You are here

ਪਿੰਡ ਸਹੌਰ ਵਿਖੇ ਤੇਂਦੂਏ ਦੇ ਘੁੰਮਣ ਦੀਆਂ ਵੀਡੀਓ ਸੀ ਸੀ ਟੀ ਵੀ ਕੈਮਰਿਆਂ ਵਿੱਚ ਦਰਜ ਹੋਣ ਸਬੰਧੀ ਪ੍ਰਕਾਸ਼ਿਤ ਹੋਈਆਂ 

ਖ਼ਬਰਾਂ ਤੋ ਬਆਦ ਵਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਪਿੰਡ ਸਹੌਰ ਵਿਖੇ ਪੁੱਜ ਕੇ ਸਥਿਤੀ ਦਾ ਲਿਆ ਜਾੲਿਜ਼ਾ                                             

ਮਹਿਕਮੇ ਵੱਲੋਂ ਜੰਗਲੀ ਜਾਨਵਰਾਂ ਨੂੰ ਫੜਣ ਲਈ ਪਿੰਡ ਸਹੌਰ ਵਿਖੇ ਦੋ ਪਿੰਜਰੇ ਅੱਜ ਸ਼ਾਮ ਤੱਕ ਲਗਾਏ ਜਾਣਗੇ.ਗੁਰਮੀਤ ਸਿੰਘ                                                               

ਮਹਿਲਕਲਾਂ/ਬਰਨਾਲਾ- 24 ਫਰਵਰੀ -(ਗੁਰਸੇਵਕ ਸੋਹੀ)- ਪਿਛਲੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਪਿੰਡ ਸਹੌਰ ਵਿਖੇ ਤੇਂਦੁਏ ਦੇ ਘੁੰਮਣ ਦੀਆਂ ਵੀਡੀਓ ਸੀਸੀ ਟੀਵੀ ਕੈਮਰਿਆਂ ਵਿਚ ਦਰਜ ਹੋਣ ਸਬੰਧੀ ਸੋਸ਼ਲ ਮੀਡੀਆ ਉੱਪਰ ਵੀਡੀਓ ਚੱਲਣ ਕਾਰਨ ਅਤੇ ਵੱਖ ਵੱਖ ਅਖ਼ਬਾਰਾਂ ਵਿੱਚ ਖ਼ਬਰਾਂ ਪ੍ਰਕਾਸ਼ਤ ਹੋਣ ਤੋਂ ਬਾਅਦ ਅੱਜ ਵਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਵਣ ਵਿਭਾਗ ਦੇ ਕਰਮਚਾਰੀ ਗੁਰਮੀਤ ਸਿੰਘ ਅਤੇ ਥਾਣਾ ਠੁੱਲੀਵਾਲ ਦੇ ਏਐਸਆਈ ਮਨਜੀਤ ਸਿੰਘ ਦੀ ਅਗਵਾਈ ਹੇਠ ਮਹਿਕਮੇ ਅਤੇ ਪ੍ਰਸ਼ਾਸਨ ਦੀ ਟੀਮ ਵੱਲੋਂ ਪਿੰਡ ਸਹੌਰ ਵਿਖੇ ਵਿਸ਼ੇਸ਼ ਤੌਰ ਤੇ ਪੁੱਜ ਕੇ ਗਰਾਮ ਪੰਚਾਇਤ ਦੀ ਹਾਜ਼ਰੀ ਵਿੱਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਤੋਂ ਜਾਣਕਾਰੀ ਹਾਸਲ ਕੀਤੀ ਇਸ ਮੌਕੇ ਵਣ ਵਿਭਾਗ ਦੇ ਕਰਮਚਾਰੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਜੰਗਲੀ ਜਾਨਵਰ ਘੁੰਮਣ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਤੋਂ ਬਾਅਦ ਪਹਿਲਾਂ ਪਿੰਡ ਠੀਕਰੀਵਾਲ ਵਿਖੇ ਮਹਿਕਮੇ ਵੱਲੋਂ ਇੱਕ ਪਿੰਜਰਾ ਲਗਾਇਆ ਗਿਆ ਹੈ ਅਤੇ ਹੁਣ ਪਿੰਡ ਸਹੌਰ ਵਿਖੇ ਵੀ ਦੋ ਪਿੰਜਰੇ ਅੱਜ ਸ਼ਾਮ ਤੱਕ ਸੰਗਰੂਰ ਜਾ ਬਠਿੰਡੇ ਤੋਂ ਲਿਆ ਕੇ ਲਗਾਏ ਜਾਣਗੇ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਆਪਣੀ ਕਾਰਵਾਈ ਪੂਰੀ ਤਰ੍ਹਾਂ ਆਰੰਭ ਕੀਤੀ ਜਾ ਚੁੱਕੀ ਹੈ ਇਸ ਮੌਕੇ ਪਿੰਡ ਦੇ ਮੋਹਤਬਾਰਾਂ ਨੇ ਕਿਹਾ ਕਿ ਤੰਦੂਆ ਦੇ ਲਗਾਤਾਰ ਘੁੰਮਣ ਕਾਰਨ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿਉਂਕਿ ਜੰਗਲੀ ਜਾਨਵਰਾਂ ਦੇ ਘੁੰਮਣ ਕਾਰਨ ਕੋਈ ਹੋਰ ਵੱਡਾ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ ਉਨ੍ਹਾਂ ਮਹਿਕਮੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਜਿਹੇ ਜਾਨਵਰ ਨੂੰ ਫੜਨ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕੇ ਲੋਕਾਂ ਅੰਦਰ ਪੈਦਾ ਹੋਏ ਡਰ ਦੇ ਮਾਹੌਲ ਤੋਂ ਲੋਕਾਂ ਨੂੰ ਬਾਹਰ ਕੱਢਿਆ ਜਾਵੇ। ਇਸ ਸਮੇਂ ਸਮਾਜਸੇਵੀ ਰਘੁਬੀਰ ਸਿੰਘ ਸਹੌਰ, ਪੰਚ ਰਣਜੀਤ ਸਿੰਘ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਸਿਮਰਜੀਤ ਸਿੰਘ, ਪਰਗਟ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ ।