ਜਗਰਾਉਂ, 26 ਨਵੰਬਰ(ਅਮਿਤ ਖੰਨਾ)-ਸਨਮਤੀ ਸਕੂਲ ਵੱਲੋਂ ਵਿਿਦਆਰਥੀਆਂ ਦੀ ਵੋਟ ਦੀ ਮਹੱਤਤਾ ਵਿਸ਼ੇ ਤੇ ਵੀਰਵਾਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਡਾਇਰੈਕਟਰ ਸ਼ਸ਼ੀ ਜੈਨ, ਪਿੰ੍ਸੀਪਲ ਸੁਪ੍ਰਿਆ ਖੁਰਾਣਾ ਤੇ ਸੁਨੀਤਾ ਸ਼ਰਮਾ ਨੇ ਵਿਿਦਆਰਥੀਆਂ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਤੰਤਰ ਦਾ ਜਸ਼ਨ ਮੁਹਿੰਮ ਤਹਿਤ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਮਾਗਮ ਕਰਵਾਏ ਜਾ ਰਹੇ ਹਨ। ਵਿਿਦਆਰਥੀਆਂ ਚ ਵੋਟ ਪ੍ਰਤੀ ਰੁਚੀ ਪੈਦਾ ਕੀਤੀ ਜਾਵੇ। ਉਨ੍ਹਾਂ ਦੱਸਿਆ ਲੋਕਤੰਤਰ ਦਾ ਜਸ਼ਨ' ਮੁਹਿੰਮ ਤਹਿਤ ਸਕੂਲ ਦੇ ਪਲੇਅ ਵੇਅ ਵਿੰਗ ਵਿਚ ਜਿੱਥੇ ਭਾਸ਼ਣ ਸਰਗਰਮੀ ਕਰਵਾਈ ਉੱਥੇ ਵੋਟ ਦੀ ਜਾਗਰੂਕਤਾ ਲਈ ਸਾਈਕਲ ਰੈਲੀ ਵੀ ਕੱਢੀ ਜਿਸ ਵਿਚ ਵਿਿਦਆਰਥੀਆਂ ਨੇ ਬੋਰਡ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੋਸਟਰ ਤੇ ਬੈਨਰ ਫੜੇ ਹੋਏ ਸਨ।