You are here

23 ਵਾਂ ਸਮੂਹਿਕ ਕੰਨਿਆ ਦਾਨ ਮਹਾਂ ਯੱਗ 20 ਮਾਰਚ ਨੰੂ

 ਜਗਰਾਉ 5 ਮਾਰਚ (ਅਮਿਤ ਖੰਨਾ) ਨਾਨਕਸਰ ਸੰਪਰਦਾਇ ਦੇ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਵੱਲੋਂ ਲੋਕ ਸੇਵਾ ਸੁਸਾਇਟੀ ਨਾਲ ਮਿਲ ਕੇ ਆਰੰਭੀ ਸਮੂਹਿਕ ਕੰਨਿਆ ਦਾਨ ਮਹਾਂ ਯੱਗ ਦੀ ਲੜੀ ਨੰੂ ਨਿਰਵਿਘਨ ਜਾਰੀ ਰੱਖ ਰਹੇ ਉਨ੍ਹਾਂ ਦੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਦੇ ਅਸ਼ੀਰਵਾਦ ਤੇ ਸਹਿਯੋਗ ਨਾਲ ਇਸ ਵਾਰ 23 ਵਾਂ ਸਮੂਹਿਕ ਕੰਨਿਆ ਦਾਨ ਮਹਾਂ ਯੱਗ 20 ਮਾਰਚ ਦਿਨ ਐਤਵਾਰ ਨੰੂ ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਮਾਤਰੀ ਸੇਵਾ ਸੰਘ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਸੰਤ ਬਾਬਾ ਅਰਵਿੰਦਰ ਸਿੰਘ ਨੇ ਕੰਨਿਆ ਦਾਨ ਮਹਾਂ ਯੱਗ ਦਾ ਕਾਰਡ ਰਿਲੀਜ਼ ਕਰਦਿਆਂ ਜਿੱਥੇ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਸੁਸਾਇਟੀ ਨੰੂ ਸਮਾਜ ਸੇਵਾ ਦੇ ਕੰਮਾਂ ਲਈ ਹਮੇਸ਼ਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਲੋਕ ਸੇਵਾ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਮਨੋਹਰ ਸਿੰਘ ਟੱਕਰ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਮਨੋਜ ਗਰਗ ਅਤੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਪਵਿੱਤਰ ਹਾਜ਼ਰੀ ਵਿਚ ਸੰਤ ਬਾਬਾ ਅਰਵਿੰਦਰ ਸਿੰਘ ਨੇ ਅਸ਼ੀਰਵਾਦ ਤੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮੂਹਿਕ ਕੰਨਿਆ ਦਾਨ ਮਹਾਂ ਯੱਗ ’ਚ 11 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਹੋਣਗੇ। ਉਨ੍ਹਾਂ ਦੱਸਿਆ ਹਰੇਕ ਲੜਕੀ ਨੂੰ ਦਾਨ ਦੇ ਰੂਪ ਵਿਚ ਸੁਸਾਇਟੀ ਵੱਲੋਂ ਘਰੇਲੂ ਵਰਤੋਂ ਆਉਣ ਵਾਲਾ ਸਮਾਨ ਵੀ ਦਿੱਤਾ ਗਿਆ ਤਾਂ ਕਿ ਉਨ੍ਹਾਂ ਦੀ ਗ੍ਰਹਿਸਤੀ ਠੀਕ ਠਾਕ ਚੱਲ ਸਕੇ। ਉਨ੍ਹਾਂ ਲੋੜਵੰਦ ਪਰਿਵਾਰਾਂ ਨੰੂ ਅਪੀਲ ਕੀਤੀ ਕਿ ਉਹ ਮੋਬਾਇਲ ਨੰਬਰ 99144-01624 ਜਾਂ 98882-31983 ’ਤੇ ਸੰਪਰਕ ਕਰ ਕਰ ਕੇ ਆਪਣਾ ਨਾਮ ਲਿਖਵਾ ਸਕੇ। ਇਸ ਮੌਕੇ ਇਕਬਾਲ ਸਿੰਘ ਕਟਾਰੀਆ, ਰਾਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਕੰਵਲ ਕੱਕੜ, ਨੀਰਜ ਮਿੱਤਲ, ਵਿਨੋਦ ਬਾਂਸਲ ਵੀ ਹਾਜ਼ਰ ਸਨ।