You are here

ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਬਾਂਸ ਦੀਆਂ ਚਿਕਾਂ (ਪਰਦੇ) ਦਿੱਤੇ 

ਜਗਰਾਓਂ 3 ਫ਼ਰਵਰੀ (ਅਮਿਤ ਖੰਨਾ)-ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਵਰਿਆਮ ਸਿੰਘ ਮੈਮੋਰੀਅਲ ਮਿਡਲ ਸਕੂਲ ਨੂੰ ਬਾਂਸ ਦੀਆਂ ਚਿਕਾਂ (ਪਰਦੇ) ਦਿੱਤੇ ਗਏ। ਇਸ ਮੌਕੇ ਸੁਸਾਇਟੀ ਅਹੁਦੇਦਾਰਾਂ ਨੇ ਦੱਸਿਆ ਕਿ ਸਕੂਲ ਦੀ ਮੰਗ ਸੀ ਕਿ ਸਕੂਲ ਵਿਚ ਕਮਰਿਆਂ ਦੇ ਦਰਵਾਜ਼ਿਆਂ ਲਈ ਬਾਂਸ ਦੀਆਂ ਚਿਕਾਂ ਦੀ ਲੋੜ ਹੈ ਜਿਸ ਨੂੰ ਦੇਖਦੇ ਹੋਏ ਸੁਸਾਇਟੀ ਵੱਲੋਂ 11 ਕਮਰਿਆਂ ਦੇ ਦਰਵਾਜ਼ਿਆਂ ਲਈ ਬਾਂਸ ਦੀਆਂ ਚਿਕਾਂ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਰਾਜਿੰਦਰ ਜੈਨ ਨੇ ਕਿਹਾ ਕਿ ਸਿੱਖਿਆ ਦਾ ਦਾਨ ਦੇਣਾ ਉੱਤਮ ਉਪਰਾਲਾ ਹੈ। ਉਨ੍ਹਾਂ ਸਕੂਲ ਦਾ ਸੰਚਾਲਨ ਕਰਨ ਵਾਲੇ ਓਬਰਾਏ ਪਰਿਵਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਅਮਨਪ੍ਰੀਤ ਸਿੰਘ ਓਬਰਾਏ ਅਤੇ ਪ੍ਰੀਤ ਉਬਰਾਏ ਨੇ ਦੱਸਿਆ ਕਿ ਇਹ ਸਕੂਲ 1971 ਤੋਂ ਚੱਲ ਰਿਹਾ ਹੈ ਅਤੇ ਬੱਚਿਆਂ ਨੂੰ ਬਿਨਾਂ ਕੋਈ ਫ਼ੀਸ ਲਏ ਪੜ੍ਹਾਈ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਓਬਰਾਏ ਪਰਿਵਾਰ ਵੱਲੋਂ ਇਹ ਸਕੂਲ ਚਲਾਇਆ ਜਾ ਰਿਹਾ ਹੈ ਜਿਸ ਵਿਚ ਅਤਿ ਗ਼ਰੀਬ ਪਰਿਵਾਰਾਂ ਦੇ ਬੱਚੇ  ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਸੁਖਦੇਵ ਗਰਗ, ਵਿਨੋਦ ਬਾਂਸਲ, ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਡਾ ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ ਆਦਿ ਸੁਸਾਇਟੀ ਮੈਂਬਰਾਂ ਸਮੇਤ ਤੇਜਿੰਦਰ ਕੌਰ, ਰੇਣੂ ਬਾਲਾ, ਕੁਲਵੰਤ ਕੌਰ, ਕਮਲ, ਤਮੰਨਾ, ਰਜਨੀ, ਪਲਵੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।