ਜਗਰਾਓਂ 10 ਜਨਵਰੀ (ਅਮਿਤ ਖੰਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ੍ਟ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ੍ਟ ਸਵੇਰ ਤੋਂ ਹੀ ਸੰਗਤਾਂ ਗੁਰੂ ਘਰਾਂ ਵਿਖੇ ਨਤਮਸਤਕ ਹੁੰਦੀਆਂ ਰਹੀਆਂ ੍ਟ ਸਜਾਏ ਦੀਵਨਾਂ ਵਿਚ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਕੀਰਤਨ ਤੇ ਕਥਾ ਸਰਵਣ ਕੀਤਾ ੍ਟ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਸਜਾਏ ਦੀਵਾਨਾਂ ਵਿਚ ਕੀਰਤਨੀ ਜਥਿਆਂ ਨੇ ਕੀਰਤਨ, ਕਵੀਸ਼ਰੀ ਤੇ ਢਾਡੀ ਜਥਿਆ ਨੇ ਵਾਰਾਂ ਗਾਇਣ ਕਰਕੇ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਤੀ ਜਾਣੂ ਕਰਵਾਇਆ ੍ਟ ਇਸ ਦੌਰਾਨ ਵੱਖ-ਵੱਖ ਖਾਣ-ਪੀਣ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ ੍ਟ ਇਸ ਮੌਕੇ ਚੇਅਰਮੈਨ ਮਕਲੀਤ ਸਿੰਘ ਦਾਖਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਿਧਾਇਕਾ ਸਰਵਜੀਤ ਕੌਰ ਮਾਣੰੂਕੇ, ਵਿਧਾਇਕ ਜਗਤਾਰ ਸਿੰਘ ਜੱਗਾ, ਐਸ.ਆਰ. ਕਲੇਰ, ਭਾਗ ਸਿੰਘ ਮੱਲਾ, ਗੁਰਦੀਪ ਸਿੰਘ ਭੈਣੀ (ਤਿੰਨੇ ਸਾਬਕਾ ਵਿਧਾਇਕ), ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਪ੍ਰਧਾਨ ਜਤਿੰਦਰਪਾਲ ਰਾਣਾ, ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਐਡਵੋਕੇਟ ਅਮਰਜੀਤ ਸਿੰਘ ਲਾਂਬਾ, ਐਡਵੋਕੇਟ ਜਰਨੈਲ ਸਿੰਘ ਖਹਿਰਾ, ਨੰਬਰਦਾਰ ਹਰਚਰਨ ਸਿੰਘ ਤੂਰ, ਐਡਵੋਕੇਟ ਵਰਿੰਦਰ ਸਿੰਘ ਕਲੇਰ ਆਦਿ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ੍ਟ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮਨਾਉਣਾ ਚੰਗੀ ਗੱਲ ਹੈ, ਪਰ ਇਸ ਦੇ ਨਾਲ-ਨਾਲ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦੀ ਵੀ ਵੱਡੀ ਲੋੜ ਹੈ ਤਾਂ ਜੋ ਜਿਸ ਮਕਸਦ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਹੈ, ਉਸ ਦੀ ਪ੍ਰਾਪਤੀ ਹੋ ਸਕੇਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਉੱਜਲ ਸਿੰਘ ਮੈੱਡ ਕੁਲਬੀਰ ਸਿੰਘ ਸਰਨਾ, ਰਵਿੰਦਰਪਾਲ ਸਿੰਘ ਮੈੱਡ, ਇਕਬਾਲ ਸਿੰਘ ਨਾਗੀ, ਬਲਵਿੰਦਰ ਪਾਲ ਸਿੰਘ ਮੱਕੜ, ਗੁਰਚਰਨ ਸਿੰਘ ਚੱਢਾ, ਇੰਦਰਪਾਲ ਸਿੰਘ ਬਛੇਰ। , ਗਗਨਦੀਪ ਸਰਨਾ , ਚਰਨਜੀਤ ਸਰਨਾ , ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।