You are here

ਲੁਧਿਆਣਾ

ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਟੀਮ ਗ੍ਰੀਨ ਪੰਜਾਬ ਮਿਸ਼ਨ ਘਰ ਘਰ ਇਹ ਹੋਕਾ ਦੇ ਰਹੀ ਹੈ ਕੇ ਆਪਣੇ ਜਨਮ ਦਿਨ ਤੇ ਵਿਆਹ ਵਰੇਗੰਢ  ਕੇਕ ਕੱਟ ਕੇ ਤੇ ਹੋਰ ਫਜੂਲ ਖਰਚ ਕਰਨ ਦੀ ਵਜ੍ਹਾਏ ਬੂਟੇ ਲਗਾ ਕੇ ਮਨਾਓ, ਟੀਮ ਦੀਆਂ ਕੋਸ਼ਿਸ਼ਾ ਨੂੰ ਉਸ ਸਮੇਂ ਬੂਰ ਪਿਆ ਜਦੋ ਸਰਕਾਰੀ ਪ੍ਰਾਇਮਰੀ ਸੈਂਟਰਲ (ਗਰਲਜ )ਸਕੂਲ ਜਗਰਾਓਂ ਦੀ ਟੀਚਰ ਮੈਡਮ ਰੀਨਾ  ਰਾਣੀ ਜੀ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਬੂਟੇ ਲਗਾ ਕੇ ਮਨਾਉਣ ਲਈ ਟੀਮ ਗ੍ਰੀਨ ਪੰਜਾਬ ਮਿਸ਼ਨ ਨੂੰ ਸੱਦਾ ਦਿੱਤਾ ਅਤੇ ਆਪਣਾਂ ਜਨਮ ਦਿਨ ਸਕੂਲ ਵਿਚ ਬੂਟੇ ਲਗਾ ਕੇ ਮਨਾਇਆ, ਓਹਨਾ ਇਹ ਵੀ ਕਿਹਾ ਕੇ ਇਕ ਭਿਖਾਰੀ ਤੋਂ ਲੈਕੇ ਜੇ ਤੁਸੀ ਅਰਬਪਤੀ ਇਨਸਾਨ ਦੀ ਸੇਵਾ ਕਰਨੀ ਚਾਹੁੰਦੇ ਹੋ ਤਾ ਰੁੱਖ ਲਗਾਉਣ ਤੋਂ ਵਦੀਆ ਹੋਰ ਕੋਈ ਰਸਤਾ ਨਹੀਂ ਕਿਉਂ ਕੇ ਸਾਹ ਸਾਰੇ ਮਨੁੱਖਾ ਨੇ ਏਸੇ ਵਾਤਾਵਰਨ ਵਿੱਚੋ ਲੈਣਾ ਹੈ, ਓਹਨਾ ਸਾਰਿਆਂ ਨੂੰ ਕੁਦਰਤ ਨਾਲ ਜੁੜਨ ਦੀ ਅਪੀਲ ਕੀਤੀ,    ਇਸ ਮੌਕੇ ਸੀ. ਐਚ. ਟੀ ਰਸ਼ਪਾਲ ਕੌਰ, ਮਾਸਟਰ ਗੁਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਅਨੀਤਾ ਸ਼ਰਮਾ, ਗੁਰਪ੍ਰੀਤ ਕੌਰ,ਸੁਨੀਤਾ ਰਾਣੀ,  ਸਤਪਾਲ ਸਿੰਘ ਦੇਹੜਕਾ, ਇੰਦਰ ਪ੍ਰੀਤ ਸਿੰਘ, ਅਤੇ ਅਸ਼ੋਕ ਕੁਮਾਰ ਆਦਿ ਹਾਜਰ ਸਨ

ਜਿਲ੍ਹਾਂ ਕਾਂਗਰਸ ਲੁਧਿਆਣਾ ਦਿਹਾਤੀ ਦੀ ਜਰਨਲ ਸੈਕਟਰੀ ਬੀਬੀ ਬਲਜਿੰਦਰ ਕੌਰ ਸਿਵੀਆਂ ਦੀ ਆਗਵਾਈ ਵਿੱਚ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ )-

ਜਿਲ੍ਹਾਂ ਲੁੀਧਆਣਾ (ਦਿਹਾਤੀ) ਕਾਂਗਰਸ ਦੀ ਜਰਨਲ ਸੈਕਟਰੀ ਬੀਬੀ ਬਲਜਿੰਦਰ ਕੌਰ ਸਿਵੀਆਂ ਦੀ ਅਗਵਾਈ ਵਿੱਚ ਪਿੰਡ ਫਹਿਤਗ੍ਹੜ ਸਿਵੀਆਂ ਤੋ ਆਪਣੇ ਵੱਡੀ ਗਿੱਣਤੀ ਵਿੱਚ ਕਾਂਗਰਸੀ ਵਰਕਰਾਂ ਵੱਲੋ ਹਲਕਾ ਦਾਖਾ ਤੋ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।ਇਸ ਸਮੇਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਜਿਲ੍ਹਾਂ ਪ੍ਰਧਾਨ ਕਿਰਨਜੀਤ ਸਿੰਘ ਸੋਨੀ ਗਾਲਿਬ ਦੇ ਤਹਿਤ ਚੋਣ ਦੌਰਾਨ ਲੋਕਾਂ ਵੱਲੋ ਭਰਵਾਂ ਸਮਰਥਨ ਮਿਿਲਆ ਤੇ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋ ਜਾਣੰੂ ਕਰਵਾਇਆ ਗਿਆ।ਉਂਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਅਗਵਾਈ 'ਚ ਸੂਬਾ ਵਿਕਾਸਸ਼ੀਲ ਤੇ ਤੱਰਕੀ ਦੇ ਰਾਹ ਤੇ ਜਾ ਰਿਹਾ ਹੈ ਅਤੇ ਸਰਕਾਰ ਵੱਲੋ ਵੱਡੇ ਪੱਧਰ ਤੇ ਲਾਭਪਾਤਰੀ ਸਕੀਮਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿੰਨਾਂ ਦਾ ਲਾਹਾ ਲੈਕੇ ਹਰ ਵਰਗ ਦੇ ਲੋਕ ਬਾਗੋ-ਬਾਗ ਹਨ। ਦੂਜੇ ਪਾਸੇ ਲੋਕ ਨੂੰ ਝੂਠੇ ਲਾਅਰਿਆਂ 'ਚ ਰੱਖ ਕੇ ਦਾਖਾ ਹਲਕਾ ਦੀ ਆਰਥਿਕਤਾ ਨੂੰ ਨੁਕਸਾਨ ਪਹੰੁਚਾਉਣ ਵਾਲੇ ਅਕਾਲੀਆਂ ਦੀਆਂ ਚਾਲਾਂ ਤੋ ਲੋਕ ਭਲੀਭਾਂਤ ਜਾਣੰੂ ਹਨ।ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਬਹੁਤ ਵੱਡੀ ਲੀਡ ਨਾਲ ਜਿੱਤਣਗੇ।ਇਸ ਸਮੇ ਡਾ.ਰਾਜਪਾਲ ਸਿੰਘ,ਸੁਖਵੰਤ ਸਿੰਘ,ਆਦਿ ਵੱਡੀ ਗਿੱਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸਿੱਧਵਾਂ ਬੇਟ/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-

)ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਸਾਹਿਬ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਹਰ ਸਾਲ ਦੀ ਤਰ੍ਹਾਂ ਐੱਤਕੀਂ ਵੀ ਗੁਰਦੁਆਰਾ ਗੁਰੂ ਰਾਮ ਦਾਸ ਸਾਹਿਬ ਅਗਵਾੜ ਗੁੱਜਰਾਂ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਜਿਊਂ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਂਬਰ ਜਤਿੰਦਰ ਸਿੰਘ ਚੱਢਾ ਜਾਗਤਿ ਜੋਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣੇ ਸ਼ੀਸ਼ ਤੇ ਲੈ ਕੇ ਨਿਕਲੇ ਤਾਂ ਜੈਕਾਰਿਆਂ ਦੀ ਗੂੰਜ ਤੇ ਬੈਡਾਂ ਦੀਆਂ ਧੁਨਾਂ ਨਾਲ ਸੰਗਤਾਂ ਦੇ ਮਨ ਖੁਸ਼ੀ ਨਾਲ ਝੂਮ ਉਠੇ।ਫੱੁਲਾਂ ਦੀ ਵਰਖਾ ਤੇ ਇਤਰ ਗੁਲੇਲ ਦੇ ਛਿੜਕਾਅ ਨਾਲ ਆਲਾ ਦੁਆਲਾ ਅਤੇ ਸੁਗੰਧਿਤ ਹੋ ਕੇ ਇਕ ਅਲੌਕਿਕ ਨਜ਼ਾਰਾ ਨਜ਼ਰੀ ਆ ਰਹੀ ਸੀ।ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸੁਆਗਤ ਲਈ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਸਾਬਕਾ ਵਿਧਾਇਕ ਐਸ.ਆਰ.ਕਲੇਰ ਪਹਿਰੇਦਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਹੇਰਾਂ ਸਾਬਕਾ ਵਿਧਾਇਕ ਭਾਗ ਸਿੰਘ ਮੱਲਾ ਦੀਪਇੰਦਰ ਸਿੰਘ ਭੰਡਾਰੀ ਇੰਦਰਜੀਤ ਸਿੰਘ ਲਾਂਬਾ ਬਲਵਿੰਦਰ ਸਿੰਘ ਮੱਕੜ ਪ੍ਰਿਥਵੀ ਪਾਲ ਸਿੰਘ ਮੱਲਾ,ਦੀਪਇੰਦਰ ਸਿੰਘ ਭੰਡਾਰੀ,ਇੰਦਰਜੀਤ ਸਿੰਘ ਲਾਂਬਾ,ਬਲਵਿੰਦਰ ਸਿੰਘ ਮੱਕੜ ,ਪ੍ਰਿਥਵੀ ਪਾਲ ਚੱਢਾ,ਗੁਰਪ੍ਰੀਤ ਸਿੰਘ ,ਹਰਮੀਤ ਸਿੰਘ ਬਜਾਜ ,ਸੁਖਦੇਵ ਸਿੰਘ ਨਸਰਾਲੀ ਆਦਿ ਵੱਡੀ ਗਿਣਤੀ ਵਿੱਚ ਖੜੀਆਂ ਸੰਗਤਾਂ ਨਾਲ ਸਤਿਕਾਰ ਅਤੇ ਸੁਆਗਤ ਲਈ ਪਲਕਾਂ ਵਿਛਾਏ ਪੜ੍ਹੇ ਸਨ।ਗੁਰੂ ਸਾਹਿਬ ਪਾਲਕੀ ਵਿਚ ਸ਼ੋਸ਼ਭਿਤ ਹੁੰਦਿਆਂ ਹੀ "ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਗੁਰੂ" ਬੈਠਾ ਸੋਢੀ ਪਾਤਸ਼ਾਹ ਰਾਮ ਦਾਸ ਸਤਿਗੁੁਰੂ ਕਹਾਵੈ"ਦੇ ਸ਼ਬਦ ਫਿਜਾ 'ਚ ਗੂੰਜਣ ਲਗੇ।8 ਵਜੇ ਦੀ ਵਜਾਏ ਕਰੀਬ 10 ਵਜੇ ਨਗਰ ਕੀਰਤਨ ਨੇਚਾਲੇ ਪਏ ।ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਦੀਆਂ ਬੀਬੀਆਂ ਸ਼ਬਦਾਂ ਰਾਹੀਂ ਆਪਣੀਆਂ ਹਾਜ਼ਰੀਆਂ ਲਵਾ ਰਹੀਆਂ ਸਨ।ਪਿੱਛੇ

ਟਰਾਲੀ ਤੇ ਸਵਾਰ ਭਾਈ ਬਖਸ਼ੀਸ਼ ਸਿੰਘ ਬੋਦਲ ਵਾਲਾ ਅਤੇ ਗੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਜੀ ਜੱਟਪੁਰੀ ਦੇ ਕੀਰਤਨੀ ਜੱਥੇ ਢੁੱਕਵੇਂ ਸ਼ਬਦਾਂ ਦਾ ਗਾਇਨ ਕਰ ਰਹੇ ਸੀ।ਪਾਲਕੀ ਸਾਹਿਬ ਦੇ ਅੱਗੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਮੈਟ ਵਿਛਾ ਕੇ ਝਾੜੂਆਂ ਰਾਹੀਂ ਸਫਾਈ ਕੀਤੀ ਜਾ ਰਹੀ ਸੀ ।ਰਸਤੇ ਵਿੱਚ ਕਈ ਥਾਵਾਂ ਤੇ ਚਾਹ,ਪਾਣੀ ਤੇ ਮਿਸ਼ਠਾਨ ਸੰਗਤਾਂ ਅਤੇ ਦੁਕਾਨਦਾਰ ਆਦਿ ਨੇ ਨਗਰ ਕੀਰਤਨ ਦਾ ਭਰਪੂਰ ਸੁਆਗਤ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਐਸ.ਆਰ.ਕਲੇਰ ਸ੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ,ਸਾਬਕਾ ਚੇਅਰਮੈਨ ਜੱਥੇਦਾਰ ਹਰਸੁਰਿੰਦਰ ਸਿੰਘ ਗਿੱਲ ਤੇ ਯੂਥ ਅਕਾਲੀ ਆਗੂ ਕੰਵਲਜੀਤ ਸਿੰਘ ਮੱਲ੍ਹਾਂ ਨੇ ਸਮੂਹ ਸੰਗਤਾਂ ਨੂੰ ਚੌਥੇ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ।ਨਗਰ ਕੀਰਤਨ ਅਨਾਰਕਲੀ ਬਜ਼ਾਰ ਲਾਜਪਤ ਰਾਏ ਰੋਡ ਸਟੇਸ਼ਨ ਰੋਡ ਪੁਲ ਦੇ ਨਾਲ-ਨਾਲ ਝਾਂਸੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਰਾਮ ਦਾਸ ਸਾਹਿਬ ਵਿਖੇ ਹੀ ਸਮਾਪਤ ਹੋਇਆ।ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ ਰਾਜੂ ਗੁਰਮੀਤ ਸਿੰਘ ਆੜ੍ਹਤੀ ਖਜਾਨਚੀ ਸਾਮ ਸਿੰਘ ਬਲਵਿੰਦਰ ਸਿੰਘ ਪ੍ਰਿਥਵੀ ਪਾਲ ਸਿੰਘ ਚੱਢਾ ਜਤਿੰਦਰ ਸਿੰਘ ਚੱਢਾ ਰਿੰਕੀ ਚਾਵਲਾ ਗੁਰਵਿੰਦਰ ਸਿੰਘ ਪੱਪੂ ਅਮਰੀਕ ਸਿੰਘ ਚਾਵਲਾ ਪਰਮਜੀਤ ਸਿੰਘ ਤੋਂ ਇਲਾਵਾ ਗੁਰਮਤਿ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਪਾਲ ਸਿੰਘ ਮੱਕੜ ਗਗਨਦੀਪ ਸਿੰਘ ਸਰਨਾ ਕੁਲਬੀਰ ਸਿੰਘ ਰਣਜੀਤ ਸਿੰਘ ਹੈਪੀ ਹੈੱਡ ਗ੍ਰੰਥੀ ਭਾਈ ਸੁਖਦੇਵ ਸਿੰਘ ਜਗਦੀਸ਼ਰ ਸਿੰਘ ਭੋਲਾ ਜਸਵੰਤ ਸਿੰਘ ਦਰਸ਼ਨਸਰਮ ਸਿੰਘ ਮੁਲਤਾਨੀ ਹਰਦੇਵ ਸਿੰਘ ਬੌਬੀ ਆਦਿ ਹਾਜ਼ਰ ਸਨ।ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੌਰ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਨੇ ਨਿਭਾਈ।

ਹਲਕਾ ਦਾਖਾ ਦੀ ਜ਼ਿਮਨੀ ਚੋਣ ਕਾਂਗਰਸ ਸ਼ਾਨ ਨਾਲ ਜਿੱਤੇਗੀ:ਸਰਪੰਚ ਜਗਦੀਸ

ਸਿੱਧਵਾਂ ਬੇਟ/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ )-

ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਵੱਡੇ ਫਰਕ ਨਾਲ ਜਿੱਤਣਗੇ ਕਿਉਂਕਿ ਲੋਕਾਂ ਦਾ ਫਤਵਾ ਫਿਰ ਕਾਂਗਰਸ ਦੇ ਨਾਲ ਹੈ ਤੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ।ਇਸ ਲਈ ਪੰਜਾਬ ਦੀਆਂ ਲੜੀਆਂ ਜਾਂ ਰਹੀਆਂ ਚਾਰੇ ਜ਼ਿਮਨੀ ਚੋਣਾਂ 'ਤੇ ਹੀ ਕਾਂਗਰਸ ਹੂੰਝਾ ਫੇਰ ਜਿੱਤ ਹਾਸਲ ਕਰੇਗੀ।ਇਹ ਪ੍ਰਗਟਾਵਾ ਸਰਪੰਚ ਜਗਦੀਸ ਚੰਦ ਸ਼ਰਮਾ ਨੇ 'ਜਨ ਸ਼ਕਤੀ" ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਇੰਨ-ਬਿੰਨ ਪੂਰੇ ਕੀਤੇ ਜਾ ਰਹੇ ਹਨ ਤੇ ਪੰਜਾਬ ਦਾ ਹਰ ਵਰਗ ਖੁਸ਼ ਨਜ਼ਰ ਆ ਰਿਹਾ ਆ ਰਿਹਾ ਹੈ।

ਰੂਹਾਨੀਅਤ ਦਾ ਸ਼ਿਖ਼ਰ ਹੋ ਨਿਬੜੇ ਸਾਊਂਡ ਐਂਡ ਲਾਈਟ ਸ਼ੋਅ

ਤਿੰਨ ਦਿਨ ਚੱਲੇ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਲਈ 20 ਹਜ਼ਾਰ ਤੋਂ ਵਧੇਰੇ ਦਰਸ਼ਕਾਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਂਡ ਵਿੱਚ ਆਯੋਜਿਤ ਕੀਤੇ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਾਉਣ ਲਈ ਤਿੰਨ ਦਿਨ ਤੱਕ ਆਯੋਜਿਤ ਕੀਤੇ ਗਏ ਇਸ ਸਮਾਗਮ ਨੂੰ 20 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਦੇਖਿਆ। ਮਿਊਜ਼ੀਅਮ ਅਤੇ ਸ਼ੋਅਜ਼ ਦੇ ਸਫ਼ਲ ਆਯੋਜਨ ਨਾਲ ਲੁਧਿਆਣਾ ਅਤੇ ਨਾਲ ਲੱਗਦੇ ਇਲਾਕਿਆਂ ਦੀ ਸੰਗਤ ਪੂਰੀ ਤਰਾਂ ਰੂਹਾਨੀਅਤ ਦੇ ਰੰਗ ਵਿੱਚ ਰੰਗੀ ਗਈ ਅਤੇ ਇਹ ਸਮਾਗਮ ਸੰਗਤ ਨੂੰ ਰੂਹਾਨੀਅਤ ਨਾਲ ਜੋੜਨ ਦਾ ਸਿਖ਼ਰ ਹੋ ਨਿਬੜਿਆ। ਅੱਜ ਦੇ ਆਯੋਜਨਾਂ ਦੌਰਾਨ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ 2600 ਤੋਂ ਵਧੇਰੇ ਲੋਕਾਂ ਨੇ ਦੇਖਿਆ। ਜਦਕਿ ਸ਼ਾਮ ਨੂੰ ਦਿਖਾਏ ਗਏ ਦੋ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ 5600 ਤੋਂ ਵਧੇਰੇ ਸੰਗਤ ਨੇ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਪਹਿਲੇ ਦਿਨ ਅਤੇ ਦੂਜੇ ਦਿਨ ਵੀ 12 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਅਤੇ ਇਨਾਂ ਸ਼ੋਅਜ਼ ਨੂੰ ਦੇਖਿਆ ਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਜੀਵਨ ਬ੍ਰਿਤਾਂਤ ਅਤੇ ਉਨਾਂ ਦੀਆਂ ਸਿੱਖਿਆਵਾਂ ਨੂੰ ਜਾਣਿਆ ਸੀ। ਅੱਜ ਦਿਖਾਏ ਗਏ ਪਹਿਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ਿਲਾ ਅਤੇ ਸੈਸ਼ਨ ਜੱਜ ਕਰਮਜੀਤ ਸਿੰਘ ਕੰਗ, ਜ਼ਿਲਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਦਾਖਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਖਰਚਾ ਨਿਗਰਾਨ ਅਰੂਲਾਨੰਦਨ ਸਮੇਤ ਕਈ ਸਿਵਲ, ਪੁਲਿਸ ਅਤੇ ਨਿਆਂਇਕ ਅਧਿਕਾਰੀ ਆਪਣੇ ਪਰਿਵਾਰਾਂ ਸਮੇਤ ਪੁੱਜੇ ਹੋਏ ਹਨ। ਇਸ ਤਿਨ ਦਿਨ ਚੱਲੇ ਸਮਾਗਮ ਨੂੰ ਸਫ਼ਲ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸੰਗਤ, ਅਧਿਕਾਰੀਆਂ ਅਤੇ ਵੱਖ-ਵੱਖ ਧਿਰਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲਾ ਇਹ ਪ੍ਰਵਾਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਫਰਵਰੀ 2020 ਤੱਕ ਇਸੇ ਤਰ•ਾਂ ਚੱਲਦਾ ਰਹੇਗਾ। ਉਨਾਂ ਇਸ ਆਯੋਜਨ ਲਈ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ। ਅਗਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਮਿਤੀ 23 ਅਤੇ 24 ਅਕਤੂਬਰ ਨੂੰ ਸਥਾਨਕ ਲਾਡੋਵਾਲ ਸਥਿਤ ਸਤਲੁੱਜ ਦਰਿਆ ਵਿੱਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਸ ਪ੍ਰਤੀ ਵੀ ਦਰਸ਼ਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਆਯੋਜਨ ਦਾ ਵੀ ਵੱਧ ਤੋਂ ਵੱਧ ਲਾਭ ਲੈਣ।

ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ 149ਵੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੇਰਪੁਰ ਕਲਾਂ ਵਿਖੇ 19 ਅਕਤੂਬਰ ਤੋ 29 ਅਕਤੂਬਰ ਤੱਕ

ਸਿੱਧਵਾਂ ਬੇਟ(ਜਸਮੇਲ ਗਾਲਿਬ)ਧੰਨ-ਧੰਨ ਬਾਬਾ ਨੰਦ ਜੀ ਨਾਨਕਸਰ ਕਲੇਰਾਂ ਵਾਲਿਆਂ 149ਵੇ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਸ਼ੇਰਪੁਰ ਕਲਾਂ(ਜਗਰਾਉ) ਵਿਖੇ ਜਨਮ ਅਸਥਾਨ ਦੇ ਮੱੁਖ ਸਰਪ੍ਰਸਤ ਬਾਬਾ ਚਰਨ ਸਿੰਘ ਜੀ ਕੰਨੀਆ ਵਾਲਿਆਂ ਦੀ ਅਗਵਾਈ ਵਿੱਚ 19 ਅਕਤੂਬਰ (3 ਕੱਤਕ) ਨੂੰ ਮਹਾਨ ਜਪ-ਤਪ ਸਮਾਗਮ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸੁਰੂ ਹੋ ਰਹੇ ਹਨ।ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮਾਂ ਦੇ ਮੱੁਖ ਪ੍ਰਬੰਧਕ ਸਰਬਜੀਤ ਸਿੰਘ ਨੇ ਦੱਸਿਆ ਕਿ 19 ਅਕਤੂਬਰ ਤੋ 29 ਅਕਤੂਬਰ ਤੱਕ ਚਲਣ ਵਾਲੇ 10 ਰੋਜ਼ਾਂ ਧਾਰਮਿਕ ਸਮਾਂਗਮਾਂ ਦੌਰਾਨ 19 ਅਕਤੂਬਰ ਨੂੰ ਅਖੰਡਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ ਜਿਸ ਦੇ ਭੋਗ 21 ਅਕਤੂਬਰ ਨੂੰ ਪੈਣਗੇ। ਇਸ ਤਰ੍ਹਾਂ ਪੰਜ ਲੜੀਆਂ ਵਿੱਚ ਅਖੰਡਪਾਠਾਂ ਦੇ ਭੋਗ ਤੇ ਸਮਾਪਤੀ 29 ਅਕਤੂਬਰ ਨੂੰ ਹੋਵੇਗੀ।28 ਅਕਤੂਬਰ (12 ਕਤੱਕ) ਨੂੰ ਸੋਨੇ ਦੇ ਸਿੰਘਾਸਨ ਤੇ ਗੁਰੂ ਸਾਹਿਬ ਨੂੰ ਹਾਜ਼ਰ-ਨਾਜਰ ਗੁਰੂ ਮੰਨ ਕੇ ਬਿਰਾਮਮਾਨ ਕੀਤਾ ਜਾਵੇਗਾ ਤੇ ਨਾਲ ਸੋਨੇ ਦੇ ਬਰਤਨਾਂ ਵਿੱਚ ਜੈਕਾਰਿਆਂ ਦੀ ਗੰੂਜ ਵਿੱਚ ਭੋਗ ਲਗਵਾਏ ਜਾਣਗੇ ਉਪਰੰਤ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛੱਤਰ-ਛਾਇਆ ਤੋ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੋਨੇ ਦੀ ਪਲਾਕੀ ਵਿੱਚ ਗੁਰੂ ਸਾਹਿਬ ਨੂੰ ਸੁਭੋਸਿਤ ਕਰਕੇ ਨਗਰ ਪ੍ਰਕਰਮਾ ਕੀਤੀ ਜਾਵੇਗੀ।ਰਾਤ ਨੂੰ ਬਾਬਾ ਜੀ ਦੇ ਜਨਮ ਸਮੇ 1 ਵਜੇ ਕੇ 13 ਮਿੰਟ ਤੇ ਬੈਡ ਪਾਰਟੀਆਂ ਵਿਸ਼ੇਸ ਸਲਾਮੀ ਦੇਣਗੀਆਂ ਉਪਰੰਤ ਆਤਿਸ਼ਬਾਜੀ ਦਾ ਨਾਜ਼ਰਾ ਵੇਖਣਯੋਗ ਹੋਵੇਗਾ

ਹਲਕਾ ਦਾਖਾ ਤੋ ਆਪ ਪਾਰਟੀ ਦੇ ਉਮੀਦਵਾਰ ਮੋਹੀ ਹੱਕ 'ਚ ਵਿਧਾਇਕ ਮਾਣੰੂਕੇ ਨੇ ਵਲੰਟੀਅਰਾਂ ਦੀਆਂ ਡੋਰ-ਟੂ-ਡੋਰ ਵੋਟਾਂ ਮੰਗਣ ਲਈ ਲਾਈਆਂ ਡਿਊਟੀਆਂ

ਸਿੱਧਵਾਂ ਬੇਟ(ਜਸਮੇਲ ਗਾਲਿਬ)ਆਮ ਆਦਮੀ ਪਾਰਟੀ ਦੇ ਮੁਲਾਂਪੁਰ ਦਾਖਾ ਤੋ ਉਮਦੀਵਾਰ ਅਮਨਦੀਪ ਸਿੰਘ ਮੋਹੀ ਦੀ ਜਿੱਤ ਲਈ ਜਗਾਰਉ ਵਿਖੇ ਇਲਾਕੇ ਦੇ ਸਮੂਹ ਵਲੰਟੀਅਰਾਂ ਨਾਲ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੰੂਕੇ ਨੇ ਮੀਟਿੰਗ ਕੀਤੀ।ਵਿਧਾਇਕ ਦੇ ਗ੍ਰਹਿ ਵਿਖੇ ਹੋਈ ਇਸ ਮੀਟਿੰਗ ਵਿੱਚ ਦਾਖਾ ਚੋਣ ਨੂੰ ਲੈ ਕੇ ਵਿਛਾਰ ਵਿਟਾਂਦਰ ਖੀਤਾ ਗਿਆ। ਜਿਸ ਵਿੱਚ ਸਰਬਸਮੰਤੀ ਨਾਲ ਜਗਰਾਉ ਦੇ ਵਲ਼ੰਟੀਅਰਾਂ ਵੱਲੋ ਦਾਖਾ ਵਿੱਚ ਚੋਣ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਰਬਜੀਤ ਕੌਰ ਮਾਣੰੂਕੇ ਨੇ ਕਿਹਾ ਕਿ ਚਾਹੇ ਆਰਥਿਕ ਪੱਖੋ ਦੋਵਾਂ ਪਾਰਟੀਆਂ ਦੇ ਉਮੀਦਵਾਰ ਧਨਾਢ ਹਨ ਪਰ ਜਿੱਤ ਜਨਤਾ ਨੇ ਦਿਵਾਉਣੀ ਹੈ ਇਸ ਲਈ ਸਾਰੇ ਮਿਲ ਕੇ ਜਨਤਾ ਦੇ ਦਰਬਾਰ 'ਚ ਕਾਗਰਸੀਆਂ ਦੀ ਵਧੀਕੀਆਂ ਦਾ ਪਰਦਾਂਫਾਂਸ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜਨਤਾ ਦਿੱਲੀ ਵਿੱਚ ਮੱੁਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋ ਦਿੱਤੀਆਂ ਗਈਆ ਸਹੂਲਤਾਂ ਤੋ ਜਾਣੰੂ ਕਰਵਾ ਕੇ ਪੰਜਾਬ ਨੂੰ ਵੀ ਅਜਿਹਾ ਬਨਾਉਣ ਲਈ ਆਪ ਨੂੰ ਸਹਿਯੋਗ ਲਈ ਪ੍ਰੇਰਿਤ ਕੀਤਾ ਜਾਵੇ।ਇਸ ਸਮੇ ਪ੍ਰੋ.ਸੁਖਵਿੰਦਰ ਸਿੰਘ,ਗੋਪੀ ਸ਼ਰਮਾ,ਗੁਰਚਰਨ ਸਿੰਘ ਨਿੱਕਾ ਗਾਲਿਬ,ਲੱਕੀ ਮੋਗਾ,ਜਗਰੂਪ ਸਿੰਘ ਕਾਉਂਕੇ,ਜੀਵਨ ਸਿੰਘ ਫਹਿਤਗੜ੍ਹ ਸਿਵੀਆਂ,ਕਰਮਜੀਤ ਕੌਰ,ਨਿਰਮਲ ਸਿੰਘ,ਜਸਪਾਲ ਸਿੰਘ,ਗੁਰਦੀਪ ਸਿੰਘ ਚੱਕਰ,ਤਰਸੇਮ ਸਿੰਘ ਹਠੂਰ ਆਦਿ ਹਾਜ਼ਰ ਸਨ।

ਹਲਕਾ ਦਾਖਾ ਜ਼ਿਮਨੀ ਚੋਣ 'ਚ ਮਨਪ੍ਰੀਤ ਸਿੰਘ ਇਯਾਲੀ ਮਜ਼ਬੂਤ ਲੀਡਰ:ਸਰਤਾਜ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸੂਬੇ ਦੀ ਕਾਂਗਰਸ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਦਾ ਜਵਾਬ ਦੇਣ ਲਈ ਹਲਕੇ ਦਾਖੇ ਦੇ ਲੋਕ ਬੇਸਬਰੀ ਨਾਲ 21 ਅਕਤੂਬਰ ਦੀ ਉਡੀਕ ਰਹੇ ਹਨ ਜਦੋ ਉਹ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਸਰਤਾਜ ਸਿੰਘ ਗਾਲਿਬ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਹੇ।ਉਨ੍ਹਾਂ ਕਿਹ ਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀ ਹਾਰ ਸਾਂਫ ਨਜ਼ਰ ਦਿਖਾਈ ਦੇ ਰਹੀ ਹੈ ਤੇ ਉਹ ਸਿਰਫ ਆਪਣੇ ਅਕਸ ਨੂੰ ਬਚਾਉਣ ਲਈ ਹੱਥ ਪੈਰ ਮਾਰ ਰਹੇ ਹਨ।ਉਨ੍ਹਾ ਕਿਹਾ ਕਿ ਹਲਕਾ ਦਾਖਾ ਤੋ ਸ਼ੌ੍ਰਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਦਾ ਪ੍ਰਤੀਕ ਹੈ। ਸਰਤਾਜ ਗਾਲਿਬ ਨੇ ਕਿਹਾ ਕਿ 21 ਅਕਤੂਬਰ ਨੂੰ ਸ਼ੋ੍ਰਮਣੀ ਅਕਾਲ਼ੀ ਦਲ ਦੇ ਉਮੀਦਵਾਰ ਇਯਾਲੀ ਨੂੰ ਹਲਕੇ 'ਚ ਜਿਤਾਉਣ ਲਈ ਤੱਕੜੀ ਦਾ ਬਟਨ ਦਬਾਅ ਕੇ ਇਯਾਲੀ ਵੱਡੀ ਲੀਡ ਨਾਲ ਜਿਤਉ।ਇਸ ਸਮੇ ਇੰਦਰਜੀਤ ਸਿੰਘ,ਸੁਰਿੰਦਰਪਾਲ ਸਿੰਘ ਫੋਜੀ,ਛਿੰਦਾ ਬਰਾੜ,ਬਲਵਿੰਦਰ ਸਿੰਘ ਕਾਕਾ,ਭਗਵੰਤ ਸਿੰਘ,ਸੁਰਜੀਤ ਸਿੰਘ,ਹਿਮੰਤ ਸਿੰਘ ਆਦਿ ਹਾਜ਼ਰ ਸਨ।

ਪਰਾਲੀ ਪ੍ਰਬੰਧਨ ਲਈ ਕਿਸਾਨ i-khet ਮੋਬਾਈਲ ਐਪ ਦਾ ਲਾਭ ਲੈਣ-ਡਿਪਟੀ ਕਮਿਸ਼ਨਰ

ਲੋੜਵੰਦ ਕਿਸਾਨਾਂ ਨੂੰ ਨੇੜੇ ਦੀਆਂ ਮਸ਼ੀਨਾਂ, ਮਾਲਕ ਦਾ ਨਾਮ ਦਾ ਸੰਪਰਕ ਨੰਬਰ ਅਤੇ ਹੋਰ ਜਾਣਕਾਰੀ ਮਿਲ ਸਕੇਗੀ

ਲੁਧਿਆਣਾ,  ਅਕਤੂਬਰ 2019 ( ਮਨਜਿੰਦਰ ਗਿੱਲ )- ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਸੀ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਸੀ, ਜਿਸ ਦਾ ਜ਼ਿਲਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਸੀ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਐਪਲੀਕੇਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਲਾਂਚ ਕੀਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਅਗਰਵਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ 65 ਲੱਖ ਏਕੜ ਰਕਬੇ ਵਿੱਚ ਝੋਨਾ ਲਗਾਇਆ ਗਿਆ ਹੈ ਜੋ 20 ਮਿਲੀਅਨ ਟਨ ਪਰਾਲੀ ਪੈਦਾ ਕਰੇਗਾ ਜਦਕਿ ਕੇਵਲ 5 ਮਿਲੀਅਨ ਟਨ ਦਾ ਹੀ ਪ੍ਰਬੰਧਨ ਹੁੰਦਾ ਹੈ। ਤਕਰੀਬਨ 15 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਹੀ ਸਾੜ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਦੇ ਨਾਲ 5.5 ਕਿਲੋਗ੍ਰਾਮ ਨਾਈਟਰੋਜਨ, 2.3 ਕਿਲੋਗ੍ਰਾਮ ਫਾਰਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ, 1.2 ਕਿਲੋਗ੍ਰਾਮ ਸਲਫ਼ਰ, 400 ਕਿਲੋਗ੍ਰਾਮ ਆਰਗੈਨਿਕ ਸਮੱਗਰੀ ਨੂੰ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਲਾਭਦਾਇਕ ਕੀੜੇ ਮਕੋੜਿਆਂ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਨਾਲ ਹਵਾ ਦੇ ਮਿਆਰ ਵਿੱਚ ਵੀ ਨਿਘਾਰ ਆਉਂਦਾ ਹੈ ਜਿਸ ਦੇ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਹ ਜੀਵਨ ਅਤੇ ਭੌਂ ਦੀ ਸਿਹਤ ਉੱਤੇ ਪ੍ਰਭਾਵ ਪਾਉਂਦਾ ਹੈ। ਅਗਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਲਗਾ ਕੇ ਸਾੜਦੇ ਹਨ, ਉਨਾਂ ਦਾ ਇਸ ਕੰਮ ਪਿੱਛੇ ਇੱਕੋ ਬਹਾਨਾ ਹੁੰਦਾ ਹੈ ਕਿ ਉਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਨਹੀਂ ਹੁੰਦੀ। ਅਜਿਹੇ ਕਿਸਾਨਾਂ ਲਈ ਇਹ ਐਪਲੀਕੇਸ਼ਨ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। ਇਸ ਐਪ ਰਾਹੀਂ ਉਨਾਂ ਨੂੰ ਆਪਣੇ ਨੇੜੇ ਅਤੇ ਬਹੁਤ ਸਸਤੀ ਦਰ 'ਤੇ ਮਸ਼ੀਨਰੀ ਮੁਹੱਈਆ ਹੋ ਸਕੇਗੀ। ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।

ਹਰਸਮਿਰਤ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਲਈ ਮੁੱਖ ਮੰਤਰੀ ਨੂੰ ਫਟਕਾਰ

ਕਿਹਾ ਕਿ ਪ੍ਰਧਾਨ ਮੰਤਰੀ ਕਰਤਾਰਪੁਰ ਲਾਂਘੇ ਉੱਤੇ ਬਣੀ ਆਈਸੀਪੀ ਦਾ 8 ਨਵੰਬਰ ਨੂੰ ਉਦਘਾਟਨ ਕਰਨਗੇ

ਮੁੱਲਾਂਪੁਰ ਦਾਖਾ/ਲੁਧਿਆਣਾ, ਅਕਤੂਬਰ 2019 ( ਮਨਜਿੰਦਰ ਗਿੱਲ )-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਵਿਖੇ 550ਵੇਂ ਪਰਕਾਸ਼ ਪੁਰਬ ਮੌਕੇ ਇੱਕ ਵੱਖਰੀ ਸਟੇਜ ਲਾਉਣ ਦਾ ਫੈਸਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਲਈ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸਖ਼ਤ ਫਟਕਾਰ ਲਾਈ ਹੈ। ਇਸ ਹਲਕੇ ਵਿਚ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਸਮੇਂ ਮੀਡੀਆਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇੱਕ ਸ਼ਰਧਾਵਾਨ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਿਰਦੇਸ਼ ਸਭ ਤੋਂ ਉੱਪਰ ਹੁੰਦਾ ਹੈ। ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਹਰਪ੍ਰੀਤ ਸਿੰਘ ਵੱਲੋਂ ਸਾਂਝਾ ਸਮਾਗਮ ਕਰਵਾਉਣ ਸੰਬੰਧੀ ਦਿੱਤੇ ਮਸ਼ਵਰੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਿਸ਼ਾ ਵਿਚ ਕੀਤੀਆਂ ਅਣਥੱਕ ਕੋਸ਼ਿਸਾਂ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਸਮਾਗਮ ਲਈ ਵੱਖਰੀ ਸਟੇਜ ਲਾਉਣ ਦਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਇਸ ਮਕਸਦ ਲਈ ਇੱਕ ਸਾਂਝੀ ਤਾਲਮੇਲ ਕਮੇਟੀ ਬਣਾਈ ਗਈ ਸੀ, ਪਰ ਕਮੇਟੀ ਅੰਦਰ ਕਾਂਗਰਸੀ ਨੁੰਮਾਇੰਦਿਆਂ ਨੇ ਸਾਂਝੇ ਸਮਾਗਮ ਲਈ ਕੀਤੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ।ਉਹਨਾਂ ਕਿਹਾ ਕਿ ਇਸ ਨਾਲ ਸਿੱਖਾਂ ਵਿਚ ਭੰਬਲਭੂਸਾ ਪੈਦਾ ਹੋਵੇਗਾ। ਕਾਂਗਰਸ ਵੱਲੋਂ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ। ਕਾਂਗਰਸੀ ਲੀਡਰਸ਼ਿਪ ਉੱਤੇ ਵਰ੍ਹਦਿਆਂ ਕੇਂਦਰੀ ਮੰਤਰੀ ਨੇ ਅਜਿਹਾ ਪਾਵਨ ਸਮਾਗਮ ਕਰਵਾਉਣ ਲਈ ਉਹਨਾਂ ਦੇ ਕਿਰਦਾਰ ਉੱਤੇ ਸੁਆਲ ਉਠਾਉਂਦਿਆਂ ਪੁੱਛਿਆ ਕਿ ਉਹ ਉਸੇ ਪਾਰਟੀ ਦੇ ਆਗੂ ਹਨ, ਜਿਸ ਨੇ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕੀਤਾ ਸੀ। ਇਹਨਾਂ ਦੇ ਹੱਥ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਖੂਨ ਨਾਲ ਲਿੱਬੜੇ ਹੋਏ ਹਨ। ਉਹਨਾਂ ਕਿਹਾ ਕਿ ਵੱਖਰਾ ਸਮਾਗਮ ਕਰਨ ਲਈ ਜੋæਸ ਵਿਖਾ ਰਿਹਾ ਕੈਪਟਨ ਅਮਰਿੰਦਰ ਸਿੰਘ ਵੋਟਰਾਂ ਨੂੰ ਭਰਮਾਉਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੂੰ ਖਾ ਕੇ ਸਭ ਤੋਂ ਵੱਡੀ ਬੇਅਦਬੀ ਕਰ ਚੁੱਕਿਆ ਹੈ। ਸੂਬੇ ਅੰਦਰ ਰਵਾਇਤ ਅਨੁਸਾਰ ਐਸਜੀਪੀਸੀ ਵੱਲੋਂ ਕਰਵਾਏ ਜਾਂਦੇ ਅਜਿਹੇ ਧਾਰਮਿਕ ਸਮਾਗਮਾਂ ਵਿਚ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਨੂੰ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਇਹ ਆਪਣੇ ਗੁਰੂ ਸਾਹਿਬ ਦਾ 550ਵਾਂ ਪਰਕਾਸ਼ ਪੁਰਬ ਹੈ। ਬਿਨਾਂ ਕਿਸੇ ਹਊਮੇ ਦੀ ਲੜਾਈ 'ਚ ਉਲਝੇ ਆਓ ਇਸ ਨੂੰ ਰਲ ਕੇ ਮਨਾਈਏ। ਜੇਕਰ ਮੁੱਖ ਮੰਤਰੀ ਅਤੇ ਉਸ ਦੇ ਕੈਬਨਿਟ ਸਾਥੀਆਂ ਅੰਦਰ ਸੱਚਮੁੱਚ ਇਸ ਸਮਾਗਮ ਨੂੰ ਮਨਾਉਣ ਦਾ ਜੋਸ਼ ਹੈ ਤਾਂ ਸਭ ਤੋਂ ਪਹਿਲਾਂ ਉਹ ਸਰਕਾਰ ਦੇ ਬਣਦੇ ਫਰਜ਼ਾਂ ਨੂੰ ਪੂਰਾ ਕਰਨ, ਜਿਹਨਾਂ ਵਿਚ ਸ਼ਰਧਾਲੂਆਂ ਲਈ ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨਾ ਸ਼ਾਮਿਲ ਹੈ, ਜੋ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਅੰਦਰ ਅਜੇ ਤੀਕ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਹੋਰ ਹਸਤੀਆਂ ਦੇ ਸੁਲਤਾਨਪੁਰ ਲੋਧੀ ਆਉਣ ਸੰਬੰਧੀ ਪੁੱਛੇ ਜਾਣ ਤੇ ਕੇਂਦਰੀ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਆਈਸੀਪੀ ਦਾ ਉਦਘਾਟਨ ਕਰਨ ਲਈ ਪੰਜਾਬ ਆਉਣਗੇ ਅਤੇ ਐਸਜੀਪੀਸੀ ਵੱਲੋਂ ਆਯੋਜਿਤ ਕੀਤੇ ਧਾਰਮਿਕ ਸਮਾਗਮ ਵਿਚ ਵੀ ਭਾਗ ਲੈਣਗੇ।  ਉਹਨਾਂ ਕਿਹਾ ਕਿ  ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਐਸਜੀਪੀਸੀ ਦੇ 11 ਨਵੰਬਰ ਦੇ ਸਮਾਗਮ ਵਿਚ ਭਾਗ ਲੈਣਗੇ ਅਤੇ ਭਾਰਤ ਦੇ ਰਾਸ਼ਟਰਪਤੀ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਦੀ ਪ੍ਰਧਾਨਗੀ ਕਰਨਗੇ। ਆ ਰਹੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜਿੱਤਣ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਿਰਫ ਦਾਖਾ ਹਲਕੇ ਵਿਚ ਹੀ ਨਹੀਂ ਸਗੋਂ ਅਕਾਲੀ-ਭਾਜਪਾ ਗਠਜੋੜ ਚਾਰੇ ਸੀਟਾਂ ਉੱੇਤੇ ਜਿੱਤ ਹਾਸਿਲ ਕਰੇਗਾ। ਉਹਨਾਂ ਕਿਹਾ ਕਿ ਮੈ ਵੇਖਿਆ ਹੈ ਕਿ  ਲੋਕਾਂ ਅੰਦਰ ਉਹਨਾਂ ਨਾਲ ਕੀਤੇ ਵਾਅਦੇ ਤੋੜਣ ਲਈ ਕਾਂਗਰਸ ਪਾਰਟੀ ਖ਼ਿਲਾਫ ਬਹੁਤ ਜ਼ਿਆਦਾ ਗੁੱਸਾ ਹੈ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਪਿਛਲੇ ਢਾਈ ਸਾਲਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਨੁਕਸਾਨ ਨੂੰ ਦਰੁਸਤ ਕਰੇਗਾ। ਪੰਜਾਬ ਵਿਚ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦਾ ਚਿੱਠਾ ਫਰੋਲਦੇ ਹੋਏ ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੜੀ ਬੇਰਹਿਮੀ ਨਾਲ ਠੱਗਿਆ ਗਿਆ ਹੈ। ਇਸ ਸਰਕਾਰ ਨੇ ਘਰ ਘਰ ਨੌਕਰੀ, ਬੇਰੁਜ਼ਗਾਰੀ ਭੱਤਾ, ਬੁਢਾਪਾ ਅਤੇ ਵਿਧਵਾ ਪੈਨਸ਼æਨਾਂ ਵਿਚ ਵਾਧਾ, ਆਟਾ ਦਾਲ ਸਕੀਮ ਵਿਚ ਚੀਨੀ, ਘਿਓ ਅਤੇ ਚਾਹ ਪੱਤੀ ਸ਼ਾਮਿਲ ਕਰਨਾ, ਨੌਜਵਾਨਾਂ ਨੂੰ ਸਮਾਰਟ ਫੋਨ ਦੇਣਾ, ਕਿਸਾਨਾਂ ਦੀ ਮੁਕੰਮਲ ਕਰਜ਼ ਮੁਆਫੀ ਤੋਂ ਇਲਾਵਾ ਸੂਬੇ ਨੂੰ ਨਸ਼ਿਆਂ ਅਤੇ ਰੇਤ ਮਾਫੀਆਂ ਤੋਂ ਨਿਜਾਤ ਦਿਵਾਉਣ ਦੇ ਵਾਅਦੇ ਕੀਤੇ ਸਨ। ਅੱਧੇ ਤੋਂ ਵੱਧ ਸਮਾਂ ਲੰਘ ਗਿਆ ਅਤੇ ਸਰਕਾਰ ਨੇ ਅਜੇ ਤੀਕ ਲੋਕਾਂ ਨਾਲ ਕੀਤਾ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਹਨਾਂ ਨੇ ਕਾਂਗਰਸ ਸਰਕਾਰ ਨੂੰ ਲਾਧੋਵਾਲ ਮੈਗਾ ਫੂਡ ਪਾਰਕ ਅਤੇ ਏਮਜ਼ ਬਠਿੰਡਾ ਸ਼ੁਰੂ ਕਰਨ ਦੇ ਰਾਹ ਵਿਚ ਅੜਿੱਕੇ ਪਾਉਣ ਲਈ ਵੀ ਨਿਸ਼ਾਨਾ ਬਣਾਇਆ। ਉਹਨਾਂ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਸਿਰਫ ਬਿਜਲੀ ਦੀ ਘਾਟ ਕਰਕੇ ਲੇਟ ਹੋ ਰਹੇ ਹਨ ਜੋ ਕਿ ਸੂਬਾ ਸਰਕਾਰ ਵਲੋਂ ਦਿੱਤੀ ਜਾਣੀ ਹੈ। ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਅੰਦਰ ਸੁੱਟੇ ਗਏ ਹਥਿਆਰਾਂ ਅਤੇ ਨਸ਼ਿਆਂ ਬਾਰੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਇਸ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਅਮਨ-ਕਾਨੂੰਨ ਉੱਤੇ ਕੰਟਰੋਲ ਖੋ ਚੁੱਕਿਆ ਹੈ। ਮਾਫੀਆ ਵਧ ਫੁੱਲ ਰਿਹਾ ਹੈ। ਜਦੋਂ ਪੁਲਿਸ ਵੀ ਖੁਦ ਨੂੰ ਸੁਰੱਖਿਅਤ ਨਾ ਸਮਝਦੀ ਹੋਵੇ ਤਾਂ ਅਸੀਂ ਆਮ ਲੋਕਾਂ ਦੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦੇ ਹਾਂ। ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਲਈ ਵੋਟਾਂ ਮੰਗਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਮੈਂ ਇਆਲੀ ਦੀ ਪਿਛਲੀ ਕਾਰਗੁਜ਼ਾਰੀ ਦੇ ਆਧਾਰ ਤੇ ਤੁਹਾਡੇ ਕੋਲੋਂ ਵੋਟਾਂ ਮੰਗਣ ਆਈ ਹਾਂ। ਉਸ ਨੇ ਸਪੋਰਟਸ ਸਟੇਡੀਅਮ ਬਣਾ ਕੇ , ਪਿੰਡਾਂ ਦੇ ਤਾਲਾਬਾਂ ਦੀ ਸਫਾਈ ਕਰਵਾ ਕੇ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੀ ਉਸਾਰੀ ਕਰਵਾ ਕੇ ਇਸ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ।ਓਹਨਾ ਨਾਲ ਜਿਲਾ ਪ੍ਰਧਾਨ ਬੀਬੀ ਮਨਵਿੰਦਰ ਕੌਰ ਅਤੇ ਸ ਮਨਪ੍ਰੀਤ ਸਿੰਘ ਇਆਲੀ ਨੇ ਵੀ ਵੋਟਰਾਂ ਨੂੰ ਸੰਬੋਧਨ ਕੀਤਾ।