You are here

ਜਗਰਾਉਂ ਅਗਰਵਾਲ ਸਮਾਜ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ :- ਮਨੋਜ ਅਗਰਵਾਲ

ਸਮਿਤੀ ਨੇ ਮਨੋਜ ਅੱਗਰਵਾਲ ਦਾ ਕੀਤਾ ਧੰਨਵਾਦ 

ਜਗਰਾਉ 26 ਨਵੰਬਰ (ਅਮਿਤ   ਖੰਨਾ   )ਕੁਝ ਦਿਨ ਪਹਿਲਾਂ ਅਗਰਵਾਲ ਸਮਾਜ ਜਗਰਾਓਂ ਦੀ ਪ੍ਰਮੁੱਖ ਸੰਸਥਾ ਸ਼੍ਰੀ ਅਗਰਸੇਨ ਸੰਮਤੀ (ਰਜਿ:) ਜਗਰਾਉਂ ਨੇ ਅਗਰਵਾਲ ਸਮਾਜ ਭਲਾਈ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਮਨੋਜ ਕੁਮਾਰ ਅਗਰਵਾਲ ਨੂੰ ਜਗਰਾਉਂ ਅਗਰਵਾਲ ਸਮਾਜ ਦੀਆਂ ਕੁਝ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ।  ਸੰਸਥਾ ਦੇ ਪ੍ਰਧਾਨ ਪਿਊਸ਼ ਗਰਗ, ਚੇਅਰਮੈਨ ਅਮਿਤ ਸਿੰਘਲ, ਵਾਈਸ ਚੇਅਰਮੈਨ ਜਤਿੰਦਰ ਗਰਗ, ਜਨਰਲ ਸੈਕਟਰੀ ਕਮਲਦੀਪ ਬਾਂਸਲ, ਮੀਤ ਪ੍ਰਧਾਨ ਅਨਮੋਲ ਗਰਗ ਅਤੇ ਗੌਰਵ ਸਿੰਗਲਾ ਨੇ ਮੰਗ ਪੱਤਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ  ਕਿ ਮੰਗ ਪੱਤਰ ਵਿੱਚ ਮੁੱਖ ਮੰਤਰੀ ਪੰਜਾਬ ਲਾਲਾ ਜੀ ਦੇ ਘਰ ਲਾਲਾ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚਣ , ਲਾਲਾ ਜੀ ਦੀ ਯਾਦ ਵਿੱਚ ਸਰਕਾਰ ਵੱਲੋਂ ਬਣਾਏ ਜਾਣ ਵਾਲੀ ਯਾਦਗਰ ਲਈ ਹੋਰ ਫੰਡ ਜਾਰੀ ਕਰਨ ਅਤੇ ਲਾਲਾ ਜੀ ਦੇ ਨਾਮ ’ਤੇ ਜਗਰਾਉ ਵਿੱਚ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਸੀਨੀਅਰ ਵਾਈਸ ਚੇਅਰਮੈਨ ਮਨੋਜ ਕੁਮਾਰ ਅਗਰਵਾਲ ਨੇ ਮੰਗਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਬੀਤੇ ਦਿਨ ਮੋਗਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਮੇਟੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ । ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਨੀਅਰ ਵਾਈਸ ਚੇਅਰਮੈਨ ਮਨੋਜ ਕੁਮਾਰ ਅਗਰਵਾਲ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਲਾਲਾ ਜੀ ਦੀ ਯਾਦਗਾਰ ਨੂੰ ਸ਼ਾਨਦਾਰ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ।  ਅਗਰਵਾਲ ਵੈਲਫੇਅਰ ਬੋਰਡ  ਦੇ ਸੀਨੀਅਰ ਵਾਈਸ ਚੇਅਰਮੈਨ ਮਨੋਜ ਕੁਮਾਰ ਜੀ ਦਾ ਧੰਨਵਾਦ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਮਨੋਜ ਜੀ ਅਗਰਵਾਲ ਸਮਾਜ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਹਰ ਸੰਭਵ ਯੋਗਦਾਨ ਪਾਉਣਗੇ।  ਮਨੋਜ ਕੁਮਾਰ ਨੇ ਪੱਤਰਕਾਰਾਂ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਖੁਦ ਵੀ ਜਲਦੀ ਹੀ ਲਾਲਾ ਜੀ ਦੇ ਘਰ ਪਹੁੰਚ ਕੇ ਲਾਲਾ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਜਲਦ ਹੀ ਮੁੱਖ ਮੰਤਰੀ ਪੰਜਾਬ ਵੀ ਲਾਲਾ ਜੀ ਦੇ ਗ੍ਰਹਿ ਵਿਖੇ ਸ਼ਰਧਾਂਜਲੀ ਭੇਟ ਕਰਨਗੇ ।