ਜਗਰਾਉਂ (ਅਮਿਤ ਖੰਨਾ) ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਨਾਮ ਘੋਸ਼ਿਤ ਕੀਤਾ ਤਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਭਗਵੰਤ ਮਾਨ ਦੇ ਆਉਣ ਨਾਲ ਆਮ ਆਦਮੀ ਪਾਰਟੀ ਪੰਜਾਬ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੋ ਗਈ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਵੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਪੱਤਰਕਾਰਾਂ ਨਾਲ ਕੀਤਾ ਇਸ ਮੌਕੇ ਬੀਬੀ ਸਰਬਜੀਤ ਕੌਰ ਮਾਣਕ ਨੇ ਕਿਹਾ ਕਿ ਪੰਜਾਬ ਅੰਦਰ ਪਿਛਲੇ ਕਈ ਸਾਲਾਂ ਤੋਂ ਦੋ ਪਾਰਟੀਆਂ ਨੇ ਹੀ ਰਾਜ ਕੀਤਾ ਹੈ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਪੰਜਾਬ ਨੂੰ ਚੰਗੀ ਤਰ੍ਹਾਂ ਲੁੱਟਿਆ ਹੋਇਆ ਸੀ ਇਸ ਸਮੇਂ ਪੰਜਾਬ ਅੰਦਰ ਨਸ਼ੇ ਦਾ ਬੋਲਬਾਲਾ ਹੈ ਤੇ ਬੇਅਦਬੀ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ ਅਤੇ ਪੰਜਾਬ ਦੇ ਲੋਕ ਕਈ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝੇ ਹਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਨਾਲ ਲੋਕਾਂ ਨੂੰ ਆਸ ਜਾਗੀ ਹੈ ਅਤੇ ਆਮ ਆਦਮੀ ਪਾਰਟੀ ਇਸ ਆਸ ਤੇ ਪੂਰਾ ਖਰਾ ਉਤਰੇਗੀ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਵੇਗੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਹੋਣਗੇ ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੀਦਾ ਹੈ