ਬਰੈਂਪਟਨ / ਕੈਨੇਡਾ/ਮੌੜ , ਜੂਨ 2019- ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦੇ ਗੁਰਜੋਤ ਸਿੰਘ (22) ਪੁੱਤਰ ਜਗਜੀਤ ਸਿੰਘ ਦੀ ਕੈਨੇਡਾ ਦੇ ਬਰੈਂਪਟਨ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਕਰੀਬ ਡੇਢ ਕੁ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਈਆ ਸੀ। ਉਸ ਦੇ ਚਾਚੇ ਅਵਤਾਰ ਸਿੰਘ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਸੀ ਕਿਉਂਕਿ ਗੁਰਜੋਤ ਦੇ ਮਾਪਿਆਂ ਨੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਜੋਤ ਨੂੰ 18 ਜੂਨ ਨੂੰ ਰਾਤ ਦਸ ਵਜੇ ਦੇ ਕਰੀਬ ਇੱਕ ਸ਼ਾਪਿੰਗ ਮਾਲ ਵਿੱਚ ਪਿੱਛੋਂ ਦੀ ਗੋਲੀਆਂ ਮਾਰੀਆਂ ਗਈਆਂ। ਗੁਰਜੋਤ ਨੇ ਅਗਲੇ ਦਿਨ ਹੀ ਭਾਰਤ ਆਉਣਾ ਸੀ। ਪਿੰਡ ਵਾਸੀਆਂ ਅਤੇ ਪਰਿਵਾਰ ਨੇ ਐਨਆਰਆਈ ਭਰਾਵਾਂ ਦੇ ਨਾਲ ਨਾਲ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਜੋਤ ਦੀ ਦੇਹ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ।