ਜਗਰਾਓਂ 2 ਦਸੰਬਰ (ਅਮਿਤ ਖੰਨਾ ,ਪੱਪੂ ) ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਰਜਿ 133 ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਰਾਮਗੜ੍ਹੀਆ ਨੇਡ਼ੇ ਮਿਊਸਪਲ ਕਮੇਟੀ ਵਿਖੇ ਹੋਈ ਜਿਸ ਦੇ ਵਿੱਚ ਪ੍ਰਧਾਨ ਮੰਤਰੀ ਦੁਆਰਾ ਤਿੰਨੋਂ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਨਾਲ ਜਿਥੇ ਪੂਰੇ ਦੇਸ਼ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਚੱਲੀ ਉੱਥੇ ਹੀ ਅੱਜ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ ਵੀ ਜ਼ੋਰਦਾਰ ਇਸਦਾ ਸਵਾਗਤ ਕੀਤਾ ਗਿਆ ਉਸ ਦੀ ਖ਼ੁਸ਼ੀ ਦੇ ਵਿੱਚ ਹੀ ਮੌਕੇ ਤੇ ਲੱਡੂ ਵੰਡੇ ਗਏ ਇਸ ਮੌਕੇ ਸਰਪ੍ਰਸਤ ਕਸ਼ਮੀਰੀ ਲਾਲ ਅਤੇ ਪ੍ਰਧਾਨ ਜਿੰਦਰਪਾਲ ਧੀਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀ ਵਾਲਤਾ ਦਾ ਸੰਦੇਸ਼ ਦਿੱਤਾ ਉਨ੍ਹਾਂ ਦੇ 552 ਵਾ ਪ੍ਰਕਾਸ਼ ਦਿਹਾੜੇ ਤੇ ਮੋਦੀ ਸਰਕਾਰ ਨੇ ਪੰਜਾਬੀਆਂ ਨੂੰ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹ ਕੇ ਹੁਣ ਖੇਤੀ ਕਾਨੂੰਨ ਨੂੰ ਵਾਪਸ ਲੈਣ ਤੇ ਦੋ ਵੱਡੇ ਤੋਹਫੇ ਦਿੱਤੇ ਉਨ੍ਹਾਂ ਕਿਹਾ ਕਿ ਇਸ ਵੱਡੇ ਐਲਾਨ ਦੇ ਨਾਲ ਪੰਜਾਬ ਚ ਆਪਸੀ ਭਾਈਚਾਰਕ ਅਤੇ ਅਮਨ ਸ਼ਾਂਤੀ ਹੋਰ ਮਜ਼ਬੂਤ ਹੋਵੇਗੀ ਉਨ੍ਹਾਂ ਕਿਹਾ ਇਸ ਮੌਕੇ ਨਵੇਂ ਸਾਲ 2022 ਨੂੰ ਜੀ ਆਇਆਂ ਕਹਿਣ ਲਈ ਵਿਚਾਰਾਂ ਕੀਤੀਆਂ ਗਈਆਂ ਇੱਥੇ ਠੇਕੇਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਇਸ ਮੌਕੇ ਸਰਪ੍ਰਸਤ ਕਸ਼ਮੀਰੀ ਲਾਲ ,ਸਰਪ੍ਰਸਤ ਗੁਰਮੇਲ ਸਿੰਘ ਢੁੱਡੀਕੇ, ਸਰਪ੍ਰਸਤ ਪ੍ਰਿਤਪਾਲ ਸਿੰਘ ਮਣਕੂ , ਪ੍ਰਧਾਨ ਜਿੰਦਰਪਾਲ ਧੀਮਾਨ ,ਖਜ਼ਾਨਚੀ ਪ੍ਰੀਤਮ ਸਿੰਘ ਗੇਂਦੂ, ਸੈਕਟਰੀ ਅਮਰਜੀਤ ਸਿੰਘ ਘਟੌੜੇ , ਵਾਈਸ ਪ੍ਰਧਾਨ ਮੰਗਲ ਸਿੰਘ ਸਿੱਧੂ, ਵਾਈਸ ਸੈਕਟਰੀ ਮਨਪ੍ਰੀਤ ਮਨੀ , ਅਤੇ ਮੈਂਬਰ ਸੁਰਿੰਦਰ ਸਿੰਘ ਕਾਕਾ, ਹਰਪ੍ਰੀਤ ਸਿੰਘ ਲੱਕੀ, ਜਗਦੀਸ਼ ਸਿੰਘ ਦਿਸ਼ਾ , ਨਿਰਮਲ ਸਿੰਘ ਨਿੰਮਾ ,ਪਰਮਜੀਤ ਸਿੰਘ ਰਾਜੂ, ਜਗਰੂਪ ਸਿੰਘ ਨੀਟਾ, ਮਨਦੀਪ ਸਿੰਘ ਸੀਪਾ , ਰਾਜਵਿੰਦਰ ਸਿੰਘ ਰਾਜਾ, ਜਗਤਾਰ ਸਿੰਘ ਬੱਲੀ, ਪਰਮਜੀਤ ਸਿੰਘ ਆਦਿ ਸਮੂਹ ਮੈਂਬਰ ਹਾਜ਼ਰ ਸਨ