ਨਾਨਕਸਰ ਕਲੇਰਾਂ,17 ਫ਼ਰਵਰੀ (ਮਨਜਿੰਦਰ ਗਿੱਲ )ਪੰਜਾਬ ਅੰਦਰ ਆਉਂਦੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਚ ਹਲਕਾ ਜਗਰਾਉਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਪੰਚ ਸੁਰਜੀਤ ਸਿੰਘ ਕੋਠੇ ਹਰੀ ਸਿੰਘ ਨਾਨਕਸਰ ਵਾਲਿਆਂ ਨੇ ਇਕ ਵੱਡਾ ਇਕੱਠ ਕਰਕੇ ਜਗਤਾਰ ਸਿੰਘ ਜੱਗਾ ਨੂੰ ਜਿਤਾਉਣ ਦਾ ਵਾਅਦਾ ਕਰਦਿਆਂ ਕਾਂਗਰਸ ਪਾਰਟੀ ਜ਼ਿੰਦਾਬਾਦ ਜਗਤਾਰ ਸਿੰਘ ਜੱਗਾ ਜ਼ਿੰਦਾਬਾਦ ਦੇ ਨਾਅਰੇ ਲਾਏ ਜਨ ਸ਼ਕਤੀ ਨਿੳੂਜ਼ ਨਾਲ ਗੱਲਬਾਤ ਕਰਦਿਆਂ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਹਲਕਾ ਜਗਰਾਉਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਤੋਂ ਮੁੱਖ ਮੰਤਰੀ ਬਣਾਉਣ ਲਈ ਲੋਕ ਪੱਬਾਂ ਭਾਰ ਹੋਏ ਪਏ ਹਨ ਜਿਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਉਨ੍ਹਾਂ ਕਿਹਾ ਕਿ ਅੱਜ ਦਾ ਵੱਡਾ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਆਉਣ ਵਾਲੀ ਸਰਕਾਰ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਬਣਨ ਜਾ ਰਹੀ ਹੈ ਇਸ ਸਮੇਂ ਉਨ੍ਹਾਂ ਨਾਲ ਚੇਅਰਮੈਨ ਕਾਕਾ ਗਰੇਵਾਲ ਸਰਪੰਚ ਚਰਨਜੀਤ ਕੌਰ ਇਸ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ