You are here

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਵਫ਼ਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ 

ਬੰਦੀ ਸਿੰਘਾਂ ਲਈ ਰਿਹਾਈ, ਕਿਸਾਨਾਂ ਅਤੇ ਇੰਡਸਟਰੀ ਲਈ ਵਿਸ਼ੇਸ਼ ਪੈਕੇਜ ਦੀ ਮੰਗ - ਢੀਂਡਸਾ    

ਦਿੱਲੀ , 14 ਜਨਵਰੀ  (ਗੁਰਸੇਵਕ ਸੋਹੀ)  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ  ਸ: ਸੁਖਦੇਵ ਸਿੰਘ ਢੀਂਡਸਾ ਜੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕਰਕੇ  ਸਜ਼ਾਵਾਂ ਪੂਰੀਆਂ ਕਰ ਚੁੱਕੇ  ਜੇਲ੍ਹਾਂ ਵਿਚ ਨਜ਼ਰਬੰਦ  ਬੰਦੀ ਸਿੰਘਾਂ ਦੀ ਰਿਹਾਈ,ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਅਤੇ ਪੰਜਾਬ ਲਈ  ਇੰਡਸਟਰੀ ਸੰਬੰਧੀ  ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ । ਇਸ ਸਮੇਂ ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥ, ਕੌਮ ਅਤੇ ਪੰਜਾਬ ਪ੍ਰਤੀ  ਵਚਨਬੱਧ ਹੈ ।