ਜਗਰਾਉ 27 ਫਰਵਰੀ (ਅਮਿਤ ਖੰਨਾ) ਸਵਰਗਵਾਸੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਖ਼ੂਨ ਦਾਨ ਕੈਂਪ ਲਗਾਇਆ ਗਿਆ। ਰੈੱਡ ਕਰਾਸ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅਰੋੜਾ ਪ੍ਰਾਪਰਟੀ ਡੀਲਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਏ ਮਹਾਨ ਖ਼ੂਨ-ਦਾਨ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਦੇ ਭਤੀਜੇ ਡਾ: ਮਨੀਸ਼ ਜੈਨ ਨੇ ਕਰਦਿਆਂ ਕਿਹਾ ਕਿ ਖ਼ੂਨ ਦਾਨ ਸਭ ਤੋਂ ਉੱਤਮ ਦਾਨ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਕਮੀ ਕਾਰਨ ਮੌਤ ਦੇ ਮੂੰਹ ਜਾ ਰਹੇ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੰੂ ਖ਼ੂਨ ਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨ ਨਾਲ ਸਰੀਰ ਵਿਚ ਕੋਈ ਕਮੀ ਨਹੀਂ ਆਉਂਦੀ ਬਲਕਿ ਸਰੀਰ ਵਿਚ ਕਈ ਨਵੀਂ ਊਰਜਾ ਪੈਦਾ ਹੁੰਦੀ ਹੈ। ਕੈਂਪ ਵਿਚ ਰੈੱਡ ਕਰਾਸ ਦੀ ਡਾਕਟਰ ਮਾਨਵੀ ਗੁਪਤਾ ਦੀ ਅਗਵਾਈ ਹੇਠ ਲਿਆਕਤ ਮਸੀਹ, ਸੰਦੀਪ ਕੁਮਾਰ, ਗੁਰਬਚਨ ਸਿੰਘ, ਮਹਿੰਦਰ ਸਿੰਘ ਤੇ ਅਮਿਤ ਗੁਪਤਾ ਟੀਮ ਨੇ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਵਿਚ ਖ਼ੂਨ ਦਾਨ ਕਰਨ ਵਿਚ ਮਹਿਲਾਵਾਂ ਨੇ ਕਾਫ਼ੀ ਉਤਸ਼ਾਹ ਦਿਖਾਇਆ। ਲੋਕ ਸੇਵਾ ਸੁਸਾਇਟੀ ਦੀ ਟੀਮ ਨੇ ਅਹਿਮ ਸੇਵਾਵਾਂ ਪ੍ਰਦਾਨ ਕਰਦਿਆਂ 47 ਯੂਨਿਟ ਖ਼ੂਨ ਦਾਨ ਕੀਤਾ। ਕੈਂਪ ਵਿਚ ਇੱਕ ਅਪਾਹਜ ਮਹਿਲਾ ਨੇ ਖੂਨ ਦਾਨ ਕੀਤਾ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਪਿੰ੍ਰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਸੁਸਾਇਟੀ ਵੱਲੋਂ 13 ਮਾਰਚ ਨੂੰ ਪਿੰਡ ਮਾਣੂਕੇ ਵਿਖੇ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਉਣ ਤੋਂ ਇਲਾਵਾ 20 ਮਾਰਚ ਨੂੰ ਸਮੂਹਿਕ ਕੰਨਿਆ ਦਾਨ ਮਹਾਂ ਯੱਗ ਵਿਚ ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪ੍ਰਾਜੈਕਟ ਚੇਅਰਮੈਨ ਨੀਰਜ ਮਿੱਤਲ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਪ੍ਰਾਜੈਕਟ ਚੇਅਰਮੈਨ ਰਾਜੀਵ ਗੁਪਤਾ, ਰਾਜਿੰਦਰ ਜੈਨ ਕਾਕਾ, ਵਿਨੋਦ ਬਾਂਸਲ, ਆਰ ਕੇ ਗੋਇਲ, ਲਾਕੇਸ਼ ਟੰਡਨ, ਡਾ: ਵਿਵੇਕ ਗੋਇਲ, ਸੁਨੀਲ ਅਰੋੜਾ, ਡਾ: ਭਾਰਤ ਭੂਸ਼ਨ ਬਾਂਸਲ, ਪ੍ਰਵੀਨ ਮਿੱਤਲ, ਅਨਿਲ ਮਲਹੋਤਰਾ, ਕਪਿਲ ਸ਼ਰਮਾ, ਪ੍ਰੇਮ ਬਾਂਸਲ, ਪ੍ਰਵੀਨ ਜੈਨ, ਰਾਜਨ ਸਿੰਗਲਾ ਆਦਿ ਹਾਜ਼ਰ ਸਨ।