ਜਗਰਾਓਂ 26 ਦਸੰਬਰ (ਅਮਿਤ ਖੰਨਾ)-ਸਵਰਗਵਾਸੀ ਭੂਸ਼ਨ ਜੈਨ ਜੀ ਯਾਦ ਵਿਚ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਸਿਵਲ ਹਸਪਤਾਲ ਜਗਰਾਓਂ ਦੇ ਸਹਿਯੋਗ ਨਾਲ ਨੌਵਾਂ ਕੋਰੋਨਾ ਵੈਕਸੀਨ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਈ ਜੀਨਾ ਦਰਗਾਹ ਜਗਰਾਉਂ ਵਿਖੇ ਲਗਾਇਆ ਗਿਆ। ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਕਿਹਾ ਕਿ ਕੋਰੋਨਾ ਵੈਕਸੀਨ ਲਵਾਉਣੀ ਸਾਡੇ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਬੱਚਿਆਂ ਨੂੰ ਵੀ ਆਉਂਦੇ ਦਿਨਾਂ ਵਿਚ ਕੋਰੋਨਾ ਵੈਕਸੀਨ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਾਉਣਾ ਹੀ ਇੱਕੋ ਇਕ ਰਸਤਾ ਹੈ। ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੀ ਸਟਾਫ਼ ਨਰਸ ਬਲਜੋਤ ਕੌਰ, ਜਸਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਸੇਵਾਵਾਂ ਨਿਭਾਉਂਦੇ ਹੋਏ 400 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਦੱਸਿਆ ਕਿ ਜਲਦ ਹੀ ਸੁਸਾਇਟੀ ਵੱਲੋਂ ਹੋਰ ਕੋਰੋਨਾ ਵੈਕਸੀਨ ਕੈਂਪ ਲਗਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਕੋਰੋਨਾ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਮਨੋਹਰ ਸਿੰਘ ਟੱਕਰ, ਮੁਕੇਸ਼ ਗੁਪਤਾ, ਆਰ ਕੇ ਗੋਇਲ, ਰਜਿੰਦਰ ਜੈਨ ਕਾਕਾ, ਸੰਦੀਪ ਮਿੱਤਲ, ਪ੍ਰਵੀਨ ਮਿੱਤਲ ਆਦਿ ਹਾਜ਼ਰ ਸਨ।