ਜਗਰਾਉਂ (ਅਮਿਤ ਖੰਨਾ )ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਦਾ ਇੱਕੋ ਹੀ ਟਿਕ ਟੀਚਾ ਹੈ ਹਰ ਵਰਗ ਨੂੰ ਚੰਗੀ ਐਜੂਕੇਸ਼ਨ ਸਿਸਟਮ ਚੰਗੀਆਂ ਸਿਹਤ ਸਹੂਲਤਾਂ ਮਹਿੰਗਾਈ ਨੂੰ ਘਟਾਉਣਾ ਅਤੇ ਹੋਰ ਜ਼ਰੂਰੀ ਚੰਗੀਆਂ ਵਸਤੂਆਂ ਮੁਹੱਈਆ ਕਰਵਾਉਣਾ ਹੈ ਪੰਜਾਬ ਦੇ ਵਿੱਚ ਨਸ਼ਿਆਂ ਨੂੰ ਪਹਿਲ ਦੇ ਅਧਾਰ ਤੇ ਖ਼ਤਮ ਕਰ ਦਿੱਤਾ ਜਾਵੇਗਾ ਉਨ੍ਹਾਂ ਨੇ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ ਅਸੀਂ ਝੂਠੇ ਵਾਅਦੇ ਕਰਨ ਵਾਲਿਆਂ ਦੀਆਂ ਸਰਕਾਰਾਂ ਦਾ ਕੋਈ ਚਾਲ ਨਹੀਂ ਚੱਲਣ ਦੇਵਾਂਗੇ ਜੇਕਰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਬਹੁਤ ਵੱਡਾ ਬਦਲਾਅ ਆਵੇਗਾ ਜਿਸ ਦਾ ਅੰਦਾਜ਼ਾ ਦਿੱਲੀ ਸਰਕਾਰ ਤੋਂ ਲਗਾਇਆ ਜਾ ਸਕਦਾ ਹੈ