You are here

ਲੁਧਿਆਣਾ

ਕਲਮਾਂ ਦਾ ਕਾਫ਼ਿਲਾ ਕਿਤਾਬ 8 ਨੂੰ ਪਾਠਕਾਂ ਦੇ ਰੂਬਰੂ

ਜਗਰਾਓਂ,ਸਤੰਬਰ 2019 -(ਮਨਜਿੰਦਰ ਗਿੱਲ)- ਮਹਿਫਲ-ਏ-ਅਦੀਬ ਜਗਰਾਓਂ ਦੀ ਦੂਜੀ ਸਾਹਿਤਕ ਪੁਸਤਕ ਕਲਮਾਂ ਦਾ ਕਾਫ਼ਿਲਾ ਦੀ ਘੁੰਡ ਚੁਕਾਈ ਸਮਾਗਮ ਜਗਰਾਓਂ ਐਲ ਆਰ ਡੀ ਏ ਵੀ ਕਾਲਜ 8 ਸਤੰਬਰ 2019 ਨੂੰ ਸਵੇਰੇ 10 ਇਕ ਵਿਸ਼ੇਸ਼ ਸਾਹਿਤਕ ਸਮਾਗਮ ਦੁਰਾਨ ਹੋਵੇਗੀ। ਇਸ ਸਬੰਧ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੱਦਿਆ ਪ੍ਰਧਾਨ ਰਜਿੰਦਰਪਾਲ ਸ਼ਰਮਾ ਅਤੇ ਜਰਨਲ ਸਕੱਤਰ ਜਸਵਿਦਰ ਸਿੰਘ ਸਿੰਦਾ , ਡਾ ਬਲਦੇਵ ਸਿੰਘ ਨੇ ਦੱਸਿਆ ਕਿ ਮਰਹੂਮ ਕਰਨਲ ਗੁਰਦੀਪ ਜਗਰਾਓਂ ਨੂੰ ਸਮਰਪਤ ਇਸ ਕਿਤਾਬ ਢੇ ਜਾਰੀ ਕਰਨ ਸਮੇਂ ਪ੍ਰਸਿੱਧ ਗੀਤਕਾਰ ਅਮਰੀਕ ਤਲਵੰਡੀ ਮੁੱਖ ਮਹਿਮਾਨ , ਪ੍ਰਸਿਧ ਕਵੀ ਤੇ ਆਰਟਿਸਟ ਸਵਰਨਜੀਤ ਸਵੀ ਅਤੇ ਨਾਮਵਰ ਪ੍ਰਤਿਭਾ ਡਾ ਮਹਿੰਦਰ ਕੌਰ ਗਰੇਵਾਲ ਵਿਸੇਸ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰੋ ਕਰਮ ਸਿੰਘ ਸਿੱਧੂ ਇਸ ਕਿਤਾਬ ਤੇ ਪਰਚਾ ਪੜ੍ਹਨਗੇ। 

ਪ੍ਰੇਮਿਕਾ ਦੇ ਗੋਲੀ ਮਾਰਨ ਮਗਰੋੋਂ ਖੁਦਕੁਸ਼ੀ

ਦਿੜ੍ਹਬਾ ਮੰਡੀ, ਸਤੰਬਰ 2019- ਨੇੜਲੇ ਪਿੰਡ ਗੁੱਜਰਾਂ ਵਿਚ ਬੀਤੀ ਦੇਰ ਰਾਤ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਪਹਿਲਾਂ ਇਹ ਪ੍ਰੇਮੀ ਜੋੜਾ ਸੋਸ਼ਲ ਮੀਡੀਆ ’ਤੇ ਲਾਈਵ ਹੋਇਆ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦਰ ਸਿੰਘ (25) ਉਰਫ਼ ਬੰਟੀ ਵਾਸੀ ਪਿੰਡ ਗੁੱਜਰਾਂ ਅਤੇ ਹਰਬੰਸ ਕੌਰ (20) ਵਾਸੀ ਪਿੰਡ ਗੁੱਜਰਾਂ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ ਪਰ ਦੋਵਾਂ ਦੇ ਪਰਿਵਾਰ ਵਾਲੇ ਇਸ ਲਈ ਰਾਜ਼ੀ ਨਹੀਂ ਸਨ। ਪੁਲੀਸ ਅਨੁਸਾਰ ਲੜਕੀ 2 ਸਤੰਬਰ ਤੋਂ ਘਰੋਂ ਗਾਇਬ ਸੀ।
ਬੀਤੀ ਦੇਰ ਸ਼ਾਮ ਅਰਵਿੰਦਰ ਸਿੰਘ ਬੰਟੀ ਨੇ ਆਪਣੇ ਘਰ ਤੋਂ ਬੰਦੂਕ ਲਈ ਅਤੇ ਰਾਤ ਨੂੰ ਆਪਣੇ ਖੇਤ ਵਿੱਚ ਜਾ ਕੇ ਹਰਬੰਸ ਕੌਰ ਸਣੇ ਫੇਸਬੁੱਕ ’ਤੇ ਲਾਈਵ ਹੋਣ ਤੋਂ ਬਾਅਦ ਪਹਿਲਾਂ ਆਪਣੀ ਪ੍ਰੇਮਿਕਾ ਦੇ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਥਾਣਾ ਦਿੜ੍ਹਬਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ਵਿੱਚ ਲੈਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ। ਐੱਸਆਈ ਸਤਗੁਰ ਸਿੰਘ ਨੇ ਦੱਸਿਆਕਿ ਹਰਬੰਸ ਕੌਰ 2 ਸਤੰਬਰ ਨੂੰ ਕਾਲਜ ਜਾਣ ਤੋਂ ਬਾਅਦ ਗਾਇਬ ਸੀ ਅਤੇ ਬੀਤੀ ਰਾਤ ਖੁਦਕੁਸ਼ੀ ਕੀਤੇ ਜਾਣ ਤੋਂ ਪਹਿਲਾਂ ਦੋਵੇਂ ਸੋਸ਼ਲ ਮੀਡੀਆ ’ਤੇ ਲਾਈਵ ਹੋਏ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਇਸ ਸਬੰਧੀ ਕੋਈ ਵੀ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤਾ ਹੈ। ਇਸ ਕਾਰਨ ਥਾਣਾ ਦਿੜ੍ਹਬਾ ਵਿਚ ਪੁਲੀਸ ਵੱਲੋਂ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ।

ਲੁਧਿਆਣਾ ਪੱਛਮੀ ਹਲਕੇ ਵਿੱਚ ਬਣਨਗੀਆਂ ਚਾਰ ਲਈਅਰ ਵੈਲੀਆਂ-ਭਾਰਤ ਭੂਸ਼ਣ ਆਸ਼ੂ

 

ਦੋ ਲਈਅਰ ਵੈਲੀਆਂ ਦਾ ਕੰਮ ਹੋ ਚੁੱਕੈ ਸ਼ੁਰੂ, ਕੈਬਨਿਟ ਮੰਤਰੀ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ
ਲੁਧਿਆਣਾ, ਸਤੰਬਰ 2019- ( ਮਨਜਿੰਦਰ ਗਿੱਲ  )-ਸ਼ਹਿਰ ਵਾਸੀਆਂ ਨੂੰ ਸੈਰ, ਕਸਰਤ ਕਰਨ ਲਈ ਸਾਫ਼ ਸੁਥਰਾ ਅਤੇ ਹਰਾ-ਭਰਾ ਵਾਤਾਵਰਣ ਮੁਹੱਈਆ ਕਰਾਉਣ ਦੇ ਮਕਸਦ ਨਾਲ ਲੁਧਿਆਣਾ (ਪੱਛਮੀ) ਹਲਕੇ ਵਿੱਚ ਚਾਰ ਲਈਅਰ ਵੈਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸ਼ੁਰੂ ਕੀਤੇ ਕਾਰਜਾਂ ਦਾ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਚਾਰਾਂ ਵਿੱਚੋਂ ਦੋ ਵੈਲੀਆਂ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ, ਜਦਕਿ ਦੋ ਵੈਲੀਆਂ ਦਾ ਕੰਮ ਜਲਦ ਸ਼ੁਰੂ ਹੋਣ ਵਾਲਾ ਹੈ। ਇਹ ਚਾਰ ਵੈਲੀਆਂ ਡੀ. ਏ. ਵੀ. ਪਬਲਿਕ ਸਕੂਲ (ਸਿੱਧਵਾਂ ਨਹਿਰ ਦੇ ਨਾਲ) ਭਾਈ ਰਣਧੀਰ ਸਿੰਘ ਨਗਰ ਵਿਖੇ, ਹੈਬੋਵਾਲ ਵਿਖੇ, ਲੋਧੀ ਕਲੱਬ ਨਜ਼ਦੀਕ ਅਤੇ ਭਾਈ ਰਣਧੀਰ ਸਿੰਘ ਨਗਰ ਵਿੱਚ ਪੈਂਦੇ ਬਲਾਕ-ਡੀ ਅਤੇ ਈ ਦੇ ਪਿੱਛੇ ਤਿਆਰ ਕੀਤੀਆਂ ਜਾ ਰਹੀਆਂ ਹਨ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ ਦੇ ਨਾਲ ਲੋਧੀ ਕਲੱਬ ਨਜ਼ਦੀਕ ਅਤੇ ਡੀ. ਏ. ਵੀ. ਸਕੂਲ ਵਾਲੀਆਂ ਸਾਈਟਾਂ ਦਾ ਦੌਰਾ ਕਰਦਿਆਂ ਆਸ਼ੂ ਨੇ ਕਿਹਾ ਕਿ ਇਹ ਵੈਲੀਆਂ ਸ਼ਹਿਰ ਵਾਸੀਆਂ ਦੇ ਲਈ ਸਾਹ ਰਗ ਦਾ ਕੰਮ ਕਰਨਗੀਆਂ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਬਣਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਦੱਸਿਆ ਕਿ ਡੀ. ਏ. ਵੀ. ਪਬਲਿਕ ਸਕੂਲ ਨਾਲ ਲੱਗਦੀ ਵੈਲੀ ਦੀ ਲੰਬਾਈ 1.5 ਕਿਲੋ ਮੀਟਰ ਹੋਵੇਗੀ, ਜੋ ਕਿ ਸਕੂਲ ਤੋਂ ਸ਼ੁਰੂ ਹੋ ਕੇ ਪੱਖੋਵਾਲ ਸੜਕ ਸਥਿਤ ਰੇਲਵੇ ਲਾਂਘੇ ਤੱਕ ਖੇਤਰ ਨੂੰ ਕਵਰ ਕਰੇਗੀ। ਇਸ 'ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਵੈਲੀ ਲਈ ਜਗਾਂ ਨਗਰ ਸੁਧਾਰ ਟਰੱਸਟ ਅਤੇ ਨਗਰ ਨਿਗਮ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਡੀ. ਏ. ਵੀ. ਸਕੂਲ ਕੋਲ ਨਗਰ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ਨੂੰ ਲੋਕਾਂ ਵੱਲੋਂ ਕੂੜਾ ਸੁੱਟਣ ਲਈ ਵਰਤਿਆ ਜਾਂਦਾ ਸੀ। ਇਸ ਜ਼ਮੀਨ ਨੂੰ ਹੁਣ ਇੱਕ ਸ਼ਾਨਦਾਰ ਲਈਅਰ ਵੈਲੀ ਦੇ ਰੂਪ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਥੇ ਨਗਰ ਨਿਗਮ ਵੱਲੋਂ ਰੇਨਵਾਟਰ ਹਾਰਵੈਸਟਿੰਗ ਖੂਹ ਵੀ ਤਿਆਰ ਕਰਵਾਇਆ ਗਿਆ ਹੈ। ਆਸ਼ੂ ਨੇ ਦੱਸਿਆ ਕਿ ਸਕੂਲ ਨਜ਼ਦੀਕ ਪੈਂਦੇ ਇਸ ਪ੍ਰੋਜੈਕਟ ਦੇ ਡਿਜ਼ਾਈਨ ਨੂੰ ਪੀ. ਏ. ਯੂ. ਦੇ ਬਾਗਬਾਨੀ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੇ ਤਿਆਰ ਕੀਤਾ ਹੈ। ਇਸ ਵੈਲੀ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਬੈਂਚ, ਕਨੋਪੀਆਂ, ਇੰਪੋਰਟਡ ਘਾਹ, ਪੌਦੇ ਅਤੇ ਲਾਈਟਾਂ ਦਾ ਪ੍ਰਬੰਧ ਹੋਵੇਗਾ। ਇਸ ਵੈਲੀ ਵਿੱਚ ਟੈਨਿਸ, ਬੈਡਮਿੰਟਨ ਅਤੇ ਵਾਲੀਬਾਲ ਦੇ ਕੋਰਟਸ ਹੋਣ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਹੋਮ, ਓਪਨ ਜਿੰਮ ਅਤੇ ਹੋਰ ਸਹੂਲਤਾਂ ਵੀ ਪ੍ਰਾਪਤ ਹੋਣਗੀਆਂ। ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਵਾਸੀਆਂ ਨੂੰ ਆਧੁਨਿਕ ਸਹੂਲਤਾਂ ਅਤੇ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਇਸੇ ਕਰਕੇ ਸ਼ਹਿਰ ਵਿੱਚ ਕਈ ਸੁੰਦਰੀਕਰਨ ਪ੍ਰੋਜੈਕਟ ਪਾਈਪਲਾਈਨ ਵਿੱਚ ਹਨ। ਉਨਾਂ ਦੱਸਿਆ ਕਿ ਸਿੱਧਵਾਂ ਨਹਿਰ ਵਾਟਰ ਫਰੰਟ ਪ੍ਰੋਜੈਕਟ ਦਾ ਕੰਮ ਵੀ ਐਤਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੰਬੰਧੀ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਸਿੱਧਵਾਂ ਨਹਿਰ ਵਾਟਰ ਫਰੰਟ ਪ੍ਰੋਜੈਕਟ ਪੱਖੋਵਾਲ ਸੜਕ ਤੋਂ ਲੈ ਕੇ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਤੱਕ ਵਿਕਸਤ ਕੀਤਾ ਜਾ ਰਿਹਾ ਹੈ। ਇਹ ਖੇਤਰ ਸ਼ਹਿਰਵਾਸੀਆਂ ਲਈ ਇੱਕ ਖੁੱਲਾ ਜਨਤਕ ਖੇਤਰ ਹੋਵੇਗਾ। ਇਸ ਪ੍ਰੋਜੈਕਟ 'ਤੇ 4.75 ਕਰੋੜ ਰੁਪਏ ਲਾਗਤ ਆਵੇਗੀ। ਇਸ ਪ੍ਰੋਜੈਕਟ ਦੀ ਲੰਬਾਈ 1100 ਮੀਟਰ ਅਤੇ ਚੌੜਾਈ 20-22 ਮੀਟਰ ਹੋਵੇਗੀ। ਇਸ ਪ੍ਰੋਜੈਕਟ ਵਿੱਚ ਵੀ ਗਰੀਨ ਬੈੱਲਟ, ਸਾਈਕਲਿੰਗ ਟਰੈਕ, ਪਲੇਇੰਗ ਜ਼ੋਨ, ਫੁੱਟਪਾਥ, ਬੈਠਣ ਲਈ ਖੇਤਰ, ਵਾਲ ਕਲਿੰਬਿੰਗ ਅਤੇ ਹੋਰ ਗਤੀਵਿਧੀਆਂ ਸ਼ਾਮਿਲ ਹੋਣਗੀਆਂ।

ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਰੂਪਾਂ ਨਾਲ ਛੇੜਛਾੜ ਬਰਦਾਸ਼ਤ ਨਹੀ ਕੀਤੀ ਜਾਵੇਗੀ:ਭਾਈ ਸਰਤਾਜ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪਾਂ ਸੰਬੰਧੀ ਲਗਾਤਾਰ ਵਾਪਰ ਰਹੀਆਂ ਦੁਖਦਾਈ, ਅਪਮਾਨ ਜਨਕ,ਨਿੰਦਣਯੋਗ ਘਟਨਾਵਾਂ ਨੇ ਹਰ ਸਿੱਖ ਅੱਗੇ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਦਿੱਤੇ ਹਨ ਕੀ ਇਹ ਘਟਨਾਵਾਂ ਅਚਨਚੇਤ ਵਾਪਰ ਰਹੀਆਂ ਹਨ ਜਾਂ ਲੰਮੀ ਘ੍ਰਿਣਾਤਮਕ ਸੋਚ ਦਾ ਉਤਰਫਲ ਹਨ।ਇਹ ਵਿਚਾਰ ਗੁਰਦੁਆਰਾ ਗਾਲਿਬ ਰਣ ਸਿੰਘ ਦੇ ਪ੍ਰਧਾਨ ਭਾਈ ਸਰਤਾਜ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਪਿੰਡ ਸ਼ੇਰਪੁਰ ਖੁਰਦ ਵਿਖੇ ਪੰਜ ਸਰੂਪ ਸਰਕਟ ਸ਼ਾਟ ਹੋਣ ਨਾਲ ਗੁਰਦੁਆਰਾ ਸਾਹਿਬ ਦੇ ਸੱੁਖ ਆਸਨ ਅਸਥਾਨ ਤੇ ਹੀ ਅਗਨ ਭੇਟ ਹੋ ਗਏ ਹਨ।ਜ਼ਿਲੇ ਹੁਸ਼ਿਆਰਪੁਰ ਦੇ ਪਿੰਡ ਹਰਿਆਣਾ ਰੋਡ ਦੇ ਸ਼ਮਸਾਨਘਾਟ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਰੂਪ ਤੇ ਭਗਤ ਰਵੀਦਾਸ ਜੀ ਦੀਆਂ ਤਸਵੀਰਾਂ ਕੱਪੜਿਆਂ 'ਚ ਲਪੇਟੀਆਂ ਮਿਲੀਆਂ ਹਨ ਇਹ ਬਹੁਤ ਹੀ ਦੁਖਦਾਈ,ਅਫਸੋਸ ਜਨਕ ਤੇ ਨਿੰਦਣਵਾਲਾ ਹੈ ਇਸ ਅਪਰਾਧਕ ਜਨਕ ਬਿਰਤੀ ਨੂੰ ਕੋਣ ਹੱਲਾਸ਼ੇਰੀ ਦੇ ਰਿਹਾ ਹੈ ਕੋਣ ਪੰਜਾਬ ਦੇ ਲੋਕਾਂ ਨੂੰ ਅੱਗ ਵੱਲ ਝੋਕ ਰਿਹਾ ਹੈ ਫਿਰਕਾਪ੍ਰਸਤੀ ਨੰੀ ਕੌਣ ਅੱਗ ਲਾ ਰਿਹਾ ਹੈ ਇਸ ਬਾਰੇ ਸੋਚਣ ਦੀ ਲੋੜ ਹੈ

ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਅਤੇ ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਅਤੇ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ।ਸਾਰੀ ਦੁਨੀਆਂ ਨੂੰ ਸਾਝਾ ਉਪਦੇਸ਼ ਦੇਣ ਵਾਲੇ ਜਗਤ ਦੇ ਵਾਲੀ ਸ੍ਰੀ ਗੁਰੂ ਨਾਨਕ ਦੇਵ ਜੀ ਵਿਆਹ ਪੁਰਬ ਅਤੇ ਕੌਮ ਦੇ ਮਹਾਨ ਸ਼ਹੀਦ ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਬਾਬਾ ਮੁਕੰਦ ਜੀ ਮੁਹੱਲਾ ਮੁਕੰਦਪੁਰੀ ਜਗਰਾਉ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਪਿਰਤਪਾਲ ਸਿੰਘ ਪਾਰਸ ਪ੍ਰਧਾਨ ਗੁਰਮਿਤ ਗੰ੍ਰਥੀ ਰਾਗੀ ਢਾਡੀ ਇੰਟਰਨੈਸ਼ਨਲ ਪ੍ਰਚਾਰਕ ਸਭਾ ਰਜਿ. ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅੱਜ ਦੇ ਦਿਨ ਬਟਾਲੇ ਮੂਲ ਚੰਦ ਪਟਵਾਰੀ ਅਤੇ ਚੰਦੋਰਾਣੀ ਦੀ ਧੀ ਮਾਤਾ ਸੁਲੱਖਣੀ ਜੀ ਵਿਆਹੁੳਣ ਆਏ ਸਨ ਉਸ ਵਿਆਹ ਪੁਰਬ ਨੰੁ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਰ ਸਾਲ ਪੂਰੇ ਸਰਧਾ ਅਤੇ ਉਤਸ਼ਾਹ ਨਾਲ ਮਨਾਉਦੀਆਂ ਹਨ।ਇਸ ਸਮੇ ਗਿਆਨੀ ਬਲਜਿੰਦਰ ਸਿੰਗ ਦੀਵਾਨਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਭਾਈ ਜਸਵਿੰਦਰ ਸਿੰਘ ਖਾਲਸਾ,ਗੁਰਚਰਨ ਸਿੰਘ ਦਲੇਰ,ਭਾਈ ਇੰਦਰਜੀਤ ਸਿੰਘ ਬੋਦਲਵਾਲਾ,ਪਰਮਵੀਰ ਸਿੰਘ ਮੋਤੀ,ਅਮਨਦੀਪ ਸਿੰਘ ਡਾਗੀਆਂ,ਦਲਜੀਤ ਸਿੰਘ,ਮਨੀ ਜਗਰਾਉ,ਮਨਦੀਪ ਸਿੰਘ ਕਾਉਂਕੇ,ਗੁਰਮੇਲ ਸਿੰਘ,ਅਵਤਾਰ ਸਿੰਘ ਰਾਜੂ,ਸੁਖਦੇਵ ਸਿੰਘ ਨਸਰਾਲੀ,ਜਥੇਦਾਰ ਪਾਲ ਸਿੰਘ,ਭਾਈ ਹਾਕਮ ਸਿੰਘ,ਭਾਈ ਦਵਿੰਦਰ ਸਿੰਘ ਦਲੇਰ,ਭਾਈ ਸੁਖਰਾਜਪ੍ਰੀਤ ਸਿੰਘ,ਪਵਨਦੀਪ ਸਿੰਘ,ਅਵਤਾਰ ਸਿੰਘ,ਮੰਗਲ ਸਿੰਘ ਆਦਿ ਹਾਜ਼ਰ ਸਨ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ, (ਜਗਰਾਂਉ) ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਜਗਰਾਉਂ,  ਸਤੰਬਰ 2019 -( ਮਨਜਿੰਦਰ ਗਿੱਲ )-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਕੈਂਪਸ ਵਿਖੇ ਸਮੇਂ – ਸਮੇਂ ਤੇ ਵਿਿਦਅਕ, ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਉਦੀ ਰਹਿੰਦੀ ਹੈ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਅਧਿਅਪਕ ਦਿਵਸ' ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਰੀਬਨ ਕਟਿੰਗ ਕਰਕੇ ਕੀਤੀ ਗਈ। ਸਭ ਤੋਂ ਪਹਿਲਾਂ ਸਮੂਹ ਮੈਨੇਜਮੈਂਟ ਵਲੋਂ ਜੋਤੀ ਪੂਜਨ ਕੀਤਾ ਗਿਆ ਅਤੇ ਫਿਰ ਅਧਿਆਪਕਾਂ ਦੁਆਰ ਅਏ ਹੋਏ ਮਹਿਮਾਨਾਂ ਨੂੰ 'ਜੀ ਆਇਆ' ਕਿਹਾ ਗਿਆ। ਇਸ ਦੇ ਨਾਲ ਹੀ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜੀਵਨ ਤੇ ਚਾਨਣ ਪਾਇਆ ਗਿਆ।

ਬਾਅਦ ਵਿੱਚ ਅਧਿਆਪਕਾਂ ਵੱਲੋਂ ਵੀ ਇਸ ਦਿਵਸ ਨਾਲ ਸਬੰਧਿਤ ਆਪਣੇ – ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਡਾ. ਰਾਧਾਕ੍ਰਿਸ਼ਨਨ ਜੀ ਦੇ ਜੀਵਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦਿਵਸ ਨੂੰ ਹੋਰ ਵਧੀਆ ਅਤੇ ਮਨੋਰੰਜਕ ਬਨਾਉਣ ਲਈ ਅਧਿਆਪਕਾਂ ਵੱਲੋਂ ਸਕਿੱਟ, ਗੇਮਜ, ਡਾਂਸ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਬਾਅਦ ਵਿੱਚ ਪ੍ਰਿੰਸੀਪਲ ਮੈਡਮ ਅਤੇ ਸਮੂਹ ਮੈਨੇਜਮੈਂਟ ਵੱਲੋਂ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।

ਆਪਣੇ ਭਾਸ਼ਣ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਅਧਿਆਪਕ ਦਿਵਸ ਦੀ ਮਹੱਤਤਾ ਤੋਂ ਸਭ ਨੂੰ ਜਾਣੂ ਕਰਵਾਇਆ ਗਿਆ ਅਤੇ ਇਸ ਦਿਵਸ ਦੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ, ਉਹਨਾਂ ਇਹ ਵੀ ਕਿਹਾ ਕਿ ਅਧਿਆਪਕਾਂ ਨੂੰ ਵਿਿਦਆਰਥੀਆਂ ਦੀ ਹਰ ਸਮੱਸਿਆਂ ਦਾ ਹੱਲ ਬੜੇ ਹੀ ਸਰਲ ਅਤੇ ਸਚੱੁਜੇ ਢੰਗ ਨਾਲ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਇਸ ਕਾਬਿਲ ਬਨਾਉਣਾ ਚਾਹੀਦਾ ਹੈ ਕਿ ਉਹ ਆਪਣੇ ਆਉਣ ਵਾਲੇ ਸਮੇਂ ਵਿੱਚ ਹਰ ਮੁਸ਼ਕਿਲ ਦਾ ਸਾਹਮਣਾ ਕਰ ਸਕਣ ਅਤੇ ਇੱਕ ਜਿੰਮੇਵਾਰ ਨਾਗਰਿਕ ਬਣ ਸਕਣ।

ਇਸ ਮੌਕੇ ਸਕੂਲ ਚੇਅਰਮੈਨ ਸ਼੍ਰੀ ਸਤੀਸ ਕਾਲੜਾ ਦੁਆਰਾ ਆਪਣੇ ਸੰਬੋਧਨੀ ਭਾਸ਼ਣ ਵਿੱਚ ਸਭ ਨੂੰ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੁਆਰਾ ਦਰਸਾਏ ਹੋਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਇੱਕ ਅਧਿਆਪਕ ਇੱਕ ਉੱਚ ਕੋਟੀ ਦਾ ਵਿਦਵਾਨ ਅਤੇ ਫਿਰ ਦੇਸ਼ ਦਾ ਰਾਸ਼ਟਰਪਤੀ ਬਣਿਆ। ਇਸ ਕਰਕੇ ਹੀ ਉਨ੍ਹਾਂ ਦੇ ਜਨਮ ਦਿਨ ਨੂੰ ਪੂਰੇ ਭਾਰਤ ਵਿੱਚ ਅਧਿਆਪਕ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ।

ਅਖੀਰ ਵਿੱਚ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਵੱੱਲੋਂ ਵੀ ਸਭ ਅਧਿਆਪਕਾਂ ਅਤੇ ਬੱਚਿਆਂ ਨੂੰ 'ਅਧਿਅਪਕ ਦਿਵਸ' ਦੀਆਂ ਮੁਬਾਰਕਾਂ ਦਿੱਤੀਆਂ ਗਈਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਸਮੂਜ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਅਧਿਆਪਕਾਂ ਦੁਆਰਾ ਪ੍ਰਿੰਸੀਪਲ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ

ਕਾਉਂਕੇ ਕਲਾਂ ਵਿਖੇ ਪੰਚਾਇਤ ਵੱਲੋਂ ਅਧਿਆਪਕਾਂ ਦਾ ਸਨਮਾਨ

ਅਧਿਆਪਕ ਮੋਮਬੱਤੀ ਦੀ ਤਰਾਂ ਪਿਘਲਕੇ ਦੂਜਿਆਂ ਨੂੰ ਚਾਨਣ ਵੰਡਦਾ ਹੈ-ਸਰਪੰਚ ਜਗਜੀਤ ਸਿੰਘ ਕਾਉਂਕੇ

ਜਗਰਾਉਂ, 6 ਸੰਤਬਰ 2019 (ਪ੍ਰੇਮ ਚੀਮਾ, ਮਨਜਿੰਦਰ ਗਿੱਲ)-

ਸਰਕਾਰੀ ਕੰਨਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਵਿਖੇ ਅਧਿਆਪਕ ਦਿਵਸ ਮੌਕੇ ਗਰਾਮ ਪੰਚਾਇਤ ਪਿੰਡ ਕਾਉਂਕੇ ਕਲਾਂ ਵੱਲੋਂ ਸਰਪੰਚ ਜਗਜੀਤ ਸਿੰਘ ਕਾਉਂਕੇ ਦੀ ਅਗਵਾਈ ਵਿੱਚ ਸਮੂਹ ਅਧਿਆਪਕਾਂ ਦਾ ਟਰਾਫੀਆਂ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਸਰਪੰਚ ਜਗਜੀਤ ਸਿੰਘ ਨੇ ਆਖਿਆ ਕਿ ਅਧਿਆਪਕ ਇੱਕ ਮੋਮਬੱਤੀ ਦੀ ਤਰ੍ਹਾਂ ਹੁੰਦਾ ਹੈ, ਜੋ ਖੁਦ ਪਿਘਲਕੇ ਦੂਜਿਆਂ ਨੂੰ ਚਾਨਣ ਵੰਡਦਾ ਹੈ ਅਤੇ ਅਧਿਆਪਕ ਤੋਂ ਸਿੱਖਿਆ ਲਏ ਬਿਨਾਂ ਕੋਈ ਵੀ ਵਿਦਿਆਰਥੀ ਆਪਣੇ ਜੀਵਨ ਵਿੱਚ ਉਚੇ ਮੁਕਾਮ ਹਾਸਲ ਨਹੀਂ ਕਰ ਸਕਦਾ। ਉਹਨਾਂ ਆਖਿਆ ਕਿ ਸਾਨੂੰ ਆਪਣੇ ਅਧਿਆਪਕ ਗੁਰੂਆਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਜਿੰਨਾਂ ਨੇ ਸਾਡੇ ਜੀਵਨ ਨੂੰ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਾਜਿੰਦਰ ਸਿੰਘ ਸਿੱਧੂ ਨੇ ਗਰਾਮ ਪੰਚਾਇਤ ਦਾ ਸਵਾਗਤ ਕਰਦਿਆਂ ਆਖਿਆ ਕਿ ਭਾਵੇਂ ਅਧਿਆਪਨ ਇੱਕ ਪੇਸ਼ਾ ਹੈ, ਪਰੰਤੂ ਅਧਿਆਪਕ ਹੀ ਹੈ ਜੋ ਬੱਚਿਆਂ ਦੇ ਹੁਨਰ ਨੂੰ ਨਿਖਾਰਦਾ ਹੈ ਅਤੇ ਉਹਨਾਂ ਦਾ ਮਾਰਗ ਦਰਸ਼ਨ ਕਰਦਾ ਹੈ। ਉਹਨਾਂ ਆਖਿਆ ਕਿ ਜ਼ਿੰਦਗੀ ਵਿੱਚ ਇੱਕ ਅਧਿਆਪਕ ਹੀ ਹੈ, ਜਿਸਦੇ ਦਰਸਾਏ ਮਾਰਗ 'ਤੇ ਚੱਲਕੇ ਇਨਸਾਨ ਤਰੱਕੀ ਦੀਆਂ ਬੁਲੰਦੀਆਂ ਨੂੰ ਛੋਹ ਸਕਦਾ ਹੈ। ਗਰਾਮ ਪੰਚਾਇਤ ਵੱਲੋਂ ਪਹੁੰਚੇ ਸਾਬਕਾ ਸਰਪੰਚ ਚਰਨਜੀਤ ਸਿੰਘ, ਸੂਬੇਦਾਰ ਹਰਨੇਕ ਸਿੰਘ, ਐਸ.ਐਮ.ਸੀ.ਦੇ ਚੇਅਰਮੈਨ ਗੁਰਸੇਵਕ ਸਿੰਘ ਅਤੇ ਮਾ:ਨਛੱਤਰ ਸਿੰਘ ਆਦਿ ਨੇ ਆਖਿਆ ਕਿ ਪੂਰੇ ਕਾਉਂਕੇ ਪਿੰਡ ਨੂੰ ਕੰਨਿਆਂ ਹਾਈ ਸਕੂਲ ਦੇ ਸਮੁੱਚੇ ਅਧਿਆਪਕਾਂ ਉਪਰ ਮਾਣ ਹੈ, ਜਿਨ੍ਹਾਂ ਨੇ ਦ੍ਰਿੜ ਲਗਨ ਅਤੇ ਸਖਤ ਮਿਹਨਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਕੁਲਦੀਪ ਸਿੰਘ, ਮਹਿੰਦਰਪਾਲ ਸਿੰਘ, ਏਕਮ ਸਿੰਘ, ਵੀਨਾਂ ਰਾਣੀ, ਰਛਪਾਲ ਕੌਰ ਸਿੱਧੂ, ਕੁਲਦੀਪ ਕੌਰ, ਹਰਪ੍ਰੀਤ ਕੌਰ ਚੀਮਾਂ, ਜਸਪ੍ਰੀਤ ਕੌਰ, ਕਿਰਨ ਬਾਲਾ, ਤੇਜਿੰਦਰ ਕੌਰ, ਸ਼ੁਭਲਕਸ਼ਨ ਕੌਰ, ਅਮਨਦੀਪ ਕੌਰ, ਸ਼ਬਨਮ ਰਤਨ, ਰਾਧਾ ਰਾਣੀ, ਰਣਬੀਰ ਕੌਰ ਆਦਿ ਨੇ ਅਧਿਆਪਕ ਦਿਵਸ ਮੌਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਵਾਹਨਾਂ 'ਤੇ ਬਿਨਾ ਢਕੇ ਰੇਤਾ ਢੋਆ-ਢੁਆਈ 'ਤੇ ਰੋਕ ਲਗਾਈ

ਨੌਕਰ ਜਾਂ ਕਿਰਾਏਦਾਰ ਰੱਖਣ ਤੋਂ ਪਹਿਲਾਂ ਸੰਬੰਧਤ ਬਾਰੇ ਜਾਣਕਾਰੀ ਪੁਲਿਸ ਕੋਲ ਦਰਜ ਕਰਾਉਣੀ ਜ਼ਰੂਰੀ

ਲੁਧਿਆਣਾ, ਸਤੰਬਰ 2019-( ਮਨਜਿੰਦਰ ਗਿੱਲ )-

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਾਬਤਾ ਫੌਜਦਾਰੀ ਸੰਘਤਾ (ਐਕਟ ਨੰਬਰ-2 ਆਫ਼ 1974) ਦੀ ਧਾਰਾ 144 ਤਹਿਤ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲ੍ਹੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ 'ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜਕ 'ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਦੁਕਾਨਦਾਰਾਂ ਵੱਲੋਂ ਅਣ-ਅਧਿਕਾਰਤ ਤੌਰ 'ਤੇ ਬਿਨਾ ਆਈ.ਐਸ.ਆਈ. ਮਾਰਕਾ ਹੈਲਮਟ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਸੇ ਅਣ-ਸੁਖਾਵੀਂ ਘਟਨਾ ਸਮੇਂ ਬਿਨ੍ਹਾਂ ਆਈ.ਐਸ.ਆਈ ਮਾਰਕਾ ਹੈਲਮਟ ਟੁੱਟ ਜਾਂਦੇ ਹਨ ਅਤੇ ਵਾਹਨ ਚਾਲਕ ਸਖ਼ਤ ਜਖ਼ਮੀ ਹੋ ਜਾਂਦਾ ਹੈ ਅਤੇ ਕਈ ਵਾਰ ਉਸ ਦੀ ਮੌਤ ਹੋ ਜਾਂਦੀ ਹੈ। ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨ੍ਹਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸ਼ਾਮਿਲ ਹਨ ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਹਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾਂ ਵਿੱਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋਂ ਵੱਧ ਪਹੀਆ ਵਾਲੀਆਂ ਗੱਡੀਆਂ ਸਵਾਰੀਆਂ ਸ਼ਰੇਆਮ ਢੋਹਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰ ਅਜਿਹੀ ਅਣਸੁਖਾਵੇਂ ਹਾਦਸੇ ਵੀ ਵਾਪਰਦੇ ਹਨ ਜਿੰਨਾਂ ਵਿੱਚ ਵੱਡ-ਮੁੱਲੀਆਂ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਪਬਲਿਕ ਹਿੱਤ ਵਿੱਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਜ਼ਰੂਰਤ ਹੈ। ਪੁਲਿਸ ਕਮਿਸ਼ਨਰ ਨੇ ਨਿੱਜੀ ਸਕੂਲਾਂ ਦੇ ਮੁੱਖੀਆਂ ਨੂੰ ਸਕੂਲਾਂ ਵਿੱਚ ਤਾਇਨਾਤ ਨਾਨ ਟੀਚਿੰਗ ਸਟਾਫ਼ ਅਤੇ ਗੱਡੀਆਂ ਉੱਪਰ ਤਾਇਨਾਤ ਡਰਾਈਵਰ, ਕੰਡਕਟਰ ਅਤੇ ਹੋਰ ਜੋ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਪਾਸ ਨੌਕਰੀ ਕਰਦੇ ਹਨ, ਸੰਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਵੱਡੀ ਗਿਣਤੀ ਵਿੱਚ ਖੁੱਲ੍ਹੇ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਨੂੰ ਘਰਾਂ ਤੋਂ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ। ਜਿਨ੍ਹਾਂ ਉੱਪਰ ਵੱਖ-ਵੱਖ ਥਾਵਾਂ ਨਾਲ ਸੰਬੰਧਤ ਡਰਾਈਵਰ ਕਡੰਕਟਰ ਰੱਖੇ ਹੋਏ ਹੁੰਦੇ ਹਨ। ਇਸੇ ਤਰ੍ਹਾਂ ਸਕੂਲਾਂ ਵਿੱਚ ਨਾਨ ਟੀਚਿੰਗ ਸਟਾਫ਼ ਵੀ ਰੱਖਿਆ ਹੁੰਦਾ ਹੈ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਕਤਾਨ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਿਲ ਕਰਨੀ ਬਹੁਤ ਜ਼ਰੂਰੀ ਹੈ। ਇੱਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਰਹਿੰਦੇ ਆਮ ਲੋਕਾਂ, ਮਕਾਨ ਮਾਲਕਾਂ, ਮਕਾਨਾਂ ਉੱਪਰ ਕਾਬਜ਼ ਵਿਅਕਤੀਆਂ, ਫੈਕਟਰੀਆਂ ਦੇ ਮਾਲਕਾਂ, ਵੱਖ-ਵੱਖ ਵਿੱਤੀ ਅਦਾਰਿਆਂ ਦੇ ਮਾਲਕਾਂ ਅਤੇ ਸੁਰੱਖਿਆ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੌਕਰ, ਡਰਾਈਵਰ, ਚੌਕੀਦਾਰ, ਮਾਲੀ ਅਤੇ ਕਿਰਾਏਦਾਰ ਆਦਿ ਰੱਖਣ ਵੇਲੇ ਉਨ੍ਹਾਂ ਦੇ ਪਿਛੋਕੜ ਬਾਰੇ ਜ਼ਰੂਰ ਜਾਣਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨੌਕਰੀ ਜਾਂ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਸੰਬੰਧਤ ਵਿਅਕਤੀ ਜਾਂ ਪਰਿਵਾਰ ਤੋਂ ਮੁਕੰਮਲ ਰਿਹਾਇਸ਼ੀ ਪਤਾ ਅਤੇ ਹੋਰ ਸੰਬੰਧਤ ਜਾਣਕਾਰੀ ਹਾਸਿਲ ਕਰਕੇ ਜਾਂ ਅਧਿਕਾਰਤ ਏਜੰਸੀ ਰਾਹੀਂ ਲੈ ਕੇ ਸੰਬੰਧਤ ਪੁਲਿਸ ਚੌਕੀ/ਥਾਣਾ ਵਿੱਚ ਤੁਰੰਤ ਦਰਜ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਸੰਬੰਧਤ ਵਿਅਕਤੀ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਬਾਹਰਲਿਆਂ ਸੂਬਿਆਂ ਤੋਂ ਆ ਕੇ ਵਸੇ ਹੋਏ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ, ਪ੍ਰਾਈਵੇਟ ਸੁਰੱਖਿਆ ਏਜੰਸੀਆਂ, ਵੱਖ-ਵੱਖ ਵਪਾਰਕ ਕੰਪਨੀਆਂ, ਵਿੱਤੀ ਅਦਾਰਿਆਂ ਅਤੇ ਰੋਜ਼ਾਨਾ ਪੱਧਰ 'ਤੇ ਕੰਮ ਕਰਦੇ ਹਨ। ਕੁਝ ਲੋਕ ਘਰੇਲੂ ਕੰਮਾਂ ਕਾਰਾਂ ਵਿੱਚ ਵੀ ਹੱਥ ਵਟਾਉਂਦੇ ਹਨ। ਅਜਿਹੇ ਵਿਅਕਤੀਆਂ ਨੂੰ ਕੰਮ ਜਾਂ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਕੋਈ ਵੀ ਜਾਣਕਾਰੀ ਲੈਣੀ ਜ਼ਰੂਰੀ ਨਹੀਂ ਸਮਝੀ ਜਾਂਦੀ। ਜਿਸ ਕਾਰਨ ਅਜਿਹੇ ਲੋਕ ਮਾਲਕਾਂ ਦਾ ਵਿਸ਼ਵਾਸ਼ ਜਿੱਤ ਕੇ ਵੱਡੀ ਲੁੱਟ ਮਾਰ ਕਰ ਲੈਂਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ। ਜਿਸ ਕਾਰਨ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਜਾਂਦਾ ਹੈ। ਇਹ ਪਾਬੰਦੀ ਹੁਕਮ ਦੋ ਮਹੀਨੇ ਤੱਕ ਜਾਰੀ ਰਹਿਣਗੇ।

ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿੱਚ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 14 ਸਤੰਬਰ ਨੂੰ

 ਲੋਕ ਅਦਾਲਤ ਅਤੇ ਡੀ.ਐਲ.ਐਸ.ਏ. ਦੀਆਂ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਪ੍ਸ਼ਾਸ਼ਨਿਕ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ

ਲੁਧਿਆਣਾ, ਸਤੰਬਰ 2019( ਮਨਜਿੰਦਰ ਗਿੱਲ )-

ਜ਼ਿਲ੍ਹਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 14 ਸਤੰਬਰ, 2019 ਦਿਨ ਸਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਗੁਰਬੀਰ ਸਿੰਘ ਨੇ ਅੱਜ ਇੱਥੇ ਨੈਸ਼ਨਲ ਲੋਕ ਅਦਾਲਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਚੱਲ ਰਹੀਆਂ ਸਕੀਮਾਂ ਨੂੰ ਹੋਰ ਪ੍ਰਭਾਵੀਂ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ। ਉਹਨਾਂ ਦੱਸਿਆ ਕਿ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨ੍ਹਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ 'ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲ੍ਹਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਦੱਸਿਆ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ। ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਫ਼ਤਰ ਵਿਖੇ ਦੇ ਸਕਦਾ ਹੈ। ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਆਸ਼ੀਸ਼ ਅਬਰੋਲ ਸੀ.ਜੇ.ਐਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ, ਸ਼੍ਰੀ ਪੀ.ਐਸ.ਕਾਲੇਕਾ ਸੀ.ਜੇ.ਐਮ., ਸ਼੍ਰੀ ਜਸਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ ਖੰਨਾ, ਸ਼੍ਰੀ ਆਸ਼ੀਸ਼ ਕਪੂਰ ਡੀ.ਸੀ.ਪੀ. ਲੁਧਿਆਣਾ, ਸ਼੍ਰੀ ਜਸਵੀਰ ਸਿੰਘ ਐਸ.ਪੀ. (ਹੈਡਕੁਆਟਰ) ਖੰਨਾ, ਅਤੇ ਸ਼੍ਰੀ ਜਸਵਿੰਦਰ ਸਿੰਘ ਐਸ.ਪੀ. ਜਗਰਾਂਓ ਹਾਜ਼ਰ ਸਨ।

ਹੁਣ ਹੋਟਲ, ਢਾਬਿਆਂ ਅਤੇ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਕਾਰੋਬਾਰਾਂ ਦੀ ਅੰਦਰੂਨੀ ਸਫਾਈ ਸੰਬੰਧੀ ਦਰਜਾਬੰਦੀ ਕਰਵਾਉਣੀ ਲਾਜ਼ਮੀ

ਆਨਲਾਈਨ ਆਰਡਰ ਲੈ ਕੇ ਘਰ-ਘਰ ਖਾਣਾ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਨੂੰ ਵੀ ਹਦਾਇਤ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਲੁਧਿਆਣਾ, ਸਤੰਬਰ 2019 -(ਮਨਜਿੰਦਰ ਗਿੱਲ )-

ਸੂਬਾ ਵਾਸੀਆਂ ਨੂੰ ਚੰਗੀ ਸਿਹਤ, ਸਾਫ਼ ਵਾਤਾਵਰਣ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਉਨਾਂ ਦੇ ਦਫ਼ਤਰ ਵਿਖੇ ਮੀਟਿੰਗ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਹੁਣ ਹੋਟਲ, ਢਾਬਿਆਂ ਅਤੇ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਕਾਰੋਬਾਰਾਂ ਦੀ ਅੰਦਰੂਨੀ ਸਫਾਈ (ਹਾਈਜੀਨ) ਸੰਬੰਧੀ ਦਰਜਾਬੰਦੀ (ਰੇਟਿੰਗ) ਕਰਵਾਉਣੀ ਲਾਜ਼ਮੀ ਹੈ। ਇਸ ਸੰਬੰਧੀ ਜ਼ਿਲਾ ਸਿਹਤ ਅਫ਼ਸਰ ਡਾ. ਅੰਦੇਸ਼ ਕੌਰ ਕੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੁਣ ਉਕਤ ਕਾਰੋਬਾਰ ਸਥਾਨਾਂ ਨੂੰ ਆਪਣੀ ਅੰਦਰੂਨੀ ਸਫਾਈ ਸੰਬੰਧੀ ਰੇਟਿੰਗ ਕਰਾਉਣੀ ਲਾਜ਼ਮੀ ਕੀਤੀ ਗਈ ਹੈ। ਹੁਣ ਤੱਕ ਜ਼ਿਲਾ ਲੁਧਿਆਣਾ ਦੇ 10 ਵੱਡੇ ਕਾਰੋਬਾਰੀਆਂ ਨੇ ਤਾਂ ਆਪਣੀ ਰੇਟਿੰਗ ਕਰਵਾ ਲਈ ਹੈ ਜਦਕਿ ਬਾਕੀ ਕਾਰੋਬਾਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਰੇਟਿੰਗ ਕਰਵਾ ਲੈਣ। ਰੇਟਿੰਗ ਕਰਵਾਉਣ ਦੀ ਆਖ਼ਰੀ ਮਿਤੀ 31 ਅਕਤੂਬਰ, 2019 ਹੈ। ਇਸ ਸੰਬੰਧੀ ਕਾਰੋਬਾਰੀ ਸਿਹਤ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ ਜਾਂ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਨਿੱਜੀ ਏਜੰਸੀਆਂ ਤੋਂ ਵੀ ਇਹ ਰੇਟਿੰਗ ਕਰਵਾਈ ਜਾ ਸਕਦੀ ਹੈ। ਇਸੇ ਤਰਾਂ ਹਰੇਕ ਕਾਰੋਬਾਰੀ ਨੂੰ ਆਪਣੀ ਰਜਿਸਟਰੇਸ਼ਨ ਕਰਵਾ ਕੇ ਲਾਇਸੰਸ ਲੈਣਾ ਵੀ ਲਾਜ਼ਮੀ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਿਹਤ ਵਿਭਾਗ ਇਹ ਯਕੀਨੀ ਬਣਾਵੇ ਕਿ ਜੋ ਵੀ ਕਾਰੋਬਾਰੀ ਖਾਧ ਪਦਾਰਥਾਂ ਦਾ ਕਾਰੋਬਾਰ ਕਰਦੇ ਹਨ, ਉਨਾਂ ਦੀ ਰੇਟਿੰਗ ਜ਼ਰੂਰ ਹੋਈ ਹੋਵੇ। ਜੋ ਨਹੀਂ ਕਰਵਾਉਂਦੇ ਉਨਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਆਰੰਭੀ ਜਾਵੇ। ਉਨਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਆਨਲਾਈਨ ਖਾਣੇ ਦੇ ਆਰਡਰ ਲੈ ਕੇ ਲੋਕਾਂ ਦੇ ਘਰਾਂ ਤੱਕ ਖਾਣਾ ਮੁਹੱਈਆ ਕਰਵਾਉਂਦੀਆਂ ਹਨ, ਉਨਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਜਾਵੇ ਕਿ ਉਹ ਉਨਾਂ ਕਾਰੋਬਾਰੀਆਂ ਤੋਂ ਹੀ ਖਾਣਾ ਆਰਡਰ ਕਰਾਉਣ ਜੋ ਉਕਤ ਰੇਟਿੰਗ ਪ੍ਰਾਪਤ ਹਨ। ਅਗਰਵਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਨਲਾਈਨ ਜਾਂ ਦਸਤੀ ਖਾਣਾ ਮੰਗਵਾਉਣ ਜਾਂ ਖਾਣ ਤੋਂ ਪਹਿਲਾਂ ਸੰਬੰਧਤ ਹੋਟਲ, ਰੈਸਟੋਰੈਂਟ ਜਾਂ ਦੁਕਾਨ ਦੀ ਸਫਾਈ ਸੰਬੰਧੀ ਰੇਟਿੰਗ ਜਾਣਨੀ ਜ਼ਰੂਰੀ ਬਣਾਉਣ। ਇਸ ਮੌਕੇ ਅਗਰਵਾਲ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਨੂੰ ਸਫ਼ਲ ਕਰਨ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਬਜ਼ੀ ਮੰਡੀਆਂ ਆਦਿ ਦੀ ਵੀ ਚੈਕਿੰਗ ਕਰਨ ਦੀ ਹਦਾਇਤ ਕੀਤੀ। ਮੀਟਿੰਗ ਵਿੱਚੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਰਿਸ਼ੀਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜਿਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਡੇਹਰੀ ਵਿਭਾਗ ਦਲਵਾਗ ਸਿੰਘ ਹਾਜ਼ਰ ਸਨ।