You are here

ਮੁੱਖ ਮੰਤਰੀ ਚੰਨੀ ਨੇ ਨੰਬਰਦਾਰਾਂ ਨੂੰ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ 5 ਦੀ ਚਮਕੌਰ ਸਾਹਿਬ ਰੈਲੀ ਮੁਲਤਵੀ

ਜਗਰਾਉਂ  3 ਦਸੰਬਰ (ਜਸਮੇਲ ਗ਼ਾਲਿਬ)ਪੰਜਾਬ ਨੰਬਰਦਾਰਾ ਐਸੋਸੀਏਸ਼ਨ ਗ਼ਾਲਿਬ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਖੇ 5 ਦਸੰਬਰ ਨੂੰ  ਵਿਸ਼ਾਲ  ਰੈਲੀ ਕਰਨ ਦਾ ਫੈਸਲੇ ਤੋਂ ਬਾਅਦ ਹਰਕਤ ਚ ਆਈ ਚੰਨੀ  ਸਰਕਾਰ ਨੇ ਨੰਬਰਦਾਰਾਂ ਦਾ ਵਫ਼ਦ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਬ ਤੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਖਾਈ ਦੀ ਅਗਵਾਈ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ।ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਵੀ ਹਾਜ਼ਰ ਰਹੇ ।ਮੁੱਖ ਮੰਤਰੀ ਨੇ ਬਸਤੇ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਹੋਈ ਮੀਟਿੰਗ ਵਿੱਚ ਮਤਾ ਲਿਆ ਕੇ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਸੂਬਾ ਪ੍ਰਧਾਨ ਗਾਲਿਬ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਭਰੋਸੇ ਤੋਂ ਬਾਅਦ ਯੂਨੀਅਨ ਨੇ ਸਰਬਸੰਮਤੀ ਨਾਲ 5 ਦਸੰਬਰ ਦੀ ਚਮਕੌਰ ਸਾਹਿਬ ਵਾਲੀ ਰੈਲੀ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਿੱਤੇ ਭਰੋਸੇ ਨੂੰ ਤੋੜਿਆ ਤਾਂ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਜ਼ਿਲ੍ਹਾ ਸਰਪ੍ਰਸਤ ਜੁਗਰਾਜ ਸਿੰਘ ਗਿੱਲ ਪ੍ਰਧਾਨ ਹਰਭਿੰਦਰ ਸਿੰਘ ਧਰਮਕੋਟ ਪ੍ਰਧਾਨ ਮਨਜੀਤ ਸਿੰਘ ਸੈਦੋਕੇ ਪ੍ਰਧਾਨ ਪਰਮਿੰਦਰ ਸਿੰਘ ਮੋਗਾ ਪ੍ਰੈੱਸ ਸਕੱਤਰ ਸਾਧੂ ਰਾਮ ਲੰਗੇਆਣਾ ਕੁਲਦੀਪ ਸਿੰਘ ਬੱਧਨੀ ਕਲਾਂ ਰਵੀ ਇੰਦਰਜੀਤ ਸਿੰਘ ਤੋਂ ਅਲਾਵਾ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ ।