You are here

ਚੰਨੀ ਸਰਕਾਰ ਦੇ ਵਿਕਾਸ ਅੱਗੇ ਆਪ ਦਾ ਦਿੱਲੀ ਮਾਡਲ ਫ਼ੇਲ੍ਹ ਕੇਜਰੀਵਾਲ ਝੂਠਾ ਤੇ ਮੌਕਾਪ੍ਰਸਤ.ਢਿੱਲੋਂ  

ਕੰਧੋਂ ਨੰਗਲ ਅਤੇ ਅਮਲਾ ਸਿੰਘ ਵਾਲਾ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡੇ       

ਮਹਿਲ ਕਲਾਂ/ਬਰਨਾਲਾ- 22 ਦਸੰਬਰ- (ਗੁਰਸੇਵਕ ਸੋਹੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕਰਕੇ ਪੰਜਾਬ ਨੂੰ ਵਿਕਾਸ ਪੱਖੋਂ ਇੱਕ ਮਾਡਲ ਸੂਬਾ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿੰਡ ਨੰਗਲ ਅਤੇ ਅਮਲਾ ਸਿੰਘ ਵਾਲਾ ਵਿਖੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਭੇਟ ਕਰਨ ਉਪਰੰਤ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਕਹੇ। ਉਨਾਂ ਕਿਹਾ ਕਿ ਕਾਂਗਰਸ ਦੇ ਵਿਕਾਸ ਅੱਗੇ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਫ਼ੇਲ੍ਹਹੋ ਕੇ ਰਹਿ ਗਿਆ ਕਿਉਂਕਿ ਕੇਜਰੀਵਾਲ ਝੂਠਾ ਤੇ ਮੌਕਾਪ੍ਰਸਤ ਆਦਮੀ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਮਾਡਲ ਦਾ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਲੱਗੀ ਹੋਈ ਹੈ। ਜਦਕਿ ਸੱਚਾਈ ਇਹ ਹੈ ਕਿ ਦਿੱਲੀ ਦੇ ਸਿਹਤ ਮਾਡਲ ਬਾਰੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਕਾਲ ਦੌਰਾਨ ਹੀ ਪਤਾ ਲੱਗ ਗਿਆ ਸੀ, ਜਦੋਂ ਕੋਰੋਨਾ ਕਾਰਨ ਲੋਕਾਂ ਨੂੰ ਆਕਸੀਜਨ ਅਤੇ ਬੈਡ ਤੱਕ ਨਹੀਂ ਮਿਲੇ। ਹੋਰ ਤਾਂ ਹੋਰ ਆਮ ਆਦਮੀ ਪਾਰਟੀ ਦੇ ਇੱਕ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਆਕਸੀਜਨ ਨਾ ਮਿਲਣ ਕਾਰਨ ਉਹਨਾਂ ਦੀ ਮੌਤ ਹੋ ਗਈ। ਇਸੇ ਤਰ੍ਹਾਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਵਿੱਚ ਡਾਕਟਰ ਤੱਕ ਨਹੀਂ ਹਨ। ਸਿੱਖਿਆ ਮਾਮਲੇ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹੈ, ਜਦਕਿ ਦਿੱਲੀ ਛੇਵੇਂ ਸਥਾਨ ਤੇ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਇਸੇ ਤਰ੍ਹਾਂ ਅਕਾਲੀ ਦਲ ਦੀ ਦਸ ਸਾਲ ਸਰਕਾਰ ਰਹੀ, ਪਰ ਪੰਜਾਬ ਵਿੱਚ ਕੋਈ ਵਿਕਾਸ ਨਹੀਂ ਹੋਇਆ। ਜਦਕਿ ਕਾਂਗਰਸ ਦੀ ਸਰਕਾਰ ਦੇ ਰਾਜ ਦੌਰਾਨ ਪਿੰਡਾਂ ਨੂੰ ਲੱਖਾਂ-ਕਰੋੜਾਂ ਦੀਆਂ ਗ੍ਰਾਂਟਾਂ ਆਈਆਂ। ਇਸ ਮੌਕੇ ਪਿੰਡ ਨੰਗਲ ਦੇ ਸਰਪੰਚ ਸਰਪੰਚ ਦਰਸ਼ਨ ਸਿੰਘ ਅਤੇ ਪਿੰਡ ਅਮਲਾ ਸਿੰਘ ਵਾਲਾ ਦੇ ਸਰਪੰਚ ਜਸ਼ਨਜੀਤ ਸਿੰਘ ਤੇ ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਮਾਨ ਵਲੋਂ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜੀਵ ਕੁਮਾਰ ਲੂਬੀ, ਨੰਗਲ ਤੋਂ ਸੰਸਾਰ ਸਿੰਘ ਦਿਉਲ, ਬੱਗਾ ਸਿੰਘ, ਮੱਖਣ ਸਿੰਘ, ਸਿੰਦਰ ਸਿੰਘ ਫ਼ੌਜੀ, ਬਿੱਕਰ ਸਿੰਘ, ਬਲਜਿੰਦਰ ਸਿੰਘ (ਸਾਰੇ ਪੰਚ), ਗੁਰਮੇਲ ਸਿੰਘ ਕਾਲਾ, ਸੁਰਜੀਤ ਸਿੰਘ, ਯੂਥ ਆਗੂ ਗੱਗੀ ਸਿੰਘ, ਮਨੀ ਸਿੰਘ, ਰਾਜ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ, ਗੁਰਮੇਲ ਸਿੰਘ ਢਿੱਲੋਂ, ਅਮਰਜੀਤ ਸਿੰਘ ਅਤੇ ਪਿੰਡ ਅਗਲਾ ਸਿੰਘ ਵਾਲਾ ਤੋਂ  ਬਲਦੇਵ ਸਿੰਘ, ਜੀਤ ਸਿੰਘ, ਜਰਨੈਲ ਸਿੰਘ, ਰਘਵੀਰ ਸਿੰਘ, ਕੁਲਦੀਪ ਕੌਰ, ਹਰਬੰਸ ਕੌਰ, ਹਾਕਮ ਸਿੰਘ, (ਸਾਰੇ ਪੰਚ), ਸ਼ੇਰ ਸਿੰਘ, ਸਰਬਜੀਤ ਸਿੰਘ ਰੌਣਕ, ਸਾਬਕਾ ਸਰਪੰਚ ਸੁਖਦੇਵ ਸਿੰਘ ਵੀ ਹਾਜ਼ਰ ਸਨ।