ਜਗਰਾਓਂ 18 ਦਸੰਬਰ (ਅਮਿਤ ਖੰਨਾ) ਸਵਰਗਵਾਸੀ ਸ੍ਰੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ ਅੱਜ ਸ਼ੰਕਰਾ ਹਸਪਤਾਲ ਮੁੱਲਾਂਪੁਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਉੱਘੇ ਸਮਾਜ ਸੇਵਕ ਰਾਜਿੰਦਰ ਜੈਨ ਦੇ ਭਰਪੂਰ ਸਹਿਯੋਗ ਨਾਲ ਲਗਾਏ ਇਸ 19ਵੇਂ ਕੈਂਪ ਦਾ ਉਦਘਾਟਨ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਜੈਨ ਪਰਿਵਾਰ ਅਤੇ ਲੋਕ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਨੇਕ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਗ਼ਰੀਬ ਤੇ ਜ਼ਰੂਰਤਮੰਦ ਵਿਅਕਤੀ ਆਪਣਾ ਇਲਾਜ ਕਰ ਰਹੇ ਹਨ ਜਦਕਿ ਇਲਾਜ ਮਹਿੰਗਾ ਹੋਣ ਕਾਰਨ ਹਰੇਕ ਵਿਅਕਤੀ ਦੇ ਵੱਸ ਦੀ ਗੱਲ ਨਹੀਂ ਰਹੀ। ਕੈਂਪ ਵਿਚ ਡਾ: ਤੇਜਿੰਦਰ ਕੌਰ ਨੇ 104 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਦਿਆਂ 26 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਲਈ ਸ਼ੰਕਰਾ ਹਸਪਤਾਲ ਵਿਖੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੀ ਟੀਮ ਵੱਲੋਂ 45 ਮਰੀਜ਼ਾਂ ਦੇ ਕੋਰੋਨਾ ਟੈੱਸਟ ਵੀ ਕੀਤੇ ਗਏ। ਇਸ ਮੌਕੇ ਤਹਿਸੀਲਦਾਰ ਮਨਮੋਹਨ ਕੌਸ਼ਿਕ, ਸ਼ੰਕਰਾ ਹਸਪਤਾਲ ਦੀ ਟੀਮ ਸਮੇਤ ਸਿਵਲ ਹਸਪਤਾਲ ਦੀ ਟੀਮ ਮੈਂਬਰਾਂ ਦਾ ਸੁਸਾਇਟੀ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਨੀਰਜ ਮਿੱਤਲ ਨੇ ਦੱਸਿਆ ਕਿ ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸਵਰਗਵਾਸੀ ਸ੍ਰੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਹੱਡੀਆਂ ਜੋੜਾਂ ਅਤੇ ਕੈਂਸਰ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 19 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਦੱਸ ਤੋਂ ਇੱਕ ਵਜੇ ਤੱਕ ਅਰੋੜਾ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲੱਗੇਗਾ ਜਿਸ ਵਿੱਚ ਹੱਡੀਆਂ ਜੋੜਾਂ ਦੇ ਮਾਹਿਰ ਡਾ ਸਹਿਣਸ਼ੀਲ ਸਿੰਘ ਅਤੇ ਕੈਂਸਰ ਰੋਗਾਂ ਦੇ ਮਾਹਿਰ ਡਾ ਦੀਪਕ ਜੈਨ ਮਰੀਜ਼ਾਂ ਦਾ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਮਨੋਹਰ ਸਿੰਘ ਟੱਕਰ, ਪ੍ਰਵੀਨ ਜੈਨ, ਰਾਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਵਿਨੋਦ ਬਾਂਸਲ, ਮੁਕੇਸ਼ ਗੁਪਤਾ, ਪ੍ਰਸ਼ੋਤਮ ਅਗਰਵਾਲ ਆਦਿ ਹਾਜ਼ਰ ਸਨ।