ਪੁਲੀਸ ਵੱਲੋਂ ਜੰਗੀ ਪੱਧਰ ਤੇ ਹੋ ਰਹੀ ਹੈ ਛਾਣਬੀਣ
ਅੰਮ੍ਰਿਤਸਰ, 20 ਦਸੰਬਰ (ਜਸਮੇਲ ਗਾਲਿਬ )ਸ੍ਰੀ ਦਰਬਾਰ ਸਾਹਿਬ ਵਿਖੇ ਮਾਰੇ ਗਏ ਬੇਅਦਬੀ ਕਾਂਡ ਦੇ ਮੁਲਜ਼ਮ ਦੀ ਪਛਾਣ ਬਾਇਓਮੈਟ੍ਰਿਕ ਡਾਟਾਬੇਸ ਤੋਂ ਵੀ ਨਹੀਂ ਹੋ ਸਕੀ। ਸੋਮਵਾਰ ਸਵੇਰੇ ਪੁਲਿਸ ਤੇ ਸੁਵਿਧਾ ਕੇਂਦਰ ਦੀ ਇਕ ਟੀਮ ਸਿਵਲ ਹਸਪਤਾਲ ਤੇ ਪੋਸਟਮਾਰਟਮ ਹਾਊਸ ਪੁੱਜੀ, ਜਿੱਥੇ ਮ੍ਰਿਤਕ ਦੇ ਫਿੰਗਰ ਪ੍ਰਿੰਟ ਦਾ ਰਿਕਾਰਡ ਲਿਆ ਗਿਆ ਪਰ ਮ੍ਰਿਤਕ ਦੇ ਫਿੰਗਰ ਪ੍ਰਿੰਟ ਆਧਾਰ ਡਾਟਾਬੇਸ ਨਾਲ ਮੈਚ ਨਹੀਂ ਹੋਏ। ਇਸ ਤੋਂ ਇਲਾਵਾ ਪੁਲਿਸ ਨੇ ਆਪਣੇ ਕ੍ਰਿਮੀਨਲ ਰਿਕਾਰਡ ਤੋਂ ਵੀ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਪਰ ਸਫ਼ਲਤਾ ਨਹੀਂ ਮਿਲੀ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਿਸ ਆਪਣੇ ਪੱਧਰ ਉਤੇ ਮੁਲਜ਼ਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ਨਿੱਚਰਵਾਰ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਮੁਲਜ਼ਮ ਨੂੰ ਭੀੜ ਨੇ ਕੁੱਟ ਕੁੱਟ ਕੇ ਮਾਰ ਦਿੱਤਾ ਸੀ। ਘਟਨਾ ਤੋਂ ਬਾਅਦ ਅਜੇ ਤਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੀ ਉਮਰ 9 ਸਾਲ ਸੀ। ਘੰਟਾ ਪਹਿਲਾਂ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਸੀ। ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਜੇਕਰ ਮਾਰੇ ਗਏ ਦੋਸ਼ੀਆਂ ਦੀ ਪਛਾਣ ਕਰਨ ਲਈ ਕੋਈ ਅੱਗੇ ਨਹੀਂ ਆਉਂਦਾ ਤਾਂ ਕੀ ਪੰਜਾਬ ਪੁਲਿਸ ਫੋਰੈਂਸਿਕ ਮਾਹਿਰਾਂ ਦੀ ਮਦਦ ਲਵੇਗੀ।