ਜਗਰਾਓਂ 4 ਫ਼ਰਵਰੀ (ਅਮਿਤ ਖੰਨਾ)-ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਨਿਰਦੇਸ਼ ਅਨੁਸਾਰ ਸ੍ਰੀ ਮਤੀ ਸ੍ਰੀ ਸਤੀਸ਼ ਗੁਪਤਾ ਸਰਵਹਿਤਕਾਰੀ ਵਿੱਦਿਆ ਮੰਦਿਰ ਸੀ. ਸੈ. ਸਕੂਲ, ਜਗਰਾਉਂ ਵਿਖੇ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਕਾਰਜਸ਼ਾਲਾ ਦੌਰਾਨ ਜਮਾਤ 6ਵੀਂ ਤੋਂ 10ਵੀਂ ਤੱਕ ਦੇ ਬੱਚਿਆਂ ਨੇ ਵੱਖ ਵੱਖ ਸੰਕਲਪਾਂ ਸੰਬੰਧਿਤ ਚਾਰਟ ਅਤੇ ਮਾਡਲ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਪ੍ਰਿੰ. ਸ਼੍ਰੀ ਮਤੀ ਨੀਲੂ ਨਰੂਲਾ ਜੀ ਨੇ ਆਨਲਾਈਨ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮੇਂ ਸਮੇਂ ਤੇ ਕਰਵਾਈਆਂ ਜਾ ਰਹੀਆਂ ਗਤਵਿਧੀਆਂ ਵਿੱਚ ਸਾਰੇ ਬੱਚਿਆਂ ਨੂੰ ਭਾਗ ਲੈਣਾ ਚਾਹੀਦਾ ਹੈ ਕਿਉੰਕਿ ਇਹਨਾਂ ਗਤੀਵਿਧੀਆਂ ਰਾਹੀਂ ਹੀ ਅਸੀਂ ਆਪਣੀ ਅੰਦਰਲੀ ਛਿਪੀ ਹੋਈ ਪ੍ਰਤਿਭਾ ਨੂੰ ਕੱਢ ਕੇ ਬਾਹਰ ਲਿਆ ਸਕਦੇ ਹਾਂ।