You are here

ਮਜ਼ਦੂਰ ਯੂਨੀਅਨ ਮਸਾਲ ਵਲੋਂ ਆਪਣੀਆਂ ਮੰਗਾਂ ਨੂੰ ਲੇ ਕੇ ਮੁਜ਼ਾਹਰਾ ਕਰ ਮੰਗ ਪੱਤਰ ਦਿੱਤਾ

ਜਗਰਾਉਂ , 30 ਦਸੰਬਰ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਅੱਜ ਪੇਂਡੂ ਮਜ਼ਦੂਰ ਯੂਨੀਅਨ,ਦਿਹਾਤੀ ਮਜ਼ਦੂਰ ਸਭਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਮਸਾਲ ਵੱਲੋ ਬੱਸ ਸਟੈਂਡ ਤੋਂ ਐਸ ਡੀ ਐਮ ਦਫ਼ਤਰ ਤੱਕ ਰੋਹ ਭਰਪੂਰ ਮੁਜ਼ਾਹਰਾ ਕਰ ਕੇ ਮਜ਼ਦੂਰਾਂ ਦੀਆਂ ਮੰਗਾਂ ਮਸਲਿਆ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕਤੱਰਤਾ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਰਸੂਲਪੁਰ, ਹੁਕਮ ਰਾਜ ਦੇਹੜਕਾ, ਸੁਖਦੇਵ ਸਿੰਘ ਭੂੰਦੜੀ,ਮਦਨ ਸਿੰਘ, ਸੁਖਦੇਵ ਸਿੰਘ ਮਾਣੂੰਕੇ ਆਦਿ ਨੇ ਮੰਗ ਕੀਤੀ ਕਿ ਚੰਨੀ ਸਰਕਾਰ ਮਜ਼ਦੂਰਾਂ ਨੂੰ 5-5 ਮਰਲੇ ਦੇ ਕੇ ਬਿਜਲੀ ਦੇ ਲਾਹੇ ਮੀਟਰ ਤਰੁੰਤ ਬਹਾਲ ਕਰੇ।ਉਨਾਂ ਮਜਦੂਰਾਂ ਦੇ ਸਮੁੱਚੇ ਕਰਜੇ ਮੁਆਫ ਕਰਨ ਦੇ ਨਾਲ-ਨਾਲ ਸਰਕਾਰ ਵੱਲੋ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਅਵਾਜ ਬੁਲੰਦ ਕੀਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਰਮ ਸਿੰਘ, ਅਜੈਬ ਸਿੰਘ, ਮਹਿੰਗਾ ਸਿੰਘ, ਸਨੀ ਸਿੱਧਵਾ, ਅਮਰਜੀਤ ਸਿੰਘ ਪੋਨਾ,ਰਮਨ ਕੌਰ,ਜਸਬੀਰ ਕੌਰ ਆਦਿ ਹਾਜ਼ਰ ਸਨ।