ਇਨ੍ਹਾਂ ਚੋਣਾਂ ਵਿਚ ਹਲਕਾ ਦਾਖਾ ਦੇ ਲੋਕ ਕਾਂਗਰਸ ਤੇ ਆਪ ਨੂੰ ਮੂੰਹ ਨਹੀਂ ਲਗਾਉਣਗੇ -ਇਆਲੀ
ਜੋਧਾਂ, 12 ਫਰਵਰੀ(ਸਤਵਿੰਦਰ ਸਿੰਘ ਗਿੱਲ )— 16ਵੀੰ ਵਿਧਾਨ ਸਭਾ ਚੋਣਾਂ ਲਈ ਅਕਾਲੀ ਬਸਪਾ ਗੱਠਜੋਡ਼ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਚੋਣ ਮਹਿੰਮ ਤਹਿਤ ਹਲਕੇ ਦੇ ਪਿੰਡ ਰਤਨ ਵਿਖੇ ਭਰਵਾਂ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਨੇ ਉਨ੍ਹਾਂ ਦੀ ਮਜ਼ਬੂਤ ਸਥਿਤੀ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸ ਇਆਲੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਹਲਕਾ ਦਾਖਾ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਉਨ੍ਹਾਂ ਪੂਰੇ ਯੋਜਨਾਬੱਧ ਤਰੀਕੇ ਨਾਲ ਅਤੇ ਵੱਡੇ ਪ੍ਰੋਜੈਕਟਾਂ ਰਾਹੀਂ ਰਿਕਾਰਡ ਤੋੜ ਵਿਕਾਸ ਕਰਵਾਇਆ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਆਦਿ ਬੁਰਾਈਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਨ ਅਤੇ ਵਸਨੀਕਾਂ ਨੂੰ ਤੰਦਰੁਸਤ ਜੀਵਨ ਪ੍ਰਦਾਨ ਕਰਨ ਦੇ ਮਕਸਦ ਤਹਿਤ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਗਰਾਉਂਡ-ਕਮ-ਪਾਰਕਾਂ ਨਿਰਮਾਣ ਕਰਵਾਇਆ ਸੀ ਪ੍ਰੰਤੂ ਸਰਕਾਰ ਬਦਲਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿਰੁੱਧ ਬਦਲਾਖੋਰੀ ਦੀ ਨੀਅਤ ਦੇ ਚਲਦੇ ਇਨ੍ਹਾਂ ਖੇਡ ਗਰਾਉਂਡ-ਕਮ-ਪਾਰਕਾਂ ਦੀ ਸਾਰ ਨਹੀਂ ਲਈ, ਉਥੇ ਹੀ ਕਾਂਗਰਸ ਦੇ ਇਨ੍ਹਾਂ ਪੰਜ ਸਾਲਾਂ ਵਿੱਚ ਹਲਕਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ, ਜਦਕਿ ਕਾਂਗਰਸ ਨੇ ਸਿਰਫ਼ ਬਦਲਾਖੋਰੀ ਦੀ ਸਿਆਸਤ ਹੀ ਕੀਤੀ ਹੈ, ਉੱਥੇ ਹੀ ਆਪਣੇ ਆਪ ਨੂੰ ਆਮ ਆਦਮੀ ਅਖਵਾਉਣ ਵਾਲੀ ਆਪ ਪਾਰਟੀ ਉਪਰ ਟਿਕਟਾਂ ਵੇਚਣ ਤੱਕ ਦੇ ਦੋਸ਼ ਲੱਗ ਰਹੇ ਹਨ, ਸਗੋਂ ਆਮ ਆਦਮੀ ਪਾਰਟੀ ਤਾਂ ਪਹਿਲਾਂ ਹੀ ਹਲਕਾ ਦਾਖਾ ਦੇ ਲੋਕਾਂ ਨੂੰ ਦਗਾ ਦੇ ਚੁੱਕੀ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਚੋਣਾਂ ਵਿਚ ਹਲਕਾ ਦਾਖਾ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਹਲਕੇ ਦੇ ਵਿਕਾਸ ਨੂੰ ਪ੍ਰਮੁੱਖਤਾ ਦਿੰਦੇ ਹੋਏ 20 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਅਕਾਲੀ-ਬਸਪਾ ਗੱਠਜੋੜ ਸਰਕਾਰ ਦੇ ਗਠਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।ਇਸ ਮੌਕੇ ਪਿੰਡ ਵਾਸੀਆਂ ਨੇ ਇਨ੍ਹਾਂ ਚੋਣਾਂ ਵਿੱਚ ਇਆਲੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜਥੇਦਾਰ ਅਜਮੇਰ ਸਿੰਘ ਰਤਨ, ਸਾਬਕਾ ਸਰਪੰਚ ਜਰਨੈਲ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ, ਸਾਬਕਾ ਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ ਪੰਚ, ਪਾਲ ਸਿੰਘ, ਲਖਵੀਰ ਸਿੰਘ ਦਿਓਲ, ਜਗਨ ਸਿੰਘ, ਜੀਤ ਸਿੰਘ, ਨਿਰੰਜਣ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਕੁਲਦੀਪ ਸਿੰਘ, ਸੁਮਨਦੀਪ ਸਿੰਘ ਸ਼ੰਮੀ, ਅਮਨਦੀਪ ਸਿੰਘ ਅਮਨਾ, ਰਛਪਾਲ ਸਿੰਘ ਭੂਰਾ, ਗਗਨਾ, ਰੁਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸੋਨਾ ਰਤਨ, ਗੁਰਵਿੰਦਰ ਸਿੰਘ, ਪ੍ਰਭਜੋਤ ਸਿੰਘ ਦਿਓਲ, ਦਲਵਾਰਾ ਸਿੰਘ, ਮਨਪ੍ਰੀਤ ਸਿੰਘ ਮਨੀ ਸਮੇਤ ਵੱਡੀ ਗਿਣਤੀ 'ਚ ਪਿੰਡਵਾਸੀ ਮੌਜੂਦ ਸਨ।