You are here

ਪਿੰਡ ਚੌੰਕੀਮਾਨ ਵਿਖੇ ਡੇਢ ਦਰਜਨ ਮਹਿਲਾ ਕਾਂਗਰਸੀ ਆਗੂ ਤੇ ਵਰਕਰ ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ 

ਇਆਲੀ ਦੀ ਚੋਣ ਮੁਹਿੰਮ ਨੂੰ ਮਿਲਿਆ ਭਾਰੀ ਬਲ 
ਚੌੰਕੀਮਾਨ, 15 ਫਰਵਰੀ (ਸਤਵਿੰਦਰ ਸਿੰਘ ਗਿੱਲ )— ਦਿਨੋਂ ਦਿਨ ਬੁਲੰਦੀਆਂ ਛੂਹ ਰਹੀ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਬਸਪਾ ਉਮੀਦਵਾਰ ਅਤੇ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਆਲੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਚੌਕੀਮਾਨ ਵਿਖੇ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਨਾਰਾਜ਼ ਹੋ ਕੇ ਮਹਿਲਾ ਕਾਂਗਰਸ ਦੀ ਸੂਬਾ ਸਕੱਤਰ ਸੁਰਿੰਦਰ ਕੌਰ ਦੀ ਅਗਵਾਈ ਹੇਠ ਡੇਢ ਦਰਜਨ ਕਾਂਗਰਸੀ ਮਹਿਲਾ ਵਰਕਰਾਂ ਨੇ ਪਰਿਵਾਰਾਂ ਸਮੇਤ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਕਰਵਾਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੁਰਿੰਦਰ ਕੌਰ ਸੂਬਾ ਸਕੱਤਰ ਮਹਿਲਾ ਕਾਂਗਰਸ, ਚਰਨਜੀਤ ਕੌਰ, ਬਲਜੀਤ ਕੌਰ, ਰਮਨਪ੍ਰੀਤ ਕੌਰ, ਜਸਬੀਰ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਪਰਮਿੰਦਰ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਹਰਕੰਵਲਜੀਤ ਕੌਰ, ਹਰਦੀਪ ਕੌਰ ਸੰਦੀਪ ਕੌਰ ਪਰਮਜੀਤ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਗੁਰਦੇਵ ਕੌਰ, ਜਸਬੀਰ ਕੌਰ, ਸ਼ਿੰਦਰ ਕੌਰ ਆਦਿ ਨੂੰ ਵਿਧਾਇਕ ਇਆਲੀ ਦੇ ਛੋਟੇ ਭਰਾ ਹਰਬੀਰ ਸਿੰਘ ਇਆਲੀ, ਜਿਲ੍ਹਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਜਸਵੀਰ ਕੌਰ ਜ਼ਿਲਾ ਪ੍ਰਧਾਨ ਇਸਤਰੀ ਅਕਾਲੀ ਦਲ ਆਦਿ ਆਗੂਆਂ ਨੇ ਪਾਰਟੀ ਚਿੰਨ੍ਹ ਪਾ ਕੇ ਅਕਾਲੀ ਦਲ ਵਿੱਚ ਸਵਾਗਤ ਕੀਤਾ ਅਤੇ ਹਮੇਸ਼ਾ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਪਰਮਪ੍ਰੀਤ ਸਿੰਘ ਸਿੱੱਧੂ ਗੁਰਿੰਦਰਜੀਤ ਸਿੰਘ ਰੂਮੀ ਸਾਬਕਾ ਸਰਪੰਚ ਇਕਬਾਲ ਸਿੰਘ ਤਾਸ਼ਾ ਸਾਬਕਾ ਸਰਪੰਚ ਜਗਦੀਸ਼ ਸਿੰਘ ਮੈਨੇਜਰ ਤੇਜਾ ਸਿੰਘ ਧਾਲੀਵਾਲ, ਮਨਜੀਤ ਕੌਰ ਪ੍ਰਧਾਨ ਹਲਕਾ ਦਾਖਾ ਇਸਤਰੀ ਅਕਾਲੀ ਦਲ, ਸੰਦੀਪ ਕੌਰ ਮਨਦੀਪ ਕੌਰ ਚੱਕ ਕਲਾਂ, ਸਾਂਤੀ ਆਦਿ ਹਾਜ਼ਰ ਸਨ।