You are here

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹੈ ਫ਼ਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਨਵਾਂ ਗੀਤ 'ਕੁਲਜੀਤੇ'

ਪੰਜਾਬੀ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਅਭਿਨੇਤਾ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦਾ ਤੀਜਾ ਗੀਤ 'ਕੁਲਜੀਤੇ' ਹਾਲ ਹੀ ‘ਚ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ 'ਚ ਗਾਇਆ ਹੈ।'ਕੁਲਜੀਤੇ' ਗੀਤ ਨੂੰ ਮਸ਼ਹੂਰ ਗੀਤਕਾਰ ਅਤੇ ਗਾਇਕ ਵੀਤ ਬਲਜੀਤ ਨੇ ਕਲਮਬੱਧ ਕੀਤਾ ਹੈ। ਇਸ ਗੀਤ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ ਜਿਸ ਨੂੰ ਦਰਸ਼ਕਾਂ  ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ ਇਸ ਫਿਲਮ ਦੇ  ਨਿਰਮਾਤਾ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਅਤੇ ਆਸ਼ੂ ਮੁਨੀਸ਼ ਸਾਹਨੀ ਹਨ।ਦੱਸ ਦਈਏ ਕਿ 17 ਦਸੰਬਰ ਨੂੰ ਆ ਰਹੀ ਇਹ ਫਿਲਮ ਪੰਜਾਬੀ ਸਿਨੇਮੇ ਦੇ ਇਤਿਹਾਸ ਵਿਚ ਇੱਕ ਅਜਿਹੀ ਪਹਿਲੀ ਫ਼ਿਲਮ ਹੋਵੇਗੀ ਜਿਸ ਵਿਚ ਚਾਰ ਦਰਜਨ ਤੋਂ ਵੱਧ ਨਾਮੀਂ ਕਲਾਕਾਰਾਂ ਨੇ ਕੰਮ ਕੀਤਾ ਹੈ। ਫ਼ਿਲਮ ਦੀ ਕਹਾਣੀ ਮੁਤਾਬਕ ਹੀਰੋ ਗਿੱਪੀ ਗਰੇਵਾਲ ਹੈ, ਜਿਸਦੀਆਂ 7 ਹੀਰੋਇਨਾਂ ਹਨ। ਕਹਾਣੀ ਵਿਚ ਅਜਿਹੇ ਕਈ ਮਨੋਰੰਜਨ ਭਰੇ ਮੋੜ ਹਨ ਕਿ ਦਰਸ਼ਕਾਂ ਨੂੰ ਫੈਸਲਾ ਕਰਨਾ ਔਖਾ ਹੋ ਜਾਵੇਗਾ ਕਿ ਕਿਹੜੀ ਹੀਰੋਇਨ ਗਿੱਪੀ ਗਰੇਵਾਲ ਦਾ ਘਰ ਵਸਾਏਗੀ।ਫਿਲਮ ਦੇ ਨਿਰਦੇਸ਼ਕ ਖੁਦ ਗਿੱਪੀ ਗਰੇਵਾਲ  ਹਨ ਅਤੇ  ਫ਼ਿਲਮ ਦੀ ਕਹਾਣੀ ਵੀ ਗਿੱਪੀ ਗਰੇਵਾਲ ਨੇ ਲਿਖੀ ਹੈ  ਜਦਕਿ ਡਾਇਲਾਗ ਤੇ ਸਕਰੀਨ ਪਲੇਅ ਰਾਣਾ ਰਣਬੀਰ ਨੇ ਲਿਖੇ ਹਨ। ਇਸ ਫ਼ਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਤਨੂ ਗਰੇਵਾਲ, ਸੁਰੀਲੀ ਗੌਤਮ, ਪਾਇਲ ਰਾਜਪੂਤ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਸਰਦਾਰ ਸੋਹੀ, ਸੀਮਾ ਕੋਸ਼ਲ, ਪ੍ਰਭ ਗਰੇਵਾਲ, ਪਰਮਿੰਦਰ ਕੌਰ ਗਿੱਲ, ਰਾਜ ਧਾਲੀਵਾਲ, ਗੁਰਪ੍ਰੀਤ ਕੌਰ ਭੰਗੂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।

ਹਰਜਿੰਦਰ ਸਿੰਘ 94638 28000