ਮੁੱਲਾਂਪੁਰ ਦਾਖਾ 7 ਫਰਵਰੀ ( ਸਤਵਿੰਦਰ ਸਿੰਘ ਗਿੱਲ ) - ਹਲਕਾ ਦਾਖਾ ਦੇ ਨਾਮਵਰ ਨਗਰ ਪਿੰਡ ਢੱਟ ਵਾਸੀਆਂ ਨੂੰ ਸੰਬੋਧਨ ਹੁੰਦਿਆ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 111 ਦਿਨਾਂ ਦੀ ਕੀਤੀ ਚੰਗੀ ਕਾਰਗੁਜ਼ਾਰੀ ਕਰਕੇ ਉਨ੍ਹਾਂ ਦਾ ਨਾਂਅ ੁਬਾਰਾ ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਹੈ, ਕੈਪਟਨ ਸੰਧੂ ਨੇ ਕਿਹਾ ਪੰਜਾਬ ਦੇ ਇਤਿਹਾਸ ਵਿੱਚ ਮੁੱਖ ਮੰਤਰੀਆਂ ਸਭ ਤੋਂ ਪੜ੍ਹਿਆਂ ਲਿਖਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਬਾਰਾ ਦੂਜੀ ਵਾਰ ਮੁੱਖ ਮੰਤਰੀ ਬਣਨ ਜਾ ਰਿਹਾ ਹੈ। ਕੈਪਟਨ ਸੰਧੂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਮੁੱਲਾਂਪੁਰ ਸਰਪੰਚ, ਜਤਿੰਦਰ ਸਿੰਘ ਦਾਖਾ, ਸੁਭਾਸ ਵਰਮਾ, ਰਾਜਨ ਵਰਮਾ, ਪਿਯੂਸ਼ ਵਰਮਾ ਤੇ ਹੋਰ ਆਗੂ ਹਾਜਰ ਸਨ।
ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਡੀਪੀ ਢੱਟ, ਸੁਰਿੰਦਰ ਸਿੰਘ, ਨਿਰਮਲ ਸਿੰਘ (ਦੋਵੇ ਪੰਚ), ਸਾਬਕਾ ਪੰਚ ਗੁਰਮੇਲ ਸਿੰਘ, ਮਾ. ਪੂਰਨ ਸਿੰਘ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਚਰਨਜੀਤ ਸਿੰਘ, ਮੋਹਣ ਸਿੰਘ, ਬਾਬਾ ਉਜਾਗਰ ਸਿਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ ਸੁਸਾਇਟੀ ਪ੍ਰਧਾਨ, ਸੋਨੂੰ, ਮੁਖਤਿਆਰ ਕੌਰ, ਗੁਰਮੀਤ ਕੌਰ, ਬਹਾਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਸ਼ਾਂਝੇ ਤੌਰ ’ਤੇ ਕਿਹਾ ਕਿ ਕੈਪਟਨ ਸੰਦੀਪ ਸਿੰਘ ਸੰਧੂ ਇੱਕ ਦੂਰ ਅੰਦੇਸ਼ੀ ਸੋਚ ਦਾ ਮਾਲਕ ਹੈ, ਇਨ੍ਹਾਂ ਦੇ ਸੁਭਾਅ ਵਿੱਚ ਨਿਮਰਤਾ, ਹਲੀਮੀ ਹਮੇਸਾਂ ਝਲਕਦੀ ਹੈ, ਬਾਕੀ ਅਕਾਲੀ ਦਲ ਅਤੇ ਆਪ ਬਾਰੇ ਕੁਝ ਕਹਿਣ ਦੀ ਲੋੜ ਨਹੀਂ ਲੋਕਾਂ ਨੂੰ ਆਪ ਹੀ ਪਤਾ ਹੈ ਅਤੇ ਇਸੇ ਕਰ ਕੇ ਹਲਕੇ ਦੇ ਲੋਕ ਕਾਂਗਰਸ ਦੇ ਹੱਕ ਵਿਚ ਫ਼ਤਵਾ ਦੇਣਗੇ ਤੇ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਹਲਕਾ ਦਾਖਾ ਤੋਂ ਵਿਧਾਇਕ ਬਣਾ ਕੇ ਵਿਧਾਨ ਸਭਾ ਭੇਜਣਗੇ। ਡੀਪੀ ਢੱਟ ਨੇ ਕਿਹਾ ਕਿ ਕੈਪਟਨ ਸੰਧੂ ਨੂੰ ਪਿੰਡ ਢੱਟ ਵਿੱਚੋਂ ਵੱਡੀ ਲੀਡ ਨਾਲ ਜਿਤਾਵਾਂਗੇ ਕਿਉਂਕਿ ਪਿੰਡ ਵਾਸੀਆਂ ਨੇ ਤਾਂ ਪਹਿਲਾ ਹੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਨਾਂਅ ਉੱਪਰ ਪਹਿਲਾ ਹੀ ਮੋਹਰ ਲਾ ਦਿੱਤੀ ਹੈ।