ਚੰਡੀਗੜ੍ਹ, 20 ਜਨਵਰੀ (ਜਸਮੇਲ ਗ਼ਾਲਿਬ/ ਗੁਰਸੇਵਕ ਸੋਹੀ ) ਪਾਰਟੀ ਪ੍ਰਤੀ ਲਗਨ,ਮਿਹਨਤ ਅਤੇ ਸੇਵਾ-ਭਾਵ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਦੇ ਯੂਥ ਵਿੰਗ ਦੇ ਕਨਵੀਨਰ ਸ. ਮਨਪ੍ਰੀਤ ਸਿੰਘ ਤਲਵੰਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਵਿੱਚ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ । ਉਹਨਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਇਸ ਕਰਕੇ ਪਾਰਟੀ ਵੱਲੋਂ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਦੀ ਤਰੱਕੀ ਅਤੇ ਚੜ੍ਹਦੀ-ਕਲਾ ਲਈ ਸੇਵਾਵਾਂ ਲਈਆਂ ਜਾਣਗੀਆਂ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਪ੍ਰਧਾਨ ਬਣੇ ਮਨਪ੍ਰੀਤ ਸਿੰਘ ਤਲਵੰਡੀ ਨੇ ਆਖਿਆ ; ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ:ਸੁਖਦੇਵ ਸਿੰਘ ਢੀਂਡਸਾ ਜੀ ਅਤੇ ਯੂਥ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਸ:ਪਰਮਿੰਦਰ ਸਿੰਘ ਢੀਂਡਸਾ MLA ਸਾਬਕਾ ਮੰਤਰੀ ਪੰਜਾਬ ਅਤੇ ਸਮੁੱਚੀ ਲੀਡਰਸ਼ਿੱਪ ਦਾ ਬਹੁਤ-ਬਹੁਤ ਧੰਨਵਾਦ ਕਰਦਾ ਹਾਂ । ਜਿੰਨ੍ਹਾਂ ਨੇ ਪਾਰਟੀ ਪ੍ਰਤੀ ਮੇਰੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੈਨੂੰ ਯੂਥ ਵਿੰਗ ਦੇ ਕਨਵੀਨਰ ਤੋਂ ਯੂਥ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸੇਵਾ ਬਖਸ਼ੀ ਹੈ ।ਭਵਿੱਖ ਵਿੱਚ ਮੈਂ ਪਾਰਟੀ ਪ੍ਰਤੀ ਹੋਰ ਵੀ ਵਧੇਰੇ ਤਨਦੇਹੀ ਨਾਲ ਕਾਰਜਸ਼ੀਲ ਰਹਾਂਗਾ ।