ਜਗਰਾਉਂ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਲੀਲਾਂ ਮੇਘ ਸਿੰਘ ਵਿਖੇ ਭਾਰਤ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਵਿਖੇ ਭਾਰਤ ਦੇ ਗਣਤੰਤਰ ਦਿਵਸ ਤੇ ਮੁੱਖ ਰੱਖਦਿਆਂ ਸਕੂਲ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਡਾ. ਅਮਰਜੀਤ ਕੌਰ ‘ਨਾਜ਼’ ਵੱਲੋਂ ਅਦਾ ਕੀਤੀ ਗਈ। ਇਸ ਉਪਰੰਤ ਰਾਸ਼ਟਰੀ ਗੀਤ ਅਤੇ ਭਾਰਤੀ ਸੰਵਿਧਾਨ ਵਿਚ ਆਪਣੀ ਸ਼ਰਧਾ ਅਤੇ ਪੂਰਨ ਵਿਸ਼ਵਾਸ਼ ਦਾ ਪ੍ਰਣ ਸਮੁੱਚੇ ਸਟਾਫ ਵੱਲੋਂ ਲਿਆ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅਮਰਜੀਤ ਕੌਰ ‘ਨਾਜ਼’ ਵੱਲੋਂ ਬੋਲਦਿਆਂ ਕਿਹਾ ਗਿਆ ਡਾ.ਬੀ.ਆਰ.ਅੰਬੇਦਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਡੇ ਭਾਰਤ ਲਈ ਸ਼ਰਧਾ ਅਤੇ ਮਾਣ ਦਾ ਪ੍ਰਤੀਕ ਹੈ। ਅਸੀਂ ਭਾਰਤ ਦੇ ਵਾਸੀ ਇਸ ਸੰਵਿਧਾਨ ਦੀ ਪੂਰਨ ਤੌਰ ਤੇ ਪਾਲਣਾ ਕਰਦੇ ਹਾਂ ਅਤੇ ਇਸ ਵਿਚਲੇ ਨਿਯਮਾਂ ਅਤੇ ਕਰਤੱਵਾਂ ਦੀ ਪਾਲਣਾ ਵੀ ਕਰਦੇ ਹਾਂ। ਅਸੀਂ ਆਪਣੇ ਬੱਚਿਆਂ ਨੂੰ ਵੀ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹਾਂ। ਇਸ ਮੌਕੇ ਸਕੁੂਲ ਚੇਅਰਮੈਨ ਸ. ਹਰਭਜਨ ਸਿੰਘ ਜੋਹਲ, ਪ੍ਰੈਜ਼ੀਡੈਂਟ ਸ. ਮਨਪ੍ਰੀਤ ਸਿੰਘ ਬਰਾੜ ਵੀ ਹਾਜ਼ਰ ਸਨ।