ਜਗਰਾਓਂ 10 ਜਨਵਰੀ (ਅਮਿਤ ਖੰਨਾ)-ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿੰ੍ਰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲੜਕੀਆਂ ਦੀ ਲੋਹੜੀ ਮਨਾਉਂਦੇ ਹੋਏ ਸਿਵਲ ਹਸਪਤਾਲ ਵਿਖੇ ਬੱਚਿਆਂ ਦੀਆਂ ਮਾਂਵਾਂ ਨੂੰ ਗਰਮ ਕੰਬਲ ਵੰਡੇ ਗਏ। ਇਸ ਮੌਕੇ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਜ਼ਮਾਨਾ ਬਦਲ ਰਿਹਾ ਹੈ ਹੁਣ ਲੜਕੀਆਂ ਹਰੇਕ ਖੇਤਰ ਵਿਚ ਲੜਕਿਆਂ ਨਾਲੋਂ ਜ਼ਿਆਦਾ ਤਰੱਕੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਦੇ ਪੋ੍ਰਜੈਕਟ ਤਹਿਤ ਲੜਕੀਆਂ ਲੋਹੜੀ ਲੋਕ ਸੇਵਾ ਸੁਸਾਇਟੀ ਨੇ ਮਨਾਈ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਸਟਾਫ਼ ਨੂੰ ਬੱਚੀਆਂ ਲਈ 101 ਕੰਬਲ ਦੇਣ ਦੇ ਨਾਲ ਹਰੇਕ ਸਟਾਫ਼ ਮੈਂਬਰ ਨੂੰ ਮੰਗਫੂਲੀ ਤੇ ਰਿਉੜੀਆਂ ਦਾ ਪੈਕਟ ਵੰਡਿਆ ਗਿਆ। ਉਨ੍ਹਾਂ ਨਵ ਜੰਮੀਆਂ ਲੜਕੀਆਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਜ਼ਮਾਨੇ ’ਚ ਲੜਕੀਆਂ ਲੜਕਿਆਂ ਨਾਲੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਪੜਾਈ ਦੇ ਖੇਤਰ ਵਿਚ ਲੜਕੀਆਂ ਨੇ ਲੜਕਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੜਕੀਆਂ ਦੇ ਸਤਿਕਾਰ ਲਈ ਲੋਕਾਂ ਨੂੰ ਜਾਗਰੂਕ ਕਰਨ ’ਚ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਹਸਪਤਾਲ ਦੇ ਐੱਸ ਐੱਮ ਓ ਡਾ: ਪ੍ਰਦੀਪ ਮਹਿੰਦਰਾ ਨੇ ਲੋਕ ਸੇਵਾ ਸੁਸਾਇਟੀ ਦੇ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਤਾਰੀਫ਼ ਕਰਦਿਆਂ ਲੜਕੀਆਂ ਨੂੰ ਕੰਬਲ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਲੋਕ ਸੇਵਾ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਲ ਕੱਕੜ, ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਆਰ ਕੇ ਗੋਇਲ, ਰਾਜਿੰਦਰ ਜੈਨ ਕਾਕਾ, ਲਾਕੇਸ਼ ਟੰਡਨ, ਵਿਨੋਦ ਬਾਂਸਲ, ਕਪਿਲ ਸ਼ਰਮਾ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਪ੍ਰੇਮ ਕੁਮਾਰ ਬਾਂਸਲ, ਮੁਕੇਸ਼ ਗੁਪਤਾ ਸਮੇਤ ਡਾ: ਸੰਗੀਨਾ ਗਰਗ, ਡਾ: ਧੀਰਜ ਸਿੰਗਲਾ, ਡਾ: ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ।