ਫ਼ਰੀਦਕੋਟ, ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ ਫ਼ਰੀਦਕੋਟ ਵੱਲੋੰ ਜਨਮ-ਦਿਨ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸਦੇ ਤਹਿਤ ਜਨਵਰੀ ਮਹੀਨੇ ਦੇ ਜਨਮ ਦਿਨ ਮਨਾਏ ਗਏ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਨੇ ਪ੍ਰਧਾਨ ਸ਼ਿਵਨਾਥ ਦਰਦੀ, ਧਰਮ ਪ੍ਰਵਾਨਾ ਅਤੇ ਵਤਨਵੀਰ ਜ਼ਖ਼ਮੀ ਦਾ ਜਨਮ ਦਿਨ ਮਨਾਇਆ ਅਤੇ ਉਹਨਾਂ ਨੂੰ ਸਨਮਾਨ ਚਿੰਨ੍ਹ ਵੀ ਦਿੱਤਾ ਗਿਆ। ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ ਜਿਸਦੇ ਬਾਅਦ ਆਏ ਹੋਏ ਮਹਿਮਾਨ ਕਵੀ ਸਾਹਿਬਾਨ ਨੇ ਆਪਣੀਆਂ ਖੂਬਸੂਰਤ ਰਚਨਾਵਾਂ, ਗੀਤਾਂ , ਕਵਿਤਾਵਾਂ ਨਾਲ ਮਾਹੌਲ ਨੂੰ ਹੋਰ ਵੀ ਖੂਬਸੂਰਤ ਬਣਾਇਆ। ਪ੍ਰੈਸ ਸਕੱਤਰ ਪ੍ਰੋ. ਬੀਰ ਇੰਦਰ ਸਰਾਂ, ਖ਼ਜ਼ਾਨਚੀ ਜਤਿੰਦਰ ਪਾਲ ਸਿੰਘ ਟੈਕਨੋ ਅਤੇ ਮੈਂਬਰਾਂ ਸਰਬਿੰਦਰ ਸਿੰਘ ਬੇਦੀ, ਰਾਜ ਗਿੱਲ, ਕੁਲਵਿੰਦਰ ਵਿਰਕ, ਜਗੀਰ ਸੱਧਰ, ਬਲਧੀਰ ਧੀਰ, ਹੈਰੀ ਭੋਲੂਵਾਲਾ, ਆਦਿ ਨੇ ਪ੍ਰਧਾਨ ਸ਼ਿਵਨਾਥ ਦਰਦੀ, ਧਰਮ ਪ੍ਰਵਾਨਾ ਅਤੇ ਵਤਨਵੀਰ ਜ਼ਖ਼ਮੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਮਾਤਾ ਵਿੱਦਿਆ ਦੇਵੀ ਲਿਖਾਰੀ ਸਭਾ, ਫ਼ਰੀਦਕੋਟ ਦੇ ਪ੍ਰੈਸ ਸਕੱਤਰ ਅਤੇ ਮੀਡੀਆ ਇੰਚਾਰਜ ਪ੍ਰੋ.ਬੀਰ ਇੰਦਰ ਸਰਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹਰ ਮਹੀਨੇ ਦੇ ਅੰਤ ਵਿੱਚ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਜਨਮ ਦਿਨ ਅਤੇ ਸਨਮਾਨ ਸਮਾਰੋਹ ਕਰਵਾਇਆ ਜਾਇਆ ਕਰੇਗਾ । ਪ੍ਰਧਾਨ ਸ਼ਿਵਨਾਥ ਦਰਦੀ ਨੇ ਐਲਾਨ ਕੀਤਾ ਕਿ ਜਲਦੀ ਹੀ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਵੀਂ ਚੋਣ ਅਤੇ ਪੁਨਰਗਠਨ ਕੀਤਾ ਜਾਵੇਗਾ। ਪ੍ਰੋ.ਬੀਰ ਇੰਦਰ ਸਰਾਂ ਨੇ ਦੱਸਿਆ ਕਿ ਸਾਡੇ ਵੱਲੋਂ ਜਲਦ ਹੀ ਇੱਕ ਸਾਂਝਾ ਕਾਵਿ-ਸੰਗ੍ਰਹਿ ਲੋਕ-ਅਰਪਣ ਕੀਤਾ ਜਾ ਰਿਹਾ ਹੈ।