ਧੋਖੇਬਾਜ਼ਾਂ ਨੂ ਨਕਾਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਰਾਜ ਸਥਾਪਿਤ ਕਰਨਗੇ
ਜਗਰਾਉਂ, 26 ਦਸੰਬਰ (ਜਸਮੇਲ ਗ਼ਾਲਿਬ ) ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਉਜ਼ਗਲਾਂ ਚੁੱਕਣ ਵਾਲੇ ਕਾਂਗਰਸ ਦੇ ਬੜਬੋਲੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ 2022 ਦੀਆਂ ਚੋਣਾਂ ਚ ਕਾਂਗਰਸ ਕਿਸ ਲਾੜੇ ਨਾਲ ਬਰਾਤ ਚੜ੍ਹੇਗੀ ਤੇ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ। ਕਿਉਜ਼ਕਿ ਕਾਂਗਰਸ ਦੀ ਹਾਈ ਕਮਾਂਡ ਨੇ ਕਹਿ ਦਿੱਤਾ ਹੈ ਕਿ ਕਾਂਗਰਸ ਚੋਣਾਂ ਤ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀ ਕਰੇਗੀ ਤੇ ਇਸ ਗੱਲ ਤੋ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਅੰਦਰ ਕਾਟੋ-ਕਲੇਸ਼ ਹਾਲੇ ਖਤਮ ਨਹੀ ਹੋਇਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਉਪ ਨੇਤਾ ਤੇ ਆਪ ਦੇ ਜਗਰਾਉਂ ਤੋਂ ਉਮੀਦਵਾਰ ਬੀਬੀ ਸਰਵਜੀਤ ਕੌਰ ਮਾਣੂੰਕੇ ਵਿਧਾਇਕਾ ਨੇ ਹਲਕੇ ਦੇ ਪਿੰਡ ਰਸੂਲਪੁਰ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਲਾਰਿਆਂ ਨਾਲ ਪੰਜ ਸਾਲ ਲੰਘਾਉਣ ਵਾਲੀ ਕਾਂਗਰਸ ਸਰਕਾਰ ਦੇ ਸੂਬਾ ਪ੍ਰਧਾਨ ਨੁੰ ਚਾਹੀਦਾ ਹੈ ਕਿ ਦੂਜਿਆਂ ਵੱਲ ਉਜ਼ਗਲ ਚੁੱਕਣ ਤੋਜ਼ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ, ਜਿਸ ਦੇ ਮੁੱਖ ਮੰਤਰੀ ਬਣਨ ਦੇ ਸੁਪਨਿਆਂ ਉਪਰ ਸੋਨੀਆਂ ਗਾਂਧੀ ਨੇ ਪਾਣੀ ਫੇਰ ਦਿੱਤਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਜ਼ ਚੋਣਾਂ ਤੋਜ਼ ਪਹਿਲਾਂ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਜੇਕਰ ਪੰਜਾਬ ਦੇ ਲੋਕਾਂ ਨੇ ”ਆਪ ਨੂੰ ਪੰਜਾਬ ਅੰਦਰ ਸਰਕਾਰ ਬਨਾਉਣ ਦਾ ਮੌਕਾ ਬਖਸ਼ਿਆ ਤਾਂ ਸਾਫ਼ ਸੁਥਰਾ ਪ੍ਰਸ਼ਾਸਨ ਚਲਾਇਆ ਜਾਵੇਗਾ ਅਤੇ ਛੇ ਮਹੀਨੇ ਅੰਦਰ ਨਸ਼ਾ ਖਤਮ ਕੀਤਾ ਜਾਵੇਗਾ ਤੇ ਪੁਲਿਸ ਦੇ ਕੰਮ-ਕਾਜ਼ ਵਿੱਚ ਸਿਆਸੀ ਦਖ਼ਲ ਅੰਦਾਜ਼ੀ ਬੰਦ ਕੀਤੀ ਜਾਵੇਗੀ, ਪੰਜਾਬ ਅੰਦਰ 18 ਸਾਲ ਤੋਜ਼ ਉਪਰ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾਂ ਦਿੱਤੇ ਜਾਣਗੇ, ਸਿੱਖਿਆ ਦਾ ਮਿਆਰ ਉਚਾ ਚੁੱਕਿਆ ਜਾਵੇਗਾ, ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਜਾਵੇਗੀ, ਅਧਿਆਪਕਾਂ ਲਈ 8 ਨੁਕਾਤੀ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ, ਮਹਿੰਗੇ ਬਿਜਲੀ ਸਮਝੌਤੇ ਤੁਰੰਤ ਰੱਦ ਕੀਤੇ ਜਾਣਗੇ, 24 ਘੰਟੇ ਬਿਜਲੀ ਦਿੱਤੀ ਜਾਵੇਗੀ, ਸਾਰੇ ਵਰਗਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਣਗੇ, ਮੁਹੱਲਾ ਕਲੀਨਿਕ ਖੋਲੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਲਹਿਰ ਦਿਨੋ ਦਿਨ ਤੇਜ਼ ਹੁੰਦੀ ਜਾ ਰਹੀ ਹੈ ਤੇ ਲੋਕ ਆਪ ਦੀ ਸਰਕਾਰ ਬਨਾਉਣ ਲਈ ਪੱਬਾਂ ਭਾਰ ਨੇ। ਜਿਸ ਤੋਜ਼ ਜਾਪਦਾ ਹੈ ਕਿ ਪੰਜਾਬ ਦੇ ਲੋਕ 2022 ਵਿੱਚ ਅਕਾਲੀਆਂ ਤੇ ਭਾਜਪਾ ਨੂੰ ਮੂੰਹ ਨਹੀ ਲਾਉਣਗੇ ਤੇ ਧੋਖੇਬਾਜ਼ਾਂ ਨੂੰ ਨਕਾਰ ਦੇਣਗੇ ਅਤੇ ਕਾਂਗਰਸ ਸਰਕਾਰ ਦਾ ਤਖਤਾ ਪਲਟਕੇ ”ਆਪ ਦਾ ਰਾਜ ਸਥਾਪਿਤ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਪੋ੍ਰਫੈਸਰ ਸੁਖਵਿੰਦਰ ਸਿੰਘ ਸੁੱਖੀ, ਪੱਪੂ ਭੰਡਾਰੀ, ਰਘਵੀਰ ਸਿੰਘ ਲੰਮੇ, ਬਲਵੀਰ ਸਿੰਘ ਲੱਖਾ, ਤਰਸੇਮ ਸਿੰਘ ਹਠੂਰ, ਡੈਨੀ ਰੰਧਾਵਾ, ਰਾਮ ਜਗਰਾਉ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਅਲੀਗੜ੍ਹ, ਛਿੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ ਨੰਬਰਦਾਰ ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਲੱਖਾ, ਹਰਮੀਤ ਸਿੰਘ ਕਾਉਜ਼ਕੇ, ਜਗਦੇਵ ਸਿੰਘ ਗਿੱਦੜਪਿੰਡੀ, ਹਰਪ੍ਰੀਤ ਸਿੰਘ ਸਰਬਾ, ਗੁਰਪ੍ਰੀਤ ਸਿੰਘ ਗੋਪੀ, ਦੇਵ ਸਿੰਘ ਰਸੂਲਪੁਰ, ਗੁਰਸੇਵਕ ਸਿੰਘ ਰਸੂਲਪੁਰ, ਐਸ.ਪੀ.ਰਸੂਲਪੁਰ, ਵਿੱਕੀ ਰਸੂਲਪੁਰ, ਸੁਖਵਿੰਦਰ ਸਿੰਘ ਜਵੰਧਾ ਆਦਿ ਵੀ ਹਾਜ਼ਰ ਸਨ।