ਹਠੂਰ,21,ਦਸੰਬਰ-(ਕੌਸ਼ਲ ਮੱਲ੍ਹਾ)-ਦਿੱਲੀ ਸੰਯੁਕਤ ਕਿਸਾਨ ਮੋਰਚੇ ਤੋ ਵਾਪਸ ਪਿੰਡ ਪਰਤੇ ਕਿਸਾਨ ਆਗੂ ਬਲਦੇਵ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ,ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ,ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ,ਹਲਕਾ ਪ੍ਰਧਾਨ ਮਾਸਟਰ ਜਗਤਾਰ ਸਿੰਘ ਦੇਹੜਕਾ,ਇੰਦਰਜੀਤ ਸਿੰਘ ਧਾਲੀਵਾਲ ਆਦਿ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ,ਕੁਲਵਿੰਦਰ ਸਿੰਘ ਤੱਤਲਾ,ਕੁਲਵਿੰਦਰ ਸਿੰਘ ਮਹਿਰਾ,ਬਲਦੇਵ ਸਿੰਘ,ਤੇਜਾ ਸਿੰਘ,ਦਰਸਨ ਸਿੰਘ,ਮਨਜਿੰਦਰ ਸਿੰਘ,ਮੋਹਣ ਸਿੰਘ,ਵਜੀਰ ਸਿੰਘ ਆਦਿ ਨੇ ਦੱਸਿਆ ਕਿ ਕਿਸਾਨ ਆਗੂ ਬਲਦੇਵ ਸਿੰਘ ਪਿਛਲੇ ਬਾਰਾ ਮਹੀਨਿਆ ਤੋ ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦਾ ਹਿਸਾ ਬਣੇ ਹੋਏ ਸਨ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਤੋ ਬਾਅਦ 13 ਦਸੰਬਰ ਨੂੰ ਹੀ ਵਾਪਸ ਪਿੰਡ ਬੱਸੂਵਾਲ ਵਿਖੇ ਪਰਤੇ ਸਨ ਜਿਨ੍ਹਾ ਦੀ ਅਚਾਨਿਕ ਮੌਤ ਹੋ ਗਈ।ਉਨ੍ਹਾ ਕਿਹਾ ਕਿ ਬਲਦੇਵ ਸਿੰਘ ਦੀ ਹੋਈ ਬੇਵਖਤੀ ਮੌਤ ਨਾਲ ਜਿਥੇ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਥੇ ਉਨ੍ਹਾ ਦੀ ਮੌਤ ਨਾਲ ਭਾਰਤੀ ਕਿਸਾਨ ਯੂਨੀਅਨ ਡਕੌਦਾ ਨੂੰ ਵੀ ਇੱਕ ਵੱਡਾ ਘਾਟਾ ਪਿਆ ਹੈ ਅਤੇ ਉਨ੍ਹਾ ਦੀ ਘਾਟ ਹਮੇਸਾ ਰੜਕਦੀ ਰਹੇਗੀ।ਕਿਸਾਨ ਆਗੂ ਬਲਦੇਵ ਸਿੰਘ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ੍ਰੀ ਸਹਿਜ ਪਾਠਾ ਦੇ ਭੋਗ ਪਿੰਡ ਬੱਸੂਵਾਲ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ 24 ਦਸੰਬਰ ਦਿਨ ਸੁੱਕਰਵਾਰ ਨੂੰ ਦੁਪਹਿਰ ਇੱਕ ਵਜੇ ਪਾਏ ਜਾਣਗੇ।ਇਸ ਸਰਧਾਜਲੀ ਸਮਾਗਮ ਵਿਚ ਵੱਖ-ਵੱਖ ਜੱਥੇਬੰਦੀਆ ਦੇ ਆਗੂ ਵਿਛੜੀ ਰੂਹ ਨੂੰ ਸਰਧਾ ਦੇ ਫੁੱਲ ਭੇਟ ਕਰਨਗੇ।
ਫੋਟੋ ਕੈਪਸਨ:-ਮ੍ਰਿਤਕ ਬਲਦੇਵ ਸਿੰਘ ਦੀ ਪੁਰਾਣੀ ਤਸਵੀਰ।