You are here

ਭਾਈ ਗਰੇਵਾਲ ਨੇ ਪਿੰਡ ਚੌਕੀੰਮਾਨ 'ਚ ਇਆਲੀ ਦੇ ਹੱਕ ਵਿੱਚ ਘਰ-ਘਰ ਕੀਤਾ ਚੋਣ ਪ੍ਰਚਾਰ 

ਚੌੰਕੀਮਾਨ, 12 ਫਰਵਰੀ(ਸਤਵਿੰਦਰ ਸਿੰਘ ਗਿੱਲ )—  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਚੋਣ ਮੁਹਿੰਮ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ  ਅਤੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੀ ਅਗਵਾਈ ਵਿੱਚ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਵੱਲੋਂ ਪਿੰਡ ਚੌਂਕੀਮਾਨ ਵਿਖੇ ਘਰ ਘਰ ਚੋਣ ਪ੍ਰਚਾਰ ਕੀਤਾ, ਇਸ ਮੌਕੇ ਹੱਥਾਂ ਵਿੱਚ ਵਿਸ਼ਾਲ ਆਕਾਰੀ ਝੰਡੇ ਫੜੀ ਗਲੀਆਂ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਅਤੇ ਅਗਾਮੀ ਪ੍ਰੋਗਰਾਮਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਆਪਣੇ ਸੌ ਸਾਲਾ ਸ਼ਾਨਾਮੱਤੇ ਇਤਿਹਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ, ਪੰਜਾਬੀਆਂ ਤੇ ਸਿੱਖਾਂ ਦੇ ਹੱਕਾਂ ਦੀ ਤਰਜਮਾਨੀ ਕੀਤੀ ਹੈ, ਸਗੋਂ ਜਦੋਂ ਵੀ ਸੂਬੇ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿੱਚ ਆਈ ਹੈ, ਉਸ ਸਮੇਂ ਸੂਬਾ ਹਰ ਪੱਖੋਂ ਬੁਲੰਦੀਆਂ 'ਤੇ ਪੁੱਜਿਆ ਹੈ, ਬਲਕਿ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਵੱਡੇ ਪੱਧਰ 'ਤੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਭਾਈ ਗਰੇਵਾਲ ਨੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦਿਆਂ ਆਖਿਆ ਕਿ ਕਾਂਗਰਸ ਸ਼ੁਰੂ ਤੋਂ ਸਿੱਖਾਂ ਦੀ ਦੁਸ਼ਮਣ ਜਮਾਤ ਹੈ ਜਿਸ ਨੇ ਸਿੱਖ ਕਤਲੇਆਮ ਕਰਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ, ਉੱਥੇ ਹੀ ਆਮ ਆਦਮੀ ਪਾਰਟੀ ਨੇ ਸਜ਼ਾ ਪੂਰੀ ਕਰ ਚੁੱਕੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਨੂੰ ਰੋਕ ਕੇ ਸਿੱਖ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਿੱਤ ਸਿਰਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋਡ਼ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹਨ। ਇਸ ਲਈ ਸੂਬੇ ਵਿੱਚ ਸਥਿਰਤਾ ਸਥਾਪਤ ਕਰਨ ਲਈ ਇਨ੍ਹਾਂ ਚੋਣਾਂ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਦਾ ਗਠਨ ਕੀਤਾ ਜਾਵੇ। ਉਨ੍ਹਾਂ ਹਲਕਾ ਦਾਖਾ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਮਨਪ੍ਰੀਤ ਸਿੰਘ ਇਆਲੀ ਲਈ ਵੋਟਾਂ ਮੰਗਦਿਆਂ ਆਖਿਆ ਕਿ ਮਨਪ੍ਰੀਤ ਸਿੰਘ ਇਆਲੀ ਵੱਲੋਂ ਕਰਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਸਦਕਾ ਹੀ ਹਲਕਾ ਦਾਖਾ ਨੂੰ ਵਿਸ਼ਵ ਪੱਧਰੀ ਪ੍ਰਸਿੱਧੀ ਮਿਲੀ ਸੀ, ਬਲਕਿ ਉਹ ਹਲਕਾ ਦਾਖਾ ਦੇ ਲੋਕਾਂ ਨਾਲ ਭਾਵਨਾਤਮਕ ਤੌਰ ਤੇ ਜੁੜੇ ਹੋਏ ਹਨ, ਜਦਕਿ ਵਿਰੋਧੀ ਪਾਰਟੀਆਂ ਨੇ ਬਾਹਰੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜੋ ਵੋਟਾਂ ਤੋਂ ਬਾਅਦ ਹਲਕੇ ਵਿੱਚ ਮੁੜ ਦਿਖਾਈ ਨਹੀਂ ਦੇਣਗੇ। ਇਸ ਲਈ 20 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਅਤੇ ਮੁੜ ਹਲਕੇ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨ।ਇਸ ਮੌਕੇ ਪਰਮਪ੍ਰੀਤ ਸਿੰਘ ਸਿੱਧੂ ਯੂਥ ਕੋਰ ਕਮੇਟੀ ਮੈਂਬਰ, ਗੁਰਿੰਦਰਜੀਤ ਸਿੰਘ ਰੂਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸ. ਇਕਬਾਲ ਸਿੰਘ ਤਾਸ਼ਾ ਸਾਬਕਾ ਸਰਪੰਚ, ਬਲਜਿੰਦਰ ਸਿੰਘ ਪ੍ਰਧਾਨ ਐਸਸੀ ਵਿੰਗ, ਜਗਦੀਸ਼ ਸਿੰਘ ਸਾਬਕਾ ਸਰਪੰਚ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਕੈਪਟਨ ਹਰੀ ਸਿੰਘ, ਰਾਮ ਰੱਖਾ ਸੂਬੇਦਾਰ, ਭਰਪੂਰ ਸਿੰਘ ਧਾਲੀਵਾਲ ਸੀਨੀਅਰ ਅਕਾਲੀ ਆਗੂ ਜੇਠਾ ਧਾਲੀਵਾਲ, ਪ੍ਰਧਾਨ ਯਾਦਵਿੰਦਰ ਸਿੰਘ, ਸੋਨੀ ਧਾਲੀਵਾਲ, ਸਾਬਕਾ ਪੰਚ ਜਗਦੇਵ ਸਿੰਘ ਮਾਨ, ਨੰਬਰਦਾਰ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।