You are here

ਆਪ ਦੀ ਜਿੱਤ ਦੇ ਪੰਜ ਵੱਡੇ ਫੈਕਟਰ ✍️ ਅਮਨਜੀਤ ਸਿੰਘ ਖਹਿਰਾ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਸਪਾ, ਬੀਜੇਪੀ ਅਤੇ ਹੋਰ ਪਾਰਟੀਆਂ ਲਈ ਸੁਨਾਮੀ ਸਾਬਤ ਹੋਏ। ਸਿਰਫ਼ ਅੱਠ ਸਾਲ ਪੁਰਾਣੀ ਆਮ ਆਦਮੀ ਪਾਰਟੀ (ਆਪ) ਨੇ ਅਜਿਹੇ ਦਿੱਗਜਾਂ ਨੂੰ ਢੇਰ ਕਰ ਦਿੱਤਾ, ਜਿਨ੍ਹਾਂ ਬਾਰੇ ਕਿਹਾ ਜਾਂਦਾ ਸੀ ਕਿ ਉਹ ਅਜੇਤੂ ਹਨ। ਤਿੰਨ ਸਾਬਕਾ ਮੁੱਖ ਮੰਤਰੀ, ਇਕ ਮੌਜੂਦਾ ਮੁੱਖ ਮੰਤਰੀ, ਨੌਂ ਮੰਤਰੀ ਤੇ ਸਪੀਕਰ ਸਮੇਤ ਕਈ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੇ ਧਮਾਕੇਦਾਰ ਜਿੱਤ ਦਰਜ ਕਰਦੇ ਹੋਏ ਕੁੱਲ 117 ਵਿਧਾਨ ਸਭਾ ਸੀਟਾਂ ’ਚੋਂ 92 ਸੀਟਾਂ ਜਿੱਤ ਕੇ ਸਾਫ਼ ਕਰ ਦਿੱਤਾ ਕਿ ਪੰਜਾਬ ਦੀ ਸਿਆਸਤ ’ਚ ਇਸ ਵਾਰੀ ਦਲਿਤ, ਹਿੰਦੂ, ਡੇਰਾ ਤੇ ਕਿਸਾਨ ਅੰਦੋਲਨ ਫੈਕਟਰ ਕੰਮ ਨਹੀਂ ਕੀਤਾ। ਲੋਕਾਂ ਨੇ ਸਪੱਸ਼ਟ ਬਹੁਮਤ ਲਈ ਵੋਟਿੰਗ ਕੀਤੀ ਤੇ ਮੁੱਖ ਮੰਤਰੀ ਲਈ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲਗਾਈ। ਕੀ ਹਨ ਉਹ ਪੰਜ ਇਸ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਮੈ ਸਮਝਦਾ ਹਾਂ ਕਿ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲ ਲੋਕਾਂ ਨੂੰ ਆਪ ਮੁਹਾਰੇ ਤੌਰ ।

ਇਹ ਹਨ ਆਪ ਦੀ ਜਿੱਤ ਦੇ ਪੰਜ ਵੱਡੇ ਫੈਕਟਰ

1. ਮੁੱਖ ਮੰਤਰੀ ਦਾ ਚਿਹਰਾ ; ਪਿਛਲੀ ਵਾਰੀ ਵਾਲੀ ਗਲਤੀ ਨਹੀਂ ਦੁਹਰਾਈ। ਸਮੇਂ ’ਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ।

2. ਸਾਫ਼ ਸੁਥਰਾ ਅਕਸ ; ਭਗਵੰਤ ਮਾਨ ਦੇ ਸਾਫ਼ ਤੇ ਇਮਾਨਦਾਰ ਅਕਸ ਦਾ ਅਸਰ ਨਿੱਜੀ ਦੋਸ਼ਾਂ ਦਾ ਵੀ ਉਨ੍ਹਾਂ ਨੂੰ ਫਾਇਦਾ ਮਿਲਿਆ।

3. ਬਿਹਤਰੀਨ ਪਲਾਨਿੰਗ ; ਜਦੋਂ ਸਾਰੀਆਂ ਪਾਰਟੀਆਂ ਖਿੱਚੋਤਾਣ ’ਚ ਲੱਗੀਆਂ ਸਨ, ‘ਆਪ’ ਗਰਾਊਂਡ ’ਤੇ ਸ਼ਾਂਤ ਤਰੀਕੇ ਨਾਲ ਕੰਮ ਕਰ ਰਹੀ ਸੀ। ਜਿਸ ਵਿੱਚੋਂ ਬਦਲਾਅ ਪੈਦਾ ਹੋਇਆ ਘਰ ਘਰ ਵਿਚ ਬਦਲਾਅ ਚਾਹੀਦਾ ਬਾਰੇ ਗੱਲ ਹੋਣ ਲੱਗੀ  ।

4. ਮੁੱਦਿਆਂ ਦੀ ਗੱਲ; ‘ਆਪ’ ਨੇ ਬਿਜਲੀ, ਸਿੱਖਿਆ, ਸਿਹਤ ਤੇ ਮਾਈਨਿੰਗ ਨੂੰ ਵੱਡਾ ਮੁੱਦਾ ਬਣਾਇਆ, ਜਿਸਨੇ ਪੂਰੀ ਹਵਾ ਬਦਲ ਦਿੱਤੀ।

5. ਸਮੇਂ ਸਿਰ ਹੋਏ ਮੁਫ਼ਤ ਐਲਾਨ ; 300 ਯੂਨਿਟ ਮੁਫ਼ਤ ਬਿਜਲੀ, ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਵਰਗੇ ਐਲਾਨਾਂ ਦਾ ਅਸਰ।

ਮੈਂ ਸੋਚਦਾ ਹਾਂ ਕਿ ਇਹ ਸਭ ਤੋਂ ਵੱਡੇ ਪੰਜ ਓ ਫੈਕਟਰ ਹਨ ਜਿਨ੍ਹਾਂ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੇ ਮੁਹੱਬਤ ਨਾਲ ਖਡ਼੍ਹਾ ਕੀਤਾ । 

ਅਮਨਜੀਤ ਸਿੰਘ ਖਹਿਰਾ