You are here

ਕਰ ਭਲਾ ਹੋ ਭਲਾ  ਸੰਸਥਾ ਵੱਲੋਂ ਲਗਾਏ ਗਏ ਕੈਂਪ ਵਿੱਚ 100 ਲੋਕਾਂ ਦਾ ਟੀਕਾਕਰਨ ਕੀਤਾ ਗਿਆ

ਕੈਂਪ ਦਾ ਉਦਘਾਟਨ ਵਾਤਾਵਰਨ ਪ੍ਰੇਮੀ ਸਤਪਾਲ ਸਿੰਘ ਦੇਹੜਕਾ ਨੇ ਕੀਤਾ
ਜਗਰਾਓਂ 12 ਦਸੰਬਰ (ਅਮਿਤ ਖੰਨਾ) ਜਗਰਾਉਂ ਦੀ ਮੋਹਰੀ ਕਰ ਭਲਾ ਹੋ ਭਲਾਸਮਾਜ ਸੇਵੀ ਸੰਸਥਾ ਵੱਲੋਂ ਸਿਵਲ ਹਸਪਤਾਲ ਜਗਰਾਉਂ ਅਤੇ ਗੋਲਡਨ ਏਜ ਆਈਲੈਟਸ ਸੈਂਟਰ ਦੇ ਸਹਿਯੋਗ ਨਾਲ ਕਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਜਗਰਾਉਂ ਦੀ ਮੋਹਰੀ ਵਾਤਾਵਰਣ ਪ੍ਰੇਮੀ ਸੰਸਥਾ ਗਰੀਨ ਪੰਜਾਬ ਮਿਸ਼ਨ ਟੀਮ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਦੇਹੜਕਾ ਨੇ ਕੀਤਾ। ਕੈਂਪ ਵਿੱਚ 100 ਦੇ ਕਰੀਬ ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਸਤਪਾਲ ਸਿੰਘ ਦੇਹੜਕਾ ਨੇ ਕਿਹਾ ਕਿ ਕਰੋਨਾਵਾਇਰਸ ਦਾ ਇੱਕੋ ਇੱਕ ਟੀਕਾ ਹੈ ਅਤੇ ਜੇਕਰ ਅਸੀਂ ਚਾਹੁੰਦੇ ਹਾਂ ਕਿ ਭਵਿੱਖ ਵਿੱਚ ਇਸ ਕਿਸਮ ਦਾ ਵਾਇਰਸ ਸਾਡੇ ਜੀਵਨ ਨੂੰ ਪ੍ਰਭਾਵਿਤ ਨਾ ਕਰੇ ਤਾਂ ਸਾਨੂੰ ਅੱਜ ਤੋਂ ਹੀ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ। ਕਿਉਂਕਿ ਜੇਕਰ ਸਾਡਾ ਵਾਤਾਵਰਨ ਸਾਫ਼ ਹੋਵੇਗਾ ਤਾਂ ਅਜਿਹੇ ਵਾਇਰਸਾਂ ਦੇ ਮਾੜੇ ਪ੍ਰਭਾਵ ਵੀ ਘੱਟ ਹੋਣਗੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਗਦੀਸ਼ ਖੁਰਾਣਾ ਅਤੇ ਰਾਜਨ ਖੁਰਾਣਾ ਨੇ ਕਿਹਾ ਕਿ ਸੰਸਥਾ ਦਾ ਹਰ ਮੈਂਬਰ ਜਗਰਾਉਂ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਇਸ ਮੌਕੇ ਪ੍ਰਧਾਨ ਰਾਜਨ ਖੁਰਾਣਾ, ਜਗਦੀਸ਼ ਖੁਰਾਣਾ, ਸੋਨੀ ਮੱਕੜ, ਨਨੇਸ਼ ਗਾਂਧੀ, ਹੈਪੀ ਮਾਨ, ਆਤਮਜੀਤ, ਕਾਕਾ ਜੀ, ਅਮਿਤ ਅਰੋੜਾ, ਪੰਕਜ ਅਰੋੜਾ, ਵਿਸ਼ਾਲ ਸ਼ਰਮਾ ਹਾਜ਼ਰ ਸਨ।