ਜਗਰਾਓਂ 3 ਫ਼ਰਵਰੀ (ਅਮਿਤ ਖੰਨਾ)-ਜਗਰਾਉਂ ਹਲਕੇ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਤਜਿੰਦਰ ਕੌਰ ਤੇਜੀ ਸੰਧੂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਬਾਅਦ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਹਲਕੇ ਦਾ ਨਿਰੀਖਣ ਕਰਨ ਨਿਕਲੇ ਤਾਂ ਹਲਕੇ ਦੇ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਅਤੇ ਬਹੁਤ ਵੱਡੀ ਲੀਡ ਨਾਲ ਜਿਤਾਉਣ ਦਾ ਵਾਅਦਾ ਕੀਤਾ ਗਿਆ ਤਜਿੰਦਰ ਕੌਰ ਤੇਜੀ ਸੰਧੂ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਪਹਿਲ ਦੇ ਆਧਾਰ ਤੇ ਹੋਵੇਗਾ ਜਿਹੜੇ ਕੰਮ ਪਿਛਲੇ ਕਈ ਸਾਲਾਂ ਵਿੱਚ ਨਹੀਂ ਹੋਏ ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਇਸ ਮੌਕ ਸੁਖਦੇਵ ਸਿੰਘ ਡੱਲਾ ਜਗਰੂਪ ਸਿੰਘ ਸੂਹੀ ਕਮਲ ਅਖਾੜਾ ਰਾਜਵਿੰਦਰ ਸਿੰਘ ਜੱਸੋਵਾਲ ਸਰਬਜੀਤ ਸਿੰਘ ਸਿੱਧੂ ਨਿਰਮਲ ਸਿੰਘ ਸੰਘੇੜਾ ਜਗਰਾਜ ਸਿੰਘ ਲਾਡੀ ਸੁਰਜੀਤ ਸਿੰਘ ਜਨੇਤਪੁਰਾ ਗੁਰਸੇਵਕ ਸਿੰਘ ਸ਼ੇਰਪੁਰ ਵਿਕਾਸ ਮਠਾੜੂ ਕੁਲਵਿੰਦਰ ਕੌਰ ਬਜ਼ੁਰਗ ਪਰਮਜੀਤ ਕੌਰ ਕੱਕੜ ਤਿਹਾੜਾ ਰਾਜਿੰਦਰ ਸਿੰਘ ਜਗਰਾਓਂ ਆਦਿ ਹਾਜ਼ਰ ਸਨ