਆਂ ਮਿਲਦਾ  ਸੀ  ਤੇ  ਕਿਸੇ ਨਾਲ ਵਿਤਕਰਾ ਨਹੀ ਸੀ ਹੁੰਦਾ।  ਉਨ੍ਹਾਂ  ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਕਰਾਈ ਉੱਥੇ ਵੱਖ-ਵੱਖ ਧਰਮਾਂ ਦੇ ਅਸਥਾਨਾਂ ਲਈ ਜ਼ਮੀਨਾਂ ਦਾਨ ਕੀਤੀਆਂ। ਜਿਸ ਦੇ ਲਈ ਉਨ੍ਹਾਂ ਦੇ ਰਾਜ ਕਾਲ ਦੇ ਸਮੇਂ ਨੂੰ ਇੱਕ ਸੁਨਹਿਰੀ ਰਾਜ ਦੇ ਰੂਪ ਵਜੋਂ ਯਾਦ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ 
ਕੰਵਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਪੰਜੋਖਰਾ ਸਾਹਿਬ ਅੰਬਾਲੇ  ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇੱਕ ਚੰਗੇ ਸ਼ਾਸ਼ਕ ਹੀ ਨਹੀਂ ਸਨ ਬਲਕਿ ਗੁਰੂ ਘਰ ਦੇ ਅਨਿੰਨ ਸੇਵਕ ਵੀ ਸਨ। ਉਨ੍ਹਾਂ ਦੀ ਨਿੱਘੀ ਤੇ ਪਿਆਰੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਦੇ ਲਈ ਪ੍ਰੇਰਣਾ ਦਾ ਸਰੋਤ ਹੈ। । ਸਮਾਗਮ ਦੀ ਸਮਾਪਤੀ  ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ  ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ । ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ । ਸਮਾਗਮ ਦੌਰਾਨ ਸ੍ਰ: ਇੰਦਰਜੀਤ ਸਿੰਘ ਮੱਕੜ ਪ੍ਰਧਾਨ , ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਰਣਜੀਤ ਸਿੰਘ ਖਾਲਸਾ, ਰਜਿੰਦਰਪਾਲ ਸਿੰਘ ਮੱਕੜ, ਮਨਜੀਤ ਸਿੰਘ ਟੋਨੀ, ਭੁਪਿੰਦਰਪਾਲ ਸਿੰਘ ਧਵਨ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਜਸਪਾਲ ਸਿੰਘ ਪਿੰਕੀ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਮਨਮੋਹਨ ਸਿੰਘ, ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਅਧਿਆਪਕਾਂ ਦੀਆਂ ਆਰਜ਼ੀ ਐਡਜਸਟਮੈਂਟਾਂ ਰੱਦ ਕਰਕੇ ਪਿੱਤਰੀ ਸਕੂਲਾਂ ਵਿੱਚ ਭੇਜਿਆ ਜਾਵੇ

ਜਗਰਾਓਂ , 30 ਜੂਨ (ਹਰਵਿੰਦਰ ਸਿੰਘ ਖੇਲਾ ) ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਿੰਦਰਪਾਲ ਸਿੰਘ ਕਾਲੀਆ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਹੋਈ। ਜਿਸ
 ਵਿੱਚ ਅਧਿਆਪਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਧਿਆਪਕਾਂ ਦੀਆਂ ਆਰਜੀ ਪ੍ਰਬੰਧ ਡਿਊਟੀਆਂ, ਬਦਲੀਆਂ ਅਤੇ ਖਾਲੀ ਅਸਾਮੀਆਂ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਸਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਜਥੇਬੰਦੀ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ, ਮਨੀਸ਼ ਸ਼ਰਮਾ, ਜਗਮੇਲ ਸਿੰਘ ਪੱਖੋਵਾਲ ਤੇ ਟਹਿਲ ਸਿੰਘ ਸਰਾਭਾ ਆਗੂਆਂ ਵੱਲੋਂ ਦੱਸਿਆ ਗਿਆ ਕਿ ਸਾਲ 2023-24 ਦੌਰਾਨ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਖਾਲੀ ਪਈਆਂ ਅਸਾਮੀਆਂ ਕਾਰਨ ਵੱਖ ਵੱਖ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਆਰਜੀ ਪ੍ਰਬੰਧ ਡਿਊਟੀਆਂ ਰੱਦ ਕਰਨ ਦੀ ਮੰਗ ਕੀਤੀ ਗਈ। ਉਨਾਂ ਦੱਸਿਆ ਕਿ ਪਿਛਲੇ ਸਾਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ  ਪ੍ਰਾਈਮਰੀ ਅਤੇ ਸੈਕੰਡਰੀ ਸਕੂਲ ਪੱਧਰ ਤੇ ਕਾਫੀ ਅਧਿਆਪਕਾਂ ਦੀਆਂ ਦਸੰਬਰ ਮਹੀਨੇ ਤੋਂ 31-03-2024 ਤੱਕ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਈਆਂ ਗਈਆਂ ਸਨ। ਇਸ ਤੋਂ ਉਪਰੰਤ ਲੋਕ ਸਭਾ ਚੋਣਾਂ 2024 ਸਬੰਧੀ ਚੋਣ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਆਦਰਸ਼ ਚੋਣ ਜਾਬਤਾ ਲਾਗੂ ਹੋਣ ਕਰਕੇ ਇਹਨਾਂ ਅਧਿਆਪਕਾਂ ਨੂੰ ਆਪਣੇ ਆਪਣੇ ਪਿਤਰੀ ਸਕੂਲਾਂ ਵਿੱਚ ਹਾਜ਼ਰ ਹੋਣ ਲਈ ਫਾਰਗ ਨਹੀਂ ਕੀਤਾ ਗਿਆ ਸੀ। ਆਗੂਆਂ ਵੱਲੋਂ ਦੱਸਿਆ ਗਿਆ ਕਿ ਵੱਡੀ ਗਿਣਤੀ ਵਿੱਚ ਅਧਿਆਪਕ ਇਹਨਾਂ ਆਰਜੀ ਅਡਜਸਟਮੈਂਟਾਂ ਤੋਂ ਪਰੇਸ਼ਾਨ ਚੱਲ ਰਹੇ ਹਨ ਕਿਉਂਕਿ ਉਹਨਾਂ ਦੇ ਪਿੱਤਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਤੇ ਕਈ ਤਰ੍ਹਾਂ ਦੇ ਹੋਰ ਵਿਭਾਗੀ ਕੰਮ ਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹ ਆਰਜੀ ਐਡਜਸਟਮੈਂਟਾਂ ਤੁਰੰਤ ਰੱਦ ਕੀਤੀਆਂ ਜਾਣ ਤੇ ਇਹਨਾਂ ਅਧਿਆਪਕਾਂ ਨੂੰ ਇਹਨਾਂ ਦੇ ਪਿੱਤਰੀ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ ਅਤੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਤੌਰ ਤੇ ਨਵੀਂ ਭਰਤੀ ਕਰਕੇ ਭਰਿਆ ਜਾਵੇ। ਇਸ ਤੋਂ ਇਲਾਵਾ ਅਧਿਆਪਕਾਂ ਦੀ ਤਬਾਦਲਾ ਨੀਤੀ ਅਨੁਸਾਰ ਲੋੜਵੰਦ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਜਮਾਤ ਅਨੁਸਾਰ ਪੰਜ ਰੈਗੂਲਰ ਅਧਿਆਪਕ ਤੇ ਜਾਣ ਤੇ ਪ੍ਰਾਇਮਰੀ ਸਕੂਲਾਂ ਵਿੱਚ ਪੀਟੀਆਈ ਦੀਆਂ ਅਸਾਮੀਆਂ ਦਿੱਤੀਆਂ ਜਾਣ , ਮਿਡਲ ਸਕੂਲਾਂ ਵਿੱਚੋਂ ਖਤਮ ਕੀਤੀਆਂ ਗਈਆਂ ਪੀਟੀਆਈ ਤੇ ਡਰਾਇੰਗ ਟੀਚਰ ਦੀਆਂ ਅਸਾਮੀਆਂ ਤੁਰੰਤ ਬਹਾਲ ਕਰਕੇ ਭਰੀਆਂ ਜਾਣ, ਸੈਕੰਡਰੀ ਵਿਭਾਗ ਵਿੱਚ ਵਿਸ਼ੇ ਅਨੁਸਾਰ ਅਸਾਮੀਆਂ ਭਰੀਆਂ ਜਾਣ, ਪਿਛਲੇ ਸਮੇਂ ਵਿੱਚ ਲੈਕਚਰਾਰਾਂ ਦੀਆਂ ਖਤਮ ਕੀਤੀਆਂ ਗਈਆਂ ਅਸਾਮੀਆਂ ਬਹਾਲ ਕੀਤੀਆਂ ਜਾਣ, ਪ੍ਰਾਇਮਰੀ ਪੱਧਰ ਤੋਂ ਲੈ ਕੇ ਪ੍ਰਿੰਸੀਪਲ ਪੱਧਰ ਤੱਕ ਅਧਿਆਪਕਾਂ ਦੀਆਂ ਪਦ ਉਨਤੀਆਂ ਕੀਤੀਆਂ ਜਾਣ। ਇਸ ਸਮੇਂ ਚਰਨ ਸਿੰਘ ਤਾਜਪੁਰੀ, ਬਲਬੀਰ ਸਿੰਘ ਕੰਗ, ਸਤਵਿੰਦਰਪਾਲ ਸਿੰਘ ਪੀਟੀਆਈ, ਸੁੱਖਵਿੰਦਰ ਸਿੰਘ ਬੁਰਜ ਲਿਟਾਂ , ਕੁਲਦੀਪ ਸਿੰਘ ਬਲਾਕ ਪੱਖੋਵਾਲ ਪ੍ਰਧਾਨ, ਜੋਰਾ ਸਿੰਘ ਬੱਸੀਆਂ, ਨਰਿੰਦਰਪਾਲ ਸਿੰਘ, ਜਗਦੀਸ਼ ਸਿੰਘ, ਕ੍ਰਿਸ਼ਨ ਕੁਮਾਰ ਸਮੇਤ ਆਗੂ ਹਾਜ਼ਰ ਸਨ।

ਬੂਟੇ ਲਗਾਉਣ ਵਾਲ਼ੀਆਂ ਵਾਤਾਵਰਣ ਪ੍ਰੇਮੀ ਸੰਸਥਾਵਾਂ ਨੂੰ ਹੁਣ ਨਹੀਂ ਮਿਲਣਗੇ ਮੁਫ਼ਤ ਬੂਟੇ

ਦੀਆਂ ਮੁਹਿੰਮਾਂ ਸ਼ੁਰੂ ਕਰ ਦਿੰਦੀਆਂ ਹਨ। ਜਿਨ੍ਹਾਂ ਦੇ ਮੈਂਬਰ ਵਧ ਚੜ੍ਹ ਕੇ ਤਨ, ਮਨ, ਧਨ ਤੋਂ ਆਪਣਾ ਯੋਗਦਾਨ ਪਾਉਂਦੇ ਹਨ। ਧਨ ਵਾਲ਼ੇ ਯੋਗਦਾਨ ਨੂੰ ਥੋੜ੍ਹਾ ਜਿਹਾ ਸਹਾਰਾ ਉਦੋਂ ਮਿਲ ਜਾਂਦਾ ਸੀ। ਜਦੋਂ ਲਗਾਉਣ ਲਈ ਬੂਟੇ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚੋਂ ਮੁਫ਼ਤ ਮਿਲ ਜਾਂਦੇ ਹਨ ਪਰ ਪੰਜਾਬ ਵਿੱਚ ਹੁਣ ਅਜਿਹਾ ਕੁੱਝ ਵੀ ਨਹੀਂ ਹੋਵੇਗਾ ਕਿਉਂਕਿ ਵਿਭਾਗ ਵੱਲੋਂ ਹੁਣ ਪ੍ਰਤੀ ਬੂਟਾ 20 ਰੁਪਏ ਕੀਮਤ ਤੈਅ ਕਰ ਦਿੱਤੀ ਗਈ ਹੈ। ਇਸ ਸਬੰਧੀ ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭਾਓਵਾਲ ਨੇ ਦੱਸਿਆ ਕਿ ਪਿੱਛਲੇ ਸਮਿਆਂ ਦੌਰਾਨ ਸੰਸਥਾਵਾਂ ਦੀਆਂ ਚਿੱਠੀਆਂ ਦੇ ਆਧਾਰ 'ਤੇ ਹੀ ਬੂਟੇ ਮੁਫ਼ਤ ਮਿਲ ਜਾਂਦੇ ਸਨ ਪਰ ਇਸ ਸਾਲ ਵਿਭਾਗ ਅਧਿਕਾਰੀਆਂ ਨਾਲ਼ ਗੱਲ' ਤੇ ਉਹਨਾਂ ਦੱਸਿਆ ਕਿ ਬੂਟੇ ਲੈਣ ਲਈ ਹੁਣ ਕੀਮਤ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬੂਟੇ ਲਗਾਉਣ ਅਤੇ ਰੁੱਖਾਂ ਦੀ ਸੰਭਾਲ਼ ਲਈ ਸਰਕਾਰ ਵਲੋਂ ਵਿਭਾਗ ਬਣਾਇਆ ਗਿਆ ਹੈ ਪਰ ਫਿਰ ਵੀ ਕਈ ਸੰਸਥਾਵਾਂ ਇਸ ਤੋਂ ਵੱਧ ਬੂਟੇ ਲਗਾ ਅਤੇ ਪਾਲ਼ ਦਿੰਦੀਆ ਹਨ। 
    ਇਸੇ ਤਰ੍ਹਾਂ ਵਾਤਾਵਰਨ ਸੰਭਾਲ਼ ਕਮੇਟੀ ਘਨੌਲੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ 7 ਸਾਲ ਪਹਿਲਾ ਪਿੰਡ ਵਿੱਚ ਬੂਟੇ ਲਗਾਉਣ ਲਈ ਮੁਹਿੰਮ ਆਰੰਭ ਕੀਤੀ ਸੀ ਉਦੋਂ ਵਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੁਦ ਬੂਟੇ ਘਨੌਲੀ ਵਿੱਚ ਪੁਜਾਏ ਗਏ ਸਨ ਅਤੇ ਲਾਉਣ ਦਾ ਤਰੀਕਾ ਵੀ ਦੱਸਿਆ ਗਿਆ ਸੀ, ਓਹਨਾ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਹਜਾਰਾਂ ਨਿੰਮਾ ਸੁੱਕ ਗਈਆਂ ਜਿਹਨਾਂ ਦੀ ਕਮੀਂ ਕਈ ਸਾਲ ਪੂਰੀ ਨਹੀਂ ਕੀਤੀ ਜਾ ਸਕਦੀ। ਉੱਪਰੋਂ ਵਿਭਾਗ ਵੱਲੋਂ ਇਸ ਤਰ੍ਹਾਂ ਦੇ ਨਿਯਮ ਲਾਗੂ ਕਰਨਾ ਰੁੱਖ ਲਗਾਉਣ ਦੀ ਮੁਹਿੰਮ ਨੂੰ ਢਾਅ ਲਗਾਏਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ਼ ਵਿਚਾਰ ਕੇ ਘੱਟੋ-ਘੱਟ ਸੰਸਥਾਵਾਂ ਨੂੰ ਤਾਂ ਮੁਫ਼ਤ ਬੂਟੇ ਦੇਣੇ ਜਾਰੀ ਰੱਖੇ ਅਤੇ ਨਿੱਜੀ ਤੌਰ 'ਤੇ ਬੂਟੇ ਲੈਣ ਵਾਲ਼ੇ ਨਾਗਰਿਕਾਂ ਲਈ ਵੀ ਸਸਤੇ ਤੋਂ ਸਸਤਾ ਭਾਅ ਤੈਅ ਕਰੇ।

ਸੇਵਾ ਮੁਕਤ ਹੋਣ 'ਤੇ ਪੀ.ਟੀ.ਆਈ ਸ੍ਰੀਮਤੀ ਹਰਪਾਲ ਕੌਰ ਨੂੰ ਕੀਤਾ ਸਨਮਾਨਿਤ।

  ਲੁਧਿਆਣਾ, 30 ਜੂਨ (ਟੀ. ਕੇ. ਪੀ. ਟੀ. ਆਈ. ਸ੍ਰੀਮਤੀ ਹਰਪਾਲ ਕੌਰ ਜੋ ਕਿ 30 ਜੂਨ 2024 ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਲੁਧਿਆਣਾ -2 ਵਿਖੇ ਆਪਣੀਆਂ ਸਰਕਾਰੀ ਸੇਵਾਵਾਂ ਤੋਂ ਮੁਕਤ ਹੋ ਗਏ ਹਨ, ਨੂੰ  ਬਲਾਕ ਦੇ ਅਧਿਆਪਕ ਅਤੇ ਬਲਾਕ ਪ੍ਰਾਇਮਰੀ ਦਫਤਰੀ ਅਮਲਾ ਲੁਧਿਆਣਾ-2 ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਧਿਆਪਕ ਆਗੂ ਕੁਲਜਿੰਦਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਕਿ  ਹਰਪਾਲ ਕੌਰ  ਆਪਣੇ ਕੰਮ ਪ੍ਰਤੀ ਸਮਰਪਿਤ ਅਨੁਸ਼ਾਸਿਤ ਮਿਹਨਤੀ, ਵਿਦਿਆਰਥੀਆਂ ਅਤੇ ਅਧਿਆਪਕਾਂ ਪ੍ਰਤੀ ਹਮੇਸ਼ਾ ਦਿਆਲੂ ਅਤੇ ਮਦਦਗਾਰ, ਮਿਲਵਰਤਨ ਸਾਦਾ ਜੀਵਨ ਜਿਉਣ ਤੇ ਚੰਗੀ ਸ਼ਖਸ਼ੀਅਤ ਦੇ ਮਾਲਕ ਹਨ l ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲੁਧਿਆਣਾ -2 ਪਰਮਜੀਤ ਸਿੰਘ ਸੁਧਾਰ ਦੀ ਹੱਲਾ ਸ਼ੇਰੀ ਤੇ ਬਲਾਕ ਖੇਡ ਅਫਸਰ ਸ਼੍ਰੀਮਤੀ ਹਰਪਾਲ ਕੌਰ  ਦੀ ਮਿਹਨਤ ਸਦਕਾ ਬਲਾਕ ਦੇ ਵਿਦਿਆਰਥੀਆਂ ਨੇ  ਸਟੇਟ ਖੇਡਾਂ ਵਿੱਚ ਵਿੱਚ ਕਾਫੀ ਮੱਲਾਂ ਮਾਰੀਆਂ ਹਨ । ਬਲਾਕ ਲੁਧਿਆਣਾ-2 ਨੂੰ ਹਮੇਸ਼ਾ ਮੋਹਰੀ ਨੰਬਰ ਤੇ ਲਿਆਂਦਾ ਹੈ ਉਹ ਹਮੇਸ਼ਾ ਅਧਿਆਪਕਾਂ ਦੇ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਬਣੇ ਹਨ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਖੇਡਾਂ ਵਿੱਚ ਉਹਨਾਂ ਦੁਆਰਾ ਕੀਤੇ ਵੱਡੇ ਉਪਰਾਲੇ ਹਮੇਸ਼ਾ ਯਾਦ ਰਹਿਣਗੇ l ਇਸ ਮੌਕੇ ਅਧਿਆਪਕ  ਕੁਲਵੰਤ ਸਿੰਘ ਬੜੂੰਦੀ, ਅਰੁਣ, ਪ੍ਰੀਤ ਕਮਲ ਕੌਰ, ਬਲਾਕ ਪ੍ਰਾਇਮਰੀ ਦਫ਼ਤਰੀ ਅਮਲਾ-2 ਦੇ ਕਰਮਚਾਰੀ ਮਨਜਿੰਦਰ ਪਾਲ ਸਿੰਘ, ਸ਼੍ਰੀਮਤੀ ਸੋਨੀਆ, ਸੁਰਭੀ, ਹਰਕੋਮਲ ਕੌਰ, ਹਰਪਾਲ ਕੌਰ, ਰਜਿੰਦਰ ਕੌਰ, ਨਛੱਤਰ ਸਿੰਘ ਆਦਿ ਹਾਜ਼ਰ ਸਨ।