ਅੰਮ੍ਰਿਤਸਰ , 13 ਫ਼ਰਵਰੀ ( ਜਨ ਸ਼ਕਤੀ ਨਿਊਜ਼ ਬਿਊਰੋ ) ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ । ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਿਲਣ ਲਈ ਪਹੁੰਚੇ । ਅੱਜ ਦੀ ਇਸ ਮਿਲਣੀ ਨੂੰ ਲੈ ਕੇ ਉਮੀਦ ਕੀਤੀ ਜਾ ਰਹੀ ਹੈ ਕਿ ਸਿੱਖ ਮਸਲਿਆਂ ਦੇ ਹੱਲ ਦੇ ਸੁਖਾਵੇਂ ਨਤੀਜੇ ਨਿਕਲਣ ਦੇ ਆਸਾਰ ਬਣਦੇ ਜਾ ਰਹੇ ਹਨ । ਮੀਟਿੰਗ ਬੰਦ ਕਮਰਾ ਹੋਈ ਅਤੇ ਲੰਮਾ ਸਮਾਂ ਚੱਲੀ ।