You are here

ਡਰੀਆ ਪਾਰਟੀਆਂ ਆਪ ਵਰਕਰਾਂ ਨੂੰ ਗੁੰਮਰਾਹ ਕਰਨ ਲੱਗੀ - ਬੀਬੀ ਮਾਣੂੰਕੇ  

ਲੋਕ ਐਤਕੀਂ ਅਕਾਲੀ-ਕਾਂਗਰਸੀਆਂ ਦਾ ਬਿਸਤਰਾ ਗੋਲ ਕਰ ਦੇਣਗੇ 
ਜਗਰਾਓਂ 14 ਫ਼ਰਵਰੀ (ਅਮਿਤ ਖੰਨਾ)- ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਜਗਰਾਉਂ ਵਿੱਚ ਭਾਜਪਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਗੁੰਮਰਾਹ ਕਰਨ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ  ਅਤੇ ਹਰ ਰੋਜ਼ ਨਵੇਂ ਡਰਾਮੇ ਕਰਕੇ ਆਪ ਵਰਕਰਾਂ ਨੂੰ   ਆਪਣੇ ਵੱਲ ਖਿੱਚਣ ਦੇ ਯਤਨ ਕਰ ਰਹੀ ਹੈ, ਪ੍ਰੰਤੂ ਭਾਜਪਾ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਕਿਸੇ ਵੀ ਕੀਮਤ ਵਿੱਚ ਰੋਕ ਨਹੀਂ ਸਕਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਜਗਰਾਉਂ ਭਾਜਪਾ ਦੀ ਘਿਨਾਉਣੀ ਕਾਰਵਾਈ ਨੂੰ ਆੜੇ ਹੱਥੀਂ ਲੈਂਦਿਆਂ ਕੀਤਾ।  ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਲਖਵੀਰ ਸਿੰਘ ਲੱਖਾ ਨੂੰ ਸਥਾਨਕ ਭਾਜਪਾ ਆਗੂਆਂ ਨੇ ਭਾਜਪਾ ਵਿੱਚ ਸ਼ਾਮਲ ਕਰਨ ਲਈ ਡਰਾਮਾ ਕੀਤਾ ਸੀ। ਉਨ੍ਹਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖਡ਼੍ਹੇ ਹਨ  ਅਤੇ ਜੇਕਰ ਕਿਸੇ ਸਿਆਸੀ ਆਗੂ ਨੇ ਆਪ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਕਿਸੇ ਵੀ ਕੀਮਤ ਤੇ ਮੁਆਫ ਨਹੀਂ ਕਰਨਗੇ ਅਤੇ ਇੱਟ ਨਾਲ ਇੱਟ ਖੜਕਾ ਦੇਣਗੇ। ਬੀਬੀ ਮਾਣੂੰਕੇ ਨੇ ਆਖਿਆ ਕਿ ਹੁਣ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਅਕਾਲੀ ਕਾਂਗਰਸੀਆਂ ਤੇ ਭਾਜਪਾ ਦੀਆਂ ਲੂੰਬੜ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ  ਅਤੇ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਸਾਰੀਆਂ  ਹੀ ਮੌਕਾਪ੍ਰਸਤ ਰਵਾਇਤੀ ਪਾਰਟੀਆਂ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ  ਅਤੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।  ਬੀਬੀ ਸਰਵਜੀਤ ਕੌਰ ਮਾਣੂਕੇ ਨੇ ਆਖਿਆ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਾਫ਼ ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ, 18 ਸਾਲ ਤੋਂ ਵੱਧ ਦੀ ਹਰ ਔਰਤ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ, ਬਿਜਲੀ ਸਸਤੀ ਕੀਤੀ ਜਾਵੇਗੀ  ਮਹਿੰਗੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ, ਗੁੰਡਾਗਰਦੀ ਖ਼ਤਮ ਕੀਤੀ ਜਾਵੇਗੀ, ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ, ਸਕੂਲਾਂ ਦਾ  ਨਵੀਨੀਕਰਨ ਕੀਤਾ ਜਾਵੇਗਾ ਅਤੇ ਚੰਗੇ ਦਰਜੇ ਦੇ ਸਕੂਲ ਬਣਾਏ ਜਾਣਗੇ, ਸਿਹਤ ਸਿੱਖਿਆਵਾਂ ਵਿਚ ਸੁਧਾਰ ਕੀਤਾ ਜਾਵੇਗਾ, ਵਧੀਆ ਹਸਪਤਾਲ ਬਣਾਏ ਜਾਣਗੇ, ਸਾਰੇ ਹੀ ਸਰਕਾਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਪਹਿਲ ਪੱਧਰ ਤੇ ਹੱਲ ਕੀਤੀਆਂ ਜਾਣਗੀਆਂ,  ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੋ ਸੁਖਵਿੰਦਰ ਸਿੰਘ ਸੁੱਖੀ, ਗੋਪੀ ਸ਼ਰਮਾ,  ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਨੋਨੀ  ਸੈਂਭੀ, ਸੁਰਿੰਦਰ ਸੈਣੀ, ਮੇਹਰ ਸਿੰਘ, ਕਾਮਰੇਡ ਨਿਰਮਲ ਸਿੰਘ,  ਪੱਪੂ ਭੰਡਾਰੀ, ਤਰਸੇਮ ਸਿੰਘ ਹਠੂਰ, ਡੈਨੀ ਰੰਧਾਵਾ, ਰਾਮ ਜਗਰਾਉਂ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ,  ਜਸਪ੍ਰੀਤ ਸਿੰਘ ਅਲੀਗੜ੍ਹ, ਛਿੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ ਨੰਬਰਦਾਰ, ਗੁਰਦੇਵ ਸਿੰਘ ਚਕਰ, ਹਰਮੀਤ ਸਿੰਘ ਕਾਉਂਕੇ, ਜਗਦੇਵ ਸਿੰਘ ਗਿੱਦੜਵਿੰਡੀ, ਹਰਪ੍ਰੀਤ ਸਿੰਘ ਸਰਬਾ, ਗੁਰਪ੍ਰੀਤ ਸਿੰਘ ਗੋਪੀ ਆਦਿ  ਵੀ ਹਾਜ਼ਰ ਸਨ ।