ਨਵੀਂ ਦਿੱਲੀ, ਜੂਨ 2019- ਸਰਕਾਰ ਨੇ ਰੁਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਦੇ ਇਰਾਦੇ ਨਾਲ ਡਰਾਈਵਿੰਗ ਲਾਇਸੈਂਸ ਹਾਸਲ ਕਰਨ ਲਈ ਰੱਖੀ ਘੱਟੋ-ਘੱਟ ਯੋਗਤਾ ਦੀ ਸ਼ਰਤ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਮੌਜੂਦਾ ਸਮੇਂ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਨੇਮ 8 ਤਹਿਤ ਇਕ ਟਰਾਂਸਪੋਰਟ ਵਹੀਕਲ ਦੇ ਡਰਾਈਵਰ ਲਈ ਅੱਠ ਜਮਾਤਾਂ ਪਾਸ ਕੀਤੀਆਂ ਹੋਣੀਆਂ ਲਾਜ਼ਮੀ ਹਨ।