You are here

ਲੁਧਿਆਣਾ

19 ਤੋਂ 23 ਜਨਵਰੀ ਤੱਕ ਚੱਲੇਗੀ ਪਲਸ ਪੋਲੀਓ ਰੋਕੂ ਮੁਹਿੰਮ

ਜ਼ਿਲੇ 'ਚ 5 ਲੱਖ 15 ਹਜ਼ਾਰ ਤੋਂ ਵਧੇਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਅਧਿਕਾਰੀਆਂ, ਸਹਿਯੋਗੀ ਗੈਰ ਸਰਕਾਰੀ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 19 ਜਨਵਰੀ ਤੋਂ 23 ਜਨਵਰੀ, 2020 ਤੱਕ ਜ਼ਿਲੇ ਭਰ 'ਚ ਚਲਾਈ ਜਾਣ ਵਾਲੀ ਮੁਹਿੰਮ ਨੂੰ ਹਰ ਹੀਲੇ ਕਾਮਯਾਬ ਕੀਤਾ ਜਾਵੇ ਤਾਂ ਜੋ ਸਾਡੇ ਦੇਸ਼ (ਜੋ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਪੋਲੀਓ ਮੁਕਤ ਐਲਾਨ ਦਿੱਤਾ ਗਿਆ ਹੈ) 'ਚ ਮੁੜ ਤੋਂ ਪੋਲੀਓ ਬਿਮਾਰੀ ਪਨਪ ਨਾ ਸਕੇ। ਇਸ ਮੁਹਿੰਮ ਤਹਿਤ 0-5 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਇਹ ਵਿਚਾਰ ਅੱਜ ਸਥਾਨਕ ਬਚਤ ਭਵਨ ਵਿਖੇ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਕਰਨ ਲਈ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਟਿੰਗ ਦੀ ਕਾਰਵਾਈ ਚਲਾਉਂਦਿਆਂ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਲਤਾਲਾ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਇਹ ਪੋਲੀਓ ਰੋਕੂ ਮੁਹਿੰਮ ਦਾ ਗੇੜ ਹਰ ਸ਼ਹਿਰ, ਕਸਬੇ, ਪਿੰਡ ਅਤੇ ਘਰ-ਘਰ ਵਿੱਚ ਚਲਾਇਆ ਜਾਣਾ ਹੈ। ਉਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਵੇਂਕਿ ਭਾਰਤ ਨੂੰ ਪੋਲੀਓ ਮੁਕਤ ਦੇਸ਼ ਦਾ ਦਰਜਾ ਦੇ ਦਿੱਤਾ ਗਿਆ ਹੈ ਪਰ ਸਾਡੇ ਗੁਆਂਢੇ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਰਗੇ ਦੇਸ਼ਾਂ ਵਿੱਚ ਹਾਲੇ ਵੀ ਪੋਲੀਓ ਦੀ ਬਿਮਾਰੀ ਦੇ ਲੱਛਣ ਪਾਏ ਜਾ ਰਹੇ ਹਨ। ਭਾਰਤ ਸਮੇਤ ਇਨਾਂ ਦੇਸ਼ਾਂ ਦੇ ਗੁਆਂਢੀ ਦੇਸ਼ਾਂ ਨੂੰ ਇਸ ਬਿਮਾਰੀ ਦੇ ਮੁੜ ਆਉਣ (ਟਰੈਵਲ) ਦਾ ਖ਼ਤਰਾ ਹਾਲੇ ਬਣਿਆ ਰਹੇਗਾ। ਡਿਪਟੀ ਕਮਿਸ਼ਨਰ ਅਗਰਵਾਲ ਨੇ ਇਸ ਕਥਨ ਨਾਲ ਸਹਿਮਤ ਹੁੰਦਿਆਂ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਗੱਲ ਬਾਰੇ ਜਾਣੂ ਕਰਾਉਣ ਕਿ ਇਸ ਬਿਮਾਰੀ ਦੀ ਭਿਆਨਕਤਾ ਬਾਰੇ ਅਵੇਸਲੇ ਨਾ ਹੋਇਆ ਜਾਵੇ ਅਤੇ ਜਦੋਂ ਤੱਕ ਇਹ ਪੋਲੀਓ ਰੋਕ ਮੁਹਿੰਮਾਂ ਚੱਲਦੀਆਂ ਰਹਿਣਗੀਆਂ, ਉਦੋਂ ਤੱਕ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਇਹ ਜੀਵਨ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਉਨਾਂ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਪੈਂਦੇ ਸਾਰੇ ਭੱਠਿਆਂ, ਗਰੀਬ ਬਸਤੀਆਂ, ਬੱਸ ਅੱਡਿਆਂ ਅਤੇ ਹੋਰ ਸਥਾਨਾਂ ਨੂੰ ਵਿਸ਼ੇਸ਼ ਰੂਪ ਵਿੱਚ ਕਵਰ ਕੀਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਮੁਹਿੰਮ ਦੌਰਾਨ ਲੁਧਿਆਣਾ ਸ਼ਹਿਰ ਅਤੇ ਪੇਂਡੂ ਖੇਤਰ ਦੇ ਸਾਰੇ ਬੱਚਿਆਂ ਨੂੰ ਕਵਰ ਕਰਨ ਦਾ ਪ੍ਰੋਗਰਾਮ ਹੈ। ਇਹ ਗਿਣਤੀ 5,15,021 ਦੇ ਕਰੀਬ ਬਣਦੀ ਹੈ, ਜਿਨਾਂ ਵਿੱਚੋਂ 271846 ਬੱਚੇ ਸ਼ਹਿਰੀ ਖੇਤਰ ਵਿੱਚ ਅਤੇ 243175 ਬੱਚੇ ਪੇਂਡੂ ਖੇਤਰ ਵਿੱਚ ਰਹਿੰਦੇ ਹਨ। ਇਨਾਂ ਬੱਚਿਆਂ ਤੱਕ ਘਰ-ਘਰ ਪਹੁੰਚਣ ਲਈ 680 ਬੂਥ, 388 ਸਬ ਬੂਥ ਅਤੇ 1440 ਟੀਮਾਂ ਬਣਾਈਆਂ ਗਈਆਂ ਹਨ। ਇਸ ਵਿੱਚ 100 ਮੋਬਾਈਲ ਅਤੇ 101 ਟਰਾਂਜਿਟ ਟੀਮਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਅਲੱਗ ਤੌਰ 'ਤੇ ਹੋਰ 501 ਸੁਪਰਵਾਈਜ਼ਰ ਇਸ ਮੁਹਿੰਮ ਨੂੰ ਨੇਪਰੇ ਚਾੜਨ ਲਈ ਲਗਾਏ ਗਏ ਹਨ। ਉਨਾਂ ਦੱਸਿਆ ਕਿ 19 ਜਨਵਰੀ ਨੂੰ ਬੂਥ ਲਗਾਏ ਜਾਣਗੇ ਅਤੇ ਮਿਤੀ 20 ਜਨਵਰੀ ਤੋਂ ਘਰ-ਘਰ ਜਾ ਕੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਲੁਧਿਆਣਾ ਸ਼ਹਿਰ, ਸਾਹਨੇਵਾਲ ਅਤੇ ਕੁਝ ਬਲਾਕਾਂ ਦੇ ਨਾਲ ਲੱਗਦੇ ਸ਼ਹਿਰੀ ਖੇਤਰਾਂ ਵਿੱਚ ਪੰਜੇ ਦਿਨ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਅਗਰਵਾਲ ਨੇ ਸਾਰੇ ਅਫ਼ਸਰਾਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਨਹਿੱਤ ਦੇ ਕਾਰਜ ਵਿੱਚ ਆਪਣੀ ਬਣਦਾ ਯੋਗਦਾਨ ਪਾਉਣ ਤਾਂ ਜੋ ਲੋਕਾਂ ਨੂੰ ਸਿਹਤਮੰਦ ਅਤੇ ਅਰੋਗ ਸਮਾਜ ਦਿੱਤਾ ਜਾ ਸਕੇ। ਇਸ ਮੀਟਿੰਗ ਵਿੱਚ ਸੰਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਗਿੱਦੜਵਿੰਡੀ ਵਿਖੇ ਨਵ-ਜੰਮੀਆਂ 50 ਧੀਆਂ ਦੀ ਲੋਹੜੀ ਮਨਾਈ

ਸਿੱਧਵਾਂ ਬੇਟ/ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ/ ਗੁਰਦੇਵ ਗਾਲਿਬ) ਬਾਲ ਭਲਾਈ ਕੌਸਲ ਪੰਜਾਬ ਦੀ ਦਿਸ਼ਾ-ਨਿਰਦੇਸ਼ 'ਤੇ ਬਲਾਕ ਸਿੱਧਵਾਂ ਬੇਟ ਵਲੋਂ ਸੀ.ਡੀ.ਪੀ.ਓ. ਮੈਡਮ ਕੁਲਵਿੰਦਰ ਜੋਸ਼ੀ ਦੀ ਅਗਵਾਈ ਹੇਠ ਲਾਗਲੇ ਪਿੰਡ ਗਿੱਦੜਵਿੰਡੀ ਵਿਖੇ ਨਵ-ਜੰਮੀਆਂ 50 ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਐਸ.ਡੀ.ਐਮ. ਜਗਰਾਉਂ ਡਾ: ਬਲਜਿੰਦਰ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾ: ਢਿੱਲੋਂ ਨੇ ਆਖਿਆ ਕਿ ਔਰਤਾਂ ਨੂੰ ਸਮਾਜ ਵਿਚ ਆਪਣਾ ਉੱਚਾ ਦਰਜਾ ਹਾਸਲ ਕਰਨ ਲਈ ਖ਼ੁਦ ਵੀ ਹੰਭਲਾ ਮਾਰਨਾ ਚਾਹੀਦਾ ਹੈ ਤੇ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਬੇਟੀਆਂ ਨੂੰ ਆਪਣੇ ਬੇਟਿਆਂ ਵਾਂਗ ਪੜ੍ਹਾਈ ਲਈ ਅੱਗੇ ਲਿਆਉਣ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਵੀ ਹਾਜ਼ਰੀ ਭਰਦੇ ਹੋਏ ਭਰੂਨ ਹੱਤਿਆ ਜਿਹੀ ਲਾਹਨਤ ਨੂੰ ਦੂਰ ਕਰਨ ਲਈ ਔਰਤਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਡਾ: ਜਸਕਰਨ ਸਿੰਘ, ਮਾ: ਇੰਦਰਜੀਤ ਸਿੰਘ, ਸਿਹਤ ਇੰਸ: ਬਲਵਿੰਦਰਪਾਲ ਸਿੰਘ, ਮਾ: ਇੰਦਰ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |

ਮੋਗੇ ਸਿਵਲ ਹਸਪਤਾਲ ਦੇ ਡਾਕਟਰਾਂ ਦੀਆਂ ਗਲਤੀਆਂ ਕਾਰਨ ਜਨਮ ਤੋਂ ਬਾਅਦ ਬੱਚੇ ਦੀ ਮੌਤ

ਮੋਗਾ,ਜਨਵਰੀ 2020- (ਰਾਣਾ ਸੇਖਦੌਲਤ)   

ਅੱਜ ਮੋਗੇ ਦੇ ਪਿੰਡ ਬਾਜੇਕੇ ਇਕ ਲੜਕੀ ਦੇ ਗਰਭ ਵਿਚ ਪਲ ਰਹੇ ਬੱਚੇ ਦੀ ਮੌਤ ਹੋ ਗਈ ਹੈ ਮਤਾਬਿਕ ਜਾਣਕਾਰੀ ਅਨਸਾਰ ਅਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਪਿੰਡ ਬਾਜੇਕੇ ਤਹਿਸੀਲ ਧਰਮਕੋਟ ਜਿਲ੍ਹਾ ਮੋਗਾ ਦੇ ਰਹਿਣ ਵਾਲੀ ਹੈ ਜੌ ਕਿ ਆਪਣਾ ਡਲੇਵੀਰੀ ਕੇਸ ਕਰਵਾਉਣ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਹੋਣ ਲਈ ਗਈ ਕਿਓਕਿ ਡਾਕਟਰਾਂ ਨੇ ਹੀ ਉਸ ਨੂੰ 16 ਜਨਵਰੀ ਤਾਰੀਖ਼ ਦਿੱਤੀ ਸੀ ਪਰ ਅੱਜ ਜਦੋਂ ਉਹ ਹਸਪਤਾਲ ਗਈ ਤਾਂ ਡਾਕਟਰਾਂ ਨੇ ਉਸ ਨੂੰ ਦਵਾਈ ਦੇ ਕਿ ਤੁਰਨ ਨੂੰ ਕਿਹਾ  ਪਰ ਅਮਨਦੀਪ ਕੌਰ ਨੇ ਬਹੁਤ ਡਾਕਟਰਾਂ ਨੂੰ ਕਿਹਾ ਕਿ ਬਹੁਤ ਦਰਦ ਹੋ ਰਹੀ ਹੈ ਪਰ ਡਾਕਟਰਾਂ ਨੇ ਇਕ ਨਾ ਸੁਣੀ ਅਚਾਨਕ ਜਦ ਅਮਨਦੀਪ ਕੌਰ ਤੁਰ ਰਹੀ ਸੀ ਤਾਂ ਉਸ ਦੀ ਡਿਲਵੀਰੀ ਹਸਪਤਾਲ ਦੇ ਬਾਹਰ ਹੋ ਗਈ ਪਰ ਬੱਚਾ ਹੇਠਾ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ ਅਮਨਦੀਪ ਕੌਰ ਨੇ ਬਹੁਤ ਟਾਈਮ ਬਾਦ ਇਹ ਬੱਚਾ ਲਿਆ ਸੀ ਮੌਕੇ ਤੇ ਲੋਕਾਂ ਨੇ ਇਕੱਠੇ ਹੋ ਕੇ ਸਿਵਲ ਹਸਪਤਾਲ ਮੋਗੇ ਦੇ ਡਾਕਟਰਾਂ ਦੀਆਂ ਗਲਤੀਆਂ ਪਰਦਾ ਫਾਸ ਕਰਦੇ ਹੋਏ  ਹਸਪਤਾਲ ਦੇ ਬਾਹਰ ਧਰਨਾ  ਲਾਇਆ ਪਰ ਅਮਨਦੀਪ ਕੌਰ ਰੋ ਰੋ ਕੇ ਆਪਣੇ ਲਈ ਇਨਸਾਫ ਦੀ ਮੰਗ ਕਰ ਰਹੀ ਸੀ 

ਅਕਾਲੀ ਦਲ ਦੀ ਸਰਕਾਰ ਸਮੇਂ ਅਹੁਦੇਦਾਰੀਆਂ ਦਾ ਆਨੰਦ ਮਾਨਣ ਵਾਲੇ ਆਗੂਆਂ ਨੇ ਪਾਰਟੀ ਦੀ ਪਿੱਠ ਚ ਛੁਰਾ ਮਾਰਿਆ-ਰਿੰਕਾ ਕੁਤਬਾ ਬਾਹਮਣੀਆਂ

ਢੀਂਡਸਾ ਪਰਿਵਾਰ ਦੀਆਂ ਗਲਤ ਨੀਤੀਆਂ ਕਾਰਨ ਸੰਗਰੂਰ ਤੇ ਬਰਨਾਲਾ ਚ ਗਿਰਾਫ ਡਿੱਗਿਆ

ਮਹਿਲ ਕਲਾਂ ਵਿਖੇ ਅਕਾਲੀ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ

ਮਹਿਲ ਕਲਾਂ/ਬਰਨਾਲਾ,ਜਨਵਰੀ 2020-( ਗੁਰਸੇਵਕ ਸੋਹੀ  )-

 ਰਾਜ  ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੀਤੀ ਵਿਰੋਧਤਾ ਦਾ ਅਸਰ ਹੁਣ ਹੇਠਲੇ ਪੱਧਰ ਤੇ ਵੀ ਵੇਖਣ ਨੂੰ ਮਿਲ ਰਿਹਾ ਹੈ । ਬੀਤੇ ਕੱਲ੍ਹ ਸੁਖਦੇਵ ਸਿੰਘ ਢੀਂਡਸਾ ਸਮਰਥਕਾਂ ਵੱਲੋਂ ਮਹਿਲ ਕਲਾਂ ਵਿਖੇ ਉਨ੍ਹਾਂ ਦੇ ਹੱਕ ਵਿੱਚ ਕੀਤੀ ਕਾਨਫਰੰਸ ਤੋਂ ਬਾਅਦ ਅੱਜ ਸੀਨੀਅਰ ਦਲਿਤ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਆਪਣੇ ਸਮਰਥਕਾਂ ਨਾਲ ਗੋਲਡਨ ਕਲੋਨੀ ਮਹਿਲ ਕਲਾਂ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਰਿੰਕਾ ਬਾਹਮਣੀਆਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਸੁਖਦੇਵ ਸਿੰਘ ਢੀਂਡਸਾ ਅਤੇ  ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਸਮੇਤ ਹਲਕਾ ਮਹਿਲ ਕਲਾਂ ਦੀ ਪ੍ਰੈੱਸ ਕਾਨਫਰੰਸ ਕਰਨ ਵਾਲੇ ਉਕਤ ਆਗੂਆਂ ਨੇ ਵੀ ਚੇਅਰਮੈਨੀਆਂ ਸਮੇਤ ਹੋਰ ਵੱਡੇ ਵੱਡੇ ਅਹੁਦੇ ਲੈ ਕੇ ਪਾਰਟੀ ਦੀ ਚੌਧਰ ਦਾ ਨਿੱਘ ਮਾਣਿਆ ਹੈ ।ਉਹ ਹੁਣ ਪਾਰਟੀ ਦੇ ਔਖੇ ਸਮੇਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ ਤੇ ਸਿਧਾਂਤਾਂ ਤੇ ਪਰਿਵਾਰਵਾਦ ਦੀ ਗੱਲ ਕਰ ਰਹੇ ਹਨ । ਰਿੰਕਾ ਬਾਹਮਣੀਆਂ ਨੇ ਕਿਹਾ ਕਿ ਸ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ  ਢੀਂਡਸਾ ਪਰਿਵਾਰ ਸਮੇਤ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੱਡੇ ਵੱਡੇ ਅਹੁਦੇ  ਤੇ ਟਿਕਟਾਂ ਦੇ ਕੇ ਨਿਵਾਜਿਆ ਹੈ । ਉਨ੍ਹਾਂ ਕਿਹਾ ਕਿ ਜੋ ਆਗੂ ਹੁਣ ਪ੍ਰੈੱਸ ਕਾਨਫਰੰਸਾਂ ਕਰ ਰਹੇ ਉਨ੍ਹਾਂ ਨੇ ਪਹਿਲਾਂ ਵੀ ਪਾਰਟੀ ਵਿੱਚ ਰਹਿ ਕੇ ਪਾਰਟੀ ਦੀ ਵਿਰੋਧਤਾ ਕੀਤੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣ ਮੈਦਾਨ ਚ ਉਤਾਰੇ ਸਵਰਗੀ ਗੋਬਿੰਦ ਸਿੰਘ ਕਾਂਝਲਾ ਦਾ ਸ਼ਰੇਆਮ ਵਿਰੋਧ ,2011 ਵਿੱਚ ਸੰਤ ਦਰਬਾਰ ਸਿੰਘ ਛੀਨੀਵਾਲ ਦੀ ਸ਼੍ਰੋਮਣੀ ਕਮੇਟੀ ਚੋਣ ,2008 ਵਿੱਚ ਜਥੇ ਅਜਮੇਰ ਸਿੰਘ ਦੀ ਜ਼ਿਲ੍ਹਾ ਪ੍ਰੀਸ਼ਦ ਚੋਣ 2013 ਚ ਬੀਬੀ ਬਲਵੰਤ ਕੌਰ ਦੀ ਚੋਣ ,2013 ਚ ਮੁਕੰਦ ਸਿੰਘ ਕੁਤਬਾ ਦੀ ਬਲਾਕ ਸੰਮਤੀ ਚੋਣ ਅਤੇ 2017  ਚ ਸ ਅਜੀਤ ਸਿੰਘ ਸ਼ਾਂਤ ਦੀ  ਵਿਧਾਨ ਸਭਾ ਚੋਣ ਸਮੇਂ ਅੰਦਰ ਖਾਤੇ ਭਾਰੀ ਵਿਰੋਧ ਕੀਤਾ ਸੀ ।ਜਿਸ ਦਾ ਖਮਿਆਜ਼ਾ ਅਕਾਲੀ ਦਲ ਨੂੰ ਉਕਤ ਚੋਣਾਂ ਹਾਰ ਕੇ ਝੱਲਣਾ ਪਿਆ ।ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੁੱਖ ਦਾ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵੀ ਦਿਖਾਇਆ ਸੀ ,ਪਰ ਆਪਣੀਆਂ ਚਾਪਲੂਸੀਆਂ ਕਾਰਨ ਪਾਰਟੀ ਚ ਫਿਰ ਸਰਗਰਮ ਹੋਏ ਤੇ ਪਾਰਟੀ ਚ ਧੜੇਬੰਦੀ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ । ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਆਗੂਆਂ ਨੂੰ ਅਹੁਦੇਦਾਰੀਆਂ ਦਾ ਅਨੰਦ ਮਾਣਦੇ ਸਨ । ਉਸ ਸਮੇਂ ਸੁਖਬੀਰ ਬਾਦਲ ਜੀ ਚੰਗੇ ਲੱਗਦੇ ਸਨ ਹੁਣ ਪਰਿਵਾਰਵਾਦ ਦਾ ਢੰਡੋਰਾ ਪਿੱਟ ਰਹੇ ਹਨ ।ਅਖੀਰ ਵਿੱਚ ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਚ ਹਲਕਾ ਮਹਿਲ ਕਲਾਂ ਵਿਖੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਦੇਖ ਰੇਖ ਅਤੇ ਰਿਜ਼ਰਵ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਵੱਡੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸਮੂਹ ਅਕਾਲੀ ਵਰਕਰ ਪਾਰਟੀ ਨਾਲ ਚਟਾਨ ਵਾਂਗ ਖੜ੍ਹੀਆਂ ਦੇ ਪਾਰਟੀ ਕਾਂਸ਼ੀ ਵਿਸ਼ਨੂੰ ਬਾਦਲ ਦੀ ਸੋਚ ਤੇ ਪਹਿਰਾ ਦੇਣਗੇ । ਇਸ ਮੌਕੇ ਦਲਿਤ ਆਗੂ ਗੁਰਮੇਲ ਸਿੰਘ ਨਿਹਾਲੂਵਾਲ ,ਡਾ ਗੁਰਪ੍ਰੀਤ ਸਿੰਘ ਨਾਹਰ ,ਮਹਿੰਦਰ ਸਿੰਘ ਸਹੋਤਾ ਮਹਿਲ ਕਲਾਂ, ਗੁਰਦਿਆਲ ਸਿੰਘ ਬਾਹਮਣੀਆਂ, ਅਜਮੇਰ ਸਿੰਘ ਭੱਠਲ ਮਹਿਲ ਕਲਾਂ, ਕੇਵਲ ਸਿੰਘ ਮਹਿਲਕਲਾਂ ,ਅੰਮ੍ਰਿਤਪਾਲ ਸਿੰਘ ਕਲਾਲ ਮਾਜਰਾ ,ਜਗਦੇਵ ਸਿੰਘ ਮਹਿਲ ਕਲਾਂ, ਬੇਅੰਤ ਸਿੰਘ ਮਹਿਲ ਕਲਾਂ ,ਹਰਕੋਮਲ ਸਿੰਘ ਮਹਿਲ ਕਲਾਂ, ਕੇਵਲ ਸਿੰਘ ,ਅਵਤਾਰ ਸਿੰਘ ਕਲਾਲ ਮਾਜਰਾ, ਹਰਦੀਪ ਸਿੰਘ ਕਲਾਲਾ ,ਸਤਕਰਤਾਰ ਸਿੰਘ, ਨੇਕ ਸਿੰਘ ਸਹੋਤਾ ਸਮੇਤ ਵੱਡੀ ਗਿਣਤੀ  ਚ ਅਕਾਲੀ ਵਰਕਰ ਹਾਜ਼ਰ ਸਨ

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਜੋ ਕਿ ਸਿਿਖਆ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਬਣ ਚੁੱਕੀ ਹੈ ਅਤੇ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਿਖੇ ਵੱਖ – ਵੱਖ ਸਮੇਂ ਤੇ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ। ਵਿਖੇ ਅੱਜ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪਿੰ੍ਰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ, ਅਧਿਆਪਕਾਂ ਅਤੇ ਧੀਆਂ ਨਾਲ ਮਿਲ ਕੇ ਧੂਣੀ ਬਾਲਣ ਦੀ ਰਸਮ ਅਦਾ ਕੀਤੀ ਗਈ। ਸਮੂਹ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਧੂਣੀ ਉੱਪਰ ਤਿਲ ਵੀ ਸੁੱਟੇ ਗਏ। ਇਸ ਉਪਰੰਤ ਉਨ੍ਹਾਂ ਦੁਆਰਾ ਇਸ ਉਪਰੰਤ ਨੰਨ੍ਹੇ – ਮੁੰਨ੍ਹੇ ਸਕੂਲੀ ਵਿਿਦਆਰਥੀਆਂ ਦੁਆਰਾ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ ਅਤੇ ਵੱਡੇ ਬੱਚਿਆਂ ਵੱਲੋਂ ਸਕੂਲ ਵਿਖੇ ਲੋਹੜੀ ਵੀ ਮੰਗੀ ਗਈ।

ਇਸ ਉਪਰੰਤ ਪਿੰ੍ਰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ ਦੁਆਰਾ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਅਤੇ ਮਰਕ ਸਕਰਾਂਤੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਬੱਚਿਆਂ ਨੂੰ ਲੋਹੜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਦੀ ਮਹਾਨਤਾ ਬਾਰੇ ਦੱਸਿਆਂ ਗਿਆ। ਉਨ੍ਹਾਂ ਇਸ ਤਿਉਹਾਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਅਤੇ ਲੜਕੇ – ਲੜਕੀ ਦਾ ਭੇਦ ਮਿਟਾ ਕੇ ਖੁਸੀਆਂ ਨਾਲ ਇਹ ਤਿਉਹਾਰ ਮਨਾਉਣ ਦੀ ਸਭ ਨੂੰ ਅਪੀਲ ਕੀਤੀ।

ਇਸ ਮੌਕੇ ਸਕੂਲ ਸ਼੍ਰੀ ਸਤੀਸ਼ ਕਾਲੜਾ ਜੀ ਦੀ ਦੁਆਰਾ ਵੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਉਣ ਤੇ ਸਕੂਲ ਪ੍ਰਿੰਸੀਪਲ ਅਧਿਆਪਕਾ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਉਹਨਾਂ ਵਿਸਥਾਰ ਸਹਿਤ ਦੁੱਲਾ ਭੱਟੀ, ਸੁੰਦਰੀ ਅਤੇ ਮੁੰਦਰੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ। ਇਸ ਉਪਰੰਤ ਸਭ ਅਧਿਆਪਕਾਂ ਬੱਚਿਆਂ ਡਰਾਇਵਰਾਂ, ਹੈਲਪਰਾਂ ਅਤੇ ਪੀਅਨਸ ਨੂੰ ਲੋਹੜੀ ਦੇ ਤੌਰ ਤੇ ਮੰੂਗਫਲੀ ਅਤੇ ਰਿਉੜੀਆਂ ਆਦਿ ਦਿੱਤੀਆਂ ਗਈਆਂ। ਇਸ ਮੌਕੇ ਸਮੂੂਹ ਮੈਨੇਜਮਂੈਟ ਮੈਂਬਰ ਜਿਸ ਵਿੱਚ ਚੈਅਰਮੈਨ ਸ਼੍ਰੀ ਸਤੀਸ਼ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਹਾਜਰ ਸਨ।

72ਵੇਂ ਫੌਜ ਦਿਵਸ ਮੌਕੇ ਮਿੰਨੀ ਮੈਰਾਥਨ ਦਾ ਆਯੋਜਨ

ਭਾਰਤੀ ਫੌਜ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ - ਬ੍ਰਿਗੇਡੀਅਰ ਮਨੀਸ਼ ਅਰੋੜਾ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- 

ਲੁਧਿਆਣਾ, 15 ਜਨਵਰੀ (000) - 72ਵੇਂ ਫੌਜ ਦਿਵਸ ਮੌਕੇ ਮਿੰਨੀ ਮੈਰਾਥਨ ਦਾ ਆਯੋਜਨ ਸ਼ਹਿਰ ਵਿੱਚ ਕੀਤਾ ਗਿਆ ਜਿਸ ਵਿੱਚ 100 ਤੋਂ ਵਧੇਰੇ ਫੌਜੀ ਜਵਾਨਾ ਅਤੇ 600 ਤੋਂ ਵਧੇਰੇ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਹ ਮੈਰਾਥਨ ਸਵੇਰੇ 6:30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਰਵਾਨਾ ਹੋ ਕੇ ਵਾਇਆ ਦੁਰਗਾ ਮਾਤਾ ਮੰਦਿਰ, ਭਾਰਤ ਨਗਰ ਚੌਂਕ, ਭਾਈਵਾਲਾ ਚੌੱਕ, ਆਰਤੀ ਚੌਂਕ, ਘੁਮਾਰ ਮੰਡੀ, ਫੁਆਰਾ ਚੌਂਕ ਹੁੰਦੀ ਹੋਈ ਵਾਪਿਸ ਗੁਰੂ ਨਾਨਕ ਸਟੇਡੀਅਮ ਆ ਕੇ ਖ਼ਤਮ ਹੋਈ। ਇਸ ਦੌੜ ਦਾ ਆਯੋਜਨ ਢੋਲੇਵਾਲ ਮਿਲੀਟਰੀ ਕੰਪਲੈਕਸ ਵਿੱਚ ਤਾਇਨਾਤ ਬਾਜ਼ਰਾ ਏਅਰ ਡਿਫੈਂਸ ਬ੍ਰਿਗੇਡ ਵੱਲੋਂ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ਬ੍ਰਿਗੇਡੀਅਰ ਮਨੀਸ਼ ਅਰੋੜਾ ਸਨ ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਸ ਮੈਰਾਥਨ ਦਾ ਆਯੋਜਨ ਕਰਨ ਪਿੱਛੇ ਮਕਸਦ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰਨਾ ਅਤੇ ਨੌਜਵਾਨਾਂ ਨੂੰ ਭਾਰਤੀ ਫੌਜ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇਸ਼ ਅਤੇ ਦੇਸ਼ ਵਾਸੀਆਂ ਲਈ ਹਮੇਸ਼ਾ ਹਾਜ਼ਰ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤੀ ਫੌਜ ਦਾ ਹਿੱਸਾ ਬਣਕੇ ਦੇਸ਼ ਸੇਵਾ ਲਈ ਅੱਗੇ ਆਉਣ। ਇਸ ਮੈਰਾਥਨ ਦੌੜ ਵਿੱਚ 15 ਸਾਲ ਤੱਕ ਦੇ ਲੜਕਿਆਂ, ਲੜਕੀਆਂ ਅਤੇ 15 ਸਾਲ ਤੋਂ ਉੱਪਰ ਵਾਲੀਆਂ ਲੜਕੀਆਂ ਅਤੇ ਔਰਤਾਂ ਲਈ 5 ਕਿਲੋਮੀਟਰ ਦੀ ਮਿੰਨੀ ਮੈਰਾਥਨ ਅਤੇ 15 ਸਾਲ ਤੋਂ ਉੱਪਰ ਵਾਲੇ ਲੜਕਿਆਂ ਲਈ 10 ਕਿਲੋਮੀਟਰ ਦੀ ਮਿੰਨੀ ਮੈਰਾਥਨ ਕਰਵਾਈ ਗਈ। ਮੈਰਾਥਨ ਦੌਰਾਨ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਮੈਡਲ, ਸਰਟੀਫਿਕੇਟਾਂ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਸਤਲੁਜ ਵੈਲਫੇਅਰ ਪੈ੍ਰਸ ਕਲੱਬ ਵਲੋ ਪੱਤਰਕਾਰਾਂ ਦੀਆਂ ਮੁਸ਼ਕਲਾਂ ਤੇ ਵਿਚਾਰ ਵਿਟਾਦਰਾ ਕੀਤਾ ਗਿਆ,ਪੈ੍ਰਸ ਕਲੱਬ ਦੀ ਅਗਲੀ ਮੀਟਿੰਗ 8 ਫਰਵਰੀ ਨੂੰ ਭੰੂਦੜੀ ਵਿੱਚ

ਸਿੱਧਵਾਂ ਬੇਟ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ )-

ਇਥੋ ਥੋੜੀ ਦੂਰ ਕਸਬਾ ਹੰਬੜ੍ਹਾ ਵਿਖੇ ਸਤਲੁਜ ਵੈਲਫੇਅਰ ਪੈ੍ਰਸ ਕਲੱਬ ਰਜਿ. ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਦਰਾ ਹੋਇਆ।ਕਲੱਬ ਦੇ ਪ੍ਰਧਾਨ ਬਲਵੀਰ ਸਿੰਘ ਰਾਣਾ ਅਥੇ ਚੇਅਰਮੈਨ ਸਤਿਨਾਮ ਸਿੰਘ ਹੰਬੜਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਬ ਦੀ ਅਗਲੀ ਮੀਟਿੰਗ 8 ਫਰਵਰੀ ਨੂੰ ਭੂੰਦੜੀ ਵਿਖੇ ਰੱਖੀ ਜਾਵੇਗੀ ਜਿਸ ਵਿੱਚ ਸਮੂਹ ਕਲੱਬ ਦੇ ਮੈਂਬਰਾਂ ਨੂੰ ਮੀਟਿੰਗ 'ਚ ਪੱੁਜਣ ਦੀ ਅਪੀਲ ਕੀਤੀ।ਇਸ ਮੌਕੇ ਕਲੱਬ ਵੱਲੋ ਪੱਤਰਕਾਰ ਕੁਲਦੀਪ ਮਾਨ ਨੂੰ ਭੂੰਦੜੀ,ਹਰਵਿੰਦਰ ਮਕੱੜ ਨੂੰ ਹੰਬੜਾਂ,ਅਮਰ ਸਿੰਘ ਲਾਡੋਵਾਲ,ਮਲਕੀਤ ਸਿੰਘ ਮੱੁਲਾਂਪੁਰ ਦਾਖਾ ਤੋ ਕਲੱਬ ਦੇ ਮੀਤ ਪ੍ਰਧਾਨ ਬਣਾਇਆ ਗਿਆ।ਰਵੀ ਗਾਦੜਾ ਨੂੰ ਕਲੱਬ ਦਾ ਖਜ਼ਾਨਚੀ ਤੇ ਮੀਡੀਆ ਸਲਾਹਕਾਰ ਅਤੇ ਸਵਰਨ ਗੌਸਪੁਰੀ ਨੂੰ ਕਲੱਬ ਦਾ ਸਕੱਤਰ ਬਣਾਇਆ ਗਿਆ।ਇਸ ਮੌਕੇ ਕਲੱਬ ਵਲੋ ਪੱਤਰਕਾਰਾਂ ਨੂੰ ਸ਼ਨਾਖਤੀ ਕਾਰਡ ਬਣਾਉਣ ਲਈ ਸਮੂਹ ਪੱਤਰਕਾਰਾਂ ਸਮੇ ਸਿਰ ਪੁਜਣ।ਇਸ ਮੌਕੇ ਬਹੁਤ ਸਾਰੇ ਪੱਤਰਕਾਰ ਹਾਜ਼ਰ ਸਨ।

ਨਾਨਕਸਰ ਵਿਖੇ ਮਹੰਤ ਬਾਬਾ ਪ੍ਰਾਪਤ ਸਿੰਘ ਨਾਨਕਸਰ ਵਾਲਿਆਂ ਦੀ ਸੱਤਵੀ ਬਰਸੀ ਦੇ ਸਮਾਗਮ ਸਮਾਪਤ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ/ ਰਾਣਾ ਸੇਖਦੌਲਤ )-

ਮਹਾਂਪੁਰਖ ਮਹੰਤ ਬਾਬਾ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੀ ਸੱਤਵੀ ਬਰਸੀ ਨਮਿਤ ਸਮਾਗਮ ਸਮਾਪਤ ਹੋਇਆ।ਇਹ ਸਮਾਗਮ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਮੰਹਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਸ ਸਮਾਗਮ ਵਿਚ ਚਲ ਰਹੀਆ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ।ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਮਨ ਦੀ ਸ਼ੁੱਧੀ ਹੀ ਸੱੁਖਾਂ ਦਾ ਖਜ਼ਾਨਾ ਹੈ।ਇਸ ਸਮੇ ਸਮਾਗਮ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਨਾਨਕਸਰ,ਬਾਬਾ ਸੇਵਾ ਸਿੰਘ ਨਾਨਕਸਰ,ਬਾਬਾ ਬਲਵੰਤ ਸਿੰਘ ਸੁਖਨਮੀ ਵਾਲੇ,ਬਾਬਾ ਸਤਿਨਾਮ ਸਿੰਘ ਸੀਸ ਮਹਿਲ,ਬਾਬਾ ਗੇਜਾ ਸਿੰਘ ਨਾਨਕਸਰ,ਬਾਬਾ ਬਲਜਿੰਦਰ ਸਿੰਘ ਚਰਨਘਾਟ,ਅਦਿ ਨੇ ਪ੍ਰਵਚਰ ਅਤੇ ਕੀਰਤਨ ਵਿਿਖਆਨ ਕਰਕੇ ਸੰਗਤਾਂ ਨੂੰ ਮੰਹਤ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੇ ਜੀਵਨ ਪ੍ਰਤੀ ਜਾਣੰੂ ਕਰਵਾਇਆ।

ਸ਼ਹਿਰ ਰਾਏਕੋਟ 'ਚ 30 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਰਵਾਇਆ ਕੰਮ ਸ਼ੁਰੂ, ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਲੱਗੇਗਾ 'ਸੀਵਰੇਜ ਟਰੀਟਮੈਂਟ ਪਲਾਂਟ'
ਰਾਏਕੋਟ/ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਰਾਏਕੋਟ ਸ਼ਹਿਰ 'ਚ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਰੂਪ ਧਾਰਨ ਕਰ ਚੁੱਕੀ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ ਸੀਵਰੇਜ ਬੋਰਡ ਵੱਲੋਂ ਸੀਵਰੇਜ ਕੰਮਾਂ ਦੀ ਰਸਮੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕਰਵਾਈ ਗਈ, ਜਿਸ ਤਹਿਤ ਸ਼ਹਿਰ 'ਚ ਬਣਨ ਵਾਲੇ ਵੱਧ ਸਮਰੱਥਾ ਵਾਲੇ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਐਸ.ਡੀ.ਐਮ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਬੋਪਾਰਾਏ, ਐਕਸੀਅਨ ਜੀ.ਪੀ ਸਿੰਘ, ਈ.ਓ ਅਮਰਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਦੀ ਮੌਜ਼ੂਦਗੀ ਰੱਖਿਆ ਗਿਆ। ਵੱਖ-ਵੱਖ ਗੇੜਾਂ ਵਿੱਚ ਇਸ ਪ੍ਰੋਜੈਕਟ 'ਤੇ ਕੁੱਲ 30 ਕਰੋੜ ਰੁਪਏ ਖਰਚੇ ਜਾਣਗੇ। ਅਮਰ ਸਿੰਘ ਨੇ ਦੱਸਿਆ ਕਿ ਹੁਡਕੋ ਪ੍ਰੋਜੈਕਟ ਅਧੀਨ ਕੀਤੇ ਜਾ ਰਹੇ ਇਸ ਪਹਿਲੇ ਗੇੜ ਦੇ ਕੰਮ 'ਤੇ 2.92 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰੋਜੈਕਟ ਅਗਲੇ 9 ਮਹੀਨੇ ਵਿੱਚ ਮੁਕੰਮਲ ਕਰਨ ਦਾ ਟੀਚਾ ਹੈ। ਉਨਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਤਿੰਨ ਹਿੱਸਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ, ਜਿਸ ਵਿੱਚ 750 ਮੀਟਰ ਮੇਨ ਸੀਵਰ ਲਾਈਨ, 1790 ਰਾਈਜ਼ਿੰਗ ਮੇਨ ਲਾਈਨ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਵਿਸਤਾਰ ਕੀਤਾ ਜਾਵੇਗਾ। ਇਸ ਤਰਾਂ ਸ਼ਹਿਰ ਦੇ ਸੀਵਰੇਜ਼ ਦੀ ਕਪੈਸਟੀ ਵਿੱਚ ਵੱਡੀ ਪੱਧਰ 'ਤੇ ਵਾਧਾ ਹੋ ਜਾਵੇਗਾ। ਉਨਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ 25 ਕਿਲੋਮੀਟਰ ਸੀਵਰੇਜ ਲਾਈਨ ਕੰਮ ਕਰ ਰਹੀ ਹੈ, ਜੋ ਕਿ ਪੁਰਾਣੀ ਅਤੇ ਤੰਗ ਹੈ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਰੁਕਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹਿਰ ਦਾ ਗੰਦਾ ਪਾਣੀ ਸ਼ਹਿਰ ਦੇ ਬਾਹਰੋਂ-ਬਾਹਰੋਂ ਕੱਚਾ ਕਿਲਾ ਡਰੇਨ ਵਿੱਚ ਪਾ ਦਿੱਤਾ ਜਾਵੇਗਾ। ਡਾ. ਅਮਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ 'ਸੀਵਰੇਜ ਟਰੀਟਮੈਂਟ ਪਲਾਂਟ' ਵੀ ਲਗਾਇਆ ਜਾਵੇਗਾ, ਜਿਸ ਦੀ ਟੈਂਡਰ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਅੱਜ ਸ਼ਹਿਰ ਦੇ ਪੰਪਿੰਗ ਸਟੇਸ਼ਨ ਦੀ ਸਮਰੱਥਾ 10 ਤੋਂ ਵਧਾ ਕੇ 23 ਐਮ.ਐਲ.ਡੀ ਤੱਕ ਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ 50 ਕਿ. ਮੀ. ਸੀਵਰੇਜ ਲਾਈਨ ਵੀ ਪਾਈ ਜਾਵੇਗੀ, ਜਿਸ ਦੇ ਪੈਣ ਤੋਂ ਬਾਅਦ ਸ਼ਹਿਰ 'ਚ ਗੰਦੇ ਪਾਣੀ ਦੇ ਓਵਰ ਫਲੋਅ ਹੋਣ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਵਿੱਚ ਐਲ.ਈ.ਡੀ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਉਹ ਛੇਤੀ ਹੀ ਰਾਏਕੋਟ ਸ਼ਹਿਰ ਵਾਸੀਆਂ ਨੂੰ ਗੈਸ ਪਾਈਪ ਲਾਈਨ ਸਪਲਾਈ ਦੀ ਸੁਵਿਧਾ ਵੀ ਮੁਹੱਈਆ ਕਰਵਾ ਦੇਣਗੇ। ਉਨਾਂ ਰਾਏਕੋਟ ਸ਼ਹਿਰ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣ ਦਾ ਜੋ ਵਾਅਦਾ ਸ਼ਹਿਰ ਵਾਸੀਆਂ ਨਾਲ ਕੀਤਾ ਹੈ ਉਹ ਉਸ ਵਾਅਦੇ ਨੂੰ ਹਰ ਹਾਲਤ ਵਿੱਚ ਪੂਰਾ ਕਰਨਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਪਾਲ ਸਿੰਘ ਗੋਂਦਵਾਲ, ਵਾਈਸ ਚੇਅਰਮੈਨ ਸੁਦਰਸ਼ਨ ਜੋਸ਼ੀ, ਏਬੰਤ ਜੈਨ, ਵਿਨੋਦ ਜੈਨ ਰਾਜੂ, ਬਲਜਿੰਦਰ ਸਿੰਘ ਰਿੰਪਾ, ਪ੍ਰਭਦੀਪ ਸਿੰਘ ਗਰੇਵਾਲ, ਕਮਲਪ੍ਰੀਤ ਸਿੰਘ ਨੱਥੋਵਾਲ, ਨਰੈਣ ਦੱਤ ਕੌਸ਼ਿਕ, ਕੌਂਸਲਰ ਹਰਵਿੰਦਰ ਸਿੰਘ ਬਿੱਟੂ, ਬਲਜਿੰਦਰ ਸਿੰਘ ਗਰੇਵਾਲ, ਠੇਕੇਦਾਰ ਮੁਖਤਿਆਰ ਸਿੰਘ, ਗੋਪਾਲ ਜੋਸ਼ੀ, ਮੰਗਤ ਰਾਏ ਬਾਂਸਲ, ਵਰਿੰਦਰ ਕੁਮਾਰ ਕਾਲਾ, ਸੁਖਪਾਲ ਸਿੰਘ ਕਾਕੂ, ਰਜਿੰਦਰ ਭੀਲ, ਸੋਹਣ ਸਿੰਘ ਬੁਰਜ, ਮੇਜਰ ਗਿੱਲ, ਸੁਮਨਦੀਪ ਸਿੰਘ ਦੀਪਾ, ਪਟਵਾਰੀ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜ਼ੂਦ ਸਨ।

ਮਗਸੀਪਾ ਵੱਲੋਂ ਸੂਚਨਾ ਅਧਿਕਾਰ ਐਕਟ ਸਬੰਧੀ ਬਲਾਕ ਲੈਵਲ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਆਯੋਜਿਤ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

 ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਇੱਕ ਦਿਨ ਦਾ ਬਲਾਕ ਲੈਵਲ ਜਾਗਰੂਕਤਾ ਪ੍ਰੋਗਰਾਮ ਸੂਚਨਾ ਅਧਿਕਾਰ ਐਕਟ, 2005 ਵਿਸ਼ੇ ਤੇ ਏ.ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਵੱਲੋਂ ਸਪੋਂਸਰ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 80 ਦੇ ਕਰੀਬ ਭਾਗੀਦਾਰਾਂ ਨੇ ਭਾਗ ਲਿਆ, ਜਿਸ ਵਿੱਚ ਵਿਸ਼ੇਸ਼ ਤੋਰ ਤੇ ਮੋਹਿਤ ਕਲਿਆਣ, ਬੀ.ਡੀ.ਪੀ.ਓ. ਖੰਨਾ, ਉਮਾ ਦੱਤ ਸ਼ਰਮਾ, ਏ.ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ, ਪੰਚਾਇਤ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਯੂਥ ਕਲੱਬ ਮੈਂਬਰਾਂ ਨੇ ਭਾਗ ਲਿਆ। ਜਰਨੈਲ ਸਿੰਘ, ਕੋਰਸ ਡਾਇਰੈਕਟਰ (ਆਰ.ਟੀ.ਆਈ.), ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਕਰਦਿੰਆ ਕਿਹਾ ਕਿ ਸੂਚਨਾ ਅਧਿਕਾਰ ਐਕਟ ਲੋਕ ਪੱਖੀ ਕਾਨੂੰਨ ਹੈ। ਇਸ ਕਨੂੰਨ ਤਹਿਤ ਸਰਕਾਰੀ ਵਿਭਾਗਾਂ ਵਿੱਚ ਪਾਰਦਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਵੱਡੇ ਪੱਧਰ 'ਤੇ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਇਸ ਐਕਟ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਵਿੱਚ ਵਾਧਾ ਕੀਤਾ ਹੈ ਅਤੇ ਇਸ ਤਰ੍ਹਾਂ ਵਧੀਆ ਭਲਾਈ ਰਾਜ ਦੇ ਟੀਚਿਆਂ ਨੂੰ ਪੂਰਾ ਕੀਤਾ ਹੈ। ਉਨਾਂ ਵੱਲੋਂ ਭਾਗੀਦਾਰਾਂ ਨੂੰ ਇਸ ਐਕਟ ਦੀਆਂ ਧਾਰਾਵਾਂ ਨਾਲ ਵੱਧ ਤੋਂ ਵੱਧ ਜਾਣੂ ਹੋਣ ਲਈ ਉਤਸ਼ਾਹਿਤ ਕੀਤਾ ਗਿਆ, ਜੋ ਕਿ ਉਨ੍ਹਾਂ ਲਈ ਰੋਜ਼ਾਨਾ ਜਿੰਦਗੀ ਵਿੱਚ ਮਦਦਗਾਰ ਹੋਣਗੇ। ਉਨਾਂ ਦੱਸਿਆ ਕਿ ਮਗਸੀਪਾ ਵੱਲੋਂ ਕਰਨ ਬੀਰ ਸਿੰਘ ਸਿੱਧੂ, ਆਈ.ਏ.ਐੱਸ., ਸਪੈਸ਼ਲ ਮੁੱਖ ਸਕੱਤਰ (ਪੰਜਾਬ ਸਰਕਾਰ) -ਕਮ- ਡਾਇਰੈਕਟਰ ਜਨਰਲ, ਮਗਸੀਪਾ ਅਤੇ ਸ਼੍ਰੀਮਤੀ ਜਸਪ੍ਰੀਤ ਤਲਵਾੜ, ਆਈ.ਏ.ਐੱਸ., ਸਕੱਤਰ (ਪੰਜਾਬ ਸਰਕਾਰ) -ਕਮ- ਡਾਇਰੈਕਟਰ, ਮਗਸੀਪਾ ਦੀ ਯੋਗ ਅਗਵਾਈ ਹੇਠ ਸਿਖਲਾਈ ਪ੍ਰੋਗਰਾਮਾਂ ਦੇ ਦਾਇਰੇ ਦਾ ਵਿਸਥਾਰ ਕਰਦਿੰਆ ਇਸ ਚਾਲੂ ਵਿੱਤੀ ਸਾਲ ਵਿੱਚ 270 ਤੋਂ ਵੱਧ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਜਿਨਾਂ ਵਿੱਚ ਸੂਚਨਾ ਅਧਿਕਾਰ ਐਕਟ, 2005 ਵਿਸ਼ੇ ਤੇ ਪ੍ਰੋਗਰਾਮ ਵੀ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ ਸੰਦੀਪ ਕੈਲੇ ਅਤੇ ਉਸਦੀ ਟੀਮ ਵੱਲੋਂ ਨਾਟਕ ਅਤੇ ਲੋਕ ਗੀਤਾਂ ਰਾਹੀ ਭਾਗੀਦਾਰਾਂ ਨੂੰ ਸੂਚਨਾ ਅਧਿਕਾਰ ਐਕਟ 2005 ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਿਸ਼ਾ-ਮਾਹਿਰ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.) ਵੱਲੋਂ ਸੂਚਨਾ ਅਧਿਕਾਰ ਐਕਟ, 2005 ਵਿਸ਼ੇ 'ਤੇ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਭਾਗੀਦਾਰਾਂ ਦੇ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ ਗਏ ਤੇ ਭਾਗੀਦਾਰਾਂ ਵੱਲੋਂ ਸੰਤੁਸ਼ਟੀ ਵੀ ਜਤਾਈ ਗਈ। ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਇਸ ਪ੍ਰੋਗਰਾਮ ਦੇ ਉਦੇਸ਼ਾਂ 'ਤੇ ਚਾਨਣਾ ਪਾਇਆ ਗਿਆ। ਮੋਹਿਤ ਕਲਿਆਣ, ਬੀ.ਡੀ.ਪੀ.ਓ. ਖੰਨਾਂ ਵੱਲੋਂ ਇਹ ਪ੍ਰੋਗਰਾਮ ਕਰਾਉਣ ਲਈ ਮਗਸੀਪਾ ਦਾ ਧੰਨਵਾਦ ਕੀਤਾ ਗਿਆ।